ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਵਿਆਖਿਆ: ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥
