ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣਵਾਲੇ ਲਾਲ-ਪ੍ਰਭੂ ਦੀ ਹੈ। ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ।ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ। ਹੇ ਭਾਈ ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀਦਸ਼ਾ ਦੀ ਪਗਡੰਡੀ ਦੂਰ ਕਰ।1। ਰਹਾਉ।
