Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 02-04-2026 Ang 656

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥

Scroll to Top