Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 05-04-2026 Ang 679

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ।
ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ
(ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।
ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।
ਰਹਾਉ।

Scroll to Top