Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 13-04-2026 Ang 809

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥

ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥

Scroll to Top