Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 18-04-2026 Ang 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥

Scroll to Top