Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 24-04-2026 Ang 576

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥

ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ।
ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।

Scroll to Top