Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 05-05-2026 Ang 768

ੴ ਸਤਿਗੁਰ ਪ੍ਰਸਾਦਿ
ਰਾਗੁ ਸੂਹੀ ਮਹਲਾ ੩ ਘਰੁ ੩
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
ਹਉਮੈ ਸਬਦਿ ਜਲਾਇਆ ਮੇਰੇ
ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥

ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ।

 

Scroll to Top