Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 17-05-2026 Ang 676

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

Scroll to Top