Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 24-05-2026 Ang 730

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥

Scroll to Top