Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 22-06-2026 Ang 592

ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥
ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ,
(ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧।

 

Scroll to Top