Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 24-06-2026 Ang 708

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ,
ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ?
ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ)
ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥

Scroll to Top