Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 05-07-2026 Ang 663

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥

Scroll to Top