Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 26-07-2026 Ang 719

Hukamnama Sri Darbar Sahib, Amritsar, Date 26-07-2026 Ang 719

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥

Scroll to Top