Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 05-08-2026 Ang 790

Hukamnama Sri Darbar Sahib, Amritsar, Date 05-08-2026 Ang 790

ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥

ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ) , ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ) , ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ।੧।

Scroll to Top