Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 23-08-2026 Ang 613

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

 

Scroll to Top