ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ,
ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ।
ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥
