Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 19-09-2026 Ang 678

Hukamnama Sri Darbar Sahib, Amritsar, Date 19-09-2026 Ang 678

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥

Scroll to Top