Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 21-09-2026 Ang 584

Hukamnama Sri Darbar Sahib, Amritsar, Date 21-09-2026 Ang 584

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।

Scroll to Top