Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 27-09-2026 Ang 678

Hukamnama Sri Darbar Sahib, Amritsar, Date 27-09-2026 Ang 678

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

Scroll to Top