Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 07-10-2026 Ang 956

Hukamnama Sri Darbar Sahib, Amritsar, Date 07-10-2026 Ang 956

ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥

ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1। ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।

Scroll to Top