Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 08-10-2026 Ang 773

Hukamnama Sri Darbar Sahib, Amritsar, Date 08-10-2026 Ang 773

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ।

Scroll to Top