Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Select Hukamnama Sri Darbar Sahib, Amritsar, Date 22-11-2026 Ang 604

Select Hukamnama Sri Darbar Sahib, Amritsar, Date 22-11-2026 Ang 604

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ।

Scroll to Top