Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 01-08-2026 Ang 875

Hukamnama Sri Darbar Sahib, Amritsar, Date 01-08-2026 Ang 875

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥

ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ॥੧॥ ਰਹਾਉ॥

Scroll to Top