Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 04-07-2026 Ang 626

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

Scroll to Top