Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 04-08-2026 Ang 740

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ
ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

Scroll to Top