Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 06-09-2026 Ang 680

Hukamnama Sri Darbar Sahib, Amritsar, Date 06-09-2026 Ang 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

Scroll to Top