ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
ਹੇ ਭਾਈ! ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧। ਹੇ ਭਾਈ! ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ।
