Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 07-05-2026 Ang 597

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥

ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।

Scroll to Top