Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 09-05-2026 Ang 639

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਕਿਨਿ ਕਹੀਐ ਕਿਉ ਦੇਖੀਐ ਭਾਈ
ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈਜਿਸ ਤੇ ਜਾਪੈ ਤਥੁ ॥੧॥

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥

 

Scroll to Top