ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
