Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 13-05-2026 Ang 702

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।

Scroll to Top