Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 16-09-2026 Ang 497

Hukamnama Sri Darbar Sahib, Amritsar, Date 16-09-2026 Ang 497

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥

ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ॥

Scroll to Top