Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 20-10-2026 Ang 633

Hukamnama Sri Darbar Sahib, Amritsar, Date 20-10-2026 Ang 633

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥

Scroll to Top