Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 21-03-2026 Ang 479

ਆਸਾ ॥  ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥

Scroll to Top