Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 21-06-2026 Ang 685

ਧਨਾਸਰੀ ਮਹਲਾ ੯॥
ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧ ॥ ਰਹਾਉ ॥

ਜਨਮੁ ਪਾਇ ਕਛੁ ਭਲੋ ਨ ਕੀਨੋ ਹਰਿ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ॥੧॥

ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ
ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।

Scroll to Top