Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 23-06-2026 Ang 794

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥

ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ।

Scroll to Top