Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬
Hukamnama Sri Darbar Sahib, Amritsar, Date 24-07-2026 Ang 555

Hukamnama Sri Darbar Sahib, Amritsar, Date 24-07-2026 Ang 555

ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।

Scroll to Top