Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 27-07-2026 Ang 525

Hukamnama Sri Darbar Sahib, Amritsar, Date 27-07-2026 Ang 525

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

 

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥

Scroll to Top