Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 28-02-2026 Ang 670

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ
ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਅਰਥ : ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ,
ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥

Scroll to Top