Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 28-07-2026 Ang 845

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥

ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ।

Scroll to Top