Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 28-08-2026 Ang 671

Hukamnama Sri Darbar Sahib, Amritsar, Date 28-08-2026 Ang 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥

Scroll to Top