Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 29-05-2026 Ang 784

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥

ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।

Scroll to Top