ਬਿਲਾਵਲੁ ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧। ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ।
