Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 31-05-2026 Ang 481

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥

ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।

Scroll to Top