Amazon Winter Sale 2020 - Checkout now!

Kirtan Sohila in Punjabi


Kirtan Sohila in Punjabi

Kirtan Sohila in Punjabi

Kirtan Sohila in Hindi
Kirtan Sohila in English

 

ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

ਰਾਗੁ ਆਸਾ ਮਹਲਾ ੧ ॥

ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰੁ ਗੁਰੁ ਏਕੋ ਵੇਸ ਅਨੇਕ ॥੧॥

ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
ਸੂਰਜੁ ਏਕੋ ਰੁਤਿ ਅਨੇਕ ॥
ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥
ਰਾਗੁ ਧਨਾਸਰੀ ਮਹਲਾ ੧ ॥

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਦ਼ਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨਦ਼ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

ਰਾਗੁ ਗਉੜੀ ਪੂਰਬੀ ਮਹਲਾ ੪ ॥

ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥

ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

ਰਾਗੁ ਗਉੜੀ ਪੂਰਬੀ ਮਹਲਾ ੫ ॥

ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਅਉਧ ਘਟੈ ਦਿਨਸੁ ਰੈਣਾਰੇ ॥
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥