ਰਾਗ ਬਸੰਤ – ਬਾਣੀ ਸ਼ਬਦ-Part 2 – Raag Basant – Bani

ਰਾਗ ਬਸੰਤ – ਬਾਣੀ ਸ਼ਬਦ-Part 2 – Raag Basant – Bani

ਬਸੰਤੁ ਮਹਲਾ ੫ ॥

ਬਸੰਤ ਪੰਜਵੀਂ ਪਾਤਿਸ਼ਾਹੀ।

ਗੁਰ ਚਰਣ ਸਰੇਵਤ, ਦੁਖੁ ਗਇਆ ॥

ਗੁਰਾਂ ਦੇ ਪੈਰਾਂ ਦਾ ਸਿਮਰਨ ਕਰਨ ਦੁਆਰਾ, ਬੰਦਾ ਆਪਣੇ ਰੰਜਗਮ ਤੋਂ ਖਲਾਸੀ ਪਾ ਜਾਂਦਾ ਹੈ।

ਪਾਰਬ੍ਰਹਮਿ ਪ੍ਰਭਿ, ਕਰੀ ਮਇਆ ॥

ਪ੍ਰੇਮ ਪ੍ਰਭੂ ਨੇ ਮੇਰੇ ਉਤੇ ਮਿਹਰ ਧਾਰੀ ਹੈ।

ਸਰਬ ਮਨੋਰਥ, ਪੂਰਨ ਕਾਮ ॥

ਮੇਰੀਆਂ ਸਾਰੀਆਂ ਖਾਹਿਸ਼ਾਂ ਤੇ ਕਾਰਜ ਪੂਰੇ ਹੋ ਗਏ ਹਨ।

ਜਪਿ ਜੀਵੈ ਨਾਨਕੁ, ਰਾਮ ਨਾਮ ॥੧॥

ਨਾਨਕ ਪ੍ਰਭੂ ਦੇ ਨਾਮ ਦਾ ਉਚਾਰਨ ਕਰ ਕੇ ਜੀਉਂਦਾ ਹੈ।

ਸਾ ਰੁਤਿ ਸੁਹਾਵੀ, ਜਿਤੁ ਹਰਿ ਚਿਤਿ ਆਵੈ ॥

ਸੁੰਦਰ ਹੈ ਉਹ ਮੌਸਮ ਜਦ ਸੁਆਮੀ ਸਿਮਰਿਆ ਜਾਂਦਾ ਹੈ।

ਬਿਨੁ ਸਤਿਗੁਰ ਦੀਸੈ ਬਿਲਲਾਂਤੀ; ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥

ਸੱਚੇ ਗੁਰਾਂ ਦੇ ਬਗੈਰ ਦੁਨੀਆਂ ਵਿਲਕਦੀ ਵੇਖੀ ਜਾਂਦੀ ਹੈ। ਮਾਇਆ ਦਾ ਪੁਜਾਰੀ ਮੁੜ ਮੁੜ ਕੇ ਆਉਂਦਾ ਤੇ ਜਾਂਦਾ ਹੈ। ਠਹਿਰਾਉ।

ਸੇ ਧਨਵੰਤ, ਜਿਨ ਹਰਿ ਪ੍ਰਭੁ ਰਾਸਿ ॥

ਕੇਵਲ ਉਹ ਹੀ ਧਨਾਢ ਹਨ, ਜਿਨ੍ਹਾਂ ਦੇ ਪੱਲੇ ਵਾਹਿਗੁਰੂ ਦੇ ਨਾਮ ਦੀ ਪੂੰਜੀ ਹੈ।

ਕਾਮ ਕ੍ਰੋਧ, ਗੁਰ ਸਬਦਿ ਨਾਸਿ ॥

ਗੁਰਾਂ ਦੀ ਬਾਣੀ ਰਾਹੀਂ ਉਹਨਾਂ ਦੀ ਕਾਮਚੇਸ਼ਟਾ ਅਤੇ ਗੁੱਸਾ ਨਸ਼ਟ ਹੋ ਜਾਂਦੇ ਹਨ।

ਭੈ ਬਿਨਸੇ, ਨਿਰਭੈ ਪਦੁ ਪਾਇਆ ॥

ਉਹਨਾਂ ਦਾ ਡਰ ਨਵਿਰਤ ਹੋ ਜਾਂਦਾ ਹੈ ਅਤੇ ਉਹ ਭੈ-ਰਹਿਤ ਪਦਵੀ ਨੂੰ ਪਾ ਲੈਂਦੇ ਹਨ।

ਗੁਰ ਮਿਲਿ ਨਾਨਕਿ, ਖਸਮੁ ਧਿਆਇਆ ॥੨॥

ਗੁਰਾਂ ਨਾਲ ਮਿਲ ਕੇ ਨਾਨਕ ਆਪਣੇ ਸੁਆਮੀ ਦਾ ਸਿਮਰਨ ਕਰਦਾ ਹੈ।

ਸਾਧਸੰਗਤਿ, ਪ੍ਰਭਿ ਕੀਓ ਨਿਵਾਸ ॥

ਸਾਹਿਬ ਸਤਿਸੰਗਤ ਅੰਦਰ ਵੱਸਦਾ ਹੈ।

ਹਰਿ ਜਪਿ ਜਪਿ, ਹੋਈ ਪੂਰਨ ਆਸ ॥

ਵਾਹਿਗੁਰੂ ਦਾ ਸਿਮਰਨ, ਸਿਮਰਨ ਦੁਆਰਾ ਜੀਵ ਦੀਆਂ ਉਮੈਦਾਂ ਪੂਰੀਆਂ ਹੋ ਜਾਂਦੀਆਂ ਹਨ।

ਜਲਿ ਥਲਿ ਮਹੀਅਲਿ, ਰਵਿ ਰਹਿਆ ॥

ਸੁਆਮੀ ਪਾਣੀ, ਸੁੱਕੀ ਧਰਤੀ ਅਤੇ ਆਕਾਸ਼ ਅੰਦਰ ਰਮ ਰਿਹਾ ਹੈ।

ਗੁਰ ਮਿਲਿ ਨਾਨਕਿ, ਹਰਿ ਹਰਿ ਕਹਿਆ ॥੩॥

ਗੁਰਾਂ ਨਾਲ ਮਿਲ ਕੇ ਨਾਨਕ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ।

ਅਸਟ ਸਿਧਿ, ਨਵ ਨਿਧਿ ਏਹ ॥

ਉਸ ਲਈ ਇਹ ਨਾਮ ਹੀ ਅੱਠ ਕਰਾਮਾਤੀ ਸ਼ਕਤੀਆਂ ਹਨ ਤੇ ਇਹ ਨੌ ਖਜਾਨੇ,

ਕਰਮਿ ਪਰਾਪਤਿ, ਜਿਸੁ ਨਾਮੁ ਦੇਹ ॥

ਜੋ ਕੋਈ ਭੀ ਤੇਰੀ ਮਿਹਰ ਦਾ ਪਾਤਰ ਹੈ, ਤੇ ਜਿਸ ਨੂੰ ਤੂੰ ਆਪਣਾ ਨਾਮ ਬਖਸ਼ਦਾ ਹੈਂ।

ਪ੍ਰਭ! ਜਪਿ ਜਪਿ ਜੀਵਹਿ, ਤੇਰੇ ਦਾਸ ॥

ਹੇ ਸੁਆਮੀ! ਤੇਰੇ ਗੋਲੇ ਤੇਰਾ ਆਰਾਧਨ ਅਤੇ ਸਿਮਰਨ ਕਰਨ ਦੁਆਰਾ ਜੀਉਂਦੇ ਹਨ।

ਗੁਰ ਮਿਲਿ ਨਾਨਕ, ਕਮਲ ਪ੍ਰਗਾਸ ॥੪॥੧੩॥

ਗੁਰਾਂ ਨਾਲ ਮਿਲਣ ਦੁਆਰਾ, ਹੇ ਨਾਨਕ! ਦਿਲ ਕੰਵਲ ਵਾਂਗ ਖਿੜ ਜਾਂਦਾ ਹੈ।


ਬਸੰਤੁ ਮਹਲਾ ੫ ਘਰੁ ੧ ਇਕ ਤੁਕੇ

ਬਸੰਤ ਪੰਜਵੀਂ ਪਾਤਿਸ਼ਾਹੀ। ਇਕ ਤੁਕੇ।

ੴ ਸਤਿਗੁਰ ਪ੍ਰਸਾਦਿ ॥

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਸ਼ੲਆ ਦੁਆਰਾ ਉਹ ਪਾਇਆ ਜਾਂਦਾ ਹੈ।

ਸਗਲ ਇਛਾ, ਜਪਿ ਪੁੰਨੀਆ ॥

ਸੁਆਮੀ ਦਾ ਸਿਮਰਨ ਕਰਨ ਦੁਆਰਾ, ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ,

ਪ੍ਰਭਿ ਮੇਲੇ, ਚਿਰੀ ਵਿਛੁੰਨਿਆ ॥੧॥

ਅਤੇ ਪ੍ਰਾਣੀ ਲੰਬੇ ਵਿਛੋੜੇ ਪਿਛੋਂ ਸੁਆਮੀ ਨੂੰ ਮਿਲ ਪੈਦਾ ਹੈ।

ਤੁਮ ਰਵਹੁ ਗੋਬਿੰਦੈ, ਰਵਣ ਜੋਗੁ ॥

ਤੂੰ ਆਪਣੇ ਸੁਆਮੀ ਦਾ ਸਿਮਰਨ ਕਰ, ਜੋ ਸਿਮਰਨ ਕਰਨ ਦੇ ਲਾਇਕ ਹੈ,

ਜਿਤੁ ਰਵਿਐ, ਸੁਖ ਸਹਜ ਭੋਗੁ ॥੧॥ ਰਹਾਉ ॥

ਅਤੇ ਜਿਸ ਨੂੰ ਯਾਦ ਕਰਨ ਦੁਆਰਾ, ਜੀਵ ਆਰਾਮ ਤੇ ਅਡੋਲਤਾ ਮਾਣਦਾ ਹੈ। ਠਹਿਰਾਉ।

ਕਰਿ ਕਿਰਪਾ, ਨਦਰਿ ਨਿਹਾਲਿਆ ॥

ਆਪਣੀ ਮਿਹਰ ਧਾਰ ਕੇ ਸੁਆਮੀ ਮੈਨੂੰ ਆਪਣੀ ਰਹਿਮਤ ਦੀ ਅੱਖ ਨਾਲ ਵੇਖਦਾ ਹੈ।

ਅਪਣਾ ਦਾਸੁ, ਆਪਿ ਸਮ੍ਹ੍ਹਾਲਿਆ ॥੨॥

ਉਹ ਖੁਦ ਹੀ ਆਪਣੇ ਸੇਵਕ ਦੀ ਸੰਭਾਲ ਕਰਦਾ ਹੈ।

ਸੇਜ ਸੁਹਾਵੀ, ਰਸਿ ਬਨੀ ॥

ਪ੍ਰਭੂ ਦੀ ਪ੍ਰੀਤ ਰਾਹੀਂ ਮੇਰੀ ਸੇਜ ਸੁੰਦਰ ਬਣ ਗਈ ਹੈ,

ਆਇ ਮਿਲੇ ਪ੍ਰਭ, ਸੁਖ ਧਨੀ ॥੩॥

ਅਤੇ ਆਰਾਮ ਬਖਸ਼ਣਹਾਰ ਸੁਆਮੀ ਮਾਲਕ ਆ ਕੇ ਮੈਨੂੰ ਮਿਲ ਪਿਆ ਹੈ।

ਮੇਰਾ ਗੁਣੁ ਅਵਗਣੁ, ਨ ਬੀਚਾਰਿਆ ॥

ਉਸ ਨੇ ਮੇਰੀਆਂ ਨੇਕੀਆਂ ਤੇ ਬਦੀਆਂ ਵੱਲ ਧਿਆਨ ਨਹੀਂ ਕੀਤਾ,

ਪ੍ਰਭ ਨਾਨਕ, ਚਰਣ ਪੂਜਾਰਿਆ ॥੪॥੧॥੧੪॥

ਅਤੇ ਇਸ ਲਈ ਨਾਨਕ ਸਦਾ ਹੀ ਸੁਆਮੀ ਦੇ ਪੈਰ ਪੂਜਦਾ ਹੈ।


ਬਸੰਤੁ ਮਹਲਾ ੫ ॥

ਬਸੰਤ ਪੰਜਵੀਂ ਪਾਤਿਸ਼ਾਹੀ।

ਕਿਲਬਿਖ ਬਿਨਸੇ, ਗਾਇ ਗੁਨਾ ॥

ਪ੍ਰਭੂ ਦਾ ਜੱਸ ਗਾਉਣ ਦੁਆਰਾ, ਮੇਰੇ ਪਾਪ ਮਿਟ ਗਏ ਹਨ,

ਅਨਦਿਨ ਉਪਜੀ, ਸਹਜ ਧੁਨਾ ॥੧॥

ਅਤੇ ਖੁਸ਼ੀ ਦਾ ਰਾਗ ਸਦੀਵ ਹੀ ਮੇਰੇ ਅੰਦਰ ਉਤਪੰਨ ਹੁੰਦਾ ਹੈ।

ਮਨੁ ਮਉਲਿਓ, ਹਰਿ ਚਰਨ ਸੰਗਿ ॥

ਵਾਹਿਗੁਰੂ ਦੇ ਪੈਰਾਂ ਦੇ ਨਾਲ ਲੱਗ ਕੇ ਮੇਰੀ ਆਤਮਾਂ ਪ੍ਰਫੁਲਤ ਹੋ ਗਈ ਹੈ।

ਕਰਿ ਕਿਰਪਾ ਸਾਧੂ ਜਨ ਭੇਟੇ; ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥

ਨੇਕ ਬੰਦੇ ਦਇਆ ਧਾਰ ਕੇ ਮੈਨੂੰ ਮਿਲ ਪਏ ਹਨ, ਅਤੇ ਹੁਣ ਮੈਂ ਸਦਾ ਪ੍ਰਭੂ ਦੇ ਨਾਮ ਦੇ ਪ੍ਰੇਮ ਨਾਲ ਰੰਗਿਆ ਰਹਿੰਦਾ ਹਾਂ। ਠਹਿਰਾਉ।

ਕਰਿ ਕਿਰਪਾ, ਪ੍ਰਗਟੇ ਗੋੁਪਾਲ ॥

ਆਪਣੀ ਮਿਹਰ ਧਾਰ ਪ੍ਰਭੂ ਮੇਰੇ ਮਨ ਅੰਦਰ ਪ੍ਰਤੱਖ ਹੋ ਗਿਆ ਹੈ,

ਲੜਿ ਲਾਇ ਉਧਾਰੇ, ਦੀਨ ਦਇਆਲ ॥੨॥

ਅਤੇ ਆਪਣੇ ਪੱਲੇ ਨਾਲ ਜੋੜ ਮਸਕੀਨਾਂ ਤੇ ਮਿਹਰਬਾਨ ਪ੍ਰਭੂ ਨੇ ਮੇਰਾ ਪਾਰ ਉਤਾਰਾ ਕਰ ਦਿੱਤਾ ਹੈ।

ਇਹੁ ਮਨੁ ਹੋਆ, ਸਾਧ ਧੂਰਿ ॥

ਇਹ ਆਤਮਾਂ ਸੰਤਾਂ ਦੇ ਪੈਰਾਂ ਦੀ ਧੂੜ ਹੋ ਗਈ ਹੈ,

ਨਿਤ ਦੇਖੈ, ਸੁਆਮੀ ਹਜੂਰਿ ॥੩॥

ਅਤੇ ਆਪਣੇ ਸਾਹਿਬ ਨੂੰ ਸਦਾ ਅੰਗ ਸੰਗ ਵੇਖਦੀ ਹੈ।

ਕਾਮ ਕ੍ਰੋਧ, ਤ੍ਰਿਸਨਾ ਗਈ ॥

ਮੇਰੀ ਕਾਮ ਚੇਸ਼ਟਾ, ਗੁੱਸਾ ਅਤੇ ਲਾਲਸਾ ਅਲੋਪ ਹੋ ਗਈਆਂ ਹਨ,

ਨਾਨਕ, ਪ੍ਰਭ ਕਿਰਪਾ ਭਈ ॥੪॥੨॥੧੫॥

ਅਤੇ ਸੁਆਮੀ ਮੇਰੇ ਤੇ ਮਾਇਆਵਾਨ ਹੋ ਗਿਆ ਹੈ, ਹੇ ਨਾਨਕ!


ਬਸੰਤੁ ਮਹਲਾ ੫ ॥

ਬਸੰਤ ਪੰਜਵੀਂ ਪਾਤਿਸ਼ਾਹੀ।

ਰੋਗ ਮਿਟਾਏ, ਪ੍ਰਭੂ ਆਪਿ ॥

ਸਾਹਿਬ ਨੇ ਖੁਦ ਹੀ ਬੀਮਾਰੀਆਂ ਦੂਰ ਕਰ ਦਿੱਤੀਆਂ ਹਨ,

ਬਾਲਕ ਰਾਖੇ, ਅਪਨੇ ਕਰ ਥਾਪਿ ॥੧॥

ਅਤੇ ਆਪਣੇ ਹੱਥਾਂ ਦੀ ਥਾਪਨਾਂ ਦੇ ਬੱਚੇ ਨੂੰ ਬਚਾ ਲਿਆ ਹੈ।

ਸਾਂਤਿ ਸਹਜ, ਗ੍ਰਿਹਿ ਸਦ ਬਸੰਤੁ ॥

ਮੇਰੇ ਘਰ ਅੰਦਰ ਹਮੇਸ਼ਾਂ ਆਰਾਮ, ਅਡੋਲਤਾ ਤੇ ਅਨੰਦ ਵੱਸਦੇ ਹਨ।

ਗੁਰ ਪੂਰੇ ਕੀ ਸਰਣੀ ਆਏ; ਕਲਿਆਣ ਰੂਪ, ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥

ਮੈਂ ਪੂਰਨ ਗੁਰਾਂ ਦੀ ਪਨਾਹ ਨਹੀਂ ਹੈ ਅਤੇ ਸੁਆਮੀ ਮਾਲਕ ਦੇ ਨਾਮ ਨੂੰ ਉਚਾਰਦਾ ਹਾਂ, ਜੋ ਕਿ ਮੋਖਸ਼ ਦਾ ਸਰੂਪ ਹੈ। ਠਹਿਰਾਉ।

ਸੋਗ ਸੰਤਾਪ, ਕਟੇ ਪ੍ਰਭਿ ਆਪਿ ॥

ਮੇਰਾ ਸ਼ੋਕ ਅਤੇ ਦੁੱਖ ਸਾਹਿਬ ਨੇ ਖੁਦ ਦੂਰ ਕਰ ਦਿੱਤੇ ਹਨ,

ਗੁਰ ਅਪੁਨੇ ਕਉ, ਨਿਤ ਨਿਤ ਜਾਪਿ ॥੨॥

ਅਤੇ ਹਮੇਸ਼ਾਂ ਹਮੇਸ਼ਾਂ ਹੀ ਮੈਂ ਆਪਣੇ ਗੁਰਾਂ ਦਾ ਆਰਾਧਨ ਕਰਦਾ ਹਾਂ।

ਜੋ ਜਨੁ ਤੇਰਾ ਜਪੇ ਨਾਉ ॥

ਜਿਹੜਾ ਇਨਸਾਨ ਤੇਰੇ ਨਾਮ ਦਾ ਊਚਾਰਨ ਕਰਦਾ ਹੈ,

ਸਭਿ ਫਲ ਪਾਏ, ਨਿਹਚਲ ਗੁਣ ਗਾਉ ॥੩॥

ਹੇ ਸੁਆਮੀ! ਉਹ ਸਾਰੇ ਮੇਵੇ ਪਾ ਲੈਂਦਾ ਹੈ ਅਤੇ ਅਹਿੱਲ ਹੋ, ਉਹ ਤੇਰੀਆਂ ਸਿਫਤਾਂ ਗਾਇਨ ਕਰਦਾ ਹੈ।

ਨਾਨਕ, ਭਗਤਾ ਭਲੀ ਰੀਤਿ ॥

ਨਾਨਕ, ਸਰੇਸ਼ਟ ਹੈ ਤਰੀਕਾਂ ਵਾਹਿਗੁਰੂ ਦੇ ਵੈਰਾਗੀਆਂ ਦਾ।

ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥

ਸਦਾ ਸਦਾ ਉਹ ਆਪਣੇ ਆਰਾਮ-ਬਖਸ਼ਣਹਾਰਾਂ ਸੁਆਮੀ ਦਾ ਸਿਮਰਨ ਕਰਦੇ ਹਨ।


ਬਸੰਤੁ ਮਹਲਾ ੫ ॥

ਬਸੰਤ ਪੰਜਵੀਂ ਪਾਤਸ਼ਾਹੀ।

ਹੁਕਮੁ ਕਰਿ, ਕੀਨ੍ਹ੍ਹੇ ਨਿਹਾਲ ॥

ਆਪਣੀ ਰਜਾ ਅੰਦਰ ਉਸ ਨੂੰ ਪ੍ਰਸੰਨ ਕਰ ਦਿੰਦਾ ਹੈ,

ਅਪਨੇ ਸੇਵਕ ਕਉ, ਭਇਆ ਦਇਆਲੁ ॥੧॥

ਤੇ ਸੁਆਮੀ ਆਪਣੇ ਟਹਿਲੂਏ ਤੇ ਮਿਹਰਬਾਨ ਹੋ ਜਾਂਦਾ ਹੈ।

ਗੁਰਿ ਪੂਰੈ, ਸਭੁ ਪੂਰਾ ਕੀਆ ॥

ਪੂਰਨ ਗੁਰਦੇਵ ਜੀ ਉਸ ਸਮੂਹ ਤੌਰ ਤੇ ਪੂਰਨ ਕਰ ਦਿੰਦੇ ਹਨ।

ਅੰਮ੍ਰਿਤ ਨਾਮੁ, ਰਿਦ ਮਹਿ ਦੀਆ ॥੧॥ ਰਹਾਉ ॥

ਉਹ ਸੁਧਾਸਰੂਪ ਨਾਮ ਨੂੰ ਉਸ ਦੇ ਮਨ ਅੰਦਰ ਟਿਕਾ ਦਿੰਦੇ ਹਨ। ਠਹਿਰਾਉ।

ਕਰਮੁ ਧਰਮੁ ਮੇਰਾ, ਕਛੁ ਨ ਬੀਚਾਰਿਓ ॥

ਵਾਹਿਗੁਰੂ ਨੇ ਮੇਰਿਆਂ ਅਮਲਾਂ ਅਤੇ ਨੇਕੀਆਂ ਦਾ ਖਿਆਲ ਨਹੀਂ ਕੀਤਾ,

ਬਾਹ ਪਕਰਿ, ਭਵਜਲੁ ਨਿਸਤਾਰਿਓ ॥੨॥

ਅਤੇ ਭੁਜਾ ਤੋਂ ਪਕੜ ਕੇ ਮੈਨੂੰ ਭਿਆਨਕ ਸੰਸਾਰ ਸਮੁੰਦਰ ਤੋਂ ਪਾਰ ਕਰ ਦਿੱਤਾ ਹੈ।

ਪ੍ਰਭਿ ਕਾਟਿ ਮੈਲੁ, ਨਿਰਮਲ ਕਰੇ ॥

ਪ੍ਰਭੂ ਨੇ ਮੇਰੀ ਗੰਦਗੀ ਉਤਾਰ ਮੈਨੂੰ ਪਵਿੱਤਰ ਕਰ ਦਿੱਤਾ ਹੈ।

ਗੁਰ ਪੂਰੇ ਕੀ, ਸਰਣੀ ਪਰੇ ॥੩॥

ਮੈਂ ਪੂਰਨ ਗੁਰਾਂ ਦੀ ਪਨਾਹ ਨਹੀਂ ਹੈ।

ਆਪਿ ਕਰਹਿ, ਆਪਿ ਕਰਣੈਹਾਰੇ ॥

ਸੁਆਮੀ ਆਪੇ ਕਰਦਾ ਹੈ ਅਤੇ ਆਪੇ ਹੀ ਸਭ ਕੁਛ ਮਰਵਾਉਂਦਾ ਹੈ।

ਕਰਿ ਕਿਰਪਾ, ਨਾਨਕ ਉਧਾਰੇ ॥੪॥੪॥੧੭॥

ਆਪਣੀ ਰਹਿਮਤ ਧਾਰ ਕੇ ਪ੍ਰਭੂ ਨੇ ਨਾਨਕ ਦਾ ਪਾਰ ਉਤਾਰਾ ਕਰ ਦਿੱਤਾ ਹੈ।


ਬਸੰਤੁ ਮਹਲਾ ੫

ਬਸੰਤ ਪੰਜਵੀਂ ਪਾਤਿਸ਼ਾਹੀ।

ੴ ਸਤਿਗੁਰ ਪ੍ਰਸਾਦਿ ॥

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਊਹ ਪਾਇਆ ਜਾਂਦਾ ਹੈ।

ਅਹੰ ਤਿਆਗਿ ਤਿਆਗੇ ॥

ਹੇ ਮੇਰੇ ਮਨ! (ਆਪਣੇ ਅੰਦਰੋਂ) ਹਉਮੈ ਦੂਰ ਕਰ, ਹਉਮੈ ਦੂਰ ਕਰ,

ਚਰਨ ਕਮਲ ਪਾਗੇ ॥

ਪ੍ਰਭੂ ਦੇ ਸੋਹਣੇ ਚਰਨਾਂ ਨਾਲ ਚੰਬੜਿਆ ਰਹੁ।

ਤੁਮ ਮਿਲਹੁ ਪ੍ਰਭ ਸਭਾਗੇ ॥

ਹੇ ਭਾਗਾਂ ਵਾਲੇ ਮਨ! ਪ੍ਰਭੂ ਨਾਲ ਜੁੜਿਆ ਰਹੁ।

ਹਰਿ ਚੇਤਿ ਮਨ ਮੇਰੇ ॥ ਰਹਾਉ ॥

ਹੇ ਮੇਰੇ ਮਨ! ਪਰਮਾਤਮਾ ਨੂੰ ਯਾਦ ਕਰਦਾ ਰਹੁ ॥ ਰਹਾਉ॥

ਸਘਨ ਬਾਸੁ ਕੂਲੇ ॥

ਹੇ ਮੇਰੇ ਮਨ! ਜਦੋਂ ਬਸੰਤ ਦਾ ਸਮਾ ਆਉਂਦਾ ਹੈ, (ਤਦੋਂ ਰੁੱਖ ਤਰਾਵਤ ਨਾਲ) ਸੰਘਣੀ ਛਾਂ ਵਾਲੇ, ਸੁਗੰਧੀ ਵਾਲੇ ਅਤੇ ਨਰਮ ਹੋ ਜਾਂਦੇ ਹਨ,

ਇਕਿ ਰਹੇ ਸੂਕਿ ਕਠੂਲੇ ॥

ਪਰ ਕਈ ਰੁੱਖ ਐਸੇ ਹੁੰਦੇ ਹਨ ਜੋ (ਬਸੰਤ ਆਉਣ ਤੇ ਭੀ) ਸੁੱਕੇ ਰਹਿੰਦੇ ਹਨ, ਤੇ, ਸੁੱਕੇ ਕਾਠ ਵਰਗੇ ਕਰੜੇ ਰਹਿੰਦੇ ਹਨ।

ਬਸੰਤ ਰੁਤਿ ਆਈ ॥

(ਇਸ ਤਰ੍ਹਾਂ, ਹੇ ਮਨ!) ਭਾਵੇਂ ਆਤਮਕ ਜੀਵਨ ਦਾ ਖਿੜਾਉ ਪ੍ਰਾਪਤ ਕਰ ਸਕਣ ਵਾਲੀ ਮਨੁੱਖਾ ਜੀਵਨ ਦੀ ਰੁੱਤ ਤੇਰੇ ਉੱਤੇ ਆਈ ਹੈ,

ਪਰਫੂਲਤਾ ਰਹੇ ॥੧॥

(ਫਿਰ ਭੀ ਜਿਹੜਾ ਭਾਗਾਂ ਵਾਲਾ ਮਨੁੱਖ ਹਰਿ-ਨਾਮ ਜਪਦਾ ਹੈ, ਉਹ ਹੀ) ਖਿੜਿਆ ਰਹਿ ਸਕਦਾ ਹੈ ॥੧॥

ਅਬ ਕਲੂ ਆਇਓ ਰੇ ॥

ਹੇ ਮੇਰੇ ਮਨ! ਹੁਣ ਮਨੁੱਖਾ ਜਨਮ ਮਿਲਣ ਤੇ (ਨਾਮ ਬੀਜਣ ਦਾ) ਸਮਾ ਤੈਨੂੰ ਮਿਲਿਆ ਹੈ।

ਇਕੁ ਨਾਮੁ ਬੋਵਹੁ ਬੋਵਹੁ ॥

(ਆਪਣੀ ਹਿਰਦੇ ਦੀ ਪੈਲੀ ਵਿਚ) ਸਿਰਫ਼ ਹਰਿ-ਨਾਮ ਬੀਜ, ਸਿਰਫ਼ ਹਰਿ-ਨਾਮ ਬੀਜ।

ਅਨ ਰੂਤਿ ਨਾਹੀ ਨਾਹੀ ॥

(ਮਨੁੱਖਾ ਜੀਵਨ ਤੋਂ ਬਿਨਾ) ਕਿਸੇ ਹੋਰ ਜਨਮ ਵਿਚ ਪਰਮਾਤਮਾ ਦਾ ਨਾਮ ਨਹੀਂ ਬੀਜਿਆ ਜਾ ਸਕੇਗਾ, ਨਹੀਂ ਬੀਜਿਆ ਜਾ ਸਕੇਗਾ।

ਮਤੁ ਭਰਮਿ ਭੂਲਹੁ ਭੂਲਹੁ ॥

ਹੇ ਮੇਰੇ ਮਨ! ਵੇਖੀਂ, (ਮਾਇਆ ਦੀ) ਭੱਜ-ਦੌੜ ਵਿਚ ਪੈ ਕੇ ਕਿਤੇ ਕੁਰਾਹੇ ਨਾਹ ਪੈ ਜਾਈਂ।

ਗੁਰ ਮਿਲੇ ਹਰਿ ਪਾਏ ॥

(ਹੇ ਮਨ!) ਗੁਰੂ ਨੂੰ ਮਿਲ ਕੇ ਹੀ ਹਰਿ-ਨਾਮ ਪ੍ਰਾਪਤ ਕੀਤਾ ਜਾ ਸਕਦਾ ਹੈ,

ਜਿਸੁ ਮਸਤਕਿ ਹੈ ਲੇਖਾ ॥

ਜਿਸ ਮਨੁੱਖ ਦੇ ਮੱਥੇ ਉਤੇ (ਧੁਰੋਂ ਨਾਮ ਦੀ ਪ੍ਰਾਪਤੀ ਦਾ) ਲੇਖ ਉੱਘੜਦਾ ਹੈ (ਉਸ ਨੂੰ ਨਾਮ ਦੀ ਦਾਤ ਮਿਲਦੀ ਹੈ)।

ਮਨ ਰੁਤਿ ਨਾਮ ਰੇ ॥

ਹੇ ਮਨ! (ਇਹ ਮਨੁੱਖਾ ਜਨਮ ਹੀ) ਨਾਮ ਬੀਜਣ ਦਾ ਸਮਾ ਹੈ,

ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥

(ਜਿਸ ਨੇ ਨਾਮ ਦਾ ਬੀਜ ਬੀਜਿਆ ਹੈ) ਹੇ ਨਾਨਕ! ਉਹ ਮਨੁੱਖ ਹੀ ਸਦਾ ਪਰਮਾਤਮਾ ਦੇ ਗੁਣ ਉਚਾਰਦਾ ਹੈ ॥੨॥੧੮॥


ਬਸੰਤੁ ਮਹਲਾ ੯ ॥

ਪਾਪੀ ਹੀਐ ਮੈ ਕਾਮੁ ਬਸਾਇ ॥
ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ (ਮਨੁੱਖ ਦੇ) ਹਿਰਦੇ ਵਿਚ ਟਿਕੀ ਰਹਿੰਦੀ ਹੈ,

ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥

ਇਸ ਵਾਸਤੇ (ਮਨੁੱਖ ਦਾ) ਚੰਚਲ ਮਨ ਕਾਬੂ ਵਿਚ ਨਹੀਂ ਆ ਸਕਦਾ ॥੧॥ ਰਹਾਉ ॥

ਜੋਗੀ ਜੰਗਮ ਅਰੁ ਸੰਨਿਆਸ ॥

ਜੋਗੀ ਜੰਗਮ ਅਤੇ ਸੰਨਿਆਸੀ (ਜਿਹੜੇ ਆਪਣੇ ਵੱਲੋਂ ਮਾਇਆ ਦਾ) ਤਿਆਗ ਕਰ ਗਏ ਹਨ)-

ਸਭ ਹੀ ਪਰਿ ਡਾਰੀ ਇਹ ਫਾਸ ॥੧॥

ਇਹਨਾਂ ਸਭਨਾਂ ਉੱਤੇ ਹੀ (ਮਾਇਆ ਨੇ ਕਾਮ-ਵਾਸ਼ਨਾ ਦੀ) ਇਹ ਫਾਹੀ ਸੁੱਟੀ ਹੋਈ ਹੈ ॥੧॥

ਜਿਹਿ ਜਿਹਿ ਹਰਿ ਕੋ ਨਾਮੁ ਸਮ੍ਰਾਰਿ ॥

ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ,

ਤੇ ਭਵ ਸਾਗਰ ਉਤਰੇ ਪਾਰਿ ॥੨॥

ਉਹ ਸਾਰੇ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦੇ ਹਨ ॥੨॥

ਜਨ ਨਾਨਕ ਹਰਿ ਕੀ ਸਰਨਾਇ ॥

ਹੇ ਨਾਨਕ! ਪਰਮਾਤਮਾ ਦਾ ਦਾਸ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ (ਪਰਮਾਤਮਾ ਦੇ ਦਰ ਤੇ ਉਹ ਅਰਜ਼ੋਈ ਕਰਦਾ ਰਹਿੰਦਾ ਹੈ-

ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥

ਹੇ ਪ੍ਰਭੂ! ਆਪਣੇ ਦਾਸ ਨੂੰ ਆਪਣਾ) ਨਾਮ ਦੇਹ (ਤਾ ਕਿ ਤੇਰਾ ਦਾਸ ਤੇਰੇ) ਗੁਣ ਗਾਂਦਾ ਰਹੇ (ਇਸ ਤਰ੍ਹਾਂ ਉਹ ਕਾਮਾਦਿਕ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ) ॥੩॥੨॥


ਬਸੰਤੁ ਮਹਲਾ ੯ ॥

ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਹੇ (ਮੇਰੀ) ਮਾਂ! (ਜਦੋਂ ਦਾ ਗੁਰੂ ਦੀ ਸਰਨ ਪੈ ਕੇ) ਮੈਂ ਪਰਮਾਤਮਾ ਦਾ ਨਾਮ-ਧਨ ਹਾਸਲ ਕੀਤਾ ਹੈ,

ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥

ਮੇਰਾ ਮਨ (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਨ ਤੋਂ ਬਚ ਗਿਆ ਹੈ, (ਹੁਣ ਮੇਰਾ ਮਨ ਨਾਮ-ਧਨ ਵਿਚ) ਟਿਕਾਣਾ ਬਣਾ ਕੇ ਬਹਿ ਗਿਆ ਹੈ ॥੧॥ ਰਹਾਉ ॥

ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥

ਹੇ ਮੇਰੀ ਮਾਂ! (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ) ਸੁੱਧ-ਸਰੂਪ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਗਈ ਹੈ (ਜਿਸ ਕਰਕੇ) ਮੇਰੇ ਸਰੀਰ ਵਿਚੋਂ ਮਾਇਆ ਜੋੜਨ ਦੀ ਲਾਲਸਾ ਦੂਰ ਹੋ ਗਈ ਹੈ।

ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥

(ਜਦੋਂ ਤੋਂ ਮੈਂ) ਭਗਵਾਨ ਦੀ ਭਗਤੀ ਹਿਰਦੇ ਵਿਚ ਵਸਾਈ ਹੈ ਲੋਭ ਅਤੇ ਮੋਹ ਇਹ ਮੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੇ ॥੧॥

ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥

ਹੇ ਮੇਰੀ ਮਾਂ! ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਅਮੋਲਕ ਨਾਮ ਲੱਭਾ ਹੈ, ਮੇਰਾ ਜਨਮਾਂ ਜਨਮਾਂਤਰਾਂ ਦਾ ਸਹਿਮ ਦੂਰ ਹੋ ਗਿਆ ਹੈ।

ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥

ਮੇਰੇ ਮਨ ਵਿਚੋਂ ਸਾਰੀ ਤ੍ਰਿਸ਼ਨਾ ਮੁੱਕ ਗਈ ਹੈ, ਹੁਣ ਮੈਂ ਉਸ ਆਨੰਦ ਵਿਚ ਟਿਕਿਆ ਰਹਿੰਦਾ ਹਾਂ ਜਿਹੜਾ ਸਦਾ ਮੇਰੇ ਨਾਲ ਟਿਕਿਆ ਰਹਿਣ ਵਾਲਾ ਹੈ ॥੨॥

ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥

ਹੇ ਮਾਂ! ਕਿਰਪਾ ਦਾ ਖ਼ਜ਼ਾਨਾ ਗੋਬਿੰਦ ਜਿਸ ਮਨੁੱਖ ਉੱਤੇ ਦਇਆਵਾਨ ਹੁੰਦਾ ਹੈ, ਉਹ ਮਨੁੱਖ ਉਸ ਦੇ ਗੁਣ ਗਾਂਦਾ ਰਹਿੰਦਾ ਹੈ।

ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥

ਨਾਨਕ ਆਖਦਾ ਹੈ- (ਹੇ ਮਾਂ) ਕੋਈ ਵਿਰਲਾ ਮਨੁੱਖ ਇਸ ਕਿਸਮ ਦਾ ਧਨ ਗੁਰੂ ਦੇ ਸਨਮੁਖ ਰਹਿ ਕੇ ਹਾਸਲ ਕਰਦਾ ਹੈ ॥੩॥੩॥


ਬਸੰਤੁ ਮਹਲਾ ੯ ॥

ਮਨ ਕਹਾ ਬਿਸਾਰਿਓ ਰਾਮ ਨਾਮੁ ॥
ਹੇ ਮਨ! ਤੂੰ ਪਰਮਾਤਮਾ ਦਾ ਨਾਮ ਕਿਉਂ ਭੁਲਾਈ ਬੈਠਾ ਹੈਂ?

ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥

(ਜਦੋਂ) ਸਰੀਰ ਨਾਸ ਹੋ ਜਾਂਦਾ ਹੈ, (ਤਦੋਂ ਪਰਮਾਤਮਾ ਦੇ ਨਾਮ ਤੋਂ ਬਿਨਾ) ਜਮਾਂ ਨਾਲ ਵਾਹ ਪੈਂਦਾ ਹੈ ॥੧॥ ਰਹਾਉ ॥

ਇਹੁ ਜਗੁ ਧੂਏ ਕਾ ਪਹਾਰ ॥

ਹੇ ਮਨ! ਇਹ ਸੰਸਾਰ (ਤਾਂ, ਮਾਨੋ) ਧੂਏਂ ਦਾ ਪਹਾੜ ਹੈ (ਜਿਸ ਨੂੰ ਹਵਾ ਦਾ ਇੱਕੋ ਬੁੱਲਾ ਉਡਾ ਕੇ ਲੈ ਜਾਂਦਾ ਹੈ)।

ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥

ਹੇ ਮਨ! ਤੂੰ ਕੀਹ ਸਮਝ ਕੇ (ਇਸ ਜਗਤ ਨੂੰ) ਸਦਾ ਕਾਇਮ ਰਹਿਣ ਵਾਲਾ ਮੰਨੀ ਬੈਠਾ ਹੈਂ? ॥੧॥

ਧਨੁ ਦਾਰਾ ਸੰਪਤਿ ਗ੍ਰੇਹ ॥

ਹੇ ਮਨ! (ਚੰਗੀ ਤਰ੍ਹਾਂ ਸਮਝ ਲੈ ਕਿ) ਧਨ, ਇਸਤ੍ਰੀ, ਜਾਇਦਾਦ, ਘਰ-

ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥

ਇਹਨਾਂ ਵਿਚੋਂ ਕੋਈ ਭੀ ਚੀਜ਼ (ਮੌਤ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ॥੨॥

ਇਕ ਭਗਤਿ ਨਾਰਾਇਨ ਹੋਇ ਸੰਗਿ ॥

ਸਿਰਫ਼ ਪਰਮਾਤਮਾ ਦੀ ਭਗਤੀ ਹੀ ਮਨੁੱਖ ਦੇ ਨਾਲ ਰਹਿੰਦੀ ਹੈ।

ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥

(ਇਸ ਵਾਸਤੇ) ਨਾਨਕ ਆਖਦਾ ਹੈ- ਸਿਰਫ਼ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਉਸ ਦਾ ਭਜਨ ਕਰਿਆ ਕਰ ॥੩॥੪॥


ਬਸੰਤੁ ਮਹਲਾ ੯ ॥

ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥
ਹੇ ਭਾਈ! ਨਾਸਵੰਤ ਦੁਨੀਆ ਦੇ ਲੋਭ ਵਿਚ ਫਸ ਕੇ (ਹਰਿ-ਨਾਮ ਤੋਂ) ਕਿੱਥੇ ਖੁੰਝਿਆ ਫਿਰਦਾ ਹੈਂ?

ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥

ਹੁਣ ਹੀ ਸਿਆਣਾ ਬਣ, (ਤੇ, ਪਰਮਾਤਮਾ ਦਾ ਨਾਮ ਜਪਿਆ ਕਰ। ਜੇ ਬਾਕੀ ਦੀ ਉਮਰ ਸਿਮਰਨ ਵਿਚ ਗੁਜ਼ਾਰੇਂ, ਤਾਂ ਭੀ ਤੇਰਾ) ਕੁਝ ਵਿਗੜਿਆ ਨਹੀਂ ॥੧॥ ਰਹਾਉ ॥

ਸਮ ਸੁਪਨੈ ਕੈ ਇਹੁ ਜਗੁ ਜਾਨੁ ॥

ਇਸ ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਦੇ ਬਰਾਬਰ ਸਮਝ।

ਬਿਨਸੈ ਛਿਨ ਮੈ ਸਾਚੀ ਮਾਨੁ ॥੧॥

ਇਹ ਗੱਲ ਸੱਚੀ ਮੰਨ ਕਿ (ਇਹ ਜਗਤ) ਇਕ ਛਿਨ ਵਿਚ ਨਾਸ ਹੋ ਜਾਂਦਾ ਹੈ ॥੧॥

ਸੰਗਿ ਤੇਰੈ ਹਰਿ ਬਸਤ ਨੀਤ ॥

ਹੇ ਮਿੱਤਰ! ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ।

ਨਿਸ ਬਾਸੁਰ ਭਜੁ ਤਾਹਿ ਮੀਤ ॥੨॥

ਤੂੰ ਦਿਨ ਰਾਤ ਉਸ ਦਾ ਹੀ ਭਜਨ ਕਰਿਆ ਕਰ ॥੨॥

ਬਾਰ ਅੰਤ ਕੀ ਹੋਇ ਸਹਾਇ ॥

ਅਖ਼ੀਰਲੇ ਸਮੇ ਪਰਮਾਤਮਾ ਹੀ ਮਦਦਗਾਰ ਬਣਦਾ ਹੈ।

ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥

ਨਾਨਕ ਆਖਦਾ ਹੈ- ਹੇ ਭਾਈ! ਤੂੰ (ਸਦਾ) ਉਸ ਦੇ ਗੁਣ ਗਾਇਆ ਕਰ ॥੩॥੫॥


ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ॥

ਰਾਗ ਬਸੰਤੁ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਦੋ-ਤੁਕੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਗੁ ਕਊਆ ਨਾਮੁ ਨਹੀ ਚੀਤਿ ॥

ਵੇਖ, ਜਿਸ ਦੇ ਚਿੱਤ ਵਿਚ ਪਰਮਾਤਮਾ ਦਾ ਨਾਮ ਨਹੀਂ ਹੈ ਉਹ ਮਾਇਆ-ਵੇੜ੍ਹਿਆ ਜੀਵ ਕਾਂ (ਦੇ ਸੁਭਾਵ ਵਾਲਾ) ਹੈ;

ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥

ਪ੍ਰਭੂ ਦਾ ਨਾਮ ਭੁਲਾ ਕੇ (ਉਹ ਕਾਂ ਵਾਂਗ) ਚੋਗੇ ਤੇ ਡਿੱਗਦਾ ਹੈ,

ਮਨੂਆ ਡੋਲੈ ਚੀਤਿ ਅਨੀਤਿ ॥

ਉਸ ਦਾ ਮਨ (ਮਾਇਆ ਵਲ ਹੀ) ਡੋਲਦਾ ਰਹਿੰਦਾ ਹੈ, ਉਸ ਦੇ ਚਿੱਤ ਵਿਚ (ਸਦਾ) ਖੋਟ ਹੀ ਹੁੰਦਾ ਹੈ।

ਜਗ ਸਿਉ ਤੂਟੀ ਝੂਠ ਪਰੀਤਿ ॥੧॥

ਪਰ ਦੁਨੀਆ ਦੀ ਮਾਇਆ ਨਾਲ ਇਹ ਪ੍ਰੀਤ ਝੂਠੀ ਹੈ, ਕਦੇ ਤੋੜ ਨਹੀਂ ਚੜ੍ਹਦੀ ॥੧॥

ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥

(ਕਾਮ ਤੇ ਕ੍ਰੋਧ (ਮਾਨੋ) ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮੁਕਾ ਦੇਂਦਾ ਹੈ), ਇਹ (ਮਾਨੋ) ਇਕ ਕਰੜਾ ਬੋਝ ਹੈ (ਜਿਸ ਦੇ ਹੇਠ ਆਤਮਕ ਜੀਵਨ ਘੁੱਟ ਕੇ ਮਰ ਜਾਂਦਾ ਹੈ)।

ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥

ਗੁਣਾਂ ਵਾਲਾ ਆਚਰਨ (ਆਤਮਕ ਜੀਵਨ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਦੇ ਬਣ ਹੀ ਨਹੀਂ ਸਕਦਾ ॥੧॥ ਰਹਾਉ ॥

ਘਰੁ ਬਾਲੂ ਕਾ ਘੂਮਨ ਘੇਰਿ ॥

ਵੇਖ, ਜਿਵੇਂ ਘੁੰਮਣ-ਘੇਰੀ ਵਿਚ ਰੇਤ ਦਾ ਘਰ ਬਣਿਆ ਹੋਇਆ ਹੋਵੇ,

ਬਰਖਸਿ ਬਾਣੀ ਬੁਦਬੁਦਾ ਹੇਰਿ ॥

ਜਿਵੇਂ ਵਰਖਾ ਵੇਲੇ ਬੁਲਬੁਲਾ ਬਣ ਜਾਂਦਾ ਹੈ,

ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥

(ਤਿਵੇਂ ਇਸ ਸਰੀਰ ਦੀ ਪਾਂਇਆਂ ਹੈ, ਜਿਸ ਨੂੰ ਸਿਰਜਣਹਾਰ ਨੇ ਆਪਣੀ ਕੁਦਰਤਿ ਦਾ) ਚੱਕ ਘੁਮਾ ਕੇ (ਪਿਤਾ ਦੇ ਵੀਰਜ ਦੀ) ਬੂੰਦ ਮਾਤ੍ਰ ਤੋਂ ਰਚ ਦਿੱਤਾ ਹੈ (ਜਿਵੇਂ ਕੋਈ ਘੁਮਿਆਰ ਚੱਕ ਘੁਮਾ ਕੇ ਮਿੱਟੀ ਤੋਂ ਭਾਂਡਾ ਬਣਾ ਦੇਂਦਾ ਹੈ)।

ਸਰਬ ਜੋਤਿ ਨਾਮੈ ਕੀ ਚੇਰਿ ॥੨॥

(ਸੋ, ਜੇ ਤੂੰ ਆਤਮਕ ਮੌਤ ਤੋਂ ਬਚਣਾ ਹੈ ਤਾਂ ਆਪਣੀ ਜਿੰਦ ਨੂੰ) ਉਸ ਪ੍ਰਭੂ ਦੇ ਨਾਮ ਦੀ ਦਾਸੀ ਬਣਾ ਜਿਸ ਦੀ ਜੋਤਿ ਸਭ ਜੀਵਾਂ ਵਿਚ ਮੌਜੂਦ ਹੈ ॥੨॥

ਸਰਬ ਉਪਾਇ ਗੁਰੂ ਸਿਰਿ ਮੋਰੁ ॥

ਹੇ ਪ੍ਰਭੂ! ਤੂੰ ਸਾਰੇ ਜੀਵ ਪੈਦਾ ਕਰ ਕੇ ਸਭ ਦੇ ਸਿਰ ਤੇ ਸ਼ਿਰੋਮਣੀ ਹੈਂ, ਗੁਰੂ ਹੈਂ।

ਭਗਤਿ ਕਰਉ ਪਗ ਲਾਗਉ ਤੋਰ ॥

ਮੇਰੀ ਇਹ ਤਾਂਘ ਹੈ ਕਿ ਮੈਂ ਤੇਰੀ ਭਗਤੀ ਕਰਾਂ, ਮੈਂ ਤੇਰੇ ਚਰਨੀਂ ਲੱਗਾ ਰਹਾਂ,

ਨਾਮਿ ਰਤੋ ਚਾਹਉ ਤੁਝ ਓਰੁ ॥

ਤੇਰੇ ਨਾਮ-ਰੰਗ ਵਿਚ ਰੰਗਿਆ ਰਹਾਂ ਤੇ ਤੇਰਾ ਹੀ ਪੱਲਾ ਫੜੀ ਰੱਖਾਂ।

ਨਾਮੁ ਦੁਰਾਇ ਚਲੈ ਸੋ ਚੋਰੁ ॥੩॥

ਜੇਹੜਾ ਮਨੁੱਖ ਤੇਰੇ ਨਾਮ ਨੂੰ (ਆਪਣੀ ਜਿੰਦ ਤੋਂ) ਦੂਰ ਦੂਰ ਰੱਖ ਕੇ (ਜੀਵਨ-ਪੰਧ ਵਿਚ) ਤੁਰਦਾ ਹੈ ਉਹ ਤੇਰਾ ਚੋਰ ਹੈ ॥੩॥

ਪਤਿ ਖੋਈ ਬਿਖੁ ਅੰਚਲਿ ਪਾਇ ॥

ਹੇ ਮੇਰੀ ਮਾਂ! ਜੇਹੜਾ ਮਨੁੱਖ (ਵਿਕਾਰਾਂ ਦੀ) ਜ਼ਹਰ ਹੀ ਪੱਲੇ ਬੰਨ੍ਹਦਾ ਹੈ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ,

ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥

ਪਰ ਜੇਹੜਾ ਬੰਦਾ ਸਦਾ-ਥਿਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਪ੍ਰਭੂ ਦੇ ਦੇਸ ਵਿਚ ਇੱਜ਼ਤ ਨਾਲ ਜਾਂਦਾ ਹੈ।

ਜੋ ਕਿਛੁ ਕੀਨ੍ਰਸਿ ਪ੍ਰਭੁ ਰਜਾਇ ॥

(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ) ਪ੍ਰਭੂ ਜੋ ਕੁਝ ਕਰਦਾ ਹੈ ਆਪਣੀ ਰਜ਼ਾ ਵਿਚ ਕਰਦਾ ਹੈ (ਕਿਸੇ ਹੋਰ ਦਾ ਉਸ ਦੀ ਰਜ਼ਾ ਵਿਚ ਕੋਈ ਦਖ਼ਲ ਨਹੀਂ),

ਭੈ ਮਾਨੈ ਨਿਰਭਉ ਮੇਰੀ ਮਾਇ ॥੪॥

ਤੇ ਜੇਹੜਾ ਬੰਦਾ ਉਸ ਦੇ ਡਰ-ਅਦਬ ਵਿਚ ਰਹਿਣ ਗਿੱਝ ਜਾਂਦਾ ਹੈ ਉਹ (ਇਸ ਜੀਵਨ-ਸਫ਼ਰ ਵਿਚ ਕਾਮ ਕ੍ਰੋਧ ਆਦਿਕ ਵਲੋਂ) ਬੇ-ਫ਼ਿਕਰ ਹੋ ਕੇ ਤੁਰਦਾ ਹੈ ॥੪॥

ਕਾਮਨਿ ਚਾਹੈ ਸੁੰਦਰਿ ਭੋਗੁ ॥

ਸੁੰਦਰ ਜੀਵ-ਇਸਤ੍ਰੀ ਦੁਨੀਆ ਦੇ ਚੰਗੇ ਪਦਾਰਥਾਂ ਦਾ ਭੋਗ ਲੋੜਦੀ ਹੈ,

ਪਾਨ ਫੂਲ ਮੀਠੇ ਰਸ ਰੋਗ ॥

ਪਰ ਇਹ ਪਾਨ ਫੁੱਲ ਮਿੱਠੇ ਪਦਾਰਥਾਂ ਦੇ ਸੁਆਦ-ਇਹ ਸਭ ਹੋਰ ਹੋਰ ਵਿਕਾਰ ਤੇ ਰੋਗ ਹੀ ਪੈਦਾ ਕਰਦੇ ਹਨ।

ਖੀਲੈ ਬਿਗਸੈ ਤੇਤੋ ਸੋਗ ॥

ਜਿਤਨਾ ਹੀ ਵਧੀਕ ਉਹ ਇਹਨਾਂ ਭੋਗਾਂ ਵਿਚ ਖਿੱਲੀਆਂ ਮਾਰਦੀ ਹੈ ਤੇ ਖ਼ੁਸ਼ ਹੁੰਦੀ ਹੈ ਉਤਨਾ ਹੀ ਵਧੀਕ ਦੁੱਖ-ਰੋਗ ਵਿਆਪਦਾ ਹੈ।

ਪ੍ਰਭ ਸਰਣਾਗਤਿ ਕੀਨ੍ਰਸਿ ਹੋਗ ॥੫॥

ਪਰ ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੀ ਸਰਨ ਆ ਜਾਂਦੀ ਹੈ (ਉਹ ਰਜ਼ਾ ਵਿਚ ਤੁਰਦੀ ਹੈ ਉਸ ਨੂੰ ਨਿਸ਼ਚਾ ਹੁੰਦਾ ਹੈ ਕਿ) ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ ॥੫॥

ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥

ਜੇਹੜੀ ਜੀਵ-ਇਸਤ੍ਰੀ ਸੋਹਣਾ ਸੋਹਣਾ ਕੱਪੜਾ ਪਹਿਨਦੀ ਹੈ ਵਧੀਕ ਵਧੀਕ ਸ਼ਿੰਗਾਰ ਕਰਦੀ ਹੈ,

ਮਾਟੀ ਫੂਲੀ ਰੂਪੁ ਬਿਕਾਰੁ ॥

ਆਪਣੀ ਕਾਂਇਆਂ ਨੂੰ ਵੇਖ ਵੇਖ ਕੇ ਫੁੱਲ ਫੁੱਲ ਬਹਿੰਦੀ ਹੈ, ਉਸ ਦਾ ਰੂਪ ਉਸ ਨੂੰ ਹੋਰ ਹੋਰ ਵਿਕਾਰ ਵਲ ਪ੍ਰੇਰਦਾ ਹੈ,

ਆਸਾ ਮਨਸਾ ਬਾਂਧੋ ਬਾਰੁ ॥

ਦੁਨੀਆ ਦੀਆਂ ਆਸਾਂ ਤੇ ਖ਼ਾਹਸ਼ਾਂ ਉਸ ਦੇ (ਦਸਵੇਂ) ਦਰਵਾਜ਼ੇ ਨੂੰ ਬੰਦ ਕਰ ਦੇਂਦੀਆਂ ਹਨ,

ਨਾਮ ਬਿਨਾ ਸੂਨਾ ਘਰੁ ਬਾਰੁ ॥੬॥

ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਦਾ ਹਿਰਦਾ-ਘਰ ਸੁੰਞਾ ਹੀ ਰਹਿੰਦਾ ਹੈ ॥੬॥

ਗਾਛਹੁ ਪੁਤ੍ਰੀ ਰਾਜ ਕੁਆਰਿ ॥

ਹੇ ਜਿੰਦੇ! ਉੱਠ ਉੱਦਮ ਕਰ, ਤੂੰ ਸਾਰੇ ਜਗਤ ਦੇ ਰਾਜੇ-ਪ੍ਰਭੂ ਦੀ ਅੰਸ ਹੈਂ, ਤੂੰ ਰਾਜ-ਪੁਤ੍ਰੀ ਹੈਂ, ਤੂੰ ਰਾਜ-ਕੁਮਾਰੀ ਹੈਂ,

ਨਾਮੁ ਭਣਹੁ ਸਚੁ ਦੋਤੁ ਸਵਾਰਿ ॥

ਅੰਮ੍ਰਿਤ ਵੇਲੇ ਦੀ ਸੰਭਾਲ ਕਰ ਕੇ ਨਿਤ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰ।

ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥

ਪ੍ਰਭੂ ਦੇ ਪ੍ਰੇਮ ਦੇ ਆਸਰੇ ਰਹਿ ਕੇ ਉਸ ਪ੍ਰੀਤਮ ਦੀ ਸੇਵਾ-ਭਗਤੀ ਕਰ,

ਗੁਰਸਬਦੀ ਬਿਖੁ ਤਿਆਸ ਨਿਵਾਰਿ ॥੭॥

ਤੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੀ ਤ੍ਰਿਸ਼ਨਾ ਨੂੰ ਦੂਰ ਕਰ ਇਹ ਤ੍ਰਿਸ਼ਨਾ ਜ਼ਹਰ ਹੈ ਜੋ ਤੇਰੇ ਆਤਮਕ ਜੀਵਨ ਨੂੰ ਮਾਰ ਦੇਵੇਗੀ ॥੭॥

ਮੋਹਨਿ ਮੋਹਿ ਲੀਆ ਮਨੁ ਮੋਹਿ ॥

ਤੈਂ ਮੋਹਨ ਨੇ (ਆਪਣੇ ਕੌਤਕਾਂ ਨਾਲ) ਮੇਰਾ ਮਨ ਮੋਹ ਲਿਆ ਹੈ,

ਗੁਰ ਕੈ ਸਬਦਿ ਪਛਾਨਾ ਤੋਹਿ ॥

(ਮੇਹਰ ਕਰ ਤਾ ਕਿ) ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਤੈਨੂੰ ਪਛਾਣ ਸਕਾਂ।

ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥

ਹੇ ਨਾਨਕ ਅਰਦਾਸ ਕਰਦਾ ਹੈ- ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਤੇ ਖਲੋਤੇ (ਬੇਨਤੀ ਕਰਦੇ ਹਾਂ),

ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥

ਕਿਰਪਾ ਕਰ, ਤੇਰੇ ਨਾਮ ਵਿਚ ਜੁੜ ਕੇ ਅਸੀਂ ਸੰਤੋਖ ਧਾਰਨ ਕਰ ਸਕੀਏ ॥੮॥੧॥


ਬਸੰਤੁ ਮਹਲਾ ੧ ॥

ਮਨੁ ਭੂਲਉ ਭਰਮਸਿ ਆਇ ਜਾਇ ॥
(ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭਟਕਦਾ ਹੈ (ਮਾਇਆ ਦੀ ਖ਼ਾਤਰ ਹੀ) ਦੌੜ-ਭੱਜ ਕਰਦਾ ਰਹਿੰਦਾ ਹੈ,

ਅਤਿ ਲੁਬਧ ਲੁਭਾਨਉ ਬਿਖਮ ਮਾਇ ॥

ਬੜਾ ਲਾਲਚੀ ਹੋਇਆ ਰਹਿੰਦਾ ਹੈ, ਉਸ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ, ਜਿਸ ਦੀ ਫਾਹੀ ਵਿਚੋਂ ਨਿਕਲਣਾ ਬਹੁਤ ਔਖਾ ਹੈ।

ਨਹ ਅਸਥਿਰੁ ਦੀਸੈ ਏਕ ਭਾਇ ॥

(ਜਿਤਨਾ ਚਿਰ ਮਨ ਮਾਇਆ ਦੇ ਅਧੀਨ ਰਹਿੰਦਾ ਹੈ, ਤਦ ਤਕ) ਇਹ ਕਦੇ ਟਿਕਵੀਂ ਹਾਲਤ ਵਿਚ ਨਹੀਂ ਦਿੱਸਦਾ, ਇਕ ਪ੍ਰਭੂ ਦੇ ਪ੍ਰੇਮ ਵਿਚ (ਮਗਨ) ਨਹੀਂ ਦਿੱਸਦਾ।

ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥

ਜਿਵੇਂ ਮੱਛੀ (ਭਿੱਤੀ ਦੇ ਲਾਲਚ ਵਿਚ) ਆਪਣੇ ਗਲ ਕੁੰਡੀ ਪਵਾ ਲੈਂਦੀ ਹੈ, (ਤਿਵੇਂ ਮਨ ਮਾਇਆ ਦੀ ਗ਼ੁਲਾਮੀ ਵਿਚ ਆਪਣੇ ਆਪ ਨੂੰ ਫਸਾ ਲੈਂਦਾ ਹੈ) ॥੧॥

ਮਨੁ ਭੂਲਉ ਸਮਝਸਿ ਸਾਚਿ ਨਾਇ ॥

(ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪਿਆ ਮਨ ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ ਹੀ) ਆਪਣੀ ਭੁੱਲ ਨੂੰ ਸਮਝਦਾ ਹੈ।

ਗੁਰਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥

(ਜਦੋਂ ਮਨ) ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ ਤਾਂ ਇਹ ਆਤਮਕ ਅਡੋਲਤਾ ਦੇ ਭਾਵ ਵਿਚ (ਟਿਕਦਾ ਹੈ) ॥੧॥ ਰਹਾਉ ॥

ਮਨੁ ਭੂਲਉ ਭਰਮਸਿ ਭਵਰ ਤਾਰ ॥

(ਮਾਇਆ ਦੇ ਪ੍ਰਭਾਵ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭੌਰੇ ਵਾਂਗ ਭਟਕਦਾ ਹੈ,

ਬਿਲ ਬਿਰਥੇ ਚਾਹੈ ਬਹੁ ਬਿਕਾਰ ॥

ਮਨ ਇੰਦ੍ਰਿਆਂ ਦੀ ਰਾਹੀਂ ਬਹੁਤੇ ਵਿਅਰਥ ਵਿਕਾਰ ਕਰਨੇ ਚਾਹੁੰਦਾ ਹੈ,

ਮੈਗਲ ਜਿਉ ਫਾਸਸਿ ਕਾਮਹਾਰ ॥

ਇਹ ਮਨ ਕਾਮਾਤੁਰ ਹਾਥੀ ਵਾਂਗ ਫਸਦਾ ਹੈ,

ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥

ਜੋ ਸੰਗਲ ਨਾਲ ਕੜ ਕੇ ਬੰਨ੍ਹਿਆ ਜਾਂਦਾ ਹੈ ਤੇ ਸਿਰ ਉਤੇ ਚੋਟਾਂ ਸਹਾਰਦਾ ਹੈ ॥੨॥

ਮਨੁ ਮੁਗਧੌ ਦਾਦਰੁ ਭਗਤਿਹੀਨੁ ॥

ਮੂਰਖ ਮਨ ਭਗਤੀ ਤੋਂ ਵਾਂਜਿਆ ਰਹਿੰਦਾ ਹੈ, (ਇਹ ਮੂਰਖ ਮਨ, ਮਾਨੋ) ਡੱਡੂ ਹੈ (ਜੋ ਨੇੜੇ ਹੀ ਉੱਗੇ ਹੋਏ ਕੌਲ ਫੁੱਲ ਦੀ ਕਦਰ ਨਹੀਂ ਜਾਣਦਾ)।

ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥

(ਕੁਰਾਹੇ ਪਿਆ ਹੋਇਆ ਮਨ) ਪ੍ਰਭੂ ਦੇ ਦਰ ਤੋਂ ਡਿੱਗਿਆ ਹੋਇਆ ਹੈ, (ਮਾਨੋ) ਸਰਾਪਿਆ ਹੋਇਆ ਹੈ, ਪਰਮਾਤਮਾ ਦੇ ਨਾਮ ਤੋਂ ਸੱਖਣਾ ਹੈ।

ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥

ਜੇਹੜਾ ਮਨੁੱਖ ਨਾਮ ਤੋਂ ਖ਼ਾਲੀ ਹੈ ਉਸ ਦੀ ਨਾਹ ਕੋਈ ਚੰਗੀ ਜਾਤਿ ਮੰਨੀ ਜਾਂਦੀ ਹੈ ਨਾਹ ਚੰਗੀ ਕੁਲ, ਕੋਈ ਉਸ ਦਾ ਨਾਮ ਤਕ ਨਹੀਂ ਲੈਂਦਾ,

ਸਭਿ ਦੂਖ ਸਖਾਈ ਗੁਣਹ ਬੀਨ ॥੩॥

ਉਹ ਆਤਮਕ ਗੁਣਾਂ ਤੋਂ ਵਾਂਜਿਆ ਰਹਿੰਦਾ ਹੈ, ਸਾਰੇ ਦੁਖ ਹੀ ਦੁਖ ਉਸ ਦੇ ਸਾਥੀ ਬਣੇ ਰਹਿੰਦੇ ਹਨ ॥੩॥

ਮਨੁ ਚਲੈ ਨ ਜਾਈ ਠਾਕਿ ਰਾਖੁ ॥

ਇਹ ਮਨ ਚੰਚਲ ਹੈ, ਇਸ ਨੂੰ ਰੋਕ ਕੇ ਰੱਖ ਤਾਕਿ ਇਹ (ਵਿਕਾਰਾਂ ਦੇ ਪਿੱਛੇ) ਭਟਕਦਾ ਨਾਹ ਫਿਰੇ।

ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥

ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਨਾਹ ਕਿਤੇ ਇੱਜ਼ਤ ਮਿਲਦੀ ਹੈ ਨਾਹ ਕੋਈ ਇਤਬਾਰ ਕਰਦਾ ਹੈ।

ਤੂ ਆਪੇ ਸੁਰਤਾ ਆਪਿ ਰਾਖੁ ॥

(ਪ੍ਰਭੂ ਦੇ ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਤੂੰ ਆਪ ਹੀ (ਸਾਡੀਆਂ ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈਂ, ਤੇ ਆਪ ਹੀ ਸਾਡਾ ਰਾਖਾ ਹੈਂ।

ਧਰਿ ਧਾਰਣ ਦੇਖੈ ਜਾਣੈ ਆਪਿ ॥੪॥

ਸ੍ਰਿਸ਼ਟੀ ਰਚ ਕੇ ਪਰਮਾਤਮਾ ਆਪ ਹੀ (ਇਸ ਦੀਆਂ ਲੋੜਾਂ ਭੀ) ਜਾਣਦਾ ਹੈ ॥੪॥

ਆਪਿ ਭੁਲਾਏ ਕਿਸੁ ਕਹਉ ਜਾਇ ॥

(ਹੇ ਮਾਂ!) ਮੈਂ ਪ੍ਰਭੂ ਤੋਂ ਬਿਨਾ ਹੋਰ ਕਿਸ ਨੂੰ ਜਾ ਕੇ ਆਖਾਂ? ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾਂਦਾ ਹੈ,

ਗੁਰੁ ਮੇਲੇ ਬਿਰਥਾ ਕਹਉ ਮਾਇ ॥

ਹੇ ਮਾਂ! ਪ੍ਰਭੂ ਆਪ ਹੀ ਗੁਰੂ ਮਿਲਾਂਦਾ ਹੈ, ਸੋ, ਮੈਂ ਗੁਰੂ ਦੇ ਦਰ ਤੇ ਹੀ ਦਿਲ ਦਾ ਦੁੱਖ ਕਹਿ ਸਕਦਾ ਹਾਂ।

ਅਵਗਣ ਛੋਡਉ ਗੁਣ ਕਮਾਇ ॥

ਗੁਰੂ ਦੀ ਸਹੈਤਾ ਨਾਲ ਹੀ ਗੁਣ ਵਿਹਾਝ ਕੇ ਔਗੁਣ ਛੱਡ ਸਕਦਾ ਹਾਂ।

ਗੁਰਸਬਦੀ ਰਾਤਾ ਸਚਿ ਸਮਾਇ ॥੫॥

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਉਹ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੫॥

ਸਤਿਗੁਰ ਮਿਲਿਐ ਮਤਿ ਊਤਮ ਹੋਇ ॥

ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੀ) ਮੱਤ ਸ੍ਰੇਸ਼ਟ ਹੋ ਜਾਂਦੀ ਹੈ,

ਮਨੁ ਨਿਰਮਲੁ ਹਉਮੈ ਕਢੈ ਧੋਇ ॥

ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਮਨੁੱਖ ਆਪਣੇ ਮਨ ਵਿਚੋਂ ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ,

ਸਦਾ ਮੁਕਤੁ ਬੰਧਿ ਨ ਸਕੈ ਕੋਇ ॥

ਉਹ ਵਿਕਾਰਾਂ ਤੋਂ ਸਦਾ ਬਚਿਆ ਰਹਿੰਦਾ ਹੈ, ਕੋਈ (ਵਿਕਾਰ) ਉਸ ਨੂੰ ਕਾਬੂ ਨਹੀਂ ਕਰ ਸਕਦਾ,

ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥

ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ, ਕੋਈ ਹੋਰ (ਸ਼ੁਗ਼ਲ ਉਸ ਨੂੰ ਆਪਣੇ ਵਲ ਖਿੱਚ) ਨਹੀਂ ਪਾ ਸਕਦਾ ॥੬॥

ਮਨੁ ਹਰਿ ਕੈ ਭਾਣੈ ਆਵੈ ਜਾਇ ॥

(ਪਰ ਜੀਵ ਦੇ ਕੀਹ ਵੱਸ? ਇਸ ਮਨ ਦੀ ਕੋਈ ਪੇਸ਼ ਨਹੀਂ ਜਾ ਸਕਦੀ) ਇਹ ਮਨ ਪਰਮਾਤਮਾ ਦੇ ਭਾਣੇ ਅਨੁਸਾਰ (ਮਾਇਆ ਦੇ ਮੋਹ ਵਿਚ) ਭਟਕਦਾ ਫਿਰਦਾ ਹੈ,

ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥

ਉਹ ਪ੍ਰਭੂ ਆਪ ਹੀ ਸਭ ਜੀਵਾਂ ਵਿਚ ਵੱਸਦਾ ਹੈ (ਉਸ ਦੀ ਰਜ਼ਾ ਦੇ ਉਲਟ) ਕੋਈ ਹੀਲ-ਹੁੱਜਤ ਕੀਤੀ ਨਹੀਂ ਜਾ ਸਕਦੀ।

ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥

ਹਰ ਥਾਂ ਪ੍ਰਭੂ ਦਾ ਹੁਕਮ ਹੀ ਚੱਲ ਰਿਹਾ ਹੈ, ਸਾਰੀ ਸ੍ਰਿਸ਼ਟੀ ਪ੍ਰਭੂ ਦੇ ਹੁਕਮ ਵਿਚ ਹੀ ਬੱਝੀ ਰਹਿੰਦੀ ਹੈ।

ਦੂਖ ਸੂਖ ਸਭ ਤਿਸੁ ਰਜਾਇ ॥੭॥

(ਜੀਵਾਂ ਨੂੰ ਵਾਪਰਦੇ) ਸਾਰੇ ਦੁਖ ਤੇ ਸੁਖ ਉਸ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹਨ ॥੭॥

ਤੂ ਅਭੁਲੁ ਨ ਭੂਲੌ ਕਦੇ ਨਾਹਿ ॥

ਹੇ ਪ੍ਰਭੂ! ਤੂੰ ਅਭੁੱਲ ਹੈਂ, ਗ਼ਲਤੀ ਨਹੀਂ ਕਰਦਾ, ਤੂੰ ਕਦੇ ਭੀ ਉਕਾਈ ਨਹੀਂ ਖਾਂਦਾ।

ਗੁਰਸਬਦੁ ਸੁਣਾਏ ਮਤਿ ਅਗਾਹਿ ॥

(ਤੇਰੀ ਰਜ਼ਾ ਅਨੁਸਾਰ) ਗੁਰੂ ਜਿਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਉਸ ਮਨੁੱਖ ਦੀ ਮੱਤ ਭੀ ਅਗਾਧ (ਡੂੰਘੀ) ਹੋ ਜਾਂਦੀ ਹੈ (ਭਾਵ, ਉਹ ਭੀ ਡੂੰਘੀ ਸਮਝ ਵਾਲਾ ਹੋ ਜਾਂਦਾ ਹੈ ਤੇ ਕੋਈ ਉਕਾਈ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ)।

ਤੂ ਮੋਟਉ ਠਾਕੁਰੁ ਸਬਦ ਮਾਹਿ ॥

ਹੇ ਪ੍ਰਭੂ! ਤੂੰ ਵੱਡਾ (ਪਾਲਣਹਾਰ) ਮਾਲਕ ਹੈਂ ਤੇ ਗੁਰੂ ਦੇ ਸ਼ਬਦ ਵਿਚ ਵੱਸਦਾ ਹੈਂ (ਭਾਵ, ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਤੇਰਾ ਦਰਸਨ ਹੋ ਜਾਂਦਾ ਹੈ)।

ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਨਾਨਕ ਦਾ ਮਨ (ਉਸ ਦੀ ਯਾਦ ਵਿਚ) ਗਿੱਝ ਗਿਆ ਹੈ ॥੮॥੨॥


ਬਸੰਤੁ ਮਹਲਾ ੧ ॥
ਦਰਸਨ ਕੀ ਪਿਆਸ ਜਿਸੁ ਨਰ ਹੋਇ ॥

ਜਿਸ ਮਨੁੱਖ ਨੂੰ ਪਰਮਾਤਮਾ ਦੇ ਦਰਸਨ ਦੀ ਤਾਂਘ ਹੁੰਦੀ ਹੈ,

ਏਕਤੁ ਰਾਚੈ ਪਰਹਰਿ ਦੋਇ ॥

ਉਹ ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਛੱਡ ਕੇ ਇਕ ਪਰਮਾਤਮਾ ਦੇ ਨਾਮ ਵਿਚ ਹੀ ਮਸਤ ਰਹਿੰਦਾ ਹੈ।

ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥

(ਜਿਵੇਂ ਦੁੱਧ ਰਿੜਕ ਕੇ, ਮੁੜ ਮੁੜ ਮਧਾਣੀ ਹਿਲਾ ਕੇ, ਮੱਖਣ ਕੱਢੀਦਾ ਹੈ, ਤਿਵੇਂ) ਉਹ ਮਨੁੱਖ ਮੁੜ ਮੁੜ ਸਿਮਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਉਸ ਦਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ।

ਗੁਰਮੁਖਿ ਬੂਝੈ ਏਕ ਸਮਾਇ ॥੧॥

ਗੁਰੂ ਦੀ ਸਰਨ ਪੈ ਕੇ ਉਹ (ਪਰਮਾਤਮਾ ਦੇ ਸਹੀ ਸਰੂਪ ਨੂੰ) ਸਮਝ ਲੈਂਦਾ ਹੈ, ਤੇ ਉਸ ਇਕ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥

ਤੇਰੇ ਦਰਸਨ ਕਉ ਕੇਤੀ ਬਿਲਲਾਇ ॥

ਹੇ ਪ੍ਰਭੂ! ਬੇਅੰਤ ਲੁਕਾਈ ਤੇਰੇ ਦਰਸਨ ਵਾਸਤੇ ਤਰਲੇ ਲੈਂਦੀ ਹੈ,

ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥

ਪਰ ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਤੇਰੇ ਸਰੂਪ ਨੂੰ) ਪਛਾਣਦਾ ਹੈ ॥੧॥ ਰਹਾਉ ॥

ਬੇਦ ਵਖਾਣਿ ਕਹਹਿ ਇਕੁ ਕਹੀਐ ॥

ਵੇਦ ਆਦਿਕ ਧਰਮ-ਪੁਸਤਕ ਭੀ ਵਿਆਖਿਆ ਕਰ ਕੇ ਇਹੀ ਆਖਦੇ ਹਨ ਕਿ ਇਕ ਉਸ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ,

ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥

ਜੋ ਬੇਅੰਤ ਹੈ ਤੇ ਜਿਸ ਦਾ ਅੰਤ ਕਿਸੇ ਜੀਵ ਨੇ ਨਹੀਂ ਲੱਭਾ।

ਏਕੋ ਕਰਤਾ ਜਿਨਿ ਜਗੁ ਕੀਆ ॥

ਉਹ ਇਕ ਆਪ ਹੀ ਆਪ ਕਰਤਾਰ ਹੈ ਜਿਸ ਨੇ ਜਗਤ ਰਚਿਆ ਹੈ,

ਬਾਝੁ ਕਲਾ ਧਰਿ ਗਗਨੁ ਧਰੀਆ ॥੨॥

ਜਿਸ ਨੇ ਕਿਸੇ ਦਿੱਸਦੇ ਸਹਾਰੇ ਤੋਂ ਬਿਨਾ ਹੀ ਧਰਤੀ ਤੇ ਆਕਾਸ਼ ਨੂੰ ਠਹਰਾਇਆ ਹੋਇਆ ਹੈ ॥੨॥

ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥

ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਲਗਨ ਹੀ ਅਸਲ ਗਿਆਨ ਹੈ ਤੇ ਅਸਲ ਧਿਆਨ (ਜੋੜਨਾ) ਹੈ।

ਏਕੁ ਨਿਰਾਲਮੁ ਅਕਥ ਕਹਾਣੀ ॥

ਇਕ ਪਰਮਾਤਮਾ ਹੀ ਐਸਾ ਹੈ ਜਿਸ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਉਸ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ[

ਏਕੋ ਸਬਦੁ ਸਚਾ ਨੀਸਾਣੁ ॥

ਉਸ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹੀ (ਮਨੁੱਖ ਦੇ ਪਾਸ ਇਸ ਜੀਵਨ-ਪੰਧ ਵਿਚ) ਸੱਚਾ ਪਰਵਾਨਾ ਹੈ।

ਪੂਰੇ ਗੁਰ ਤੇ ਜਾਣੈ ਜਾਣੁ ॥੩॥

ਸਿਆਣਾ ਮਨੁੱਖ ਪੂਰੇ ਗੁਰੂ ਪਾਸੋਂ (ਇਹ) ਸਮਝ ਲੈਂਦਾ ਹੈ ॥੩॥

ਏਕੋ ਧਰਮੁ ਦ੍ਰਿੜੈ ਸਚੁ ਕੋਈ ॥

ਜੇਹੜਾ ਕੋਈ ਮਨੁੱਖ ਆਪਣੇ ਹਿਰਦੇ ਵਿਚ ਇਹ ਨਿਸ਼ਚਾ ਬਿਠਾਂਦਾ ਹੈ ਕਿ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਹੀ ਇਕੋ ਇਕ ਠੀਕ ਧਰਮ ਹੈ,

ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥

ਉਹੀ ਗੁਰੂ ਦੀ ਮੱਤ ਦਾ ਆਸਰਾ ਲੈ ਕੇ ਸਦਾ ਲਈ (ਵਿਕਾਰਾਂ ਦੇ ਟਾਕਰੇ ਤੇ) ਅਡੋਲ ਹੋ ਜਾਂਦਾ ਹੈ;

ਅਨਹਦਿ ਰਾਤਾ ਏਕ ਲਿਵ ਤਾਰ ॥

ਉਹ ਮਨੁੱਖ ਇਕ-ਤਾਰ ਸੁਰਤ ਜੋੜ ਕੇ ਅਬਿਨਾਸੀ ਪ੍ਰਭੂ ਵਿਚ ਮਸਤ ਰਹਿੰਦਾ ਹੈ,

ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥

ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਦਰਸਨ ਕਰ ਲੈਂਦਾ ਹੈ ॥੪॥

ਏਕੋ ਤਖਤੁ ਏਕੋ ਪਾਤਿਸਾਹੁ ॥

(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਯਕੀਨ ਬਣ ਜਾਂਦਾ ਹੈ ਕਿ ਸਾਰੇ ਜਗਤ ਦਾ ਮਾਲਕ ਪਰਮਾਤਮਾ ਹੀ ਸਦਾ-ਥਿਰ) ਇਕੋ ਇਕ ਪਾਤਿਸ਼ਾਹ ਹੈ (ਤੇ ਉਸੇ ਦਾ ਹੀ ਸਦਾ-ਥਿਰ ਰਹਿਣ ਵਾਲਾ) ਇਕੋ ਇਕ ਤਖ਼ਤ ਹੈ।

ਸਰਬੀ ਥਾਈ ਵੇਪਰਵਾਹੁ ॥

ਉਹ ਪਾਤਿਸ਼ਾਹ ਸਭ ਥਾਵਾਂ ਵਿਚ ਵਿਆਪਕ ਹੈ (ਸਾਰੇ ਜਗਤ ਦੀ ਕਾਰ ਚਲਾਂਦਾ ਹੋਇਆ ਭੀ ਉਹ ਸਦਾ) ਬੇ-ਫ਼ਿਕਰ ਰਹਿੰਦਾ ਹੈ।

ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਸਾਰਾ ਜਗਤ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ, ਉਹੀ ਤਿੰਨਾਂ ਭਵਨਾਂ ਦਾ ਮੂਲ ਹੈ,
ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥

ਪਰ ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਹਰ ਥਾਂ) ਉਹ ਆਪ ਹੀ ਆਪ ਹੈ ॥੫॥

ਏਕਾ ਮੂਰਤਿ ਸਾਚਾ ਨਾਉ ॥

(ਇਹ ਸਾਰਾ ਸੰਸਾਰ ਉਸੇ) ਇਕ ਪਰਮਾਤਮਾ ਦਾ ਸਰੂਪ ਹੈ, ਉਸ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ,

ਤਿਥੈ ਨਿਬੜੈ ਸਾਚੁ ਨਿਆਉ ॥

ਉਸ ਦੀ ਦਰਗਾਹ ਵਿਚ ਸਦਾ ਸਦਾ-ਥਿਰ ਨਿਆਂ ਹੀ ਚੱਲਦਾ ਹੈ।

ਸਾਚੀ ਕਰਣੀ ਪਤਿ ਪਰਵਾਣੁ ॥

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਨੂੰ ਆਪਣਾ ਕਰਤੱਵ ਬਣਾਇਆ ਹੈ,

ਸਾਚੀ ਦਰਗਹ ਪਾਵੈ ਮਾਣੁ ॥੬॥

ਉਸ ਨੂੰ ਸੱਚੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ ਮਾਣ ਮਿਲਦਾ ਹੈ, ਦਰਗਾਹ ਵਿਚ ਉਹ ਕਬੂਲ ਹੁੰਦਾ ਹੈ ॥੬॥

ਏਕਾ ਭਗਤਿ ਏਕੋ ਹੈ ਭਾਉ ॥

(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਨਿਸ਼ਚਾ ਆ ਜਾਂਦਾ ਹੈ ਕਿ) ਪਰਮਾਤਮਾ ਦੀ ਭਗਤੀ ਪਰਮਾਤਮਾ ਨਾਲ ਪਿਆਰ ਹੀ ਇਕੋ ਇਕ ਸਹੀ ਜੀਵਨ-ਰਾਹ ਹੈ।

ਬਿਨੁ ਭੈ ਭਗਤੀ ਆਵਉ ਜਾਉ ॥

ਜੇਹੜਾ ਮਨੁੱਖ ਭਗਤੀ ਤੋਂ ਸੱਖਣਾ ਹੈ ਪ੍ਰਭੂ ਦੇ ਡਰ-ਅਦਬ ਤੋਂ ਖ਼ਾਲੀ ਹੈ ਉਸ ਨੂੰ ਜੰਮਣ ਮਰਨ ਦਾ ਗੇੜ ਮਿਲਿਆ ਰਹਿੰਦਾ ਹੈ।

ਗੁਰ ਤੇ ਸਮਝਿ ਰਹੈ ਮਿਹਮਾਣੁ ॥

ਜੇਹੜਾ ਮਨੁੱਖ ਗੁਰੂ ਪਾਸੋਂ ਸਿੱਖਿਆ ਲੈ ਕੇ (ਜਗਤ ਵਿਚ) ਪ੍ਰਾਹੁਣਾ (ਬਣ ਕੇ) ਜੀਊਂਦਾ ਹੈ,

ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥

ਤੇ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦਾ ਹੈ ਉਹ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ ॥੭॥

ਇਤ ਉਤ ਦੇਖਉ ਸਹਜੇ ਰਾਵਉ ॥

ਹੇ ਠਾਕੁਰ! ਮੈਂ (ਗੁਰੂ ਦੀ ਕਿਰਪਾ ਨਾਲ) ਏਧਰ ਓਧਰ (ਹਰ ਥਾਂ) ਤੈਨੂੰ ਹੀ (ਵਿਆਪਕ) ਵੇਖਦਾ ਹਾਂ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਤੈਨੂੰ ਸਿਮਰਦਾ ਹਾਂ,

ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥

ਤੈਥੋਂ ਬਿਨਾ ਮੈਂ ਕਿਸੇ ਹੋਰ ਨਾਲ ਪ੍ਰੀਤ ਨਹੀਂ ਜੋੜਦਾ।

ਨਾਨਕ ਹਉਮੈ ਸਬਦਿ ਜਲਾਇਆ ॥

ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਸਾੜ ਲਈ ਹੈ,

ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥

ਗੁਰੂ ਨੇ ਉਸ ਨੂੰ ਪ੍ਰਭੂ ਦਾ ਸਦਾ ਲਈ ਟਿਕੇ ਰਹਿਣ ਵਾਲਾ ਦਰਸਨ ਕਰਾ ਦਿੱਤਾ ਹੈ ॥੮॥੩॥


ਬਸੰਤੁ ਮਹਲਾ ੧ ॥
ਚੰਚਲੁ ਚੀਤੁ ਨ ਪਾਵੈ ਪਾਰਾ ॥

ਹੇ ਕਰਤਾਰ! (ਮਾਇਆ ਦੇ ਮੋਹ ਵਿਚ ਫਸ ਕੇ) ਚੰਚਲ (ਹੋ ਚੁਕਿਆ) ਮਨ (ਆਪਣੇ ਉੱਦਮ ਨਾਲ) ਚੰਚਲਤਾ ਵਿਚੋਂ ਨਿਕਲ ਨਹੀਂ ਸਕਦਾ,

ਆਵਤ ਜਾਤ ਨ ਲਾਗੈ ਬਾਰਾ ॥

(ਹਰ ਵੇਲੇ) ਭਟਕਦਾ ਫਿਰਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ (ਭਾਵ, ਰਤਾ ਭਰ ਭੀ ਟਿਕਦਾ ਨਹੀਂ।

ਦੂਖੁ ਘਣੋ ਮਰੀਐ ਕਰਤਾਰਾ ॥

ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਮਨੁੱਖ ਨੂੰ) ਬਹੁਤ ਦੁੱਖ ਸਹਾਰਨਾ ਪੈਂਦਾ ਹੈ, ਤੇ ਆਤਮਕ ਮੌਤ ਹੋ ਜਾਂਦੀ ਹੈ।

ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥

(ਇਸ ਬਿਪਤਾ ਵਿਚੋਂ) ਪ੍ਰੀਤਮ-ਪ੍ਰਭੂ ਤੋਂ ਬਿਨਾ ਹੋਰ ਕੋਈ ਧਿਰ ਮਦਦ ਭੀ ਨਹੀਂ ਕਰ ਸਕਦਾ ॥੧॥

ਸਭ ਊਤਮ ਕਿਸੁ ਆਖਉ ਹੀਨਾ ॥

ਸਾਰੀ ਲੁਕਾਈ ਚੰਗੀ ਹੈ, (ਕਿਉਂਕਿ ਸਭ ਵਿਚ ਪਰਮਾਤਮਾ ਆਪ ਮੌਜੂਦ ਹੈ) ਮੈਂ ਕਿਸੇ ਨੂੰ ਮਾੜਾ ਨਹੀਂ ਆਖ ਸਕਦਾ।

ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥

(ਪਰ ਅਸਲ ਵਿਚ ਉਹੀ ਮਨੁੱਖ ਚੰਗਿਆਈ ਪ੍ਰਾਪਤ ਕਰਦਾ ਹੈ, ਜਿਸ ਦਾ ਮਨ) ਪਰਮਾਤਮਾ ਦੀ ਭਗਤੀ ਵਿਚ (ਜੁੜਦਾ ਹੈ) ਪ੍ਰਭੂ ਦੇ ਸਦਾ-ਥਿਰ ਨਾਮ ਵਿਚ (ਜੁੜ ਕੇ) ਖ਼ੁਸ ਹੁੰਦਾ ਹੈ ॥੧॥ ਰਹਾਉ ॥

ਅਉਖਧ ਕਰਿ ਥਾਕੀ ਬਹੁਤੇਰੇ ॥

(ਮਨ ਨੂੰ ਚੰਚਲਤਾ ਦੇ ਰੋਗ ਤੋਂ ਬਚਾਣ ਲਈ) ਮੈਂ ਅਨੇਕਾਂ ਦਵਾਈਆਂ (ਭਾਵ, ਉੱਦਮ) ਕਰ ਕੇ ਹਾਰ ਗਈ ਹਾਂ,

ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥

ਪਰ ਪਿਆਰੇ ਗੁਰੂ (ਦੀ ਸਹੈਤਾ) ਤੋਂ ਬਿਨਾ ਇਹ ਦੁੱਖ ਦੂਰ ਨਹੀਂ ਹੁੰਦਾ।

ਬਿਨੁ ਹਰਿ ਭਗਤੀ ਦੂਖ ਘਣੇਰੇ ॥

ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਨ ਨੂੰ) ਅਨੇਕਾਂ ਹੀ ਦੁੱਖ ਆ ਘੇਰਦੇ ਹਨ।

ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥

ਦੁੱਖ ਭੀ ਤੇ ਸੁਖ ਭੀ ਦੇਣ ਵਾਲੇ ਹੇ ਮੇਰੇ ਪਾਲਣਹਾਰ ਪ੍ਰਭੂ! (ਤੇਰੇ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ) ॥੨॥

ਰੋਗੁ ਵਡੋ ਕਿਉ ਬਾਂਧਉ ਧੀਰਾ ॥

(ਚੰਚਲਤਾ ਦਾ ਇਹ) ਰੋਗ ਬਹੁਤ ਵੱਡਾ ਹੈ (ਇਸ ਦੇ ਹੁੰਦਿਆਂ) ਮੈਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ।

ਰੋਗੁ ਬੁਝੈ ਸੋ ਕਾਟੈ ਪੀਰਾ ॥

(ਮੇਰੇ ਇਸ) ਰੋਗ ਨੂੰ ਗੁਰੂ ਹੀ ਸਮਝ ਸਕਦਾ ਹੈ ਤੇ ਉਹੀ ਮੇਰਾ ਦੁੱਖ ਕੱਟ ਸਕਦਾ ਹੈ।

ਮੈ ਅਵਗਣ ਮਨ ਮਾਹਿ ਸਰੀਰਾ ॥

(ਇਸ ਰੋਗ ਦੇ ਕਾਰਨ) ਮੇਰੇ ਮਨ ਵਿਚ ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਵਧ ਰਹੇ ਹਨ।

ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥

ਢੂੰਢਦਿਆਂ ਤੇ ਭਾਲ ਕਰਦਿਆਂ (ਆਖ਼ਿਰ) ਗੁਰੂ ਨੇ ਮੈਨੂੰ ਸਾਧ ਸੰਗਤ ਮਿਲਾ ਦਿੱਤੀ ॥੩॥

ਗੁਰ ਕਾ ਸਬਦੁ ਦਾਰੂ ਹਰਿ ਨਾਉ ॥

(ਚੰਚਲਤਾ ਦੇ ਰੋਗ ਦੀ) ਦਵਾਈ ਗੁਰੂ ਦਾ ਸ਼ਬਦ (ਹੀ) ਹੈ ਪਰਮਾਤਮਾ ਦਾ ਨਾਮ (ਹੀ) ਹੈ।

ਜਿਉ ਤੂ ਰਾਖਹਿ ਤਿਵੈ ਰਹਾਉ ॥

(ਹੇ ਪ੍ਰਭੂ!) ਜਿਵੇਂ ਤੂੰ ਰੱਖੇਂ ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਭਾਵ, ਮੈਂ ਉਸੇ ਜੀਵਨ-ਪੰਧ ਤੇ ਤੁਰ ਸਕਦਾ ਹਾਂ। ਮੇਹਰ ਕਰ, ਮੈਨੂੰ ਗੁਰੂ ਦੇ ਸ਼ਬਦ ਵਿਚ ਆਪਣੇ ਨਾਮ ਵਿਚ ਜੋੜੀ ਰੱਖ)।

ਜਗੁ ਰੋਗੀ ਕਹ ਦੇਖਿ ਦਿਖਾਉ ॥

ਜਗਤ (ਆਪ ਹੀ) ਰੋਗੀ ਹੈ, ਮੈਂ ਕਿਸ ਨੂੰ ਲੱਭ ਕੇ ਆਪਣਾ ਰੋਗ ਦੱਸਾਂ?

ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥

ਇਕ ਪਰਮਾਤਮਾ ਹੀ ਪਵਿਤ੍ਰ ਹੈ, ਪਰਮਾਤਮਾ ਦਾ ਨਾਮ ਹੀ ਪਵਿਤ੍ਰ ਹੈ (ਗੁਰੂ ਦੀ ਸਰਨ ਪੈ ਕੇ ਇਹ ਹਰੀ-ਨਾਮ ਹੀ ਵਿਹਾਝਣਾ ਚਾਹੀਦਾ ਹੈ) ॥੪॥

ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥

ਜੇਹੜਾ ਗੁਰੂ (ਭਾਵ, ਗੁਰੂ ਹੀ) (ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਵੇਖ ਕੇ ਹੋਰਨਾਂ ਨੂੰ ਵਿਖਾ ਸਕਦਾ ਹੈ,

ਗੁਰ ਮਹਲੀ ਸੋ ਮਹਲਿ ਬੁਲਾਵੈ ॥

ਸਭ ਤੋਂ ਉੱਚੇ ਮਹਲ ਦਾ ਵਾਸੀ ਉਹ ਗੁਰੂ ਹੀ ਜੀਵ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦ ਸਕਦਾ ਹੈ (ਤੇ ਟਿਕਾ ਸਕਦਾ ਹੈ।) ਜਿਨ੍ਹਾਂ ਬੰਦਿਆਂ ਨੂੰ ਗੁਰੂ ਪ੍ਰਭੂ ਦੀ ਹਜ਼ੂਰੀ ਵਿਚ ਅਪੜਾਂਦਾ ਹੈ,

ਮਨ ਮਹਿ ਮਨੂਆ ਚਿਤ ਮਹਿ ਚੀਤਾ ॥

ਉਹਨਾਂ ਦੇ ਮਨ ਉਹਨਾਂ ਦੇ ਚਿੱਤ (ਬਾਹਰ ਭਟਕਣੋਂ ਹਟ ਕੇ) ਅੰਦਰ ਹੀ ਟਿਕ ਜਾਂਦੇ ਹਨ,

ਐਸੇ ਹਰਿ ਕੇ ਲੋਗ ਅਤੀਤਾ ॥੫॥

ਤੇ ਇਸ ਤਰ੍ਹਾਂ ਪਰਮਾਤਮਾ ਦੇ ਸੇਵਕ (ਮਾਇਆ ਦੇ ਮੋਹ ਤੋਂ) ਨਿਰਲੇਪ ਹੋ ਜਾਂਦੇ ਹਨ ॥੫॥

ਹਰਖ ਸੋਗ ਤੇ ਰਹਹਿ ਨਿਰਾਸਾ ॥

(ਨਿਰਲੇਪ ਹੋਏ ਹੋਏ ਹਰੀ ਦੇ ਸੇਵਕ) ਖ਼ੁਸ਼ੀ ਗ਼ਮੀ ਤੋਂ ਉਤਾਂਹ ਰਹਿੰਦੇ ਹਨ,

ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥

ਆਤਮਕ ਜੀਵਨ ਦੇਣ ਵਾਲਾ ਨਾਮ-ਅੰਮ੍ਰਿਤ ਚੱਖ ਕੇ ਉਹ ਬੰਦੇ ਪਰਮਾਤਮਾ ਦੇ ਨਾਮ ਵਿਚ ਹੀ (ਆਪਣੇ ਮਨ ਦਾ) ਟਿਕਾਣਾ ਬਣਾ ਲੈਂਦੇ ਹਨ।

ਆਪੁ ਪਛਾਣਿ ਰਹੈ ਲਿਵ ਲਾਗਾ ॥

ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪਰਖ ਕੇ ਪਰਮਾਤਮਾ ਦੀ ਯਾਦ ਵਿਚ ਸੁਰਤ ਜੋੜੀ ਰੱਖਦਾ ਹੈ,

ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥

ਉਹ ਮਨੁੱਖਾ ਜੀਵਨ ਦੀ ਬਾਜ਼ੀ ਜਿੱਤ ਲੈਂਦਾ ਹੈ। ਗੁਰੂ ਦੀ ਮੱਤ ਤੇ ਤੁਰਨ ਨਾਲ ਉਸ ਦਾ (ਚੰਚਲਤਾ ਵਾਲਾ) ਦੁੱਖ ਦੂਰ ਹੋ ਜਾਂਦਾ ਹੈ ॥੬॥

ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥

(ਮੇਹਰ ਕਰ ਕੇ) ਗੁਰੂ ਨੇ ਮੈਨੂੰ ਸਦਾ-ਥਿਰ ਰਹਿਣ ਵਾਲਾ ਨਾਮ-ਅੰਮ੍ਰਿਤ ਦਿੱਤਾ ਹੈ, ਮੈਂ (ਉਸ ਅੰਮ੍ਰਿਤ ਨੂੰ ਸਦਾ) ਪੀਂਦਾ ਹਾਂ।

ਸਹਜਿ ਮਰਉ ਜੀਵਤ ਹੀ ਜੀਵਉ ॥

(ਉਸ ਅੰਮ੍ਰਿਤ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਵਿਕਾਰਾਂ ਵਲੋਂ ਮੂੰਹ ਮੋੜ ਚੁਕਾ ਹਾਂ, ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਰਿਹਾ ਹੈ।

ਅਪਣੋ ਕਰਿ ਰਾਖਹੁ ਗੁਰ ਭਾਵੈ ॥

ਜੇ ਗੁਰੂ ਮੇਹਰ ਕਰੇ (ਭਾਵ, ਗੁਰੂ ਦੀ ਮੇਹਰ ਨਾਲ ਹੀ) (ਮੈਂ ਅਰਦਾਸ ਕਰਦਾ ਹਾਂ, ਤੇ ਆਖਦਾ ਹਾਂ-ਹੇ ਪ੍ਰਭੂ!) ਮੈਨੂੰ ਆਪਣਾ (ਸੇਵਕ) ਬਣਾ ਕੇ (ਆਪਣੇ ਚਰਨਾਂ ਵਿਚ) ਰੱਖ।

ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥

ਜੇਹੜਾ ਬੰਦਾ ਤੇਰਾ (ਸੇਵਕ) ਬਣ ਜਾਂਦਾ ਹੈ, ਉਹ ਤੇਰੇ ਵਿਚ ਹੀ ਲੀਨ ਹੋ ਜਾਂਦਾ ਹੈ ॥੭॥

ਭੋਗੀ ਕਉ ਦੁਖੁ ਰੋਗ ਵਿਆਪੈ ॥

ਜੇਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦੇ ਭੋਗਣ ਵਿਚ ਹੀ ਮਸਤ ਰਹਿੰਦਾ ਹੈ ਉਸ ਨੂੰ ਰੋਗਾਂ ਦਾ ਦੁੱਖ ਆ ਦਬਾਂਦਾ ਹੈ।

ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥

ਪਰ, ਜਿਸ ਮਨੁੱਖ ਨੂੰ ਪਰਮਾਤਮਾ ਹਰੇਕ ਘਟ ਵਿਚ ਵਿਆਪਕ ਦਿੱਸ ਪੈਂਦਾ ਹੈ,

ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥

ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੁਖਾਂ ਦੁੱਖਾਂ ਤੋਂ ਨਿਰਲੇਪ ਰਹਿੰਦਾ ਹੈ,

ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥

ਹੇ ਨਾਨਕ! ਉਹ ਚਿੱਤ ਦੇ ਪਿਆਰ ਨਾਲ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ ॥੮॥੪॥


ਬਸੰਤੁ ਮਹਲਾ ੧ ਇਕ ਤੁਕੀਆ ॥

 

ਮਤੁ ਭਸਮ ਅੰਧੂਲੇ ਗਰਬਿ ਜਾਹਿ ॥

ਹੇ ਅਕਲੋਂ ਅੰਨ੍ਹੇ! ਪਿੰਡੇ ਤੇ ਸੁਆਹ ਮਲ ਕੇ ਮਤਾਂ ਤੂੰ ਅਹੰਕਾਰ ਵਿਚ ਆ ਜਾਏਂ (ਕਿ ਤੂੰ ਕੋਈ ਬੜਾ ਹੀ ਉੱਤਮ ਕਰਮ ਕਰ ਰਿਹਾ ਹੈਂ)

ਇਨ ਬਿਧਿ ਨਾਗੇ ਜੋਗੁ ਨਾਹਿ ॥੧॥

ਨੰਗੇ ਰਹਿ ਕੇ (ਤੇ ਪਿੰਡੇ ਉਤੇ ਸੁਆਹ ਮਲ ਕੇ) ਇਹਨਾਂ ਤਰੀਕਿਆਂ ਨਾਲ (ਪਰਮਾਤਮਾ ਨਾਲ) ਮਿਲਾਪ ਨਹੀਂ ਹੋ ਸਕਦਾ ॥੧॥

ਮੂੜ੍ਰੈ ਕਾਹੇ ਬਿਸਾਰਿਓ ਤੈ ਰਾਮ ਨਾਮ ॥

ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ ਕਿਉਂ ਵਿਸਾਰ ਦਿੱਤਾ ਹੈ?

ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥

ਪਰਮਾਤਮਾ ਦਾ ਨਾਮ ਹੀ ਅੰਤ ਸਮੇ ਤੇਰੇ ਕੰਮ ਆ ਸਕਦਾ ਹੈ ॥੧॥ ਰਹਾਉ ॥

ਗੁਰ ਪੂਛਿ ਤੁਮ ਕਰਹੁ ਬੀਚਾਰੁ ॥

ਗੁਰੂ ਦੀ ਸਿੱਖਿਆ ਲੈ ਕੇ ਸੋਚੋ ਸਮਝੋ (ਘਰ-ਘਾਟ ਛੱਡ ਕੇ ਬਾਹਰ ਭਟਕਿਆਂ ਰੱਬ ਨਹੀਂ ਮਿਲਦਾ)।

ਜਹ ਦੇਖਉ ਤਹ ਸਾਰਿਗਪਾਣਿ ॥੨॥

ਮੈਂ ਤਾਂ ਜਿੱਧਰ ਵੇਖਦਾ ਹਾਂ ਉਧਰ ਹੀ (ਹਰ ਥਾਂ) ਪਰਮਾਤਮਾ ਮੌਜੂਦ ਹੈ ॥੨॥

ਕਿਆ ਹਉ ਆਖਾ ਜਾਂ ਕਛੂ ਨਾਹਿ ॥

ਹੇ ਪ੍ਰਭੂ! ਮੈਂ ਮਾਣ ਭੀ ਕਿਸ ਚੀਜ਼ ਦਾ ਕਰਾਂ? ਜੋ ਕੁਝ ਭੀ ਮੈਂ ਆਪਣਾ ਸਮਝਦਾ ਹਾਂ ਇਹ ਮੇਰਾ ਆਪਣਾ ਨਹੀਂ, (ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੇ ਹੈ ਭੀ ਨਾਸਵੰਤ)

ਜਾਤਿ ਪਤਿ ਸਭ ਤੇਰੈ ਨਾਇ ॥੩॥

ਹੇ ਪ੍ਰਭੂ! (ਗ੍ਰਿਹਸਤ ਵਿਚ ਰਹਿ ਕੇ ਉੱਚੀ ਜਾਤਿ ਜਾਂ ਦੁਨੀਆਵੀ ਇੱਜ਼ਤ ਦਾ ਮਾਣ ਕਰਨਾ ਭੀ ਜੀਵ ਦੀ ਭਾਰੀ ਭੁੱਲ ਹੈ) ਤੇਰੇ ਨਾਮ ਵਿਚ ਜੁੜਨਾ ਹੀ ਉੱਚੀ ਜਾਤਿ ਹੈ ਤੇਰੇ ਨਾਮ ਵਿਚ ਜੁੜਨਾ ਹੀ ਦੁਨੀਆ ਵਿਚ ਇੱਜ਼ਤ-ਮਾਣ ਹੈ ॥੩॥

ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥

(ਗ੍ਰਿਹਸਤ ਨੂੰ ਤਿਆਗ ਜਾਣ ਵਾਲਾ ਨਿਰੇ ਨੰਗੇ ਰਹਿਣ ਤੇ ਪਿੰਡੇ ਤੇ ਸੁਆਹ ਮਲਣ ਦਾ ਮਾਣ ਕਰਦਾ ਹੈ। ਇਹ ਭੁੱਲ ਹੈ। ਪਰ ਗ੍ਰਿਹਸਤੀ ਧਨ ਦਾ ਅਹੰਕਾਰ ਕਰਦਾ ਹੈ। ਇਹ ਭੀ ਮੂਰਖਤਾ ਹੈ) ਮਾਲ ਧਨ ਵੇਖ ਕੇ ਤੂੰ ਅਹੰਕਾਰ ਕਰਦਾ ਹੈਂ।

ਚਲਤੀ ਬਾਰ ਤੇਰੋ ਕਛੂ ਨਾਹਿ ॥੪॥

ਸੰਸਾਰ ਤੋਂ ਕੂਚ ਕਰਨ ਵੇਲੇ (ਧਨ ਮਾਲ ਵਿਚੋਂ) ਕੋਈ ਭੀ ਚੀਜ਼ ਤੇਰੀ ਨਹੀਂ ਹੋਵੇਗੀ ॥੪॥

ਪੰਚ ਮਾਰਿ ਚਿਤੁ ਰਖਹੁ ਥਾਇ ॥

ਕਾਮਾਦਿਕ ਪੰਜਾਂ ਨੂੰ ਮਾਰ ਕੇ ਆਪਣੇ ਮਨ ਨੂੰ ਵੱਸ ਵਿਚ ਰੱਖ।

ਜੋਗ ਜੁਗਤਿ ਕੀ ਇਹੈ ਪਾਂਇ ॥੫॥

ਪਰਮਾਤਮਾ ਨਾਲ ਮਿਲਾਪ ਪੈਦਾ ਕਰਨ ਵਾਲੇ ਤਰੀਕੇ ਦੀ ਇਹੀ ਨੀਂਹ ਹੈ ॥੫॥

ਹਉਮੈ ਪੈਖੜੁ ਤੇਰੇ ਮਨੈ ਮਾਹਿ ॥

ਹੇ ਮੂਰਖ! (ਜੇ ਤੂੰ ਤਿਆਗੀ ਹੈਂ ਤਾਂ ਤਿਆਗ ਦਾ, ਤੇ, ਜੇ ਤੂੰ ਗ੍ਰਿਹਸਤੀ ਹੈ ਤਾਂ ਧਨ ਮਾਲ ਦਾ ਤੈਨੂੰ ਮਾਣ ਹੈ, ਇਹ) ਹਉਮੈ ਤੇਰੇ ਮਨ ਵਿਚ ਹੈ ਜੋ ਤੇਰੇ ਮਨ ਨੂੰ ਅਟਕਾਈ ਬੈਠੀ ਹੈ ਜਿਵੇਂ ਪਸ਼ੂ ਦੀ ਪਿਛਲੀ ਲੱਤ ਨਾਲ ਬੱਧਾ ਹੋਇਆ ਢੰਗਾ ਉਸ ਨੂੰ ਦੌੜਨ ਨਹੀਂ ਦੇਂਦਾ।

ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥

ਤੂੰ (ਇਸ ਹਉਮੈ ਦੇ ਢੰਗੇ ਦੇ ਕਾਰਨ) ਪਰਮਾਤਮਾ ਨੂੰ ਨਹੀਂ ਸਿਮਰਦਾ। ਤੇ, ਵਿਕਾਰਾਂ ਤੋਂ ਖ਼ਲਾਸੀ ਸਿਮਰਨ ਨਾਲ ਹੀ ਹੋ ਸਕਦੀ ਹੈ ॥੬॥

ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥

(ਹੇ ਮੂਰਖ! ਸੁਚੇਤ ਹੋ) ਪਰਮਾਤਮਾ ਦਾ ਨਾਮ ਭੁਲਾਇਆਂ ਮਤਾਂ ਜਮਾਂ ਦੇ ਵੱਸ ਵਿਚ ਪੈ ਜਾਏਂ,

ਅੰਤ ਕਾਲਿ ਮੂੜੇ ਚੋਟ ਖਾਹਿ ॥੭॥

ਤੇ ਅਖ਼ੀਰਲੇ ਸਮੇ (ਪਛਤਾਵੇ ਦੀ) ਮਾਰ-ਕੁੱਟ ਖਾਏਂ ॥੭॥

ਗੁਰਸਬਦੁ ਬੀਚਾਰਹਿ ਆਪੁ ਜਾਇ ॥

ਜੇ ਤੂੰ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾ ਰੱਖੇਂ, ਤਾਂ ਇਸ ਤਰ੍ਹਾਂ ਆਪਾ-ਭਾਵ ਦੂਰ ਹੋ ਸਕੇਗਾ।

ਸਾਚ ਜੋਗੁ ਮਨਿ ਵਸੈ ਆਇ ॥੮॥

(ਗੁਰੂ ਦਾ ਸ਼ਬਦ ਵਿਚਾਰਨ ਦੀ ਬਰਕਤਿ ਨਾਲ ਉਹ ਪ੍ਰਭੂ-ਨਾਮ) ਮਨ ਵਿਚ ਆ ਵੱਸਦਾ ਹੈ ਜੋ ਸਦਾ-ਥਿਰ ਪ੍ਰਭੂ ਨਾਲ ਸਦਾ ਦਾ ਮਿਲਾਪ ਬਣਾ ਦੇਂਦਾ ਹੈ ॥੮॥

ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥

ਹੇ ਮੂਰਖ! ਜਿਸ ਪਰਮਾਤਮਾ ਨੇ ਤੈਨੂੰ ਜਿੰਦ ਦਿੱਤੀ ਹੈ ਸਰੀਰ ਦਿੱਤਾ ਹੈ ਉਸ ਨੂੰ ਤੂੰ ਚੇਤੇ ਨਹੀਂ ਕਰਦਾ,

ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥

(ਤੇ ਸੁਆਹ ਮਲ ਕੇ ਮੜ੍ਹੀਆਂ ਮਸਾਣਾਂ ਵਿਚ ਜਾ ਡੇਰਾ ਲਾਂਦਾ ਹੈਂ) ਮੜ੍ਹੀਆਂ ਮਸਾਣਾਂ ਵਿਚ ਬੈਠਿਆਂ ਪਰਮਾਤਮਾ ਨਾਲ ਮਿਲਾਪ ਨਹੀਂ ਬਣ ਸਕਦਾ ॥੯॥

ਗੁਣ ਨਾਨਕੁ ਬੋਲੈ ਭਲੀ ਬਾਣਿ ॥

ਨਾਨਕ ਤਾਂ ਪਰਮਾਤਮਾ ਦੀਆਂ ਸਿਫ਼ਤਾਂ ਦੀ ਬਾਣੀ ਉਚਾਰਦਾ ਹੈ, ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਹੀ ਸੁੰਦਰ ਬਾਣੀ ਹੈ।

ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥

(ਇਹੀ ਪਰਮਾਤਮਾ ਦੇ ਚਰਨਾਂ ਵਿਚ ਜੋੜ ਸਕਦੀ ਹੈ) ਇਸ ਗੱਲ ਨੂੰ ਸਮਝ (ਜੇ ਤੂੰ ਭੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰੇਂਗਾ ਤਾਂ) ਤੈਨੂੰ ਭੀ ਪਰਮਾਤਮਾ ਦਾ ਦੀਦਾਰ ਕਰਾਣ ਵਾਲੀਆਂ ਆਤਮਕ ਅੱਖਾਂ ਮਿਲ ਜਾਣਗੀਆਂ ॥੧੦॥੫॥


ਬਸੰਤੁ ਮਹਲਾ ੧ ॥
ਦੁਬਿਧਾ ਦੁਰਮਤਿ ਅਧੁਲੀ ਕਾਰ ॥

ਭੈੜੀ ਮੱਤ ਦੇ ਪਿੱਛੇ ਲੱਗ ਕੇ ਮਨੁੱਖ ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਰੱਖਦਾ ਹੈ, (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋ ਚੁਕੀ ਹੀ ਕਾਰ ਕਰਦਾ ਹੈ।

ਮਨਮੁਖਿ ਭਰਮੈ ਮਝਿ ਗੁਬਾਰ ॥੧॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਭਟਕਦਾ ਫਿਰਦਾ ਹੈ (ਠੇਡੇ ਖਾਂਦਾ ਫਿਰਦਾ ਹੈ, ਉਸ ਨੂੰ ਸਹੀ ਜੀਵਨ-ਪੰਧ ਨਹੀਂ ਦਿੱਸਦਾ) ॥੧॥

ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥

ਮਾਇਆ ਵਿਚ ਅੰਨ੍ਹਾ ਹੋਇਆ ਮਨ ਉਸੇ ਮੱਤ ਦੇ ਪਿੱਛੇ ਤੁਰਦਾ ਹੈ ਜੋ (ਆਪ ਭੀ) ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਪਈ ਹੈ (ਤੇ ਉਹ ਮਨ ਮਾਇਆ ਦੀ ਭਟਕਣਾ ਵਿਚ ਹੀ ਰਹਿੰਦਾ ਹੈ)।

ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥

ਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ ਮਨ ਦੀ ਇਹ ਭਟਕਣਾ ਦੂਰ ਨਹੀਂ ਹੁੰਦੀ ॥੧॥ ਰਹਾਉ ॥

ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਅੰਨ੍ਹੇ ਮਨੁੱਖਾਂ ਨੂੰ ਗੁਰੂ ਦੀ (ਦਿੱਤੀ) ਮੱਤ ਪਸੰਦ ਨਹੀਂ ਆਉਂਦੀ।

ਪਸੂ ਭਏ ਅਭਿਮਾਨੁ ਨ ਜਾਈ ॥੨॥

(ਉਹ ਵੇਖਣ ਨੂੰ ਭਾਵੇਂ ਮਨੁੱਖ ਹਨ ਪਰ ਸੁਭਾਵ ਵਲੋਂ) ਪਸ਼ੂ ਹੋ ਚੁਕੇ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਆਕੜ ਨਹੀਂ ਜਾਂਦੀ ॥੨॥

ਲਖ ਚਉਰਾਸੀਹ ਜੰਤ ਉਪਾਏ ॥

ਸਿਰਜਣਹਾਰ ਪ੍ਰਭੂ ਚੌਰਾਸੀ ਲੱਖ ਜੂਨਾਂ ਵਿਚ ਬੇਅੰਤ ਜੀਵ ਪੈਦਾ ਕਰਦਾ ਹੈ,

ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥

ਜਿਵੇਂ ਉਸ ਠਾਕੁਰ ਦੀ ਮਰਜ਼ੀ ਹੁੰਦੀ ਹੈ, ਪੈਦਾ ਕਰਦਾ ਹੈ ਤੇ ਨਾਸ ਭੀ ਕਰ ਦੇਂਦਾ ਹੈ ॥੩॥

ਸਗਲੀ ਭੂਲੈ ਨਹੀ ਸਬਦੁ ਅਚਾਰੁ ॥

ਪਰ ਉਹ ਸਾਰੀ ਹੀ ਲੁਕਾਈ ਕੁਰਾਹੇ ਪਈ ਰਹਿੰਦੀ ਹੈ ਜਦ ਤਕ ਉਹ ਗੁਰੂ ਦਾ ਸ਼ਬਦ (ਹਿਰਦੇ ਵਿਚ ਨਹੀਂ ਵਸਾਂਦੀ, ਤੇ ਜਦ ਤਕ ਉਸ ਸ਼ਬਦ ਅਨੁਸਾਰ ਆਪਣਾ) ਕਰਤੱਬ ਨਹੀਂ ਬਣਾਂਦੀ।

ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥

ਉਹੀ ਜੀਵ (ਜੀਵਨ ਦੇ ਸਹੀ ਰਸਤੇ ਨੂੰ) ਸਮਝਦਾ ਹੈ ਜਿਸ ਦਾ ਰਾਹਬਰ ਗੁਰੂ ਬਣਦਾ ਹੈ ਕਰਤਾਰ ਬਣਦਾ ਹੈ ॥੪॥

ਗੁਰ ਕੇ ਚਾਕਰ ਠਾਕੁਰ ਭਾਣੇ ॥

ਜੇਹੜੇ ਮਨੁੱਖ ਸਤਿਗੁਰੂ ਦੇ ਸੇਵਕ ਬਣਦੇ ਹਨ ਉਹ ਪਾਲਣਹਾਰ ਪ੍ਰਭੂ ਨੂੰ ਪਸੰਦ ਆ ਜਾਂਦੇ ਹਨ।

ਬਖਸਿ ਲੀਏ ਨਾਹੀ ਜਮ ਕਾਣੇ ॥੫॥

ਉਹਨਾਂ ਨੂੰ ਜਮਾਂ ਦੀ ਮੁਥਾਜੀ ਨਹੀਂ ਰਹਿ ਜਾਂਦੀ ਕਿਉਂਕਿ ਪ੍ਰਭੂ ਨੇ ਉਹਨਾਂ ਉਤੇ ਮੇਹਰ ਕਰ ਦਿੱਤੀ ਹੁੰਦੀ ਹੈ ॥੫॥

ਜਿਨ ਕੈ ਹਿਰਦੈ ਏਕੋ ਭਾਇਆ ॥

ਜਿਨ੍ਹਾਂ ਬੰਦਿਆਂ ਨੂੰ ਆਪਣੇ ਹਿਰਦੇ ਵਿਚ ਇਕ ਪਰਮਾਤਮਾ ਹੀ ਪਿਆਰਾ ਲੱਗਦਾ ਹੈ,

ਆਪੇ ਮੇਲੇ ਭਰਮੁ ਚੁਕਾਇਆ ॥੬॥

ਉਹਨਾਂ ਨੂੰ ਪਰਮਾਤਮਾ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਉਹਨਾਂ ਦੀ ਭਟਕਣਾ ਦੂਰ ਹੋ ਜਾਂਦੀ ਹੈ ॥੬॥

ਬੇਮੁਹਤਾਜੁ ਬੇਅੰਤੁ ਅਪਾਰਾ ॥

ਪ੍ਰਭੂ ਬੇ-ਮੁਥਾਜ ਹੈ ਬੇਅੰਤ ਹੈ ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।

ਸਚਿ ਪਤੀਜੈ ਕਰਣੈਹਾਰਾ ॥੭॥

ਸਾਰੀ ਸ੍ਰਿਸ਼ਟੀ ਦਾ ਸਿਰਜਣਹਾਰ ਪ੍ਰਭੂ ਸਿਮਰਨ ਦੀ ਰਾਹੀਂ ਹੀ ਖ਼ੁਸ਼ ਕੀਤਾ ਜਾ ਸਕਦਾ ਹੈ ॥੭॥

ਨਾਨਕ ਭੂਲੇ ਗੁਰੁ ਸਮਝਾਵੈ ॥

ਹੇ ਨਾਨਕ! (ਮਾਇਆ ਦੇ ਮੋਹ ਵਿਚ ਫਸ ਕੇ) ਕੁਰਾਹੇ ਪਏ ਮਨੁੱਖ ਨੂੰ ਗੁਰੂ (ਹੀ) ਸਮਝਾ ਸਕਦਾ ਹੈ।

ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥

ਗੁਰੂ ਉਸ ਨੂੰ ਇੱਕ ਪਰਮਾਤਮਾ ਦਾ ਦੀਦਾਰ ਕਰਾ ਦੇਂਦਾ ਹੈ, ਉਸ ਨੂੰ ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਜੋੜ ਦੇਂਦਾ ਹੈ ॥੮॥੬॥


ਬਸੰਤੁ ਮਹਲਾ ੧ ॥
ਆਪੇ ਭਵਰਾ ਫੂਲ ਬੇਲਿ ॥

(ਗੁਰਮੁਖਿ ਨੂੰ ਦਿੱਸਦਾ ਹੈ ਕਿ) ਪਰਮਾਤਮਾ ਆਪ ਹੀ (ਸੁਗੰਧੀ ਲੈਣ ਵਾਲਾ) ਭੌਰਾ ਹੈ, ਆਪ ਹੀ ਵੇਲ ਹੈ ਤੇ ਆਪ ਹੀ ਵੇਲਾਂ ਉਤੇ ਉੱਗੇ ਹੋਏ ਫੁੱਲ ਹੈ।

ਆਪੇ ਸੰਗਤਿ ਮੀਤ ਮੇਲਿ ॥੧॥

ਆਪ ਹੀ ਸੰਗਤ ਹੈ ਆਪ ਹੀ ਸੰਗਤ ਵਿਚ ਸਤ ਸੰਗੀ ਮਿਤ੍ਰਾਂ ਨੂੰ ਇਕੱਠਾ ਕਰਦਾ ਹੈ ॥੧॥

ਐਸੀ ਭਵਰਾ ਬਾਸੁ ਲੇ ॥

(ਗੁਰਮੁਖਿ) ਭੌਰਾ ਇਸ ਤਰ੍ਹਾਂ (ਪ੍ਰਭੂ ਦੇ ਨਾਮ ਦੀ) ਸੁਗੰਧੀ ਲੈਂਦਾ ਹੈ,

ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥

ਕਿ ਉਸ ਨੂੰ ਜੰਗਲ ਦੇ ਸਾਰੇ ਰੁੱਖ ਹਰੇ ਤੇ ਫੁੱਲਾਂ ਨਾਲ ਲੱਦੇ ਹੋਏ ਦਿੱਸਦੇ ਹਨ (ਗੁਰਮੁਖਿ ਨੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਪ੍ਰਭੂ ਦੀ ਹੀ ਜੋਤਿ ਰੁਮਕਦੀ ਦਿੱਸਦੀ ਹੈ) ॥੧॥ ਰਹਾਉ ॥

ਆਪੇ ਕਵਲਾ ਕੰਤੁ ਆਪਿ ॥

(ਗੁਰਮੁਖਿ ਨੂੰ ਦਿੱਸਦਾ ਹੈ ਕਿ) ਪ੍ਰਭੂ ਆਪ ਹੀ ਲੱਛਮੀ (ਮਾਇਆ) ਹੈ ਤੇ ਆਪ ਹੀ ਲੱਛਮੀ ਦਾ ਪਤੀ ਹੈ,

ਆਪੇ ਰਾਵੇ ਸਬਦਿ ਥਾਪਿ ॥੨॥

ਪ੍ਰਭੂ ਆਪ ਆਪਣੇ ਹੁਕਮ ਨਾਲ ਸਾਰੀ ਸ੍ਰਿਸ਼ਟੀ ਨੂੰ ਪੈਦਾ ਕਰ ਕੇ ਆਪ ਹੀ (ਦੁਨੀਆ ਦੇ ਪਦਾਰਥਾਂ ਨੂੰ) ਮਾਣ ਰਿਹਾ ਹੈ ॥੨॥

ਆਪੇ ਬਛਰੂ ਗਊ ਖੀਰੁ ॥

ਪ੍ਰਭੂ ਆਪ ਹੀ ਵੱਛਾ ਹੈ ਆਪ ਹੀ (ਗਾਂ ਦਾ) ਦੁੱਧ ਹੈ,

ਆਪੇ ਮੰਦਰੁ ਥੰਮ੍ਰੁ ਸਰੀਰੁ ॥੩॥

ਪ੍ਰਭੂ ਆਪ ਹੀ ਮੰਦਰ ਹੈ ਆਪ ਹੀ (ਮੰਦਰ ਦਾ) ਥੰਮ੍ਹ ਹੈ, (ਆਪ ਹੀ ਜਿੰਦ ਹੈ ਤੇ) ਆਪ ਹੀ ਸਰੀਰ ॥੩॥

ਆਪੇ ਕਰਣੀ ਕਰਣਹਾਰੁ ॥

ਪ੍ਰਭੂ ਆਪ ਹੀ ਕਰਨ-ਜੋਗ ਕੰਮ ਹੈ, ਪ੍ਰਭੂ ਆਪ ਹੀ ਸਭ ਕੁਝ ਕਰਨ ਦੇ ਸਮਰੱਥ (ਗੁਰੂ ਹੈ),

ਆਪੇ ਗੁਰਮੁਖਿ ਕਰਿ ਬੀਚਾਰੁ ॥੪॥

ਤੇ ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਗੁਣਾਂ ਦੀ ਵਿਚਾਰ ਕਰਦਾ ਹੈ ॥੪॥

ਤੂ ਕਰਿ ਕਰਿ ਦੇਖਹਿ ਕਰਣਹਾਰੁ ॥

(ਗੁਰਮੁਖਿ ਪ੍ਰਭੂ-ਦਰ ਤੇ ਇਉਂ ਅਰਦਾਸ ਕਰਦਾ ਹੈ-) ਹੇ ਪ੍ਰਭੂ! ਤੂੰ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ, ਤੂੰ ਜੀਵ ਪੈਦਾ ਕਰ ਕੇ ਆਪ ਹੀ ਸਭ ਦੀ ਸੰਭਾਲ ਕਰਦਾ ਹੈਂ

ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥

ਬੇਅੰਤ ਜੀਵਾਂ ਨੂੰ ਆਪਣੀ ਜੋਤਿ ਦਾ ਸਹਾਰਾ ਦੇ ਕੇ (ਉਨ੍ਹਾਂ ਦਾ ਆਸਰਾ ਬਣਦਾ ਹੈਂ) ॥੫॥

ਤੂ ਸਰੁ ਸਾਗਰੁ ਗੁਣ ਗਹੀਰੁ ॥

ਹੇ ਪ੍ਰਭੂ! ਤੂੰ ਗੁਣਾਂ ਦਾ ਸਰੋਵਰ ਹੈਂ, ਤੂੰ ਗੁਣਾਂ ਦਾ ਅਥਾਹ ਸਮੁੰਦਰ ਹੈਂ।

ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥

ਤੇਰੀ ਕੋਈ ਖ਼ਾਸ ਕੁਲ ਨਹੀਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ, ਤੂੰ ਸਭ ਤੋਂ ਸ੍ਰੇਸ਼ਟ ਹੀਰਾ ਹੈਂ ॥੬॥

ਤੂ ਆਪੇ ਕਰਤਾ ਕਰਣ ਜੋਗੁ ॥

(ਗੁਰਮੁਖਿ ਸਦਾ ਇਉਂ ਅਰਦਾਸ ਕਰਦਾ ਹੈ-) ਹੇ ਰਾਜਨ! ਤੂੰ ਆਪ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਤੇ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈਂ।

ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥

ਹੇ ਰਾਜਨ! ਤੂੰ ਪਵਿਤ੍ਰ-ਸਰੂਪ ਹੈਂ, ਜਿਸ ਉਤੇ ਤੇਰੀ ਮਿਹਰ ਹੁੰਦੀ ਹੈ ਉਹ ਆਤਮਕ ਆਨੰਦ ਮਾਣਦਾ ਹੈ ॥੭॥

ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥

ਹੇ ਨਾਨਕ! ਜੇਹੜਾ ਭੀ ਮਨੁੱਖ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਹੁੰਦਾ ਹੈ ਉਹ ਮਾਇਆ ਵਲੋਂ ਰੱਜ ਜਾਂਦਾ ਹੈ,

ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥

(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਬਿਨਾ ਪ੍ਰੀਤਮ ਗੁਰੂ ਦੀ ਸਰਨ ਤੋਂ ਬਿਨਾ ਮਨੁੱਖਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੮॥੭॥


ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ॥

ਰਾਗ ਬਸੰਤੁ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਤੁਕੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੁਣਿ ਸਾਖੀ ਮਨ ਜਪਿ ਪਿਆਰ ॥

ਹੇ (ਮੇਰੇ) ਮਨ! (ਗੁਰੂ ਦੀ) ਸਿੱਖਿਆ ਸੁਣ ਕੇ ਪ੍ਰੇਮ ਨਾਲ (ਪਰਮਾਤਮਾ ਦਾ ਨਾਮ) ਜਪਿਆ ਕਰ।

ਅਜਾਮਲੁ ਉਧਰਿਆ ਕਹਿ ਏਕ ਬਾਰ ॥

ਅਜਾਮਲ (ਪ੍ਰਭੂ ਦਾ ਨਾਮ) ਜਪ ਕੇ ਸਦਾ ਲਈ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਿਆ।

ਬਾਲਮੀਕੈ ਹੋਆ ਸਾਧਸੰਗੁ ॥

ਬਾਲਮੀਕ ਨੂੰ ਗੁਰੂ ਦੀ ਸੰਗਤ ਪ੍ਰਾਪਤ ਹੋਈ (ਉਸ ਨੇ ਭੀ ਹਰਿ-ਨਾਮ ਜਪਿਆ, ਤੇ, ਉਸ ਦਾ ਪਾਰ-ਉਤਾਰਾ ਹੋ ਗਿਆ)।

ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥

(ਨਾਮ ਜਪਣ ਦੀ ਹੀ ਬਰਕਤਿ ਨਾਲ) ਧ੍ਰੂ ਨੂੰ ਪਰਮਾਤਮਾ ਪ੍ਰਤੱਖ ਹੋ ਕੇ ਮਿਲ ਪਿਆ ॥੧॥

ਤੇਰਿਆ ਸੰਤਾ ਜਾਚਉ ਚਰਨ ਰੇਨ ॥

ਹੇ ਪ੍ਰਭੂ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ,

ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥

ਦੇਣ ਦੀ ਕਿਰਪਾ ਕਰ (ਉਹ ਚਰਨ-ਧੂੜ ਲੈ ਕੇ) ਮੈਂ ਆਪਣੇ ਮੱਥੇ ਤੇ ਲਾਵਾਂਗਾ ॥੧॥ ਰਹਾਉ ॥

ਗਨਿਕਾ ਉਧਰੀ ਹਰਿ ਕਹੈ ਤੋਤ ॥

ਹੇ (ਮੇਰੇ) ਮਨ! (ਜਿਉਂ ਜਿਉਂ) ਤੋਤਾ ਰਾਮ-ਨਾਮ ਉਚਾਰਦਾ ਸੀ (ਉਸ ਨੂੰ ਰਾਮ-ਨਾਮ ਸਿਖਾਲਣ ਲਈ ਗਨਿਕਾ ਭੀ ਰਾਮ-ਨਾਮ ਉਚਾਰਦੀ ਸੀ, ਤੇ, ਨਾਮ ਸਿਮਰਨ ਦੀ ਬਰਕਤਿ ਨਾਲ) ਗਨਿਕਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਈ।

ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥

(ਸਰਾਪ ਦੇ ਕਾਰਨ ਗੰਧਰਬ ਤੋਂ ਬਣੇ ਹੋਏ) ਵੱਡੇ ਹਾਥੀ ਨੇ (ਸਰੋਵਰ ਵਿਚ ਤੰਦੂਏ ਦੀ ਫਾਹੀ ਵਿਚ ਫਸ ਕੇ) ਪਰਮਾਤਮਾ ਦਾ ਧਿਆਨ ਧਰਿਆ, ਪਰਮਾਤਮਾ ਨੇ ਉਸ ਨੂੰ (ਤੰਦੂਏ ਦੀ) ਫਾਹੀ ਵਿਚੋਂ ਬਚਾ ਲਿਆ।

ਬਿਪ੍ਰ ਸੁਦਾਮੇ ਦਾਲਦੁ ਭੰਜ ॥

ਸੁਦਾਮੇ ਬ੍ਰਾਹਮਣ ਦੀ (ਕ੍ਰਿਸ਼ਨ ਜੀ ਨੇ) ਗਰੀਬੀ ਕੱਟੀ।

ਰੇ ਮਨ ਤੂ ਭੀ ਭਜੁ ਗੋਬਿੰਦ ॥੨॥

ਹੇ (ਮੇਰੇ) ਮਨ! ਤੂੰ ਭੀ ਪਰਮਾਤਮਾ ਦਾ ਭਜਨ ਕਰਿਆ ਕਰ ॥੨॥

ਬਧਿਕੁ ਉਧਾਰਿਓ ਖਮਿ ਪ੍ਰਹਾਰ ॥

ਹੇ (ਮੇਰੇ) ਮਨ! (ਕ੍ਰਿਸ਼ਨ ਜੀ ਨੂੰ) ਤੀਰ ਨਾਲ ਮਾਰਨ ਵਾਲੇ ਸ਼ਿਕਾਰੀ ਨੂੰ (ਕ੍ਰਿਸ਼ਨ ਜੀ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ।

ਕੁਬਿਜਾ ਉਧਰੀ ਅੰਗੁਸਟ ਧਾਰ ॥

(ਕ੍ਰਿਸ਼ਨ ਜੀ ਦੇ) ਅੰਗੂਠੇ ਦੀ ਛੁਹ ਨਾਲ ਕੁਬਿਜਾ ਪਾਰ ਲੰਘ ਗਈ।

ਬਿਦਰੁ ਉਧਾਰਿਓ ਦਾਸਤ ਭਾਇ ॥

ਬਿਦਰ ਨੂੰ (ਉਸ ਦੇ) ਸੇਵਾ ਭਾਵ ਦੇ ਕਾਰਨ (ਕ੍ਰਿਸ਼ਨ ਜੀ ਨੇ) ਪਾਰ ਲੰਘਾ ਦਿੱਤਾ।

ਰੇ ਮਨ ਤੂ ਭੀ ਹਰਿ ਧਿਆਇ ॥੩॥

ਹੇ (ਮੇਰੇ) ਮਨ! ਤੂੰ ਭੀ ਪਰਮਾਤਮਾ ਦਾ ਧਿਆਨ ਧਰਿਆ ਕਰ ॥੩॥

ਪ੍ਰਹਲਾਦ ਰਖੀ ਹਰਿ ਪੈਜ ਆਪ ॥

ਹੇ (ਮੇਰੇ) ਮਨ! ਪ੍ਰਹਲਾਦ ਦੀ ਇੱਜ਼ਤ ਪਰਮਾਤਮਾ ਨੇ ਆਪ ਰੱਖੀ।

ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥

(ਦੁਰਜੋਧਨ ਦੀ ਸਭਾ ਵਿਚ ਦ੍ਰੋਪਤੀ ਨੂੰ ਨਗਨ ਕਰਨ ਲਈ ਜਦੋਂ) ਦ੍ਰੋਪਤੀ ਦੇ ਬਸਤ੍ਰ ਲਾਹੇ ਜਾ ਰਹੇ ਸਨ, ਤਦੋਂ (ਕ੍ਰਿਸ਼ਨ ਜੀ ਨੇ ਉਸ ਦੀ) ਇੱਜ਼ਤ ਬਚਾਈ।

ਜਿਨਿ ਜਿਨਿ ਸੇਵਿਆ ਅੰਤ ਬਾਰ ॥

ਹੇ ਮਨ! ਜਿਸ ਜਿਸ ਨੇ ਭੀ ਔਖੇ ਵੇਲੇ ਪਰਮਾਤਮਾ ਦਾ ਪੱਲਾ ਫੜਿਆ (ਪਰਮਾਤਮਾ ਨੇ ਉਸ ਦੀ ਲਾਜ ਰੱਖੀ)।

ਰੇ ਮਨ ਸੇਵਿ ਤੂ ਪਰਹਿ ਪਾਰ ॥੪॥

ਹੇ (ਮੇਰੇ) ਮਨ! ਤੂੰ ਭੀ ਪਰਮਾਤਮਾ ਦੀ ਸਰਨ ਪਉ, (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਹਿਂਗਾ ॥੪॥

ਧੰਨੈ ਸੇਵਿਆ ਬਾਲ ਬੁਧਿ ॥

ਹੇ (ਮੇਰੇ) ਮਨ! ਧੰਨੇ ਨੇ (ਗੁਰੂ ਦੀ ਸਰਨ ਪੈ ਕੇ) ਬਾਲਾਂ ਵਾਲੀ (ਨਿਰਵੈਰ) ਬੁੱਧੀ ਪ੍ਰਾਪਤ ਕਰ ਕੇ ਪਰਮਾਤਮਾ ਦੀ ਭਗਤੀ ਕੀਤੀ।

ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥

ਗੁਰੂ ਨੂੰ ਮਿਲ ਕੇ ਤ੍ਰਿਲੋਚਨ ਨੂੰ ਭੀ ਆਤਮਕ ਜੀਵਨ ਵਿਚ ਸਫਲਤਾ ਪ੍ਰਾਪਤ ਹੋਈ।

ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥

ਗੁਰੂ ਨੇ (ਭਗਤ) ਬੇਣੀ ਨੂੰ ਆਤਮਕ ਜੀਵਨ ਦਾ ਚਾਨਣ ਬਖ਼ਸ਼ਿਆ।

ਰੇ ਮਨ ਤੂ ਭੀ ਹੋਹਿ ਦਾਸੁ ॥੫॥

ਹੇ (ਮੇਰੇ) ਮਨ! ਤੂੰ ਭੀ ਪਰਮਾਤਮਾ ਦਾ ਭਗਤ (ਇਸੇ ਤਰ੍ਹਾਂ) ਬਣ ॥੫॥

ਜੈਦੇਵ ਤਿਆਗਿਓ ਅਹੰਮੇਵ ॥

ਹੇ (ਮੇਰੇ) ਮਨ! (ਗੁਰੂ ਨੂੰ ਮਿਲ ਕੇ) ਜੈਦੇਵ ਨੇ (ਆਪਣੇ ਬ੍ਰਾਹਮਣ ਹੋਣ ਦਾ) ਮਾਣ ਛੱਡਿਆ।

ਨਾਈ ਉਧਰਿਓ ਸੈਨੁ ਸੇਵ ॥

ਸੈਣ ਨਾਈ (ਗੁਰੂ ਦੀ ਸਰਨ ਪੈ ਕੇ) ਭਗਤੀ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਿਆ,

ਮਨੁ ਡੀਗਿ ਨ ਡੋਲੈ ਕਹੂੰ ਜਾਇ ॥

(ਸੈਣ ਦਾ) ਮਨ ਕਿਸੇ ਭੀ ਥਾਂ (ਮਾਇਆ ਦੇ ਠੇਡਿਆਂ ਨਾਲ) ਡਿੱਗ ਕੇ ਡੋਲਦਾ ਨਹੀਂ ਸੀ।

ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥

ਹੇ (ਮੇਰੇ) ਮਨ! (ਗੁਰੂ ਦੀ) ਸਰਨ ਪੈ ਕੇ ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਹਿਂਗਾ ॥੬॥

ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥

ਹੇ ਪ੍ਰਭੂ! ਜਿਨ੍ਹਾਂ ਭਗਤ ਜਨਾਂ ਉਤੇ ਤੈਂ ਠਾਕੁਰ ਨੇ ਆਪ ਮਿਹਰ ਕੀਤੀ,

ਸੇ ਤੈਂ ਲੀਨੇ ਭਗਤ ਰਾਖਿ ॥

ਉਹਨਾਂ ਨੂੰ ਤੂੰ (ਸੰਸਾਰ-ਸਮੁੰਦਰ ਵਿਚੋਂ) ਬਚਾ ਲਿਆ।

ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥

ਤੂੰ ਉਹਨਾਂ ਦਾ ਨਾਹ ਕੋਈ ਗੁਣ ਤੇ ਨਾਹ ਕੋਈ ਔਗੁਣ ਵਿਚਾਰਿਆ।

ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥

ਹੇ ਪ੍ਰਭੂ! ਤੇਰੀ ਇਸ ਕਿਸਮ ਦੀ ਦਇਆਲਤਾ ਵੇਖ ਕੇ (ਮੇਰਾ ਭੀ) ਮਨ (ਤੇਰੀ) ਭਗਤੀ ਵਿਚ ਲੱਗ ਪਿਆ ਹੈ ॥੭॥

ਕਬੀਰਿ ਧਿਆਇਓ ਏਕ ਰੰਗ ॥

ਹੇ ਨਾਨਕ! ਕਬੀਰ ਨੇ ਇਕ-ਰਸ ਪਿਆਰ ਵਿਚ ਟਿਕ ਕੇ ਪਰਮਾਤਮਾ ਦਾ ਧਿਆਨ ਧਰਿਆ।

ਨਾਮਦੇਵ ਹਰਿ ਜੀਉ ਬਸਹਿ ਸੰਗਿ ॥

ਪ੍ਰਭੂ ਜੀ ਨਾਮਦੇਵ ਜੀ ਦੇ ਭੀ ਨਾਲ ਵੱਸਦੇ ਹਨ।

ਰਵਿਦਾਸ ਧਿਆਏ ਪ੍ਰਭ ਅਨੂਪ ॥

ਰਵਿਦਾਸ ਨੇ ਭੀ ਸੋਹਣੇ ਪ੍ਰਭੂ ਦਾ ਸਿਮਰਨ ਕੀਤਾ।

ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥

(ਇਹਨਾਂ ਸਭਨਾਂ ਉੱਤੇ ਗੁਰੂ ਨੇ ਹੀ ਕਿਰਪਾ ਕੀਤੀ)। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ (ਤੂੰ ਭੀ ਗੁਰੂ ਦੀ ਸਰਨ ਪਿਆ ਰਹੁ) ॥੮॥੧॥


ਬਸੰਤੁ ਮਹਲਾ ੫ ॥
ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥

ਮਨੁੱਖ ਅਨੇਕਾਂ ਜੂਨਾਂ ਅਨੇਕਾਂ ਜਨਮਾਂ ਵਿਚ ਭਟਕਦੇ ਫਿਰਦੇ ਹਨ।

ਹਰਿ ਸਿਮਰਨ ਬਿਨੁ ਨਰਕਿ ਪਾਹਿ ॥

ਪਰਮਾਤਮਾ ਦੇ ਸਿਮਰਨ ਤੋਂ ਬਿਨਾ ਨਰਕ ਵਿਚ ਪਏ ਰਹਿੰਦੇ ਹਨ।

ਭਗਤਿ ਬਿਹੂਨਾ ਖੰਡ ਖੰਡ ॥

ਭਗਤੀ ਤੋਂ ਬਿਨਾ (ਉਹਨਾਂ ਦਾ ਮਨ ਅਨੇਕਾਂ ਦੌੜਾਂ-ਭੱਜਾਂ ਵਿਚ) ਟੋਟੇ ਟੋਟੇ ਹੋਇਆ ਰਹਿੰਦਾ ਹੈ।

ਬਿਨੁ ਬੂਝੇ ਜਮੁ ਦੇਤ ਡੰਡ ॥੧॥

ਆਤਮਕ ਜੀਵਨ ਦੀ ਸੂਝ ਤੋਂ ਬਿਨਾ ਜਮਰਾਜ ਭੀ ਉਹਨਾਂ ਨੂੰ ਸਜ਼ਾ ਦੇਂਦਾ ਹੈ ॥੧॥

ਗੋਬਿੰਦ ਭਜਹੁ ਮੇਰੇ ਸਦਾ ਮੀਤ ॥

ਹੇ ਮੇਰੇ ਮਿੱਤਰ! ਸਦਾ ਪਰਮਾਤਮਾ ਦਾ ਭਜਨ ਕਰਿਆ ਕਰ।

ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥

ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਨਾਲ ਸਦਾ ਪਿਆਰ ਬਣਾਈ ਰੱਖ ॥੧॥ ਰਹਾਉ ॥

ਸੰਤੋਖੁ ਨ ਆਵਤ ਕਹੂੰ ਕਾਜ ॥

ਕਿਸੇ ਭੀ ਕੰਮਾਂ ਵਿਚ (ਉਸ ਮਨੁੱਖ ਨੂੰ) ਮਾਇਆ ਵਲੋਂ ਤ੍ਰਿਪਤੀ ਨਹੀਂ ਹੁੰਦੀ।

ਧੂੰਮ ਬਾਦਰ ਸਭਿ ਮਾਇਆ ਸਾਜ ॥

(ਉਸ ਨੂੰ ਇਹ ਸਮਝ ਨਹੀਂ ਆਉਂਦੀ ਕਿ) ਮਾਇਆ ਦੇ ਸਾਰੇ ਕੌਤਕ-ਤਮਾਸ਼ੇ ਧੂੰਏ ਦੇ ਬੱਦਲ (ਹੀ) ਹਨ (ਹਵਾ ਦੇ ਇੱਕੋ ਬੁੱਲੇ ਨਾਲ ਉੱਡ ਜਾਣ ਵਾਲੇ)।

ਪਾਪ ਕਰੰਤੌ ਨਹ ਸੰਗਾਇ ॥

(ਮਾਇਆ ਵਿਚ ਮਸਤ ਮਨੁੱਖ) ਪਾਪ ਕਰਦਾ ਭੀ ਝਿਜਕਦਾ ਨਹੀਂ।

ਬਿਖੁ ਕਾ ਮਾਤਾ ਆਵੈ ਜਾਇ ॥੨॥

ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਮੱਤਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੨॥

ਹਉ ਹਉ ਕਰਤ ਬਧੇ ਬਿਕਾਰ ॥

ਮੈਂ ਮੈਂ ਕਰਦਿਆਂ ਉਸ ਮਨੁੱਖ ਦੇ ਅੰਦਰ ਵਿਕਾਰ ਵਧਦੇ ਜਾਂਦੇ ਹਨ,

ਮੋਹ ਲੋਭ ਡੂਬੌ ਸੰਸਾਰ ॥

ਜਗਤ ਦੇ ਮੋਹ ਅਤੇ ਲੋਭ ਵਿਚ ਉਹ ਸਦਾ ਡੁੱਬਾ ਰਹਿੰਦਾ ਹੈ,

ਕਾਮਿ ਕ੍ਰੋਧਿ ਮਨੁ ਵਸਿ ਕੀਆ ॥

ਕਾਮ-ਵਾਸਨਾ ਨੇ ਕ੍ਰੋਧ ਨੇ (ਉਸ ਦਾ) ਮਨ ਸਦਾ ਆਪਣੇ ਕਾਬੂ ਵਿਚ ਕੀਤਾ ਹੁੰਦਾ ਹੈ,

ਸੁਪਨੈ ਨਾਮੁ ਨ ਹਰਿ ਲੀਆ ॥੩॥

ਜਿਸ ਮਨੁੱਖ ਨੇ ਕਦੇ ਸੁਪਨੇ ਵਿਚ ਭੀ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ ॥੩॥

ਕਬ ਹੀ ਰਾਜਾ ਕਬ ਮੰਗਨਹਾਰੁ ॥

(ਨਾਮ ਤੋਂ ਸੱਖਣਾ ਮਨੁੱਖ) ਚਾਹੇ ਕਦੇ ਰਾਜਾ ਹੈ ਚਾਹੇ ਮੰਗਤਾ,

ਦੂਖ ਸੂਖ ਬਾਧੌ ਸੰਸਾਰ ॥

ਉਹ ਸਦਾ ਜਗਤ ਦੇ ਦੁੱਖਾਂ ਸੁਖਾਂ ਵਿਚ ਜਕੜਿਆ ਰਹਿੰਦਾ ਹੈ।

ਮਨ ਉਧਰਣ ਕਾ ਸਾਜੁ ਨਾਹਿ ॥

ਆਪਣੇ ਮਨ ਨੂੰ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ ਡੁੱਬਣ ਤੋਂ) ਬਚਾਣ ਦਾ ਉਹ ਕੋਈ ਉੱਦਮ ਨਹੀਂ ਕਰਦਾ।

ਪਾਪ ਬੰਧਨ ਨਿਤ ਪਉਤ ਜਾਹਿ ॥੪॥

ਪਾਪਾਂ ਦੀਆਂ ਫਾਹੀਆਂ ਉਸ ਨੂੰ ਸਦਾ ਪੈਂਦੀਆਂ ਜਾਂਦੀਆਂ ਹਨ ॥੪॥

ਈਠ ਮੀਤ ਕੋਊ ਸਖਾ ਨਾਹਿ ॥

ਪਿਆਰੇ ਮਿੱਤਰਾਂ ਵਿਚੋਂ ਕੋਈ ਭੀ (ਤੋੜ ਤਕ ਸਾਥ ਨਿਬਾਹੁਣ ਵਾਲਾ) ਸਾਥੀ ਨਹੀਂ ਬਣ ਸਕਦਾ।

ਆਪਿ ਬੀਜਿ ਆਪੇ ਹੀ ਖਾਂਹਿ ॥

(ਸਾਰੇ ਜੀਵ ਚੰਗੇ ਮੰਦੇ) ਕਰਮ ਆਪ ਕਰ ਕੇ ਆਪ ਹੀ (ਉਹਨਾਂ ਕੀਤੇ ਕਰਮਾਂ ਦਾ) ਫਲ ਭੋਗਦੇ ਹਨ (ਕੋਈ ਮਿੱਤਰ ਮਦਦ ਨਹੀਂ ਕਰ ਸਕਦਾ)।

ਜਾ ਕੈ ਕੀਨ੍ਰੈ ਹੋਤ ਬਿਕਾਰ ॥

ਜਿਨ੍ਹਾਂ ਪਦਾਰਥਾਂ ਦੇ ਇਕੱਠੇ ਕਰਦਿਆਂ (ਮਨੁੱਖ ਦੇ ਮਨ ਦੇ ਅਨੇਕਾਂ) ਵਿਕਾਰ ਪੈਦਾ ਹੁੰਦੇ ਰਹਿੰਦੇ ਹਨ,

ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥

(ਜਦੋਂ ਅੰਤ ਸਮਾ ਆਉਂਦਾ ਹੈ, ਤਾਂ) ਮੂਰਖ ਇਕ ਖਿਨ ਵਿਚ ਹੀ ਉਹਨਾਂ (ਪਦਾਰਥਾਂ) ਨੂੰ ਛੱਡ ਕੇ (ਇਥੋਂ) ਤੁਰ ਪੈਂਦਾ ਹੈ ॥੫॥

ਮਾਇਆ ਮੋਹਿ ਬਹੁ ਭਰਮਿਆ ॥

(ਪਰਮਾਤਮਾ ਦਾ ਸਿਮਰਨ ਭੁਲਾ ਕੇ ਮਨੁੱਖ) ਮਾਇਆ ਦੇ ਮੋਹ ਦੇ ਕਾਰਨ ਬਹੁਤ ਭਟਕਦਾ ਫਿਰਦਾ ਹੈ,

ਕਿਰਤ ਰੇਖ ਕਰਿ ਕਰਮਿਆ ॥

(ਪਿਛਲੇ) ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਮਨੁੱਖ ਹੋਰ ਉਹੋ ਜਿਹੇ ਹੀ) ਕਰਮ ਕਰੀ ਜਾਂਦਾ ਹੈ।

ਕਰਣੈਹਾਰੁ ਅਲਿਪਤੁ ਆਪਿ ॥

ਸਭ ਕੁਝ ਕਰਨ ਦੇ ਸਮਰੱਥ ਪਰਮਾਤਮਾ ਆਪ ਨਿਰਲੇਪ ਹੈ (ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ)।

ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥

ਪ੍ਰਭੂ ਉੱਤੇ ਨਾਹ ਤਾਂ (ਜੀਵਾਂ ਦੇ ਮਿਥੇ ਹੋਏ) ਪੁੰਨ ਕਰਮਾਂ (ਦੇ ਕੀਤੇ ਜਾਣ ਤੋਂ ਪੈਦਾ ਹੋਣ ਵਾਲੇ ਅਹੰਕਾਰ ਆਦਿਕ) ਦਾ ਅਸਰ ਹੁੰਦਾ ਹੈ, ਨਾਹ ਕਿਸੇ ਪਾਪ ਦੇ ਕਾਰਨ (ਭਾਵ, ਉਸ ਪ੍ਰਭੂ ਨੂੰ ਨਾਹ ਅਹੰਕਾਰ ਨਾਹ ਵਿਕਾਰ ਆਪਣੇ ਅਸਰ ਹੇਠ ਲਿਆ ਸਕਦਾ ਹੈ) ॥੬॥

ਰਾਖਿ ਲੇਹੁ ਗੋਬਿੰਦ ਦਇਆਲ ॥

ਹੇ ਦਇਆ ਦੇ ਸੋਮੇ ਗੋਬਿੰਦ! ਮੇਰੀ ਰੱਖਿਆ ਕਰ।

ਤੇਰੀ ਸਰਣਿ ਪੂਰਨ ਕ੍ਰਿਪਾਲ ॥

ਹੇ ਸਰਬ-ਵਿਆਪਕ! ਹੇ ਕਿਰਪਾਲ! ਮੈਂ ਤੇਰੀ ਸਰਨ ਆਇਆ ਹਾਂ।

ਤੁਝ ਬਿਨੁ ਦੂਜਾ ਨਹੀ ਠਾਉ ॥

ਤੈਥੋਂ ਬਿਨਾ ਮੇਰਾ ਹੋਰ ਕੋਈ ਥਾਂ ਨਹੀਂ।

ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥

ਹੇ ਪ੍ਰਭੂ! ਮਿਹਰ ਕਰ ਕੇ ਮੈਨੂੰ ਆਪਣਾ ਨਾਮ ਬਖ਼ਸ਼ ॥੭॥

ਤੂ ਕਰਤਾ ਤੂ ਕਰਣਹਾਰੁ ॥

(ਹੇ ਪ੍ਰਭੂ!) ਤੂੰ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, ਤੂੰ ਸਭ ਕੁਝ ਕਰਨ ਦੀ ਸਮਰਥਾ ਰੱਖਦਾ ਹੈਂ,

ਤੂ ਊਚਾ ਤੂ ਬਹੁ ਅਪਾਰੁ ॥

ਤੂੰ ਸਭ ਤੋਂ ਉੱਚਾ ਹੈਂ, ਤੂੰ ਬੜਾ ਬੇਅੰਤ ਹੈਂ,

ਕਰਿ ਕਿਰਪਾ ਲੜਿ ਲੇਹੁ ਲਾਇ ॥

ਮਿਹਰ ਕਰ (ਸਾਨੂੰ) ਆਪਣੇ ਲੜ ਨਾਲ ਲਾਈ ਰੱਖ।

ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥

ਹੇ ਨਾਨਕ! ਪ੍ਰਭੂ ਦੇ ਦਾਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ (ਅਤੇ ਇਉਂ ਅਰਜ਼ੋਈ ਕਰਦੇ ਰਹਿੰਦੇ ਹਨ) ॥੮॥੨॥


ਬਸੰਤ ਕੀ ਵਾਰ ਮਹਲੁ ੫ ॥

ਰਾਗ ਬਸੰਤੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਵਾਰ’।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥

ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਜੀਵਨ ਵਾਲਾ ਬਣ ਜਾ (ਜਿਵੇਂ ਪਾਣੀ ਮਿਲਣ ਨਾਲ ਰੁੱਖ ਨੂੰ ਹਰਿਆਵਲ ਮਿਲ ਜਾਂਦੀ ਹੈ)।

ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥

(ਨਾਮ ਜਪਣ ਵਾਸਤੇ ਮਨੁੱਖਾ ਜਨਮ ਦਾ) ਇਹ ਸੋਹਣਾ ਸਮਾ (ਪੂਰਬਲੇ ਕੀਤੇ ਕਰਮਾਂ ਅਨੁਸਾਰ ਪ੍ਰਭੂ ਵਲੋਂ) ਲਿਖੇ ਬਖ਼ਸ਼ਸ਼ ਦੇ ਲੇਖ ਦੇ ਉੱਘੜਨ ਨਾਲ ਹੀ ਮਿਲਦਾ ਹੈ।

ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥

(ਜਿਵੇਂ ਵਰਖਾ ਨਾਲ) ਜੰਗਲ ਬਨਸਪਤੀ ਸਾਰਾ ਜਗਤ ਖਿੜ ਪੈਂਦਾ ਹੈ, (ਤਿਵੇਂ ਉਸ ਮਨੁੱਖ ਦਾ ਲੂੰ ਲੂੰ ਖਿੜ ਪੈਂਦਾ ਹੈ ਜੋ) ਅੰਮ੍ਰਿਤ ਨਾਮ-ਰੂਪ ਫਲ ਹਾਸਲ ਕਰ ਲੈਂਦਾ ਹੈ।

ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥

ਗੁਰੂ ਨੂੰ ਮਿਲ ਕੇ (ਉਸ ਦੇ ਹਿਰਦੇ ਵਿਚ) ਸੁਖ ਪੈਦਾ ਹੁੰਦਾ ਹੈ, ਉਸ ਦੇ ਮਨ ਦੀ ਮੈਲ ਲਹਿ ਜਾਂਦੀ ਹੈ।

ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥

ਨਾਨਕ (ਭੀ) ਪ੍ਰਭੂ ਦਾ ਹੀ ਨਾਮ ਸਿਮਰਦਾ ਹੈ (ਤੇ ਜੋ ਮਨੁੱਖ ਸਿਮਰਦਾ ਹੈ ਉਸ ਨੂੰ) ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਭਟਕਣਾ ਨਹੀਂ ਪੈਂਦਾ ॥੧॥

ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥

ਜਿਸ ਮਨੁੱਖ ਨੇ (ਪ੍ਰਭੂ ਦਾ ਸਿਮਰਨ-ਰੂਪ) ਸੱਚੀ ਭੇਟਾ (ਪ੍ਰਭੂ ਦੀ ਹਜ਼ੂਰੀ ਵਿਚ) ਪੇਸ਼ ਕੀਤੀ ਹੈ, ਪ੍ਰਭੂ ਨੇ ਉਸ ਦੇ ਕਾਮਾਦਿਕ ਪੰਜੇ ਹੀ ਵੱਡੇ ਬਲੀ ਵਿਕਾਰ ਬੰਨ੍ਹ ਦਿੱਤੇ ਹਨ,

ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥

ਦਿਆਲ ਪ੍ਰਭੂ ਨੇ ਵਿਚ ਖਲੋ ਉਸ ਦੇ ਹਿਰਦੇ ਵਿਚ ਆਪਣੇ ਚਰਨ ਟਿਕਾਏ ਭਾਵ ਆਪ ਨਾਮ ਜਪਾਇਆ ਹੈ,

ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥

(ਜਿਸ ਕਰਕੇ) ਉਸ ਦੇ ਸਾਰੇ ਹੀ ਰੋਗ ਤੇ ਸਹਸੇ ਮਿਟ ਜਾਂਦੇ ਹਨ, ਉਹ ਸਦਾ ਪਵਿਤ੍ਰ-ਆਤਮਾ ਤੇ ਅਰੋਗ ਰਹਿੰਦਾ ਹੈ।

ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥

ਉਹ ਮਨੁੱਖ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਨੂੰ ਜਨਮ ਮਰਨ ਦਾ ਗੇੜ ਨਹੀਂ ਲਾਣਾ ਪੈਂਦਾ।

ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥

ਹੇ ਨਾਨਕ! ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ (ਸਿਮਰਨ ਦੀ ਬਰਕਤਿ ਨਾਲ) ਉਸੇ ਦਾ ਰੂਪ ਹੋ ਜਾਂਦਾ ਹੈ ॥੨॥

ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥

(ਕੋਈ ਨਹੀਂ ਦੱਸ ਸਕਦਾ ਕਿ) ਪ੍ਰਭੂ ਕਿਥੋਂ ਪੈਦਾ ਹੁੰਦਾ ਹੈ ਕਿਥੇ ਰਹਿੰਦਾ ਹੈ ਤੇ ਕਿਥੇ ਲੀਨ ਹੋ ਜਾਂਦਾ ਹੈ।

ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥

ਸਾਰੇ ਜੀਵ ਖਸਮ-ਪ੍ਰਭੂ ਦੇ ਪੈਦਾ ਕੀਤੇ ਹੋਏ ਹਨ, ਕੋਈ ਭੀ (ਆਪਣੇ ਪੈਦਾ ਕਰਨ ਵਾਲੇ ਦੇ ਗੁਣਾਂ ਦਾ) ਮੁੱਲ ਨਹੀਂ ਪਾ ਸਕਦਾ।

ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥

ਜੋ ਜੋ ਉਸ ਪ੍ਰਭੂ ਦੇ ਗੁਣ ਉਚਾਰਦੇ ਹਨ ਚੇਤੇ ਕਰਦੇ ਹਨ ਸੁਣਦੇ ਹਨ ਉਹ ਭਗਤ ਸੋਹਣੇ (ਜੀਵਨ ਵਾਲੇ) ਹੋ ਜਾਂਦੇ ਹਨ।

ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥

ਪਰਮਾਤਮਾ ਅਪਹੁੰਚ ਹੈ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਸਭ ਦਾ ਮਾਲਕ ਹੈ, ਕੋਈ ਉਸ ਦੀ ਬਰਾਬਰੀ ਨਹੀਂ ਕਰ ਸਕਦਾ।

ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥

ਨਾਨਕ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਾਂਦਾ ਹੈ, ਪੂਰੇ ਗੁਰੂ ਨੇ ਉਹ ਪ੍ਰਭੂ ਨੇੜੇ ਵਿਖਾ ਦਿੱਤਾ ਹੈ (ਅੰਦਰ ਵੱਸਦਾ ਵਿਖਾ ਦਿੱਤਾ ਹੈ) ॥੩॥੧॥


ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮਉਲੀ ਧਰਤੀ ਮਉਲਿਆ ਅਕਾਸੁ ॥

ਧਰਤੀ ਤੇ ਅਕਾਸ਼ (ਪਰਮਾਤਮਾ ਦੀ ਜੋਤ ਦੇ ਪ੍ਰਕਾਸ਼ ਨਾਲ) ਖਿੜੇ ਹੋਏ ਹਨ।

ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥

ਹਰੇਕ ਘਟ ਵਿਚ ਉਸ ਪਰਮਾਤਮਾ ਦਾ ਹੀ ਪ੍ਰਕਾਸ਼ ਹੈ ॥੧॥

ਰਾਜਾ ਰਾਮੁ ਮਉਲਿਆ ਅਨਤ ਭਾਇ ॥

(ਸਾਰੇ ਜਗਤ ਦਾ ਮਾਲਕ) ਜੋਤ-ਸਰੂਪ ਪਰਮਾਤਮਾ (ਆਪਣੇ ਬਣਾਏ ਜਗਤ ਵਿਚ) ਅਨੇਕ ਤਰ੍ਹਾਂ ਆਪਣਾ ਪ੍ਰਕਾਸ਼ ਕਰ ਰਿਹਾ ਹੈ।

ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥

ਮੈਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਭਰਪੂਰ (ਦਿੱਸਦਾ) ਹੈ ॥੧॥ ਰਹਾਉ ॥

ਦੁਤੀਆ ਮਉਲੇ ਚਾਰਿ ਬੇਦ ॥

ਦੂਜੀ ਗੱਲ (ਇਹ ਹੈ, ਨਿਰੀ ਧਰਤ ਅਕਾਸ਼ ਹੀ ਨਹੀਂ) ਚਾਰੇ ਵੇਦ ਵੀ ਪਰਮਾਤਮਾ ਦੀ ਜੋਤ ਨਾਲ ਪਰਗਟ ਹੋਏ ਹਨ,

ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥

ਸਿਮ੍ਰਿਤੀਆਂ ਤੇ ਮੁਸਲਮਾਨੀ ਧਰਮ-ਪੁਸਤਕ-ਇਹ ਸਾਰੇ ਭੀ ਪਰਮਾਤਮਾ ਦੀ ਜੋਤ ਨਾਲ ਪਰਗਟ ਹੋਏ ਹਨ ॥੨॥

ਸੰਕਰੁ ਮਉਲਿਓ ਜੋਗ ਧਿਆਨ ॥

ਜੋਗ-ਸਮਾਧੀ ਲਾਣ ਵਾਲਾ ਸ਼ਿਵ ਭੀ (ਪ੍ਰਭੂ ਦੀ ਜੋਤ ਦੀ ਬਰਕਤਿ ਨਾਲ) ਖਿੜਿਆ।

ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥

(ਮੁੱਕਦੀ ਗੱਲ ਇਹ ਕਿ) ਕਬੀਰ ਦਾ ਮਾਲਕ (-ਪ੍ਰਭੂ) ਸਭ ਥਾਂ ਇਕੋ ਜਿਹਾ ਖਿੜ ਰਿਹਾ ਹੈ ॥੩॥੧॥


ਪੰਡਿਤ ਜਨ ਮਾਤੇ ਪੜਿ੍ ਪੁਰਾਨ ॥

ਪੰਡਿਤ ਲੋਕ ਪੁਰਾਨ (ਆਦਿਕ ਧਰਮ-ਪੁਸਤਕਾਂ) ਪੜ੍ਹ ਕੇ ਅਹੰਕਾਰੇ ਹੋਏ ਹਨ;

ਜੋਗੀ ਮਾਤੇ ਜੋਗ ਧਿਆਨ ॥

ਜੋਗੀ ਜੋਗ-ਸਾਧਨਾਂ ਦੇ ਮਾਣ ਵਿਚ ਮੱਤੇ ਹੋਏ ਹਨ,

ਸੰਨਿਆਸੀ ਮਾਤੇ ਅਹੰਮੇਵ ॥

ਸੰਨਿਆਸੀ (ਸੰਨਿਆਸ ਦੇ) ਅਹੰਕਾਰ ਵਿਚ ਡੁੱਬੇ ਹੋਏ ਹਨ;

ਤਪਸੀ ਮਾਤੇ ਤਪ ਕੈ ਭੇਵ ॥੧॥

ਤਪੀ ਲੋਕ ਇਸ ਵਾਸਤੇ ਮਸਤੇ ਹੋਏ ਹਨ ਕਿ ਉਹਨਾਂ ਨੇ ਤਪ ਦਾ ਭੇਤ ਪਾ ਲਿਆ ਹੈ ॥੧॥

ਸਭ ਮਦ ਮਾਤੇ ਕੋਊ ਨ ਜਾਗ ॥

ਸਭ ਜੀਵ (ਕਿਸੇ ਨਾ ਕਿਸੇ ਵਿਕਾਰ ਵਿਚ) ਮੱਤੇ ਪਏ ਹਨ, ਕੋਈ ਜਾਗਦਾ ਨਹੀਂ (ਦਿੱਸਦਾ)।

ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥

ਤੇ, ਇਹਨਾਂ ਜੀਵਾਂ ਦੇ ਅੰਦਰੋਂ ਹੀ (ਉੱਠ ਕੇ ਕਾਮਾਦਿਕ) ਚੋਰ ਇਹਨਾਂ ਦਾ (ਹਿਰਦਾ-ਰੂਪ) ਘਰ ਲੁੱਟ ਰਹੇ ਹਨ ॥੧॥ ਰਹਾਉ ॥

ਜਾਗੈ ਸੁਕਦੇਉ ਅਰੁ ਅਕੂਰੁ ॥

(ਜਗਤ ਵਿਚ ਕੋਈ ਵਿਰਲੇ ਵਿਰਲੇ ਜਾਗੇ, ਵਿਰਲੇ ਵਿਰਲੇ ਮਾਇਆ ਦੇ ਪ੍ਰਭਾਵ ਤੋਂ ਬਚੇ); ਜਾਗਦਾ ਰਿਹਾ ਸੁਕਦੇਵ ਰਿਸ਼ੀ ਤੇ ਅਕ੍ਰੂਰ ਭਗਤ;

ਹਣਵੰਤੁ ਜਾਗੈ ਧਰਿ ਲੰਕੂਰੁ ॥

ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ)।

ਸੰਕਰੁ ਜਾਗੈ ਚਰਨ ਸੇਵ ॥

ਪ੍ਰਭੂ-ਚਰਨਾਂ ਦੀ ਸੇਵਾ ਕਰ ਕੇ ਜਾਗਿਆ ਸ਼ਿਵ ਜੀ।

ਕਲਿ ਜਾਗੇ ਨਾਮਾ ਜੈਦੇਵ ॥੨॥

(ਹੁਣ ਦੇ ਸਮੇ) ਕਲਿਜੁਗ ਵਿਚ ਜਾਗਦੇ ਰਹੇ ਭਗਤ ਨਾਮਦੇਵ ਤੇ ਜੈਦੇਵ ਜੀ ॥੨॥

ਜਾਗਤ ਸੋਵਤ ਬਹੁ ਪ੍ਰਕਾਰ ॥

ਜਾਗਣਾ ਤੇ ਸੁੱਤੇ ਰਹਿਣਾ (ਭੀ) ਕਈ ਕਿਸਮ ਦਾ ਹੈ (ਚੋਰ ਭੀ ਤਾਂ ਰਾਤ ਨੂੰ ਜਾਗਦੇ ਹੀ ਹਨ)।

ਗੁਰਮੁਖਿ ਜਾਗੈ ਸੋਈ ਸਾਰੁ ॥

ਉਹ ਜਾਗਣਾ ਸ੍ਰੇਸ਼ਟ ਹੈ ਜੋ ਗੁਰਮੁਖਾਂ ਦਾ ਜਾਗਣਾ ਹੈ (ਭਾਵ, ਜੋ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿੰਦਾ ਹੈ, ਉਹੀ ਜਾਗ ਰਿਹਾ ਹੈ)।

ਇਸੁ ਦੇਹੀ ਕੇ ਅਧਿਕ ਕਾਮ ॥

(ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿ ਕੇ ਸਿਮਰਨ ਕਰਨਾ) ਜੀਵ ਦੇ ਬਹੁਤ ਕੰਮ ਆਉਂਦਾ ਹੈ।

ਕਹਿ ਕਬੀਰ ਭਜਿ ਰਾਮ ਨਾਮ ॥੩॥੨॥

ਕਬੀਰ ਆਖਦਾ ਹੈ ਕਿ ਪ੍ਰਭੂ ਦਾ ਨਾਮ ਸਿਮਰ (ਕੇ ਸੁਚੇਤ ਰਹੁ) ॥੩॥੨॥


ਜੋਇ ਖਸਮੁ ਹੈ ਜਾਇਆ ॥

ਇਸਤ੍ਰੀ ਨੇ ਖਸਮ ਨੂੰ ਜਨਮ ਦਿੱਤਾ ਹੈ (ਭਾਵ, ਜਿਸ ਮਨ ਨੂੰ ਮਾਇਆ ਨੇ ਜਨਮ ਦਿੱਤਾ ਹੈ, ਉਹੀ ਇਸ ਨੂੰ ਭੋਗਣਹਾਰਾ ਬਣ ਜਾਂਦਾ ਹੈ)।

ਪੂਤਿ ਬਾਪੁ ਖੇਲਾਇਆ ॥

ਮਨ-ਪੁੱਤਰ ਨੇ ਪਿਉ-ਜੀਵਾਤਮਾ ਨੂੰ ਖੇਡੇ ਲਾਇਆ ਹੋਇਆ ਹੈ।

ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥

(ਇਹ ਮਨ) ਥਣਾਂ ਤੋਂ ਬਿਨਾ ਹੀ (ਜੀਵਾਤਮਾ ਨੂੰ) ਦੁੱਧ ਪਿਲਾ ਰਿਹਾ ਹੈ (ਭਾਵ, ਨਾਸਵੰਤ ਪਦਾਰਥਾਂ ਦੇ ਸੁਆਦ ਵਿਚ ਪਾ ਰਿਹਾ ਹੈ) ॥੧॥

ਦੇਖਹੁ ਲੋਗਾ ਕਲਿ ਕੋ ਭਾਉ ॥

ਹੇ ਲੋਕੋ! ਵੇਖੋ, ਕਲਿਜੁਗ ਦਾ ਅਜਬ ਪ੍ਰਭਾਵ ਪੈ ਰਿਹਾ ਹੈ (ਭਾਵ, ਪ੍ਰਭੂ ਤੋਂ ਵਿਛੜਨ ਕਰਕੇ ਜੀਵ ਉੱਤੇ ਅਜਬ ਦਬਾਉ ਪੈ ਰਿਹਾ ਹੈ)।

ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥

(ਮਨ-ਰੂਪ) ਪੁੱਤਰ ਨੇ ਆਪਣੀ ਮਾਂ (-ਮਾਇਆ) ਨੂੰ ਵਿਆਹ ਲਿਆ ਹੈ ॥੧॥ ਰਹਾਉ ॥

ਪਗਾ ਬਿਨੁ ਹੁਰੀਆ ਮਾਰਤਾ ॥

(ਇਸ ਮਨ ਦੇ) ਕੋਈ ਪੈਰ ਨਹੀਂ ਹਨ, ਪਰ ਛਾਲਾਂ ਮਾਰਦਾ ਫਿਰਦਾ ਹੈ;

ਬਦਨੈ ਬਿਨੁ ਖਿਰ ਖਿਰ ਹਾਸਤਾ ॥

(ਇਸ ਦਾ) ਮੂੰਹ ਨਹੀਂ, ਪਰ ਖਿੜ ਖਿੜ ਹੱਸਦਾ ਫਿਰਦਾ ਹੈ।

ਨਿਦ੍ਰਾ ਬਿਨੁ ਨਰੁ ਪੈ ਸੋਵੈ ॥

(ਜੀਵ ਦਾ ਅਸਲਾ ਤਾਂ ਐਸਾ ਹੈ ਕਿ ਇਸ ਨੂੰ ਮਾਇਆ ਦੀ) ਨੀਂਦ ਨਹੀਂ ਵਿਆਪ ਸਕਦੀ ਸੀ, ਪਰ (‘ਕਲਿ ਕੋ ਭਾਉ’ ਵੇਖੋ) ਜੀਵ ਲੰਮੀ ਤਾਣ ਕੇ ਸੁੱਤਾ ਪਿਆ ਹੈ;

ਬਿਨੁ ਬਾਸਨ ਖੀਰੁ ਬਿਲੋਵੈ ॥੨॥

ਤੇ ਭਾਂਡੇ ਤੋਂ ਬਿਨਾ ਦੁੱਧ ਰਿੜਕ ਰਿਹਾ ਹੈ (ਭਾਵ, ਸ਼ੇਖ਼ ਚਿੱਲੀ ਵਾਂਗ ਘਾੜਤਾਂ ਘੜਦਾ ਰਹਿੰਦਾ ਹੈ) ॥੨॥

ਬਿਨੁ ਅਸਥਨ ਗਊ ਲਵੇਰੀ ॥

(ਇਸ ਮਾਇਆ-ਰੂਪ) ਗਾਂ ਪਾਸੋਂ ਸੁਖ ਤਾਂ ਨਹੀਂ ਮਿਲ ਸਕਦੇ, ਪਰ ਇਹ (ਮਨ ਨੂੰ) ਝੂਠੇ ਪਦਾਰਥਾਂ-ਰੂਪ ਦੁੱਧ ਵਿਚ ਮੋਹ ਰਹੀ ਹੈ।

ਪੈਡੇ ਬਿਨੁ ਬਾਟ ਘਨੇਰੀ ॥

(ਆਪਣੇ ਅਸਲੇ ਅਨੁਸਾਰ ਤਾਂ ਇਸ ਜੀਵ ਨੂੰ ਕੋਈ ਭਟਕਣਾ ਨਹੀਂ ਸੀ ਚਾਹੀਦੀ, ਪਰ ‘ਕਲਿ ਕੋ ਭਾਉ’ ਵੇਖੋ) ਲੰਮੇ ਪੈਂਡੇ (ਚੌਰਾਸੀ ਦੇ ਗੇੜ ਵਿਚ) ਪਿਆ ਹੋਇਆ ਹੈ।

ਬਿਨੁ ਸਤਿਗੁਰ ਬਾਟ ਨ ਪਾਈ ॥

ਸਤਿਗੁਰੂ ਤੋ ਬਿਨਾ ਜੀਵਨ-ਸਫ਼ਰ ਦਾ ਸਹੀ ਰਸਤਾ ਨਹੀਂ ਲੱਭ ਸਕਦਾ।

ਕਹੁ ਕਬੀਰ ਸਮਝਾਈ ॥੩॥੩॥

ਕਬੀਰ (ਇਸ ਜਗਤ ਨੂੰ) ਸਮਝਾ ਕੇ (ਇਹ) ਦੱਸ ਰਿਹਾ ਹੈ ॥੩॥੩॥


ਪ੍ਰਹਲਾਦ ਪਠਾਏ ਪੜਨ ਸਾਲ ॥

ਪ੍ਰਹਿਲਾਦ ਨੂੰ (ਉਸ ਦੇ ਪਿਉ ਹਰਨਾਖਸ਼ ਨੇ) ਪਾਠਸ਼ਾਲਾ ਵਿਚ ਪੜ੍ਹਨ ਘੱਲਿਆ,

ਸੰਗਿ ਸਖਾ ਬਹੁ ਲੀਏ ਬਾਲ ॥

(ਪ੍ਰਹਿਲਾਦ ਨੇ ਆਪਣੇ) ਨਾਲ ਕਈ ਬਾਲਕ ਸਾਥੀ ਲੈ ਲਏ।

ਮੋ ਕਉ ਕਹਾ ਪੜ੍ਰਾਵਸਿ ਆਲ ਜਾਲ ॥

(ਜਦੋਂ ਪਾਂਧਾ ਕੁਝ ਹੋਰ ਉਲਟ-ਪੁਲਟ ਪੜ੍ਹਾਣ ਲੱਗਾ, ਤਾਂ ਪ੍ਰਹਿਲਾਦ ਨੇ ਆਖਿਆ, ਹੇ ਬਾਬਾ!) ਮੈਨੂੰ ਊਲ-ਜਲੂਲ ਕਿਉਂ ਪੜ੍ਹਾਉਂਦਾ ਹੈਂ?

ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥੧॥

ਮੇਰੀ ਇਸ ਨਿੱਕੀ ਜਿਹੀ ਪੱਟੀ ਉੱਤੇ ‘ਸ੍ਰੀ ਗੋਪਾਲ, ਸ੍ਰੀ ਗੋਪਾਲ’ ਲਿਖ ਦੇਹ ॥੧॥

ਨਹੀ ਛੋਡਉ ਰੇ ਬਾਬਾ ਰਾਮ ਨਾਮ ॥

ਹੇ ਬਾਬਾ! ਮੈਂ ਪਰਮਾਤਮਾ ਦਾ ਨਾਮ ਸਿਮਰਨਾ ਨਹੀਂ ਛੱਡਾਂਗਾ।

ਮੇਰੋ ਅਉਰ ਪੜ੍ਰਨ ਸਿਉ ਨਹੀ ਕਾਮੁ ॥੧॥ ਰਹਾਉ ॥

ਨਾਮ ਤੋਂ ਬਿਨਾ ਕੋਈ ਹੋਰ ਗੱਲ ਪੜ੍ਹਨ ਨਾਲ ਮੇਰਾ ਕੋਈ ਵਾਸਤਾ ਨਹੀਂ ਹੈ ॥੧॥ ਰਹਾਉ ॥

ਸੰਡੈ ਮਰਕੈ ਕਹਿਓ ਜਾਇ ॥

(ਪ੍ਰਹਿਲਾਦ ਦੇ ਅਧਿਆਪਕ) ਸੰਡੇ ਮਰਕੇ (ਅਮਰਕ) ਨੇ ਜਾ ਕੇ (ਹਰਨਾਖਸ਼ ਨੂੰ ਇਹ ਗੱਲ) ਕਹਿ ਦਿੱਤੀ।

ਪ੍ਰਹਲਾਦ ਬੁਲਾਏ ਬੇਗਿ ਧਾਇ ॥

ਉਸ ਨੇ ਛੇਤੀ ਨਾਲ ਪ੍ਰਹਿਲਾਦ ਨੂੰ ਸੱਦ ਘੱਲਿਆ।

ਤੂ ਰਾਮ ਕਹਨ ਕੀ ਛੋਡੁ ਬਾਨਿ ॥

(ਪਾਂਧੇ ਨੇ ਪ੍ਰਹਿਲਾਦ ਨੂੰ ਸਮਝਾਇਆ) ਤੂੰ ਪਰਮਾਤਮਾ ਦਾ ਨਾਮ ਸਿਮਰਨ ਦੀ ਆਦਤ ਛੱਡ ਦੇਹ,

ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥

ਮੇਰਾ ਆਖਿਆ ਮੰਨ ਲੈ, ਮੈਂ ਤੈਨੂੰ ਤੁਰਤ ਛਡਾ ਲਵਾਂਗਾ ॥੨॥

ਮੋ ਕਉ ਕਹਾ ਸਤਾਵਹੁ ਬਾਰ ਬਾਰ ॥

(ਪ੍ਰਹਿਲਾਦ ਨੇ ਉੱਤਰ ਦਿੱਤਾ, ਇਹ ਗੱਲ ਆਖ ਕੇ) ਮੈਨੂੰ ਮੁੜ ਮੁੜ ਕਿਉਂ ਦਿੱਕ ਕਰਦੇ ਹੋ?

ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥

ਜਿਸ ਪ੍ਰਭੂ ਨੇ ਪਾਣੀ, ਧਰਤੀ, ਪਹਾੜ ਆਦਿਕ ਸਾਰੀ ਸ੍ਰਿਸ਼ਟੀ ਬਣਾਈ ਹੈ, ਮੈਂ ਉਸ ਰਾਮ ਨੂੰ ਸਿਮਰਨਾ ਨਹੀਂ ਛੱਡਾਂਗਾ।

ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥

(ਉਸ ਨੂੰ ਛੱਡਿਆਂ) ਮੇਰੇ ਗੁਰੂ ਨੂੰ ਗਾਲ੍ਹ ਲੱਗਦੀ ਹੈ (ਭਾਵ, ਮੇਰੇ ਗੁਰੂ ਦੀ ਬਦਨਾਮੀ ਹੁੰਦੀ ਹੈ)।

ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥

ਮੈਨੂੰ ਚਾਹੇ ਸਾੜ ਭੀ ਦੇਹ, ਚਾਹੇ ਮਾਰ ਦੇਹ (ਪਰ ਨਾਮ ਨਹੀਂ ਛੱਡਾਂਗਾ) ॥੩॥

ਕਾਢਿ ਖੜਗੁ ਕੋਪਿਓ ਰਿਸਾਇ ॥

(ਹਰਨਾਖਸ਼) ਖਿੱਝ ਕੇ ਕ੍ਰੋਧ ਵਿਚ ਆਇਆ, ਤਲਵਾਰ (ਮਿਆਨੋਂ) ਕੱਢ ਕੇ (ਆਖਣ ਲੱਗਾ-)

ਤੁਝ ਰਾਖਨਹਾਰੋ ਮੋਹਿ ਬਤਾਇ ॥

ਮੈਨੂੰ ਉਹ ਦੱਸ ਜੋ ਤੈਨੂੰ ਬਚਾਉਣ ਵਾਲਾ ਹੈ।

ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥

ਪ੍ਰਭੂ ਭਿਆਨਕ ਰੂਪ ਧਾਰ ਕੇ ਥੰਮ੍ਹ ਵਿਚੋਂ ਨਿਕਲ ਆਇਆ,

ਹਰਨਾਖਸੁ ਛੇਦਿਓ ਨਖ ਬਿਦਾਰ ॥੪॥

ਤੇ ਉਸ ਨੇ ਆਪਣੇ ਨਹੁੰਆਂ ਨਾਲ ਚੀਰ ਕੇ ਹਰਨਾਖਸ਼ ਨੂੰ ਮਾਰ ਦਿੱਤਾ ॥੪॥

ਓਇ ਪਰਮ ਪੁਰਖ ਦੇਵਾਧਿ ਦੇਵ ॥

ਪ੍ਰਭੂ ਜੀ ਪਰਮ-ਪੁਰਖ ਹਨ, ਦੇਵਤਿਆਂ ਦੇ ਭੀ ਵੱਡੇ ਦੇਵਤੇ ਹਨ।

ਭਗਤਿ ਹੇਤਿ ਨਰਸਿੰਘ ਭੇਵ ॥

(ਪ੍ਰਹਿਲਾਦ ਦੀ) ਭਗਤੀ ਨਾਲ ਪਿਆਰ ਕਰ ਕੇ ਪ੍ਰਭੂ ਨੇ ਨਰਸਿੰਘ ਰੂਪ ਧਾਰਿਆ,

ਕਹਿ ਕਬੀਰ ਕੋ ਲਖੈ ਨ ਪਾਰ ॥

ਕਬੀਰ ਆਖਦਾ ਹੈ ਕਿ ਕੋਈ ਜੀਵ ਉਸ ਪ੍ਰਭੂ ਦੀ ਤਾਕਤ ਦਾ ਅੰਤ ਨਹੀਂ ਪਾ ਸਕਦਾ,

ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥

(ਜਿਸ ਨੇ) ਪ੍ਰਹਿਲਾਦ ਨੂੰ ਅਨੇਕਾਂ ਕਸ਼ਟਾਂ ਤੋਂ ਬਚਾਇਆ ॥੫॥੪॥


ਇਸੁ ਤਨ ਮਨ ਮਧੇ ਮਦਨ ਚੋਰ ॥

(ਮੇਰੀ ‘ਚੰਚਲ ਬੱਧ’ ਦੇ ਕਾਰਨ, ਹੁਣ) ਮੇਰੇ ਇਸ ਤਨ ਮਨ ਵਿਚ ਕਾਮਦੇਵ ਚੋਰ ਆ ਵੱਸਿਆ ਹੈ,

ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥

ਜਿਸ ਨੇ ਗਿਆਨ-ਰੂਪ ਮੇਰਾ ਰਤਨ (ਮੇਰੇ ਅੰਦਰੋਂ) ਚੁਰਾ ਲਿਆ ਹੈ (ਭਾਵ, ਜਿਸ ਨੇ ਮੇਰੀ ਸਮਝ ਵਿਗਾੜ ਦਿੱਤੀ ਹੈ)।

ਮੈ ਅਨਾਥੁ ਪ੍ਰਭ ਕਹਉ ਕਾਹਿ ॥

ਹੇ ਪ੍ਰਭੂ! ਮੈਂ (ਬੜਾ) ਆਜਜ਼ ਹੋ ਗਿਆ ਹਾਂ, (ਆਪਣਾ ਦੁੱਖ ਤੈਥੋਂ ਬਿਨਾ ਹੋਰ) ਕਿਸ ਨੂੰ ਦੱਸਾਂ?

ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥

(ਇਸ ਕਾਮ ਦੇ ਹੱਥੋਂ) ਕੌਣ ਕੌਣ ਖ਼ੁਆਰ ਨਹੀਂ ਹੋਇਆ? ਮੇਰੀ (ਗ਼ਰੀਬ) ਦੀ ਕੀਹ ਪਾਂਇਆਂ ਹੈ? ॥੧॥

ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥

ਹੇ ਮੇਰੇ ਮਾਧੋ! ਆਪਣੀ ਚੰਚਲ ਮੱਤ ਅੱਗੇ ਮੇਰੀ ਕੋਈ ਪੇਸ਼ ਨਹੀਂ ਜਾਂਦੀ।

ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥

ਇਹ ਡਾਢਾ ਭਿਆਨਕ ਦੁੱਖ (ਹੁਣ) ਮੈਥੋਂ ਸਹਾਰਿਆ ਨਹੀਂ ਜਾਂਦਾ ॥੧॥ ਰਹਾਉ ॥

ਸਨਕ ਸਨੰਦਨ ਸਿਵ ਸੁਕਾਦਿ ॥

ਸਨਕ, ਸਨੰਦਨ, ਸ਼ਿਵ, ਸੁਕਦੇਵ ਵਰਗੇ (ਵੱਡੇ-ਵੱਡੇ ਰਿਸ਼ੀ ਤਪੀ)

ਨਾਭਿ ਕਮਲ ਜਾਨੇ ਬ੍ਰਹਮਾਦਿ ॥

ਕਮਲ ਦੀ ਨਾਭੀ ਤੋਂ ਜਣੇ ਹੋਏ ਬ੍ਰਹਮਾ ਆਦਿਕ,

ਕਬਿ ਜਨ ਜੋਗੀ ਜਟਾਧਾਰਿ ॥

ਕਵੀ ਲੋਕ, ਜੋਗੀ ਤੇ ਜਟਾਧਾਰੀ ਸਾਧੂ-

ਸਭ ਆਪਨ ਅਉਸਰ ਚਲੇ ਸਾਰਿ ॥੨॥

ਇਹ ਸਭ (ਕਾਮ ਤੋਂ ਡਰਦੇ ਡਰਦੇ) ਆਪੋ ਆਪਣੇ ਵੇਲੇ ਦਿਨ-ਕੱਟੀ ਕਰ ਕੇ ਚਲੇ ਗਏ ॥੨॥

ਤੂ ਅਥਾਹੁ ਮੋਹਿ ਥਾਹ ਨਾਹਿ ॥

(ਹੇ ਭਾਈ! ਕਾਮ ਆਦਿਕ ਤੋਂ ਬਚਣ ਲਈ ਇੱਕੋ ਪ੍ਰਭੂ ਹੀ ਆਸਰਾ ਹੈ, ਉਸ ਅੱਗੇ ਇਉਂ ਅਰਜ਼ੋਈ ਕਰ-) ਹੇ ਸੁਖਾਂ ਦੇ ਸਾਗਰ ਪ੍ਰਭੂ! ਤੂੰ ਬੜੇ ਡੂੰਘੇ ਜਿਗਰੇ ਵਾਲਾ ਹੈਂ, ਮੈਂ (ਤੇਰੇ ਗੰਭੀਰ ਸਮੁੰਦਰ ਵਰਗੇ ਦਿਲ ਦੀ) ਹਾਥ ਨਹੀਂ ਪਾ ਸਕਦਾ।

ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥

ਹੇ ਦੀਨਾਨਾਥ ਪ੍ਰਭੂ! ਮੈਂ ਹੋਰ ਕਿਸ ਅੱਗੇ ਅਰਜ਼ੋਈ ਕਰਾਂ?

ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥

ਮਾਇਆ ਤੋਂ ਪੈਦਾ ਹੋਇਆ ਇਹ ਮੇਰਾ ਸਾਰੀ ਉਮਰ ਦਾ ਦੁੱਖ ਦੂਰ ਕਰ,

ਸੁਖ ਸਾਗਰ ਗੁਨ ਰਉ ਕਬੀਰ ॥੩॥੫॥

ਤਾਂ ਜੁ ਮੈਂ ਕਬੀਰ ਤੇਰੇ ਗੁਣ ਚੇਤੇ ਕਰ ਸਕਾਂ ॥੩॥੫॥


ਨਾਇਕੁ ਏਕੁ ਬਨਜਾਰੇ ਪਾਚ ॥

ਜੀਵ (ਮਾਨੋ) ਇਕ ਸ਼ਾਹ ਹੈ, ਪੰਜ ਗਿਆਨ-ਇੰਦਰੇ (ਇਸ ਸ਼ਾਹ ਦੇ ਨਾਲ) ਵਣਜਾਰੇ ਹਨ।

ਬਰਧ ਪਚੀਸਕ ਸੰਗੁ ਕਾਚ ॥

ਪੰਝੀ ਪ੍ਰਕ੍ਰਿਤੀਆਂ (ਕਾਫ਼ਲੇ ਦੇ) ਬਲਦ ਹਨ। ਪਰ ਇਹ ਸਾਰਾ ਸਾਥ ਕੱਚਾ ਹੀ ਹੈ।

ਨਉ ਬਹੀਆਂ ਦਸ ਗੋਨਿ ਆਹਿ ॥

ਨੌ ਗੋਲਕਾਂ (ਮਾਨੋ) ਚੁਆੜੀਆਂ ਹਨ, ਦਸ ਇੰਦਰੇ ਛੱਟਾਂ ਹਨ,

ਕਸਨਿ ਬਹਤਰਿ ਲਾਗੀ ਤਾਹਿ ॥੧॥

ਬਹੱਤਰ ਨਾੜੀਆਂ (ਛੱਟਾਂ ਸੀਉਣ ਲਈ) ਸੇਬੇ ਹਨ ਜੋ ਇਹਨਾਂ (ਇੰਦਰੇ-ਰੂਪ ਛੱਟਾਂ) ਨੂੰ ਲੱਗੀਆਂ ਹੋਈਆਂ ਹਨ ॥੧॥

ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥

ਮੈਨੂੰ ਅਜਿਹਾ ਵਣਜ ਕਰਨ ਦੀ ਲੋੜ ਨਹੀਂ,

ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥

ਜਿਸ ਵਣਜ ਦੇ ਕੀਤਿਆਂ ਮੂਲ ਘਟਦਾ ਜਾਏ ਤੇ ਵਿਆਜ ਵਧਦਾ ਜਾਏ (ਭਾਵ, ਜਿਉਂ ਜਿਉਂ ਉਮਰ ਗੁਜ਼ਰੇ ਤਿਉਂ ਤਿਉਂ ਵਿਕਾਰਾਂ ਦਾ ਭਾਰ ਵਧੀ ਜਾਏ) ॥ ਰਹਾਉ॥

ਸਾਤ ਸੂਤ ਮਿਲਿ ਬਨਜੁ ਕੀਨ ॥

(ਇਹ ਗਿਆਨ-ਇੰਦਰੇ) ਮਿਲ ਕੇ ਕਈ ਕਿਸਮਾਂ ਦੇ ਸੂਤਰ (ਭਾਵ, ਵਿਕਾਰਾਂ) ਦਾ ਵਣਜ ਕਰ ਰਹੇ ਹਨ,

ਕਰਮ ਭਾਵਨੀ ਸੰਗ ਲੀਨ ॥

ਕੀਤੇ ਕਰਮਾਂ ਦੇ ਸੰਸਕਾਰਾਂ ਨੂੰ ਇਹਨਾਂ (ਆਪਣੀ ਸਹਾਇਤਾ ਵਾਸਤੇ) ਨਾਲ ਲੈ ਲਿਆ ਹੈ (ਭਾਵ, ਇਹ ਪਿਛਲੇ ਸੰਸਕਾਰ ਹੋਰ ਵਿਕਾਰਾਂ ਵਲ ਪ੍ਰੇਰਦੇ ਜਾ ਰਹੇ ਹਨ)।

ਤੀਨਿ ਜਗਾਤੀ ਕਰਤ ਰਾਰਿ ॥

ਤਿੰਨ ਗੁਣ (-ਰੂਪ) ਮਸੂਲੀਏ (ਹੋਰ) ਝਗੜਾ ਵਧਾਉਂਦੇ ਹਨ,

ਚਲੋ ਬਨਜਾਰਾ ਹਾਥ ਝਾਰਿ ॥੨॥

(ਨਤੀਜਾ ਇਹ ਨਿਕਲਦਾ ਹੈ ਕਿ) ਵਣਜਾਰਾ (ਜੀਵ) ਖ਼ਾਲੀ-ਹੱਥ ਤੁਰ ਪੈਂਦਾ ਹੈ ॥੨॥

ਪੂੰਜੀ ਹਿਰਾਨੀ ਬਨਜੁ ਟੂਟ ॥

ਜਦੋਂ (ਸੁਆਸਾਂ ਦੀ) ਰਾਸ ਖੁੱਸ ਜਾਂਦੀ ਹੈ, ਤਦੋਂ ਵਣਜ ਮੁੱਕ ਜਾਂਦਾ ਹੈ,

ਦਹ ਦਿਸ ਟਾਂਡੋ ਗਇਓ ਫੂਟਿ ॥

ਤੇ ਕਾਫ਼ਲਾ (ਸਰੀਰ) ਦਸੀਂ ਪਾਸੀਂ ਖਿੱਲਰ ਜਾਂਦਾ ਹੈ।

ਕਹਿ ਕਬੀਰ ਮਨ ਸਰਸੀ ਕਾਜ ॥

ਕਬੀਰ ਆਖਦਾ ਹੈ ਕਿ ਹੇ ਮਨ! ਤੇਰਾ ਕੰਮ ਤਾਂ ਹੀ ਸੰਵਰੇਗਾ,

ਸਹਜ ਸਮਾਨੋ ਤ ਭਰਮ ਭਾਜ ॥੩॥੬॥

ਜੇ ਤੂੰ ਸਹਿਜ ਅਵਸਥਾ ਵਿਚ ਲੀਨ ਹੋ ਜਾਏਂ ਅਤੇ ਤੇਰੀ ਭਟਕਣਾ ਮੁੱਕ ਜਾਏ ॥੩॥੬॥


ਬਸੰਤੁ ਬਾਣੀ ਨਾਮਦੇਉ ਜੀ ਕੀ ॥

ਰਾਗ ਬਸੰਤੁ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਾਹਿਬੁ ਸੰਕਟਵੈ ਸੇਵਕੁ ਭਜੈ ॥

ਜੇ ਮਾਲਕ ਆਪਣੇ ਨੌਕਰ ਨੂੰ ਕੋਈ ਕਸ਼ਟ ਦੇਵੇ, ਤੇ ਨੌਕਰ (ਉਸ ਕਸ਼ਟ ਤੋਂ ਡਰਦਾ) ਨੱਠ ਜਾਏ,

ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥

(ਜਿੰਦ ਨੂੰ ਕਸ਼ਟਾਂ ਤੋਂ ਬਚਾਉਣ ਦੀ ਖ਼ਾਤਰ ਨੱਠਿਆ ਹੋਇਆ) ਨੌਕਰ ਸਦਾ ਤਾਂ ਜੀਊਂਦਾ ਨਹੀਂ ਰਹਿੰਦਾ, ਪਰ (ਮਾਲਕ ਨੂੰ ਪਿੱਠ ਦੇ ਕੇ) ਆਪਣੀਆਂ ਦੋਵੇਂ ਕੁਲਾਂ ਬਦਨਾਮ ਕਰ ਲੈਂਦਾ ਹੈ। (ਹੇ ਪ੍ਰਭੂ! ਲੋਕਾਂ ਦੇ ਇਸ ਠੱਠੇ ਤੋਂ ਡਰ ਕੇ ਮੈਂ ਤੇਰੇ ਦਰ ਤੋਂ ਨੱਠ ਨਹੀਂ ਜਾਣਾ) ॥੧॥

ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥

(ਹੁਣ) ਜਗਤ ਭਾਵੇਂ ਪਿਆ ਠੱਠਾ ਕਰੇ, ਮੈਂ ਤੇਰੀ ਭਗਤੀ ਨਹੀਂ ਛੱਡਾਂਗਾ।

ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥

ਹੇ ਪ੍ਰਭੂ! ਕੰਵਲ ਫੁੱਲਾਂ ਵਰਗੇ ਕੋਮਲ ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਹਨ, (ਤੇ ਮੈਨੂੰ ਬੜੇ ਪਿਆਰੇ ਲੱਗਦੇ ਹਨ ॥੧॥ ਰਹਾਉ ॥

ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥

ਜਿਵੇਂ ਆਪਣਾ ਧਨ ਬਚਾਣ ਦੀ ਖ਼ਾਤਰ ਮਨੁੱਖ ਮਰਨ ਤੇ ਭੀ ਤੁਲ ਪੈਂਦਾ ਹੈ,

ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥

ਤਿਵੇਂ ਪ੍ਰਭੂ ਦੇ ਭਗਤ ਭੀ ਪ੍ਰਭੂ ਦਾ ਨਾਮ (ਧਨ) ਨਹੀਂ ਛੱਡਦੇ (ਉਹਨਾਂ ਪਾਸ ਭੀ ਪ੍ਰਭੂ ਦਾ ਨਾਮ ਹੀ ਧਨ ਹੈ) ॥੨॥

ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥

ਗੰਗਾ, ਗਇਆ, ਗੋਦਾਵਰੀ (ਆਦਿਕ ਤੀਰਥਾਂ ਤੇ ਜਾਣਾ-ਇਹ) ਦੁਨੀਆ ਨੂੰ ਹੀ ਪਤਿਆਉਣ ਵਾਲੇ ਕੰਮ ਹਨ;

ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥

ਪਰ, ਹੇ ਨਾਮਦੇਵ! ਭਗਤ ਉਹੀ ਹੈ ਜਿਸ ਉੱਤੇ ਪ੍ਰਭੂ ਆਪ ਤ੍ਰੁੱਠ ਪਏ (ਤੇ ਆਪਣੇ ਨਾਮ ਦੀ ਦਾਤ ਦਏ) ॥੩॥੧॥


ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥

ਹੇ ਪ੍ਰਭੂ! ਲੋਭ ਦੀਆਂ ਠਿੱਲ੍ਹਾਂ ਬੜੀਆਂ ਠਾਠਾਂ ਮਾਰ ਰਹੀਆਂ ਹਨ। ਹੇ ਸੁਹਣੇ ਕੇਸਾਂ ਵਾਲੇ ਪ੍ਰਭੂ! (ਸੰਸਾਰ-ਸਮੁੰਦਰ ਦੀਆਂ ਇਹਨਾਂ ਲਹਿਰਾਂ ਵਿਚ) ਮੇਰਾ ਸਰੀਰ ਡੁੱਬਦਾ ਜਾ ਰਿਹਾ ਹੈ ॥੧॥

ਸੰਸਾਰੁ ਸਮੁੰਦੇ ਤਾਰਿ ਗੁੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥

ਮੈਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ ਲੈ, ਹੇ ਬੀਠਲ ਪਿਤਾ! ਹੇ ਗੋਬਿੰਦ! (ਮੈਨੂੰ ਪਾਰ ਲੰਘਾ ਲੈ) ॥੧॥ ਰਹਾਉ ॥

ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥

ਹੇ ਬੀਠਲ! (ਮੇਰੀ ਜ਼ਿੰਦਗੀ ਦੀ) ਬੇੜੀ ਝੱਖੜ ਵਿਚ (ਫਸ ਗਈ ਹੈ); ਮੈਂ ਇਸ ਨੂੰ ਚੱਪੂ ਲਾਣ ਜੋਗਾ ਨਹੀਂ ਹਾਂ; ਪ੍ਰਭੂ! ਤੇਰੇ (ਇਸ ਸੰਸਾਰ-ਸਮੁੰਦਰ ਦਾ) ਮੈਨੂੰ ਪਾਰਲਾ ਬੰਨਾ ਨਹੀਂ ਲੱਭਦਾ ॥੨॥

ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥

ਮੇਰੇ ਉੱਤੇ ਦਇਆ ਕਰ, ਮੈਨੂੰ ਗੁਰੂ ਮਿਲਾ, ਤੇ ਹੇ ਕੇਸ਼ਵ! (ਇਸ ਸਮੁੰਦਰ ਵਿਚੋਂ) ਪਾਰ ਲੰਘਾ ॥੩॥

ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥

(ਤੇਰਾ) ਨਾਮਦੇਵ, ਹੇ ਬੀਠਲ! ਬੇਨਤੀ ਕਰਦਾ ਹੈ-(ਸਮੁੰਦਰ ਵਿਚ ਠਿਲ੍ਹਾਂ ਪੈ ਰਹੀਆਂ ਹਨ, ਮੇਰੀ ਬੇੜੀ ਝੱਖੜ ਦੇ ਮੂੰਹ ਆ ਪਈ ਹੈ, ਤੇ) ਮੈਂ ਤਾਂ ਤਰਨਾ ਭੀ ਨਹੀਂ ਜਾਣਦਾ, ਮੈਨੂੰ ਆਪਣੀ ਬਾਂਹ ਫੜਾ, ਦਾਤਾ! ਬਾਂਹ ਫੜਾ ॥੪॥੨॥


ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥

(ਜਿਵੇਂ) ਪਹਿਲਾਂ (ਭਾਵ, ਅੱਗੇ ਅੱਗੇ) ਮੈਲੇ ਕੱਪੜਿਆਂ ਨਾਲ ਲੱਦੀ ਹੋਈ ਗੱਡੀ ਸਹਿਜੇ ਸਹਿਜੇ ਤੁਰੀ ਜਾਂਦੀ ਹੈ,

ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥

ਅਤੇ ਪਿੱਛੇ ਪਿੱਛੇ (ਧੋਬਣ) ਸੋਟੀ ਲੈ ਕੇ ਹਿੱਕਦੀ ਜਾਂਦੀ ਹੈ; (ਤਿਵੇਂ ਪਹਿਲਾਂ ਇਹ ਆਲਸੀ ਸਰੀਰ ਸਹਿਜੇ ਸਹਿਜੇ ਟੁਰਦਾ ਹੈ, ਪਰ ‘ਲਾਡੁਲੀ’ ਇਸ ਨੂੰ ਪ੍ਰੇਮ ਆਦਿਕ ਨਾਲ ਪ੍ਰੇਰਦੀ ਹੈ) ॥੧॥

ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥

ਜਿਵੇਂ (ਧੋਬਣ) (ਉਸ ਗੱਡੀ ਨੂੰ) ਪਾਣੀ ਦੇ ਘਾਟ ਵਲ ‘ਥ੍ਰੂਟਿਟਿ’ ਆਖ ਆਖ ਕੇ ਹਿੱਕਦੀ ਹੈ,

ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥

ਅਤੇ ਸਰ ਉੱਤੇ (ਧੋਬੀ ਦੀ) ਲਾਡਲੀ (ਇਸਤ੍ਰੀ) (ਕੱਪੜੇ) ਧੋਣ ਲਈ ਜਾਂਦੀ ਹੈ, ਤਿਵੇਂ ਪ੍ਰੇਮਣ (ਜੀਵ-ਇਸਤ੍ਰੀ) ਸਤਸੰਗ ਸਰੋਵਰ ਉੱਤੇ (ਮਨ ਨੂੰ) ਧੋਣ ਲਈ ਜਾਂਦੀ ਹੈ ॥੧॥ ਰਹਾਉ ॥

ਧੋਬੀ ਧੋਵੈ ਬਿਰਹ ਬਿਰਾਤਾ ॥

ਪਿਆਰ ਵਿਚ ਰੰਗਿਆ ਹੋਇਆ ਧੋਬੀ (-ਗੁਰੂ ਸਰੋਵਰ ਤੇ ਆਈਆਂ ਜਗਿਆਸੂ-ਇਸਤ੍ਰੀਆਂ ਦੇ ਮਨ) ਪਵਿੱਤਰ ਕਰ ਦੇਂਦਾ ਹੈ;

ਹਰਿ ਚਰਨ ਮੇਰਾ ਮਨੁ ਰਾਤਾ ॥੨॥

(ਉਸੇ ਗੁਰੂ-ਧੋਬੀ ਦੀ ਮਿਹਰ ਦਾ ਸਦਕਾ) ਮੇਰਾ ਮਨ (ਭੀ) ਅਕਾਲ ਪੁਰਖ ਦੇ ਚਰਨਾਂ ਵਿਚ ਰੰਗਿਆ ਗਿਆ ਹੈ ॥੨॥

ਭਣਤਿ ਨਾਮਦੇਉ ਰਮਿ ਰਹਿਆ ॥

ਨਾਮਦੇਵ ਆਖਦਾ ਹੈ ਕਿ ਉਹ ਅਕਾਲ ਪੁਰਖ ਸਭ ਥਾਈਂ ਵਿਆਪਕ ਹੈ,

ਅਪਨੇ ਭਗਤ ਪਰ ਕਰਿ ਦਇਆ ॥੩॥੩॥

ਅਤੇ ਆਪਣੇ ਭਗਤਾਂ ਉੱਤੇ (ਇਸੇ ਤਰ੍ਹਾਂ, ਭਾਵ, ਗੁਰੂ ਦੀ ਰਾਹੀਂ) ਮਿਹਰ ਕਰਦਾ ਰਹਿੰਦਾ ਹੈ ॥੩॥੩॥


ਬਸੰਤੁ ਬਾਣੀ ਰਵਿਦਾਸ ਜੀ ਕੀ ॥

ਰਾਗ ਬਸੰਤੁ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੁਝਹਿ ਸੁਝੰਤਾ ਕਛੂ ਨਾਹਿ ॥

(ਹੇ ਕਾਇਆਂ!) ਤੈਨੂੰ ਕੁਝ ਭੀ ਸੁਰਤ ਨਹੀਂ ਰਹੀ,

ਪਹਿਰਾਵਾ ਦੇਖੇ ਊਭਿ ਜਾਹਿ ॥

ਤੂੰ ਆਪਣਾ ਠਾਠ ਵੇਖ ਕੇ ਆਕੜਦੀ ਹੈਂ।

ਗਰਬਵਤੀ ਕਾ ਨਾਹੀ ਠਾਉ ॥

(ਵੇਖ) ਅਹੰਕਾਰਨ ਦਾ ਕੋਈ ਥਾਂ ਨਹੀਂ (ਹੁੰਦਾ),

ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥

ਤੇਰੇ ਮੰਦੇ ਦਿਨ ਆਏ ਹੋਏ ਹਨ (ਕਿ ਤੂੰ ਝੂਠਾ ਮਾਣ ਕਰ ਰਹੀ ਹੈਂ) ॥੧॥

ਤੂ ਕਾਂਇ ਗਰਬਹਿ ਬਾਵਲੀ ॥

ਹੇ ਮੇਰੀ ਕਮਲੀ ਕਾਇਆਂ! ਤੂੰ ਕਿਉਂ ਮਾਣ ਕਰਦੀ ਹੈਂ?

ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥

ਤੂੰ ਤਾਂ ਉਸ ਖੁੰਬ ਨਾਲੋਂ ਭੀ ਛੇਤੀ ਨਾਸ ਹੋ ਜਾਣ ਵਾਲੀ ਹੈਂ ਜੋ ਭਾਦਰੋਂ ਵਿਚ (ਉੱਗਦੀ ਹੈ) ॥੧॥ ਰਹਾਉ ॥

ਜੈਸੇ ਕੁਰੰਕ ਨਹੀ ਪਾਇਓ ਭੇਦੁ ॥

(ਹੇ ਕਾਇਆਂ!) ਜਿਵੇਂ ਹਰਨ ਨੂੰ ਇਹ ਭੇਤ ਨਹੀਂ ਮਿਲਦਾ ਕਿ ਕਸਤੂਰੀ ਦੀ ਸੁਗੰਧੀ ਉਸ ਦੇ ਆਪਣੇ ਸਰੀਰ ਵਿਚੋਂ (ਆਉਂਦੀ ਹੈ),

ਤਨਿ ਸੁਗੰਧ ਢੂਢੈ ਪ੍ਰਦੇਸੁ ॥

ਪਰ ਉਹ ਪਰਦੇਸ ਢੂੰਢਦਾ ਫਿਰਦਾ ਹੈ (ਤਿਵੇਂ ਤੈਨੂੰ ਇਹ ਸਮਝ ਨਹੀਂ ਕਿ ਸੁਖਾਂ ਦਾ ਮੂਲ-ਪ੍ਰਭੂ ਤੇਰੇ ਆਪਣੇ ਅੰਦਰ ਹੈ)।

ਅਪ ਤਨ ਕਾ ਜੋ ਕਰੇ ਬੀਚਾਰੁ ॥

ਜੋ ਜੀਵ ਆਪਣੇ ਸਰੀਰ ਦੀ ਵਿਚਾਰ ਕਰਦਾ ਹੈ (ਕਿ ਇਹ ਸਦਾ-ਥਿਰ ਰਹਿਣ ਵਾਲਾ ਨਹੀਂ),

ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥

ਉਸ ਨੂੰ ਜਮਦੂਤ ਖ਼ੁਆਰ ਨਹੀਂ ਕਰਦਾ ॥੨॥

ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥

(ਹੇ ਕਾਇਆਂ!) ਤੂੰ ਪੁੱਤਰ ਤੇ ਵਹੁਟੀ ਦਾ ਮਾਣ ਕਰਦੀ ਹੈਂ,

ਠਾਕੁਰੁ ਲੇਖਾ ਮਗਨਹਾਰੁ ॥

(ਤੇ ਪ੍ਰਭੂ ਨੂੰ ਭੁਲਾ ਬੈਠੀ ਹੈਂ, ਚੇਤਾ ਰੱਖ) ਮਾਲਕ-ਪ੍ਰਭੂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ,

ਫੇੜੇ ਕਾ ਦੁਖੁ ਸਹੈ ਜੀਉ ॥

(ਭਾਵ), ਜੀਵ ਆਪਣੇ ਕੀਤੇ ਮੰਦੇ ਕਰਮਾਂ ਕਰਕੇ ਦੁੱਖ ਸਹਾਰਦਾ ਹੈ।

ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥

(ਹੇ ਕਾਇਆਂ! ਜਿੰਦ ਦੇ ਨਿਕਲ ਜਾਣ ਪਿੱਛੋਂ) ਤੂੰ ਕਿਸ ਨੂੰ ‘ਪਿਆਰਾ, ਪਿਆਰਾ’ ਆਖ ਕੇ ਵਾਜਾਂ ਮਾਰੇਂਗੀ? ॥੩॥

ਸਾਧੂ ਕੀ ਜਉ ਲੇਹਿ ਓਟ ॥

(ਹੇ ਕਾਇਆਂ!) ਜੇ ਤੂੰ ਗੁਰੂ ਦਾ ਆਸਰਾ ਲਏਂ,

ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥

ਤੇਰੇ ਕ੍ਰੋੜਾਂ ਕੀਤੇ ਪਾਪ ਸਾਰੇ ਦੇ ਸਾਰੇ ਨਾਸ ਹੋ ਜਾਣ।

ਕਹਿ ਰਵਿਦਾਸ ਜੁੋ ਜਪੈ ਨਾਮੁ ॥

ਰਵਿਦਾਸ ਆਖਦਾ ਹੈ ਕਿ ਜੋ ਮਨੁੱਖ ਨਾਮ ਜਪਦਾ ਹੈ,

ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥

ਉਸ ਦੀ (ਨੀਵੀਂ) ਜਾਤ ਮੁੱਕ ਜਾਂਦੀ ਹੈ, ਉਸ ਦਾ ਜਨਮ ਮਿਟ ਜਾਂਦਾ ਹੈ, ਜੂਨਾਂ ਨਾਲ ਉਸ ਦਾ ਵਾਸਤਾ ਨਹੀਂ ਰਹਿੰਦਾ ॥੪॥੧॥


ਬਸੰਤੁ ਕਬੀਰ ਜੀਉ ॥

ਰਾਗ ਬਸੰਤੁ ਵਿੱਚ ਭਗਤ ਕਬੀਰ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੁਰਹ ਕੀ ਜੈਸੀ ਤੇਰੀ ਚਾਲ ॥

(ਹੇ ਕੁੱਤੇ!) ਗਾਂ ਵਰਗੀ ਤੇਰੀ ਤੋਰ ਹੈ,

ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥

ਤੇਰੀ ਪੂਛਲ ਉੱਤੇ ਵਾਲ ਭੀ ਸੁਹਣੇ ਚਮਕਦੇ ਹਨ (ਹੇ ਕੁੱਤਾ-ਸੁਭਾਉ ਜੀਵ! ਸ਼ਰੀਫ਼ਾਂ ਵਰਗੀ ਤੇਰੀ ਸ਼ਕਲ ਤੇ ਪਹਿਰਾਵਾ ਹੈ) ॥੧॥

ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥

(ਹੇ ਕੁੱਤੇ ਦੇ ਸੁਭਾਉ ਵਾਲੇ ਜੀਵ!) ਜੋ ਕੁਝ ਆਪਣੀ ਹੱਕ ਦੀ ਕਮਾਈ ਹੈ, ਉਸੇ ਨੂੰ ਨਿਸੰਗ ਹੋ ਕੇ ਵਰਤ।

ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥

ਕਿਸੇ ਬਿਗਾਨੇ ਮਾਲ ਦੀ ਲਾਲਸਾ ਨਾਹ ਕਰਨੀ। {ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥} ॥੧॥ ਰਹਾਉ ॥

ਚਾਕੀ ਚਾਟਹਿ ਚੂਨੁ ਖਾਹਿ ॥

(ਹੇ ਕੁੱਤੇ!) ਤੂੰ ਚੱਕੀ ਚੱਟਦਾ ਹੈਂ, ਤੇ ਆਟਾ ਖਾਂਦਾ ਹੈਂ,

ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥

ਪਰ (ਜਾਂਦਾ ਹੋਇਆ) ਪਰੋਲਾ ਕਿੱਥੇ ਲੈ ਜਾਇਂਗਾ? (ਹੇ ਜੀਵ! ਜਿਹੜੀ ਮਾਇਆ ਰੋਜ਼ ਵਰਤਦਾ ਹੈਂ ਇਹ ਤਾਂ ਭਲਾ ਵਰਤੀ; ਪਰ ਜੋੜ ਜੋੜ ਕੇ ਆਖ਼ਰ ਨਾਲ ਕੀਹ ਲੈ ਜਾਇਂਗਾ?) ॥੨॥

ਛੀਕੇ ਪਰ ਤੇਰੀ ਬਹੁਤੁ ਡੀਠਿ ॥

(ਹੇ ਸੁਆਨ!) ਤੂੰ ਛਿੱਕੇ ਵਲ ਬੜਾ ਤੱਕ ਰਿਹਾ ਹੈਂ,

ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥

ਵੇਖੀਂ, ਕਿਤੇ ਲੱਕ ਉੱਤੇ ਕਿਤੋਂ ਸੋਟਾ ਨਾਹ ਵੱਜੇ। (ਜੇ ਜੀਵ! ਬਿਗਾਨੇ ਘਰਾਂ ਵਲ ਤੱਕਦਾ ਹੈਂ; ਇਸ ਵਿਚੋਂ ਉਪਾਧੀ ਹੀ ਨਿਕਲੇਗੀ) ॥੩॥

ਕਹਿ ਕਬੀਰ ਭੋਗ ਭਲੇ ਕੀਨ ॥

ਕਬੀਰ ਆਖਦਾ ਹੈ ਕਿ (ਹੇ ਸੁਆਨ!) ਤੂੰ ਬਥੇਰਾ ਕੁਝ ਖਾਧਾ ਉਜਾੜਿਆ ਹੈ,

ਮਤਿ ਕੋਊ ਮਾਰੈ ਈਂਟ ਢੇਮ ॥੪॥੧॥

ਪਰ ਧਿਆਨ ਰੱਖੀਂ ਕਿਤੇ ਕੋਈ ਇੱਟ ਢੇਮ ਤੇਰੇ ਸਿਰ ਉੱਤੇ ਨਾਹ ਮਾਰ ਦੇਵੇ। (ਹੇ ਜੀਵ! ਤੂੰ ਜੁ ਇਹ ਭੋਗ ਭੋਗਣ ਵਿਚ ਹੀ ਰੁੱਝਾ ਪਿਆ ਹੈਂ, ਇਹਨਾਂ ਦਾ ਅੰਤ ਖ਼ੁਆਰੀ ਹੀ ਹੁੰਦਾ ਹੈ) ॥੪॥੧॥

1
2