Raag Malaa
Raag Malaa
Raag Malaa
Click here to read in English
Raag Malaa
ਰਾਗ ਮਾਲਾ ॥
ੴ ਸਤਿਗੁਰ ਪ੍ਰਸਾਦਿ ॥
ਰਾਗ ਏਕ ਸੰਗਿ ਪੰਚ ਬਰੰਗਨ ॥
ਸੰਗਿ ਅਲਾਪਹਿ ਆਠਉ ਨੰਦਨ ॥
ਪ੍ਰਥਮ ਰਾਗ ਭੈਰਉ ਵੈ ਕਰਹੀ ॥
ਪੰਚ ਰਾਗਨੀ ਸੰਗਿ ਉਚਰਹੀ ॥
ਪ੍ਰਥਮ ਭੈਰਵੀ ਬਿਲਾਵਲੀ ॥
ਪੁੰਨਿਆਕੀ ਗਾਵਹਿ ਬੰਗਲੀ ॥
ਪੁਨਿ ਅਸਲੇਖੀ ਕੀ ਭਈ ਬਾਰੀ ॥
ਏ ਭੈਰਉ ਕੀ ਪਾਚਉ ਨਾਰੀ ॥
ਪੰਚਮ ਹਰਖ ਦਿਸਾਖ ਸੁਨਾਵਹਿ ॥
ਬੰਗਾਲਮ ਮਧੁ ਮਾਧਵ ਗਾਵਹਿ ॥੧॥
ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ
ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥
ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥
ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥
ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥
ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥
ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥
Raag Malaa
ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥
ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥
ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥
ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥
ਸੁਰਮਾਨੰਦ ਭਾਸਕਰ ਆਏ ॥ ਚੰਦ੍ਬਿੰਬ ਮੰਗਲਨ ਸੁਹਾਏ ॥
ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥
ਅਸਟ ਪੁਤ੍ਰ ਮੈ ਕਹੇ ਸਵਾਰੀ ॥
ਪੁਨਿ ਆਈ ਦੀਪਕ ਕੀ ਬਾਰੀ ॥੧॥
ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥
ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥
ਕਾਲੰਕਾ ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥
ਗਉਰਾ ਅਉ ਕਾਨਰਾ ਕਲਿਆਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥
ਸਭ ਮਿਲਿ ਸਿਰੀਰਾਗ ਵੈ ਗਾਵਹ ॥ ਪਾਂਚਉ ਸੰਗਿ ਬਰੰਗਨ ਲਾਵਹਿ ॥
ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ
ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥
Raag Malaa
ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥
ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥
ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥
ਸੋਰਠਿ ਗੋਂਡ ਮਲਾਰੀ ਧੁਨੀ ॥
ਪੁਨਿ ਗਾਵਹਿ ਆਸਾ ਗੁਨ ਗੁਨੀ ॥
ਊਚੈ ਸੁਰਿ ਸੂਹਉ ਪੁਨਿ ਕੀਨ ॥ ਮੇਘ ਰਾਗ ਸਿਉ ਪਾਚਉ ਚੀਨੀ ॥੧॥
ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥
ਪੁਨਿ ਗਾਵਹਿ ਸੰਕਰ ਅਉ ਸਿਆਮਾ ॥
ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥
ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥