ਰਾਗ ਮਲਾਰ – ਬਾਣੀ ਸ਼ਬਦ-Part 2 – Raag Malar – Bani
ਰਾਗ ਮਲਾਰ – ਬਾਣੀ ਸ਼ਬਦ-Part 2 – Raag Malar – Bani
ਮਲਾਰ ਮਹਲਾ ੫ ॥
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥
ਮੈਂ ਹੁਣ ਸਾਰੇ ਚਿੰਤਾ-ਫ਼ਿਕਰ ਮਿਟਾ ਦਿੱਤੇ ਹਨ, (ਹੁਣ ਮੈਨੂੰ ਇਉਂ ਜਾਪਦਾ ਹੈ ਕਿ ਸਫਲਤਾ ਦੇ) ਸਾਰੇ ਢੰਗਾਂ ਨੇ ਰਲ ਕੇ (ਮੇਰੀ ਹਰੇਕ ਸਫਲਤਾ ਵਾਸਤੇ) ਉੱਦਮ ਕੀਤਾ ਹੋਇਆ ਹੈ।
ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥
ਹੇ ਸਖੀ! ਹੁਣ ਮੈਂ ਆਤਮਕ ਜੀਵਨ ਨੂੰ ਚੰਗਾ ਬਣਾਣ ਦਾ ਸਾਰਾ ਕੰਮ ਸ਼ੁਰੂ ਕਰ ਦਿੱਤਾ ਹੈ, ਮੈਨੂੰ ਹੁਣ ਮਾਲਕ-ਪ੍ਰਭੂ ਦਾ (ਹਰ ਵੇਲੇ) ਸਹਾਰਾ ਹੈ ॥੧॥
ਸੁਨੀਐ ਬਾਜੈ ਬਾਜ ਸੁਹਾਵੀ ॥
ਜਿਵੇਂ ਕਿ ਅੰਦਰ) ਕੰਨਾਂ ਨੂੰ ਸੋਹਣੀ ਲੱਗਣ ਵਾਲੀ (ਕਿਸੇ) ਵਾਜੇ ਦੀ ਅਵਾਜ਼ ਸੁਣੀ ਜਾ ਰਹੀ ਹੈ (ਮੇਰੇ ਅੰਦਰ ਇਹੋ ਜਿਹਾ ਆਨੰਦ ਬਣ ਗਿਆ ਹੈ)।
ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥
ਹੇ ਸਖੀ! ਜਦੋਂ ਮੈਂ ਪਿਆਰੇ ਪ੍ਰਭੂ ਜੀ ਦਾ ਮੂੰਹ ਵੇਖ ਲਿਆ (ਦਰਸਨ ਕੀਤਾ), ਮੇਰੇ ਹਿਰਦੇ-ਘਰ ਵਿਚ ਆਨੰਦ ਹੀ ਆਨੰਦ ਬਣ ਗਿਆ, ਮੇਰੇ ਅੰਦਰ ਸ਼ਾਂਤੀ ਪੈਦਾ ਹੋ ਗਈ, ਮੇਰੇ ਅੰਦਰ (ਆਤਮਕ ਜੀਵਨ ਦੀ ਸੂਝ ਦਾ) ਦਿਨ ਚੜ੍ਹ ਪਿਆ ਹੈ ॥੧॥ ਰਹਾਉ ॥
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥
ਹੇ ਸਖੀ! ਪੂਰੇ ਧਿਆਨ ਨਾਲ ਮੈਂ ਆਪਣੇ ਸਾਰੇ ਇੰਦ੍ਰਿਆਂ ਨੂੰ ਸੋਹਣਾ ਬਣਾ ਲਿਆ ਹੈ। ਮੈਂ ਸੰਤਾਂ ਪਾਸੋਂ ਜਾ ਕੇ (ਪ੍ਰਭੂ-ਪਤੀ ਦੇ ਮਿਲਾਪ ਦੀਆਂ ਗੱਲਾਂ) ਪੁੱਛਦੀ ਰਹਿੰਦੀ ਹਾਂ।
ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥
ਭਾਲ ਕਰਦਿਆਂ ਕਰਦਿਆਂ ਮੈਨੂੰ ਪ੍ਰਭੂ-ਪਤੀ ਮਿਲ ਪਿਆ ਹੈ। ਹੁਣ ਮੈਂ ਉਸ ਦੇ ਚਰਨਾਂ ਤੇ ਢਹਿ ਕੇ ਉਸ ਦੀ ਭਗਤੀ ਕਰਦੀ ਰਹਿੰਦੀ ਹਾਂ ॥੨॥
ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥
ਹੇ ਸਖੀ! ਜਦੋਂ ਤੋਂ ਪਿਆਰੇ ਪ੍ਰਭੂ ਜੀ ਮੇਰੇ ਹਿਰਦੇ-ਘਰ ਵਿਚ ਆ ਵੱਸੇ ਹਨ, ਮੇਰੇ ਹਿਰਦੇ-ਤਖ਼ਤ ਉੱਤੇ ਆ ਬੈਠੇ ਹਨ, ਤਦੋਂ ਤੋਂ ਮੈਂ ਉਸੇ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੀ ਹਾਂ।
ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥
ਗੁਰੂ ਨੇ ਮੈਨੂੰ ਪੂਰਨ ਪ੍ਰਭੂ ਮਿਲਾ ਦਿੱਤਾ ਹੈ, ਮੇਰੇ ਇੰਦ੍ਰੇ ਸੌਖੇ (ਸ਼ਾਂਤ) ਹੋ ਗਏ ਹਨ ॥੩॥
ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥
ਗੁਰੂ ਨੇ ਮੇਰੇ ਸਾਰੇ ਕੰਮ ਸਵਾਰ ਦਿੱਤੇ ਹਨ, ਮੇਰੀਆਂ ਸਾਰੀਆਂ ਇੰਦ੍ਰੀਆਂ ਨੂੰ ਆਨੰਦ ਪ੍ਰਾਪਤ ਹੋ ਗਿਆ ਹੈ।
ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥
ਨਾਨਕ ਆਖਦਾ ਹੈ- (ਹੇ ਸਖੀ!) ਸਾਰੇ ਸੁਖ ਦੇਣ ਵਾਲਾ ਪ੍ਰਭੂ-ਪਤੀ ਮੈਨੂੰ ਮਿਲ ਪਿਆ ਹੈ। ਹੁਣ ਉਹ ਮੈਨੂੰ ਛੱਡ ਕੇ ਕਿਤੇ ਦੂਰ ਨਹੀਂ ਜਾਂਦਾ ॥੪॥੩॥
ਮਲਾਰ ਮਹਲਾ ੫ ॥
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥
ਰਾਜਿਆਂ ਤੋਂ ਲੈ ਕੇ ਕੀੜਿਆਂ ਤਕ, ਕੀੜਿਆਂ ਤੋਂ ਲੈ ਕੇ ਇੰਦ੍ਰ ਦੇਵਤੇ ਤਕ (ਕੋਈ ਭੀ ਹੋਵੇ) ਪਾਪ ਕਰ ਕੇ (ਸਾਰੇ) ਗਰਭ-ਜੂਨ ਵਿਚ ਪੈਂਦੇ ਹਨ (ਕਿਸੇ ਦਾ ਲਿਹਾਜ਼ ਨਹੀਂ ਹੋ ਸਕਦਾ)।
ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
ਜਿਹੜੇ ਭੀ ਪ੍ਰਾਣੀ ਦਇਆ-ਦੇ-ਸਮੁੰਦਰ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਨੂੰ ਪੂਜਦੇ ਹਨ, ਉਹ ਰੱਬ ਦੇ ਚੋਰ ਹਨ ਉਹ ਆਪਣੇ ਆਤਮਾ ਦਾ ਘਾਤ ਕਰਦੇ ਹਨ ॥੧॥
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥
ਜਿਹੜੇ ਮਨੁੱਖ ਪਰਮਾਤਮਾ ਨੂੰ ਭੁਲਾਂਦੇ ਹਨ ਉਹ ਦੁਖੀ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।
ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
ਉਹ ਮਨੁੱਖ ਅਨੇਕਾਂ ਵਾਰੀ ਕਈ ਜੂਨਾਂ ਵਿਚ ਭਟਕਦੇ ਫਿਰਦੇ ਹਨ, (ਇਸ ਗੇੜ ਵਿਚੋਂ ਬਚਣ ਲਈ) ਉਹ ਕਿਸੇ ਦਾ ਭੀ ਆਸਰਾ ਪ੍ਰਾਪਤ ਨਹੀਂ ਕਰ ਸਕਦੇ ॥੧॥ ਰਹਾਉ ॥
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥
ਮਾਲਕ ਪ੍ਰਭੂ ਨੂੰ ਛੱਡ ਕੇ ਜਿਹੜੇ ਕਿਸੇ ਹੋਰ ਨੂੰ ਮਨ ਵਿਚ ਵਸਾਂਦੇ ਹਨ ਉਹ ਮੂਰਖ ਹਨ ਉਹ ਖੋਤੇ ਹਨ।
ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
(ਪ੍ਰਭੂ ਤੋਂ ਬਿਨਾ ਹੋਰ ਹੋਰ ਦੀ ਪੂਜਾ ਕਾਗ਼ਜ਼ ਦੀ ਬੇੜੀ ਵਿਚ ਚੜ੍ਹ ਕੇ ਸਮੁੰਦਰੋਂ ਪਾਰ ਲੰਘਣ ਦੇ ਜਤਨ ਸਮਾਨ ਹਨ) ਕਾਗ਼ਜ਼ ਦੀ ਬੇੜੀ ਤੇ (ਚੜ੍ਹ ਕੇ) ਕਿਵੇਂ ਸਮੁੰਦਰ ਤੋਂ ਪਾਰ ਲੰਘ ਸਕਦੇ ਹਨ? ਉਹ ਵਿਅਰਥ ਹੀ ਆਖਦੇ ਹਨ ਕਿ ਅਸੀਂ ਪਾਰ ਲੰਘ ਰਹੇ ਹਾਂ ॥੨॥
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥
ਸ਼ਿਵ, ਬ੍ਰਹਮਾ, ਦੈਂਤ, ਦੇਵਤੇ-ਇਹ ਜਿਤਨੇ ਭੀ ਹਨ (ਪਰਮਾਤਮਾ ਦਾ ਨਾਮ ਭੁਲਾ ਕੇ ਸਭ) ਆਤਮਕ ਮੌਤ ਦੀ ਅੱਗ ਵਿਚ ਸੜਦੇ ਹਨ (ਕਿਸੇ ਦਾ ਭੀ ਲਿਹਾਜ਼ ਨਹੀਂ ਹੁੰਦਾ)।
ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਰ ਨ ਡਾਰਹੁ ਪ੍ਰਭ ਕਰਤੇ ॥੩॥੪॥
ਪ੍ਰਭੂ-ਦਰ ਤੇ ਅਰਦਾਸ ਕਰਦੇ ਰਹੋ-ਹੇ ਪ੍ਰਭੂ! ਤੇਰੇ ਕੌਲ ਫੁੱਲ ਵਰਗੇ ਸੋਹਣੇ ਚਰਨਾਂ ਦੀ ਸਰਨ ਵਿੱਚ ਪਏ ਨਾਨਕ ਨੂੰ ਪਰੇ ਨਾਹ ਹਟਾਵੋ ॥੩॥੪॥
ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ॥
ਰਾਗ ਮਲਾਰ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥
ਜਿਹੜੇ ਮਨੁੱਖ ਮੇਰੇ ਪ੍ਰਭੂ ਦੇ ਪ੍ਰੀਤਵਾਨ ਹੁੰਦੇ ਹਨ ਉਹ ਮਾਇਆ ਦੇ ਮੋਹ ਤੋਂ ਬਚੇ ਰਹਿੰਦੇ ਹਨ।
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥
(ਉਹਨਾਂ ਦੀ ਕਿਰਪਾ ਨਾਲ) ਮੈਂ (ਭੀ) ਉਸ ਪ੍ਰਭੂ (ਦੀ ਯਾਦ) ਤੋਂ ਬਿਨਾ ਇਕ ਖਿਨ ਭਰ ਭੀ ਨਹੀਂ ਰਹਿ ਸਕਦਾ। ਮੇਰੀ (ਭੀ ਉਸ ਪ੍ਰਭੂ ਨਾਲ) ਪ੍ਰੀਤ ਲੱਗੀ ਹੋਈ ਹੈ ॥੧॥ ਰਹਾਉ ॥
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥
(ਪ੍ਰਭੂ ਦੇ ਪ੍ਰੀਤਵਾਨ) ਉਹਨਾਂ (ਸੰਤ ਜਨਾਂ) ਦੀ ਸੰਗਤ ਵਿਚ (ਰਹਿ ਕੇ) ਮੇਰੇ ਚਿੱਤ ਵਿਚ ਪਰਮਾਤਮਾ ਆ ਵੱਸਦਾ ਹੈ। ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਆ ਗਈ ਹੈ।
ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥
(ਉਹਨਾਂ ਦਾ) ਉਪਦੇਸ਼ ਸੁਣ ਕੇ ਮਨ ਪਵਿੱਤਰ ਹੋ ਜਾਂਦੇ ਹਨ (ਪ੍ਰਭੂ ਦੇ ਪ੍ਰੇਮ) ਰੰਗ ਵਿਚ ਰੰਗੀਜ ਕੇ (ਮਨੁੱਖ ਪ੍ਰਭੂ ਦੇ) ਗੁਣ ਗਾਣ ਲੱਗ ਪੈਂਦੇ ਹਨ ॥੧॥
ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗਂੀ ॥
(ਆਪਣਾ) ਇਹ ਮਨ ਹਵਾਲੇ ਕਰ ਕੇ ਸੰਤ ਜਨਾਂ ਨੂੰ ਮਿੱਤਰ ਬਣਾ ਸਕੀਦਾ ਹੈ, (ਸੰਤ ਜਨ) ਵੱਡੇ ਭਾਗਾਂ ਵਾਲਿਆਂ ਉੱਤੇ ਦਇਆਵਾਨ ਹੋ ਜਾਂਦੇ ਹਨ।
ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥
ਹੇ ਨਾਨਕ! ਮੈਂ ਸੰਤ ਜਨਾਂ ਦੇ ਚਰਨਾਂ ਦੀ ਧੂੜ (ਸਦਾ ਮੰਗਦਾ ਹਾਂ। ਸੰਤ ਜਨਾਂ ਦੀ ਕਿਰਪਾ ਨਾਲ) ਮੈਂ ਇਤਨਾ ਮਹਾਨ ਅਨੰਦ ਪ੍ਰਾਪਤ ਕੀਤਾ ਹੈ ਕਿ ਮੈਂ ਉਸ ਨੂੰ ਬਿਆਨ ਨਹੀਂ ਕਰ ਸਕਦਾ ॥੨॥੧॥੫॥
ਮਲਾਰ ਮਹਲਾ ੫ ॥
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥
ਹੇ ਮਾਂ! ਮੈਨੂੰ (ਭੀ) ਪ੍ਰੀਤਮ ਪ੍ਰਭੂ ਮਿਲਾ ਦੇ।
ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥
ਜਿਨ੍ਹਾਂ (ਸੰਤ-ਜਨ-ਸਹੇਲੀਆਂ) ਦੇ (ਹਿਰਦੇ) ਘਰ ਵਿਚ ਸੋਹਣਾ ਪ੍ਰਭੂ ਆ ਵੱਸਦਾ ਹੈ ਉਹ ਸਾਰੀਆਂ ਸਹੇਲੀਆਂ ਆਤਮਕ ਆਨੰਦ ਵਿਚ ਮਗਨ ਰਹਿੰਦੀਆਂ ਹਨ ॥੧॥ ਰਹਾਉ ॥
ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥
ਹੇ ਮਾਂ! ਮੇਰੇ ਵਿਚ ਨਿਰੇ ਔਗੁਣ ਹਨ (ਫਿਰ ਭੀ ਉਹ) ਪ੍ਰਭੂ ਸਦਾ ਦਇਆਵਾਨ (ਰਹਿੰਦਾ) ਹੈ। ਮੈਂ ਗੁਣ-ਹੀਨ ਵਿਚ ਕੋਈ ਅਜਿਹੀ ਸਿਆਣਪ ਨਹੀਂ (ਕਿ ਉਸ ਪ੍ਰਭੂ ਨੂੰ ਮਿਲ ਸਕਾਂ,
ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤਂੀ ਇਹ ਹਉਮੈ ਕੀ ਢੀਠਾਈ ॥੧॥
ਪਰ ਜ਼ਬਾਨੀ ਫੜਾਂ ਮਾਰ ਕੇ) ਮੈਂ ਉਹਨਾਂ ਦੀ ਬਰਾਬਰੀ ਕਰਦੀ ਹਾਂ, ਜਿਹੜੀਆਂ ਪਿਆਰੇ (ਪ੍ਰਭੂ) ਨਾਲ ਰੱਤੀਆਂ ਹੋਈਆਂ ਹਨ-ਇਹ ਤਾਂ ਮੇਰੀ ਹਉਮੈ ਦੀ ਢੀਠਤਾ ਹੀ ਹੈ ॥੧॥
ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥
ਨਾਨਕ ਆਖਦਾ ਹੈ (ਹੇ ਮਾਂ! ਹੁਣ) ਮੈਂ ਮਾਣ ਛੱਡ ਦਿੱਤਾ ਹੈ, ਮੈਂ ਸਿਰਫ਼ ਸੁਖਦਾਤੇ ਗੁਰੂ ਸਤਿਗੁਰ ਪੁਰਖ ਦੀ ਸ਼ਰਨ ਤੱਕ ਲਈ ਹੈ।
ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥
(ਉਸ ਗੁਰੂ ਨੇ) ਅੱਖ ਝਮਕਣ ਜਿਤਨੇ ਸਮੇ ਵਿਚ ਹੀ ਮੇਰਾ ਸਾਰਾ ਦੁੱਖ ਕੱਟ ਦਿੱਤਾ ਹੈ, (ਹੁਣ) ਮੇਰੀ (ਜ਼ਿੰਦਗੀ ਦੀ) ਰਾਤ ਆਨੰਦ ਵਿਚ ਬੀਤ ਰਹੀ ਹੈ ॥੨॥੨॥੬॥
ਮਲਾਰ ਮਹਲਾ ੫ ॥
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
ਹੇ ਨਾਮ-ਜਲ ਦੇ ਭੰਡਾਰ ਸਤਿਗੁਰੂ ਜੀ! (ਮੇਰੇ ਹਿਰਦੇ ਵਿਚ ਨਾਮ-ਜਲ ਦੀ) ਵਰਖਾ ਕਰ। ਰਤਾ ਭੀ ਢਿੱਲ ਨਾਹ ਕਰ।
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹੇ ਪਿਆਰੇ ਗੁਰੂ! ਹੇ ਮੇਰੇ ਮਨ ਨੂੰ ਸਹਾਰਾ ਦੇਣ ਵਾਲੇ ਗੁਰੂ! (ਨਾਮ-ਜਲ ਦੀ) ਵਰਖਾ ਕਰ। (ਇਸ ਵਰਖਾ ਨਾਲ) ਮੇਰੇ ਮਨ ਵਿਚ ਸਦਾ ਖ਼ੁਸ਼ੀ ਹੁੰਦੀ ਹੈ ਸਦਾ ਆਨੰਦ ਪੈਦਾ ਹੁੰਦਾ ਹੈ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥
ਹੇ ਮੇਰੇ ਸੁਆਮੀ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਮੈਨੂੰ ਆਪਣੇ ਮਨ ਤੋਂ ਨਾਹ ਵਿਸਾਰ।
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਮੈਂ ਤਾਂ ਇਸਤ੍ਰੀ ਵਾਂਗ (ਨਿਰਬਲ) ਹਾਂ, ਦਾਸੀ ਵਾਂਗ (ਕਮਜ਼ੋਰ) ਹਾਂ। (ਇਸਤਰੀ) ਪਤੀ ਤੋਂ ਬਿਨਾ ਸੋਭਾ ਨਹੀਂ ਪਾਂਦੀ, (ਦਾਸੀ) ਮਾਲਕ ਤੋਂ ਬਿਨਾ ਸੋਭਾ ਨਹੀਂ ਪਾਂਦੀ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
(ਹੇ ਸਖੀ!) ਜਦੋਂ ਮੇਰੇ ਮਾਲਕ ਪ੍ਰਭੂ ਨੇ (ਮੇਰੀ ਇਹ) ਬੇਨਤੀ ਸੁਣੀ, ਤਾਂ ਮਿਹਰ ਕਰ ਕੇ ਉਹ ਛੇਤੀ (ਮੇਰੇ ਹਿਰਦੇ ਵਿਚ) ਆ ਵੱਸਿਆ।
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥
ਨਾਨਕ ਆਖਦਾ ਹੈ- ਹੁਣ ਮੇਰੀ ਸੁਭਾਗਤਾ ਬਣ ਗਈ ਹੈ, ਮੈਨੂੰ ਇੱਜ਼ਤ ਮਿਲ ਗਈ ਹੈ, ਮੈਨੂੰ ਸੋਭਾ ਮਿਲ ਗਈ ਹੈ, ਮੇਰੀ ਭਲੀ ਕਰਣੀ ਹੋ ਗਈ ਹੈ ॥੨॥੩॥੭॥
ਮਲਾਰ ਮਹਲਾ ੫ ॥
ਪ੍ਰੀਤਮ ਸਾਚਾ ਨਾਮੁ ਧਿਆਇ ॥
ਪਿਆਰੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਿਮਰਿਆ ਕਰ।
ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥
ਗੁਰੂ ਦਾ ਸ਼ਬਦ (ਆਪਣੇ) ਹਿਰਦੇ ਵਿਚ ਵਸਾਈ ਰੱਖ। (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ ਵਾਸਤੇ) ਦੁੱਖਾਂ ਕਲੇਸ਼ਾਂ ਨਾਲ ਭਰਿਆ ਹੋਇਆ ਸੰਸਾਰ-ਸਮੁੰਦਰ ਮੁੱਕ ਜਾਂਦਾ ਹੈ ॥੧॥ ਰਹਾਉ ॥
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥
ਜਿਹੜਾ ਮਨੁੱਖ ਪਰਮਾਤਮਾ ਦੀ ਸਰਨ ਆ ਪੈਂਦਾ ਹੈ, (ਉਸ ਨਾਲ) ਵੈਰ ਕਰਨ ਵਾਲੇ ਜਗਤ ਵਿਚ ਫਿਟਕਾਰਾਂ ਖਾਂਦੇ ਹਨ, ਉਸ ਨਾਲ ਈਰਖਾ ਕਰਨ ਵਾਲੇ (ਭੀ) ਸਾਰੇ (ਈਰਖਾ ਤੇ ਸਾੜੇ ਵਿਚ ਹੀ) ਫਸੇ ਰਹਿੰਦੇ ਹਨ (ਭਾਵ, ਦੋਖੀ ਆਪ ਹੀ ਦੁਖੀ ਹੁੰਦੇ ਹਨ, ਉਸ ਦਾ ਕੁਝ ਨਹੀਂ ਵਿਗਾੜਦੇ)।
ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥
ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਸਦਾ ਉਸ ਦੀ ਰੱਖਿਆ ਕੀਤੀ ਹੁੰਦੀ ਹੈ, ਉਸ ਨੇ ਪ੍ਰਭੂ ਦਾ ਕੀਮਤੀ ਨਾਮ ਪ੍ਰਾਪਤ ਕਰ ਲਿਆ ਹੁੰਦਾ ਹੈ ॥੧॥
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥
ਜਿਸ ਮਨੁੱਖ ਦੇ ਮਨ ਵਿਚ (ਪਰਮਾਤਮਾ ਨੇ ਆਪਣਾ) ਪਵਿੱਤਰ ਨਾਮ ਟਿਕਾ ਦਿੱਤਾ, ਮਿਹਰ ਕਰ ਕੇ ਉਸ ਦੇ ਸਾਰੇ ਪਾਪ ਉਸ ਨੇ ਕੱਟ ਦਿੱਤੇ।
ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਸਾਰੇ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਿਆ, ਉਸ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦੇ ॥੨॥੪॥੮॥
ਮਲਾਰ ਮਹਲਾ ੫ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥
ਹੇ ਮੇਰੇ ਪ੍ਰਭੂ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਤੋਂ ਪਿਆਰੇ! ਹੇ ਦਇਆ ਦੇ ਸੋਮੇ ਪ੍ਰਭੂ!
ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥
(ਮੇਰੇ ਉਤੇ) ਮਿਹਰ ਕਰ! ਮੈਨੂੰ ਆਪਣਾ ਪਿਆਰ ਬਖ਼ਸ਼, ਮੈਨੂੰ ਆਪਣੀ ਭਗਤੀ ਦੇਹ, ਮੈਨੂੰ ਆਪਣਾ ਨਾਮ ਦੇਹ ॥੧॥ ਰਹਾਉ ॥
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥
ਹੇ ਪ੍ਰੀਤਮ! ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ, ਮੇਰੇ ਹਿਰਦੇ ਵਿਚ ਤੇਰੀ ਆਸ ਟਿਕੀ ਰਹੀ।
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥
ਮੈਂ ਸੰਤ ਜਨਾਂ ਪਾਸ ਬੇਨਤੀ ਕਰਦਾ ਰਹਿੰਦਾ ਹਾਂ (ਕਿ ਮੈਨੂੰ ਤੇਰਾ ਦਰਸਨ ਕਰਾ ਦੇਣ, ਮੇਰੇ) ਮਨ ਵਿਚ (ਤੇਰੇ) ਦਰਸਨ ਦੀ ਬੜੀ ਤਾਂਘ ਹੈ ॥੧॥
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥
ਹੇ ਪ੍ਰੀਤਮ ਪ੍ਰਭੂ! ਤੈਥੋਂ ਵਿਛੁੜਿਆਂ ਆਤਮਕ ਮੌਤ ਹੋ ਜਾਂਦੀ ਹੈ, ਤੈਨੂੰ ਮਿਲਿਆਂ ਆਤਮਕ ਜੀਵਨ ਮਿਲਦਾ ਹੈ। ਹੇ ਪ੍ਰਭੂ! ਆਪਣੇ ਸੇਵਕ ਨੂੰ ਦਰਸਨ ਦੇਹ।
ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥
ਹੇ ਨਾਨਕ! ਹੇ ਮੇਰੇ ਪ੍ਰਭੂ! ਮਿਹਰ ਕਰ, ਤੇਰੇ ਨਾਮ ਦਾ ਆਸਰਾ (ਮੈਨੂੰ ਮਿਲਿਆ ਰਹੇ, ਇਹੀ ਹੈ ਮੇਰੀ) ਜ਼ਿੰਦਗੀ ਦਾ ਸਰਮਾਇਆ ॥੨॥੫॥੯॥
ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
ਹੇ ਨਾਮ-ਜਲ ਨਾਲ ਭਰਪੂਰ ਗੁਰੂ! ਹੇ ਸੁਖ ਦੇਣ ਵਾਲੇ ਗੁਰੂ! (ਨਾਮ ਦੀ) ਵਰਖਾ ਕਰਦਾ ਰਹੁ।
ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥
(ਤੇਰੀ ਮਿਹਰ ਨਾਲ) ਪ੍ਰਭੂ-ਪਾਤਿਸ਼ਾਹ ਦਾ ਨਾਮ ਸਿਮਰਦਿਆਂ ਮੈਂ ਆਤਮਕ ਆਨੰਦ ਹਾਸਲ ਕਰ ਲਿਆ ਹੈ, ਹੁਣ ਪ੍ਰੀਤਮ-ਪ੍ਰਭੂ ਨਾਲ ਮੇਰਾ ਪਿਆਰ ਬਣ ਗਿਆ ਹੈ ॥੧॥ ਰਹਾਉ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥
ਮੈਂ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ (ਜੋ ਮੇਰੇ ਵਾਸਤੇ ਦੁਨੀਆ ਦੇ) ਨੌ ਹੀ ਖ਼ਜ਼ਾਨੇ ਹੈ। ਹੁਣ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਇਕ ਪਲ ਵਾਸਤੇ ਭੀ ਨਹੀਂ ਭੁੱਲਦਾ।
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥
ਜਦੋਂ ਤੋਂ ਸਹਾਇਤਾ ਕਰਨ ਵਾਲਾ ਗੁਰੂ-ਸੰਤ (ਮੈਨੂੰ) ਮਿਲਿਆ ਹੈ, (ਮੇਰੇ ਅੰਦਰ ਪ੍ਰਭੂ ਦੀ) ਰਜ਼ਾ ਦਾ ਪੂਰਨ ਪਰਕਾਸ਼ ਹੋ ਗਿਆ ਹੈ ॥੧॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥
(ਗੁਰੂ ਦੇ ਉਪਦੇਸ਼-ਮੀਂਹ ਦੀ ਬਰਕਤਿ ਨਾਲ) ਮੈਂ ਪਰਮਾਤਮਾ ਵਿਚ ਸੁਰਤ ਜੋੜ ਲਈ ਹੈ, ਮੇਰੇ ਅੰਦਰ ਸੁਖ ਪੈਦਾ ਹੋ ਗਏ ਹਨ, ਤੇ, ਸਾਰੇ ਦੁੱਖ ਨਾਸ ਹੋ ਗਏ ਹਨ।
ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥
ਹੇ ਨਾਨਕ! ਹਰੀ ਦੇ ਚਰਨਾਂ ਦਾ ਧਿਆਨ ਧਰ ਕੇ ਮੈਂ ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹਾਂ ਜਿਸ ਨੂੰ ਤਰਨਾ ਔਖਾ ਹੈ, ਤੇ, ਜੋ ਅਨੇਕਾਂ ਡਰਾਂ ਨਾਲ ਭਰਿਆ ਹੋਇਆ ਹੈ ॥੨॥੬॥੧੦॥
ਮਲਾਰ ਮਹਲਾ ੫ ॥
ਘਨਿਹਰ ਬਰਸਿ ਸਗਲ ਜਗੁ ਛਾਇਆ ॥
(ਉਂਞ ਤਾਂ) ਨਾਮ-ਜਲ ਨਾਲ ਭਰਪੂਰ ਸਤਿਗੁਰੂ (ਨਾਮ ਦੀ) ਵਰਖਾ ਕਰ ਕੇ ਸਾਰੇ ਜਗਤ ਉੱਤੇ ਪ੍ਰਭਾਵ ਪਾ ਰਿਹਾ ਹੈ।
ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥
(ਪਰ ਜਿਸ ਮਨੁੱਖ ਉੱਤੇ) ਮੇਰੇ ਪ੍ਰੀਤਮ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ (ਉਸ ਨਾਮ-ਵਰਖਾ ਵਿਚੋਂ) ਆਨੰਦ ਖ਼ੁਸ਼ੀਆਂ ਆਤਮਕ ਸੁਖ ਪ੍ਰਾਪਤ ਕਰਦਾ ਹੈ ॥੧॥ ਰਹਾਉ ॥
ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥
ਜਿਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਮਨ ਵਿਚ ਸਿਮਰਦਾ ਹੈ, ਉਸ ਦੇ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ; ਉਸ ਦੀ ਮਾਇਆ ਦੀ ਪਿਆਸ ਬੁੱਝ ਜਾਂਦੀ ਹੈ,
ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥
ਗੁਰੂ ਦੀ ਸੰਗਤ ਵਿਚ ਰਹਿ ਕੇ ਉਸ ਦੇ ਜਨਮ ਮਰਨ ਦੇ ਗੇੜ ਦੂਰ ਹੋ ਜਾਂਦੇ ਹਨ, ਉਹ ਮੁੜ ਕਿਸੇ ਭੀ ਹੋਰ ਪਾਸੇ ਵਲ ਨਹੀਂ ਭਟਕਦਾ ॥੧॥
ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥
ਉਸ ਦਾ ਮਨ ਉਸ ਦਾ ਤਨ ਨਿਰਲੇਪ ਪ੍ਰਭੂ ਦੇ ਨਾਮ (-ਰੰਗ ਵਿਚ) ਰੰਗਿਆ ਗਿਆ, ਉਸ ਨੇ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਸੁਰਤ ਜੋੜ ਲਈ,
ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦੇ ਦਾਸਾਂ ਦੀ ਸਰਨ ਆ ਪਿਆ, ਪ੍ਰਭੂ ਨੇ ਉਸ ਦੀ ਸਹਾਇਤਾ ਕੀਤੀ ॥੨॥੭॥੧੧॥
ਮਲਾਰ ਮਹਲਾ ੫ ॥
ਬਿਛੁਰਤ ਕਿਉ ਜੀਵੇ ਓਇ ਜੀਵਨ ॥
ਉਹ ਮਨੁੱਖ ਉਸ ਤੋਂ ਵਿਛੋੜੇ ਦਾ ਜੀਵਨ ਕਦੇ ਨਹੀਂ ਜੀਊ ਸਕਦੇ,
ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥
(ਜਿਨ੍ਹਾਂ ਮਨੁੱਖਾਂ ਦੇ) ਚਿੱਤ ਵਿਚ ਪਰਮਾਤਮਾ ਨੂੰ ਮਿਲਣ ਦੀ ਅਤੇ ਉਸ ਦੇ ਸੋਹਣੇ ਚਰਨ-ਕਮਲਾਂ ਦਾ ਰਸ ਪੀਣ ਦੀ ਆਸ ਹੈ ਤੇ ਤਾਂਘ ਹੈ ॥੧॥ ਰਹਾਉ ॥
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥
ਹੇ ਪ੍ਰੀਤਮ ਪ੍ਰਭੂ! ਜਿਨ੍ਹਾਂ ਮਨੁੱਖਾਂ ਦੇ ਅੰਦਰ ਤੇਰੇ ਦਰਸਨ ਦੀ ਤਾਂਘ ਹੈ, ਉਹਨਾਂ ਦੀ ਤੇਰੇ ਨਾਲੋਂ ਕੋਈ ਵਿੱਥ ਨਹੀਂ ਹੁੰਦੀ।
ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥
ਪਰ, ਜਿਨ੍ਹਾਂ ਮਨੁੱਖਾਂ ਨੂੰ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਹ ਆਤਮਕ ਮੌਤੇ ਮਰੇ ਰਹਿੰਦੇ ਹਨ, ਉਹ ਆਤਮਕ ਮੌਤੇ ਹੀ ਮਰ ਜਾਂਦੇ ਹਨ ॥੧॥
ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥
(ਹੇ ਭਾਈ!) ਜਗਤ ਦਾ ਮਾਲਕ ਪ੍ਰਭੂ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ ਸਦਾ ਵੱਸਿਆ ਰਹਿੰਦਾ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ।
ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥
ਹੇ ਨਾਨਕ! (ਉਹਨਾਂ ਨੂੰ ਇਉਂ ਜਾਪਦਾ ਹੈ ਕਿ) ਪਰਮਾਤਮਾ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਥਾਈਂ ਭਰਪੂਰ ਵੱਸਦਾ ਹੈ ॥੨॥੮॥੧੨॥
ਮਲਾਰ ਮਹਲਾ ੫ ॥
ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
(ਜਿਨ੍ਹਾਂ ਜਿਨ੍ਹਾਂ ਨੇ ਭੀ ਹਰੀ ਦਾ ਭਜਨ ਕੀਤਾ) ਉਹਨਾਂ ਸਭਨਾਂ ਨੂੰ (ਗੁਰੂ ਨੇ) ਪਰਮਾਤਮਾ ਦੇ ਭਜਨ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ।
ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥
ਪੰਛੀਆਂ ਦਾ ਸਰੀਰ ਧਾਰਨ ਵਾਲੇ, ਮੱਛੀਆਂ ਦਾ ਸਰੀਰ ਧਾਰਨ ਵਾਲੇ, ਪਸ਼ੂਆਂ ਦਾ ਸਰੀਰ ਧਾਰਨ ਵਾਲੇ ਸੂਰਾਂ ਦਾ ਸਰੀਰ ਧਾਰਨ ਵਾਲੇ-ਇਹ ਸਭ ਗੁਰੂ ਦੀ ਸੰਗਤ ਵਿਚ ਪਾਰ ਲੰਘਾ ਦਿੱਤੇ ਗਏ ॥੧॥ ਰਹਾਉ ॥
ਦੇਵ ਕੁਲ ਦੈਤ ਕੁਲ ਜਖ੍ਹ ਕਿੰਨਰ ਨਰ ਸਾਗਰ ਉਤਰੇ ਪਾਰੇ ॥
(ਸਾਧ ਸੰਗਤ ਵਿਚ ਸਿਮਰਨ ਦੀ ਬਰਕਤਿ ਨਾਲ) ਦੇਵਤਿਆਂ ਦੀਆਂ ਕੁਲਾਂ, ਦੈਂਤਾਂ ਦੀਆਂ ਕੁਲਾਂ, ਜੱਖ, ਕਿੰਨਰ ਮਨੁੱਖ-ਇਹ ਸਾਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ।
ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥
ਗੁਰੂ ਦੀ ਸੰਗਤ ਵਿਚ ਰਹਿ ਕੇ ਜਿਹੜਾ ਜਿਹੜਾ ਪ੍ਰਾਣੀ ਪਰਮਾਤਮਾ ਦਾ ਭਜਨ ਕਰਦਾ ਹੈ, ਉਹਨਾਂ ਸਭਨਾਂ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੧॥
ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥
ਉਹ ਮਨੁੱਖ ਕਾਮ, ਕ੍ਰੋਧ, ਮਾਇਆ ਦੇ ਚਸਕੇ-ਇਹਨਾਂ ਸਭਨਾਂ ਤੋਂ ਨਿਰਲੇਪ ਰਹਿੰਦੇ ਹਨ।
ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥
ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਤਰਸ-ਸਰੂਪ ਪਰਮਾਤਮਾ ਦਾ ਨਾਮ ਜਿਹੜੇ ਜਿਹੜੇ ਮਨੁੱਖ ਜਪਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੨॥੯॥੧੩॥
ਮਲਾਰ ਮਹਲਾ ੫ ॥
ਆਜੁ ਮੈ ਬੈਸਿਓ ਹਰਿ ਹਾਟ ॥
ਹੁਣ ਮੈਂ ਉਸ ਹੱਟ (ਸਾਧ ਸੰਗਤ) ਵਿਚ ਆ ਬੈਠਾ ਹਾਂ, (ਜਿੱਥੇ ਹਰਿ-ਨਾਮ ਮਿਲਦਾ ਹੈ)।
ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥
ਉਥੇ ਮੈਂ ਸੰਤ ਜਨਾਂ ਨਾਲ ਸਾਂਝ ਪਾ ਕੇ ਹਰਿ-ਨਾਮ ਸਰਮਾਇਆ (ਇਕੱਠਾ ਕੀਤਾ ਹੈ, ਜਿਸ ਦੀ ਬਰਕਤਿ ਨਾਲ) ਮੈਂ ਜਮਦੂਤਾਂ ਦੇ ਪੱਤਣ ਤੇ ਨਹੀਂ ਜਾਂਦਾ (ਭਾਵ, ਮੈਂ ਉਹ ਕਰਮ ਨਹੀਂ ਕਰਦਾ, ਜਿਨ੍ਹਾਂ ਕਰ ਕੇ ਜਮਾਂ ਦੇ ਵੱਸ ਪਈਦਾ ਹੈ) ॥੧॥ ਰਹਾਉ ॥
ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲ੍ਰੇ ਕਪਾਟ ॥
ਪਰਮਾਤਮਾ ਨੇ ਮਿਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ (ਸਾਧ ਸੰਗਤ ਦੀ ਬਰਕਤਿ ਨਾਲ ਉਹਨਾਂ ਦੇ) ਭਰਮ-ਭਟਕਣਾ ਦੇ ਭੱਤ ਖੁਲ੍ਹ ਗਏ।
ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥
ਉਹਨਾਂ ਨੇ ਬੇਅੰਤ ਨਾਮ-ਸਰਮਾਏ ਦਾ ਮਾਲਕ ਪ੍ਰਭੂ ਲੱਭ ਲਿਆ। ਉਹਨਾਂ ਨੇ ਪਰਮਾਤਮਾ ਦੇ ਚਰਨਾਂ (ਵਿਚ ਟਿਕੇ ਰਹਿਣ) ਦੀ ਖੱਟੀ ਖੱਟ ਲਈ, ਜੋ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ॥੧॥
ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥
(ਜਿਨ੍ਹਾਂ ਸੇਵਕਾਂ ਨੇ) ਅਟੱਲ ਅਬਿਨਾਸੀ ਪਰਮਾਤਮਾ ਦਾ ਆਸਰਾ ਲੈ ਲਿਆ, ਉਹਨਾਂ ਨੇ (ਆਪਣੇ ਅੰਦਰੋਂ ਸਾਰੇ) ਪਾਪ ਚੁਣ ਚੁਣ ਕੇ ਕੱਢ ਦਿੱਤੇ,
ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥
ਹੇ ਨਾਨਕ! ਉਹਨਾਂ ਦਾਸਾਂ ਦੇ ਅੰਦਰੋਂ ਸਾਰੇ ਝਗੜੇ ਕਲੇਸ਼ ਮੁੱਕ ਗਏ, ਉਹ ਮੁੜ ਜੂਨਾਂ ਵਿਚ ਨਹੀਂ ਪੈਂਦੇ ॥੨॥੧੦॥੧੪॥
ਮਲਾਰ ਮਹਲਾ ੫ ॥
ਬਹੁ ਬਿਧਿ ਮਾਇਆ ਮੋਹ ਹਿਰਾਨੋ ॥
(ਜੀਵ) ਕਈ ਤਰੀਕਿਆਂ ਨਾਲ ਮਾਇਆ ਦੇ ਮੋਹ ਵਿਚ ਠੱਗੇ ਜਾਂਦੇ ਹਨ।
ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥
ਕ੍ਰੋੜਾਂ ਵਿਚੋਂ ਕੋਈ ਵਿਰਲਾ ਹੀ (ਅਜਿਹਾ) ਸੇਵਕ ਹੁੰਦਾ ਹੈ ਜੋ ਮੁੱਢ ਕਦੀਮਾਂ ਤੋਂ ਹੀ ਪੂਰਾ ਭਗਤ ਹੁੰਦਾ ਹੈ (ਤੇ ਮਾਇਆ ਦੇ ਹੱਥੋਂ ਠੱਗਿਆ ਨਹੀਂ ਜਾਂਦਾ) ॥੧॥ ਰਹਾਉ ॥
ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥
(ਮਾਇਆ ਦਾ ਠੱਗਿਆ ਮਨੁੱਖ) ਹਰ ਪਾਸੇ ਭਟਕ ਭਟਕ ਕੇ ਥੱਕਦਾ ਰਹਿੰਦਾ ਹੈ (ਜਿਸ ਸਰੀਰ ਅਤੇ ਧਨ ਦੀ ਖ਼ਾਤਰ ਭਟਕਦਾ ਹੈ, ਉਹ) ਸਰੀਰ ਤੇ ਧਨ (ਆਖ਼ਿਰ) ਬਿਗਾਨਾ ਹੋ ਜਾਂਦਾ ਹੈ।
ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥
(ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਲੋਕਾਂ ਤੋਂ ਲੁਕਾ ਲੁਕਾ ਕੇ ਠੱਗੀ ਕਰਦਾ ਰਹਿੰਦਾ ਹੈ (ਜਿਹੜਾ ਪਰਮਾਤਮਾ ਸਦਾ) ਨਾਲ ਰਹਿੰਦਾ ਹੈ ਉਸ ਨਾਲ ਸਾਂਝ ਨਹੀਂ ਪਾਂਦਾ ॥੧॥
ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥
(ਮਾਇਆ ਦੇ ਮੋਹ ਵਿਚ ਫਸੇ ਰਹਿਣ ਦੇ ਕਾਰਨ ਆਖ਼ਿਰ) ਪਸ਼ੂ ਪੰਛੀ ਮੱਛੀ-ਇਹਨਾਂ ਨੀਵੀਆਂ ਜੂਨਾਂ ਦੇ ਗੇੜ ਦੇ ਦੁੱਖਾਂ ਵਿਚ ਭਟਕਦਾ ਫਿਰਦਾ ਹੈ।
ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥
ਨਾਨਕ ਆਖਦਾ ਹੈ- ਹੇ ਪ੍ਰਭੂ! ਅਸਾਂ ਪੱਥਰਾਂ ਨੂੰ (ਪੱਥਰ-ਦਿਲ ਜੀਵਾਂ ਨੂੰ) ਪਾਰ ਲੰਘਾ ਲੈ, ਅਸੀਂ ਸਾਧ ਸੰਗਤ ਵਿਚ (ਤੇਰੀ ਭਗਤੀ ਦਾ) ਆਨੰਦ ਮਾਣਦੇ ਰਹੀਏ ॥੨॥੧੧॥੧੫॥
ਮਲਾਰ ਮਹਲਾ ੫ ॥
ਦੁਸਟ ਮੁਏ ਬਿਖੁ ਖਾਈ ਰੀ ਮਾਈ ॥
ਹੇ ਮਾਂ! (ਮੇਰੇ ਪ੍ਰਭੂ ਦੇ ਮਨ ਵਿਚ ਮੇਰੇ ਉਤੇ ਤਰਸ ਆਇਆ ਹੈ, ਹੁਣ ਕਾਮਾਇਕ) ਚੰਦਰੇ ਵੈਰੀ (ਇਉਂ) ਮੁੱਕ ਗਏ ਹਨ (ਜਿਵੇਂ) ਜ਼ਹਿਰ ਖਾ ਕੇ।
ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥
ਹੇ ਮਾਂ! ਮੇਰੇ ਪ੍ਰਭੂ ਨੂੰ (ਜਦੋਂ) ਤਰਸ ਆਉਂਦਾ ਹੈ, ਉਸ ਦੇ ਆਪਣੇ ਹੀ ਹਨ ਇਹ ਸਾਰੇ ਜੀਵ, ਉਹ ਆਪ ਹੀ ਇਹਨਾਂ ਦੀ (ਕਾਮਾਦਿਕ ਵੈਰੀਆਂ ਤੋਂ) ਰੱਖਿਆ ਕਰਦਾ ਹੈ ॥੧॥ ਰਹਾਉ ॥
ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥
ਹੇ ਭਾਈ! ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਸਭ ਜੀਵਾਂ ਵਿਚ ਮੌਜੂਦ ਹੈ (ਜਦੋਂ ਇਹ ਨਿਸ਼ਚਾ ਹੋ ਜਾਏ) ਤਾਂ ਕੋਈ ਡਰ ਪੋਹ ਨਹੀਂ ਸਕਦਾ।
ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਂ ॥੧॥
ਹੇ ਭਾਈ! ਉਹ ਪ੍ਰਭੂ ਹਰੇਕ ਦੇ ਨਾਲ ਸਾਥੀ ਹੈ, ਉਹ ਛੱਡ ਕੇ ਨਹੀਂ ਜਾਂਦਾ, ਉਹ ਸਭ ਥਾਈਂ ਵੱਸਦਾ ਦਿੱਸਦਾ ਹੈ ॥੧॥
ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥
ਪਰਮਾਤਮਾ ਨਿਖਸਮਿਆਂ ਦਾ ਖਸਮ ਹੈ, ਗ਼ਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ (ਜੀਵਾਂ ਨੂੰ) ਆਪ ਆਪਣੇ ਲੜ ਲਾਂਦਾ ਹੈ।
ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥
ਹੇ ਹਰੀ! ਹੇ ਪ੍ਰਭੂ! ਤੇਰੇ ਦਾਸ ਤੇਰੇ ਆਸਰੇ ਜੀਊਂਦੇ ਹਨ, ਮੈਂ ਨਾਨਕ ਭੀ ਤੇਰੀ ਹੀ ਸਰਨ ਪਿਆ ਹਾਂ ॥੨॥੧੨॥੧੬॥
ਮਲਾਰ ਮਹਲਾ ੫ ॥
ਮਨ ਮੇਰੇ ਹਰਿ ਕੇ ਚਰਨ ਰਵੀਜੈ ॥
ਹੇ ਮੇਰੇ ਮਨ! ਪਰਮਾਤਮਾ ਦੇ ਚਰਨ ਸਿਮਰਨੇ ਚਾਹੀਦੇ ਹਨ (ਗ਼ਰੀਬੀ ਸੁਭਾਵ ਵਿਚ ਟਿੱਕ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ)।
ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥
ਮੇਰਾ ਮਨ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਮਗਨ ਰਹਿੰਦਾ ਹੈ (ਇਉਂ ਜੀ ਕਰਦਾ ਰਹਿੰਦਾ ਹੈ ਕਿ ਉਸ ਨੂੰ) ਉੱਡ ਕੇ ਭੀ ਜਾ ਮਿਲੀਏ ॥੧॥ ਰਹਾਉ ॥
ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥
ਭਾਲ ਕਰਦਿਆਂ ਕਰਦਿਆਂ (ਗੁਰੂ ਪਾਸੋਂ ਮੈਂ ਪ੍ਰਭੂ ਦੇ ਮਿਲਾਪ ਦਾ) ਰਸਤਾ ਲੱਭ ਲਿਆ ਹੈ। ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ।
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥
ਹੇ ਮੇਰੇ ਮਾਲਕ ਪ੍ਰਭੂ! (ਮੇਰੇ ਉਤੇ) ਮਿਹਰ ਕਰ, ਤੇਰਾ ਬੜਾ ਹੀ ਸੁਆਦਲਾ ਨਾਮ-ਜਲ ਪੀਤਾ ਜਾ ਸਕੇ ॥੧॥
ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥
(ਹੇ ਪ੍ਰਭੂ!) ਵਿਕਾਰਾਂ ਤੋਂ ‘ਬਚਾ ਲੈ’ ‘ਬਚਾ ਲੈ’-ਇਹ ਆਖ ਕੇ (ਜੀਵ) ਤੇਰੀ ਸਰਨ ਆਉਂਦੇ ਹਨ। ਹੇ ਪ੍ਰਭੂ! (ਵਿਕਾਰਾਂ ਦੀ ਅੱਗ ਵਿਚ) ਸੜਦੇ ਉਤੇ (ਤੂੰ ਆਪ) ਮਿਹਰ ਕਰ।
ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥
(ਹੇ ਪ੍ਰਭੂ!) ਦਾਸ ਦਾ ਹੱਥ ਫੜ ਲੈ, ਮੈਨੂੰ ਨਾਨਕ ਨੂੰ ਆਪਣਾ ਬਣਾ ਲੈ ॥੨॥੧੩॥੧੭॥
ਮਲਾਰ ਮ : ੫ ॥
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥
(ਪਰਮਾਤਮਾ) ਭਗਤੀ ਨਾਲ ਪਿਆਰ ਕਰਨ ਵਾਲਾ (ਹੈ-ਇਹ) ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ।
ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥
(ਭਗਤੀ ਕਰਨ ਵਾਲਿਆਂ ਦੀ) ਨਿੰਦਾ ਕਰਨ ਵਾਲਿਆਂ ਨੂੰ ਆਤਮਕ ਤੌਰ ਤੇ ਨੀਵਾਂ ਰੱਖ ਕੇ (ਉਹਨਾਂ ਦੇ) ਪੈਰਾਂ ਹੇਠ ਰੱਖਦਾ ਹੈ (ਇਸ ਤਰ੍ਹਾਂ ਪਰਮਾਤਮਾ ਜਗਤ ਵਿਚ) ਆਪਣੀ ਸੋਭਾ ਖਿਲਾਰਦਾ ਹੈ ॥੧॥ ਰਹਾਉ ॥
ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥
ਸਾਰੇ ਜਗਤ ਵਿਚ (ਪਰਮਾਤਮਾ ਆਪਣੇ ਦਾਸਾਂ ਦੀ) ਸੋਭਾ ਬਣਾਂਦਾ ਹੈ, (ਸਭ) ਜੀਵਾਂ ਦੇ ਦਿਲ ਵਿਚ (ਆਪਣੇ ਸੇਵਕਾਂ ਵਾਸਤੇ) ਆਦਰ-ਸਤਕਾਰ ਪੈਦਾ ਕਰਦਾ ਹੈ।
ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥
ਪ੍ਰਭੂ ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ, ਉਸ ਨੂੰ ਤੱਤੀ ਵਾ ਨਹੀਂ ਲੱਗਣ ਦੇਂਦਾ (ਰਤਾ ਭੀ ਔਖਿਆਈ ਨਹੀਂ ਹੋਣ ਦੇਂਦਾ) ॥੧॥
ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥
ਮੇਰੇ ਮਾਲਕ ਪ੍ਰਭੂ ਨੇ (ਆਪਣੇ ਸੇਵਕ ਦੀ ਸਦਾ) ਸਹਾਇਤਾ ਕੀਤੀ ਹੈ (ਸੇਵਕ ਦੇ ਅੰਦਰੋਂ) ਭਟਕਣਾ ਤੇ ਡਰ ਮਿਟਾ ਕੇ (ਉਸ ਨੂੰ) ਆਤਮਕ ਆਨੰਦ ਬਖ਼ਸ਼ਦਾ ਹੈ।
ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
ਹੇ ਨਾਨਕ! ਹੇ ਪ੍ਰਭੂ ਦੇ ਸੇਵਕ! ਤੇਰੇ ਮਨ ਵਿਚ (ਪ੍ਰਭੂ ਵਾਸਤੇ) ਸਰਧਾ ਬਣ ਚੁਕੀ ਹੈ, ਤੂੰ ਬੇਸ਼ੱਕ ਆਤਮਕ ਆਨੰਦ ਮਾਣਦਾ ਰਹੁ (ਭਾਵ, ਜਿਸ ਦੇ ਅੰਦਰ ਪਰਮਾਤਮਾ ਵਾਸਤੇ ਸਰਧਾ-ਪਿਆਰ ਹੈ, ਉਹ ਜ਼ਰੂਰ ਆਨੰਦ ਮਾਣਦਾ ਹੈ) ॥੨॥੧੪॥੧੮॥
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥
ਰਾਗ ਮਲਾਰ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
ਗੁਰੂ ਦੀ ਸਰਨ ਪਿਆਂ (ਇਹ ਸਾਰਾ ਜਗਤ) ਪਰਮਾਤਮਾ ਦਾ ਖਿਲਾਰਾ ਦਿੱਸਦਾ ਹੈ,
ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥
ਗੁਰੂ ਦੀ ਸਰਨ ਪਿਆਂ (ਇਹ ਭੀ ਦਿੱਸ ਪੈਂਦਾ ਹੈ ਕਿ ਇਹ) ਮਾਇਆ ਦੇ ਤਿੰਨਾਂ ਗੁਣਾਂ ਦਾ ਖਿਲਾਰਾ ਹੈ।
ਗੁਰਮੁਖਿ ਨਾਦ ਬੇਦ ਬੀਚਾਰੁ ॥
ਗੁਰੂ ਦੀ ਸਰਨ ਪੈਣਾ ਹੀ (ਜੋਗੀਆਂ ਦੇ) ਨਾਦ ਦਾ (ਅਤੇ ਪੰਡਿਤਾਂ ਦੇ) ਵੇਦ ਦਾ ਵਿਚਾਰ ਹੈ।
ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
ਪੂਰੇ ਗੁਰੂ ਦੀ ਸਰਨ ਤੋਂ ਬਿਨਾ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ ॥੧॥
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥
ਹੇ ਮੇਰੇ ਮਨ! ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਸਦਾ ਆਤਮਕ ਆਨੰਦ ਮਾਣ ਸਕੀਦਾ ਹੈ।
ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
ਗੁਰੂ ਦੇ ਉਪਦੇਸ ਨਾਲ ਪਰਮਾਤਮਾ ਹਿਰਦੇ ਵਿਚ ਆ ਵੱਸਦਾ ਹੈ। ਹੇ ਮਨ! (ਗੁਰੂ ਦੀ ਸਰਨ ਪੈ ਕੇ) ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਆਪਣੇ ਮਾਲਕ-ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥
ਗੁਰ ਕੇ ਚਰਣ ਵਿਟਹੁ ਬਲਿ ਜਾਉ ॥
ਮੈਂ ਗੁਰੂ ਦੇ ਚਰਨਾਂ ਤੋਂ ਕੁਰਬਾਨ ਜਾਂਦਾ ਹਾਂ,
ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥
ਮੈਂ ਹਰ ਵੇਲੇ ਸਦਾ ਗੁਰੂ ਦੇ ਗੁਣ ਗਾਂਦਾ ਹਾਂ,
ਗੁਰ ਕੀ ਧੂੜਿ ਕਰਉ ਇਸਨਾਨੁ ॥
ਮੈਂ ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਹਾਂ।
ਸਾਚੀ ਦਰਗਹ ਪਾਈਐ ਮਾਨੁ ॥੨॥
(ਗੁਰੂ ਦੀ ਮਿਹਰ ਨਾਲ ਹੀ) ਸਦਾ ਕਾਇਮ ਰਹਿਣ ਵਾਲੀ ਦਰਗਾਹ ਵਿਚ ਆਦਰ ਹਾਸਲ ਕਰੀਦਾ ਹੈ ॥੨॥
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥
ਗੁਰੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਵਾਲਾ ਜਹਾਜ਼ ਹੈ।
ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥
ਜੇ ਗੁਰੂ ਮਿਲ ਪਏ ਤਾਂ ਫਿਰ ਜੂਨਾਂ ਵਿਚ ਜਨਮ ਨਹੀਂ ਹੁੰਦਾ।
ਗੁਰ ਕੀ ਸੇਵਾ ਸੋ ਜਨੁ ਪਾਏ ॥
ਪਰ ਉਹ ਮਨੁੱਖ (ਹੀ) ਗੁਰੂ ਦੀ ਸੇਵਾ (ਦਾ ਅਵਸਰ) ਪ੍ਰਾਪਤ ਕਰਦਾ ਹੈ,
ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
ਜਿਸ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ (ਪ੍ਰਭੂ ਦੀ) ਮਿਹਰ ਨਾਲ (ਇਹ ਲੇਖ) ਲਿਖਿਆ ਹੁੰਦਾ ਹੈ ॥੩॥
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥
ਗੁਰੂ (ਹੀ) ਮੇਰੀ ਜ਼ਿੰਦਗੀ ਹੈ, ਗੁਰੂ ਮੇਰਾ ਆਸਰਾ ਹੈ,
ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥
ਗੁਰੂ ਹੀ ਮੇਰਾ ਹਰ ਵੇਲੇ ਦਾ ਸਹਾਰਾ ਹੈ, ਗੁਰੂ ਹੀ (ਮੇਰੇ ਮਨ ਨੂੰ ਢਾਰਸ ਦੇਣ ਵਾਲਾ) ਮੇਰਾ ਪਰਵਾਰ ਹੈ,
ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥
ਗੁਰੂ ਮੇਰਾ ਮਾਲਕ ਹੈ, ਮੈਂ ਸਦਾ ਗੁਰੂ ਦੀ ਸਰਨ ਪਿਆ ਰਹਿੰਦਾ ਹਾਂ।
ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
ਹੇ ਨਾਨਕ! ਗੁਰੂ ਪਰਮਾਤਮਾ (ਦਾ ਰੂਪ) ਹੈ, ਜਿਸ ਦਾ ਮੁੱਲ ਨਹੀਂ ਪੈ ਸਕਦਾ ॥੪॥੧॥੧੯॥
ਮਲਾਰ ਮਹਲਾ ੫ ॥
ਗੁਰ ਕੇ ਚਰਨ ਹਿਰਦੈ ਵਸਾਏ ॥
(ਪ੍ਰਭੂ ਦਾ ਸੇਵਕ) ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ.
ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥
(ਇਹ ਭੀ ਪ੍ਰਭੂ ਦੀ ਆਪਣੀ ਹੀ ਮਿਹਰ ਹੁੰਦੀ ਹੈ) ਪ੍ਰਭੂ ਨੇ ਆਪ (ਹੀ) ਮਿਹਰ ਕਰ ਕੇ (ਉਸ ਨੂੰ ਗੁਰੂ ਚਰਨਾਂ ਵਿਚ) ਜੋੜਿਆ ਹੁੰਦਾ ਹੈ।
ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥
ਪ੍ਰਭੂ ਆਪਣੇ ਸੇਵਕ ਨੂੰ (ਚਰਨਾਂ ਵਿਚ) ਜੋੜੀ ਰੱਖਦਾ ਹੈ,
ਤਾ ਕੀ ਕੀਮਤਿ ਕਹੀ ਨ ਜਾਇ ॥੧॥
ਉਸ (ਮਾਲਕ ਦਾ) ਵਡੱਪਣ ਬਿਆਨ ਨਹੀਂ ਕੀਤਾ ਜਾ ਸਕਦਾ ॥੧॥
ਕਰਿ ਕਿਰਪਾ ਪੂਰਨ ਸੁਖਦਾਤੇ ॥
ਹੇ ਸਰਬ-ਵਿਆਪਕ! ਹੇ ਸੁਖ ਦੇਣ ਵਾਲੇ ਪ੍ਰਭੂ! ਮਿਹਰ ਕਰ (ਮੇਰੇ ਚਿੱਤ ਵਿਚ ਆ ਵੱਸ),
ਤੁਮ੍ਰਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥
ਤੂੰ ਆਪਣੀ ਮਿਹਰ ਨਾਲ ਹੀ (ਜੀਵਾਂ ਦੇ) ਚਿੱਤ ਵਿਚ ਆਉਂਦਾ ਹੈਂ, (ਜਿਨ੍ਹਾਂ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ, ਉਹ) ਅੱਠੇ ਪਹਰ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ॥੧॥ ਰਹਾਉ ॥
ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥
ਹੇ ਪ੍ਰਭੂ! ਜਦੋਂ ਤੇਰੀ ਰਜ਼ਾ ਹੁੰਦੀ ਹੈ ਤਦੋਂ ਹੀ ਤੇਰੀ ਸਿਫ਼ਤ-ਸਾਲਾਹ ਗਾਈ ਜਾ ਸਕਦੀ ਹੈ ਤੇਰਾ ਨਾਮ ਸੁਣਿਆ ਜਾ ਸਕਦਾ ਹੈ।
ਹੁਕਮੁ ਬੂਝੈ ਸੋ ਸਾਚਿ ਸਮਾਣਾ ॥
(ਜਿਹੜਾ ਮਨੁੱਖ ਤੇਰੇ) ਹੁਕਮ ਨੂੰ ਸਮਝਦਾ ਹੈ, ਉਹ (ਤੇਰੇ) ਸਦਾ-ਥਿਰ ਨਾਮ ਵਿਚ ਲੀਨ ਰਹਿੰਦਾ ਹੈ।
ਜਪਿ ਜਪਿ ਜੀਵਹਿ ਤੇਰਾ ਨਾਂਉ ॥
ਹੇ ਪ੍ਰਭੂ! (ਤੇਰੇ ਸੇਵਕ) ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦੇ ਹਨ,
ਤੁਝ ਬਿਨੁ ਦੂਜਾ ਨਾਹੀ ਥਾਉ ॥੨॥
ਉਹਨਾਂ ਨੂੰ ਤੈਥੋਂ ਬਿਨਾ ਹੋਰ ਕੋਈ ਸਹਾਰਾ ਨਹੀਂ ਹੁੰਦਾ ॥੨॥
ਦੁਖ ਸੁਖ ਕਰਤੇ ਹੁਕਮੁ ਰਜਾਇ ॥
ਇਹ ਕਰਤਾਰ ਦਾ ਹੁਕਮ ਹੈ ਕਰਤਾਰ ਦੀ ਰਜ਼ਾ ਹੈ (ਕਦੇ) ਦੁੱਖ (ਕਦੇ) ਸੁਖ (ਦੇਂਦਾ ਹੈ)।
ਭਾਣੈ ਬਖਸ ਭਾਣੈ ਦੇਇ ਸਜਾਇ ॥
ਆਪਣੀ ਰਜ਼ਾ ਵਿਚ (ਕਿਸੇ ਉੱਤੇ) ਬਖ਼ਸ਼ਸ਼ (ਕਰਦਾ ਹੈ, ਕਿਸੇ ਨੂੰ) ਸਜ਼ਾ ਦੇਂਦਾ ਹੈ।
ਦੁਹਾਂ ਸਿਰਿਆਂ ਕਾ ਕਰਤਾ ਆਪਿ ॥
(ਬਖ਼ਸ਼ਸ਼ ਅਤੇ ਸਜ਼ਾ-ਇਹਨਾਂ) ਦੋਹਾਂ ਪਾਸਿਆਂ ਦਾ ਕਰਤਾਰ ਆਪ ਹੀ ਮਾਲਕ ਹੈ।
ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥
ਹੇ ਪ੍ਰਭੂ! ਤੇਰੇ (ਇਤਨੇ ਵੱਡੇ) ਪਰਤਾਪ ਤੋਂ ਮੈਂ ਸਦਕੇ ਜਾਂਦਾ ਹਾਂ ॥੩॥
ਤੇਰੀ ਕੀਮਤਿ ਤੂਹੈ ਜਾਣਹਿ ॥
ਹੇ ਪ੍ਰਭੂ! (ਤੂੰ ਕਿਤਨਾ ਵੱਡਾ ਹੈਂ-ਆਪਣੀ ਇਹ) ਕੀਮਤ ਤੂੰ ਆਪ ਹੀ ਜਾਣਦਾ ਹੈਂ।
ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥
ਤੂੰ ਆਪ ਹੀ (ਆਪਣੀ ਰਜ਼ਾ ਨੂੰ) ਸਮਝਦਾ ਹੈਂ, (ਆਪਣੇ ਹੁਕਮ ਨੂੰ) ਸੁਣ ਕੇ ਤੂੰ ਆਪ ਹੀ (ਉਸ ਦੀ) ਵਿਆਖਿਆ ਕਰਦਾ ਹੈਂ।
ਸੇਈ ਭਗਤ ਜੋ ਤੁਧੁ ਭਾਣੇ ॥
ਹੇ ਪ੍ਰਭੂ! ਉਹੀ ਮਨੁੱਖ ਤੇਰੇ (ਅਸਲ) ਭਗਤ ਹਨ ਜਿਹੜੇ ਤੈਨੂੰ ਚੰਗੇ ਲੱਗਦੇ ਹਨ।
ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
ਹੇ ਨਾਨਕ! ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੪॥੨॥੨੦॥
ਮਲਾਰ ਮਹਲਾ ੫ ॥
ਪਰਮੇਸਰੁ ਹੋਆ ਦਇਆਲੁ ॥
(ਜਿਸ ਮਨੁੱਖ ਉੱਤੇ) ਪਰਮਾਤਮਾ ਦਇਆਵਾਨ ਹੁੰਦਾ ਹੈ,
ਮੇਘੁ ਵਰਸੈ ਅੰਮ੍ਰਿਤ ਧਾਰ ॥
(ਉਸ ਦੇ ਹਿਰਦੇ ਵਿਚ ਗੁਰੂ ਦਾ ਉਪਦੇਸ਼) ਬੱਦਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀਆਂ ਧਾਰਾਂ ਦੀ ਵਰਖਾ ਕਰਦਾ ਹੈ।
ਸਗਲੇ ਜੀਅ ਜੰਤ ਤ੍ਰਿਪਤਾਸੇ ॥
(ਜਿਨ੍ਹਾਂ ਉੱਤੇ ਇਹ ਵਰਖਾ ਹੁੰਦੀ ਹੈ, ਉਹ) ਸਾਰੇ ਜੀਵ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ।
ਕਾਰਜ ਆਏ ਪੂਰੇ ਰਾਸੇ ॥੧॥
ਉਹਨਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੧॥
ਸਦਾ ਸਦਾ ਮਨ ਨਾਮੁ ਸਮਾਲਿ੍ ॥
ਹੇ (ਮੇਰੇ) ਮਨ! ਸਦਾ ਹੀ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ।
ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
(ਇਹ ਨਾਮ) ਪੂਰੇ ਗੁਰੂ ਦੀ ਸਰਨ ਪਿਆਂ ਮਿਲਦਾ ਹੈ, ਅਤੇ ਇਸ ਲੋਕ ਤੇ ਪਰਲੋਕ ਵਿਚ (ਜੀਵ ਦੇ ਨਾਲ) ਸਾਥ ਦੇਂਦਾ ਹੈ ॥੧॥ ਰਹਾਉ ॥
ਦੁਖੁ ਭੰਨਾ ਭੈ ਭੰਜਨਹਾਰ ॥
(ਜੀਵਾਂ ਦੇ) ਸਾਰੇ ਡਰ ਨਾਸ ਕਰ ਸਕਣ ਵਾਲੇ ਉਸ ਪ੍ਰਭੂ ਨੇ-
ਆਪਣਿਆ ਜੀਆ ਕੀ ਕੀਤੀ ਸਾਰ ॥
ਆਪਣੇ ਪੈਦਾ ਕੀਤੇ ਜੀਵਾਂ ਦੀ ਸਦਾ ਸੰਭਾਲ ਕੀਤੀ ਹੈ, ਤੇ (ਜੀਵਾਂ ਦਾ) ਹਰੇਕ ਦੁੱਖ ਦੂਰ ਕੀਤਾ ਹੈ।
ਰਾਖਨਹਾਰ ਸਦਾ ਮਿਹਰਵਾਨ ॥
ਰੱਖਿਆ ਕਰਨ ਦੀ ਸਮਰਥਾ ਵਾਲਾ ਪਰਮਾਤਮਾ (ਜੀਵਾਂ ਉੱਤੇ) ਸਦਾ ਦਇਆਵਾਨ ਰਹਿੰਦਾ ਹੈ,
ਸਦਾ ਸਦਾ ਜਾਈਐ ਕੁਰਬਾਨ ॥੨॥
ਉਸ ਦੇ (ਚਰਨਾਂ) ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥
ਕਾਲੁ ਗਵਾਇਆ ਕਰਤੈ ਆਪਿ ॥
(ਜਿਸ ਨੇ ਭੀ ਨਾਮ ਜਪਿਆ ਹੈ) ਕਰਤਾਰ ਨੇ (ਉਸ ਦੇ ਸਿਰ ਤੋਂ ਆਤਮਕ) ਮੌਤ ਦੂਰ ਕਰ ਦਿੱਤੀ।
ਸਦਾ ਸਦਾ ਮਨ ਤਿਸ ਨੋ ਜਾਪਿ ॥
(ਤਾਂ ਤੇ) ਹੇ ਮਨ! ਸਦਾ ਹੀ ਸਦਾ ਹੀ ਉਸ ਪਰਮਾਤਮਾ ਦਾ ਨਾਮ ਜਪਿਆ ਕਰ।
ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥
(ਉਸ ਭਗਵਾਨ ਨੇ) ਮਿਹਰ ਦੀ ਨਿਗਾਹ ਕਰ ਕੇ ਸਾਰੇ ਜੀਵਾਂ ਦੀ (ਸਦਾ) ਰੱਖਿਆ ਕੀਤੀ ਹੈ।
ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
ਭਗਵਾਨ ਦੇ ਗੁਣ ਸਦਾ ਹੀ ਗਾਂਦੇ ਰਹੋ ॥੩॥
ਏਕੋ ਕਰਤਾ ਆਪੇ ਆਪ ॥
ਕਰਤਾਰ ਆਪ ਹੀ ਆਪ (ਹਰ ਥਾਂ ਮੌਜੂਦ) ਹੈ,
ਹਰਿ ਕੇ ਭਗਤ ਜਾਣਹਿ ਪਰਤਾਪ ॥
ਉਸਦੇ ਭਗਤ ਉਸ ਦਾ ਤੇਜ-ਪਰਤਾਪ ਜਾਣਦੇ ਹਨ।
ਨਾਵੈ ਕੀ ਪੈਜ ਰਖਦਾ ਆਇਆ ॥
(ਉਹ ਸਰਨ-ਜੋਗ ਹੈ, ਸਰਨ ਪਿਆਂ ਦੀ ਬਾਂਹ ਫੜਦਾ ਹੈ, ਆਪਣੇ ਇਸ) ਨਾਮ ਦੀ ਲਾਜ ਉਹ (ਸਦਾ ਹੀ) ਰੱਖਦਾ ਆ ਰਿਹਾ ਹੈ।
ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥
ਉਸ ਦਾ ਦਾਸ ਨਾਨਕ ਉਸ (ਕਰਤਾਰ) ਦਾ ਪਰੇਰਿਆ ਹੋਇਆ ਹੀ (ਉਸਦੀ ਸਿਫ਼ਤ-ਸਾਲਾਹ ਦਾ ਬੋਲ) ਬੋਲਦਾ ਹੈ ॥੪॥੩॥੨੧॥
ਮਲਾਰ ਮਹਲਾ ੫ ॥
ਗੁਰ ਸਰਣਾਈ ਸਗਲ ਨਿਧਾਨ ॥
ਗੁਰੂ ਦੀ ਸਰਨ ਪਏ ਰਿਹਾਂ ਸਾਰੇ ਖ਼ਜ਼ਾਨੇ (ਮਿਲ ਜਾਂਦੇ ਹਨ);
ਸਾਚੀ ਦਰਗਹਿ ਪਾਈਐ ਮਾਨੁ ॥
ਸਦਾ ਕਾਇਮ ਰਹਿਣ ਵਾਲੀ ਰੱਬੀ ਦਰਗਾਹ ਵਿਚ ਆਦਰ ਮਿਲਦਾ ਹੈ।
ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥
(ਜਿਹੜਾ ਮਨੁੱਖ ਪਰਮਾਤਮਾ ਦੇ ਗਾਂਦਾ ਹੈ, ਉਸ ਦਾ) ਭਰਮ; ਡਰ, ਹਰੇਕ ਦੁੱਖ-ਦਰਦ ਦੂਰ ਹੋ ਜਾਂਦਾ ਹੈ।
ਸਾਧਸੰਗਿ ਸਦ ਹਰਿ ਗੁਣ ਗਾਇ ॥੧॥
(ਤਾਂ ਤੇ) ਗੁਰੂ ਦੀ ਸੰਗਤ ਵਿਚ ਰਹਿ ਕੇ ਸਦਾ ਪਰਮਾਤਮਾ ਦੇ ਗੁਣ ਗਾਇਆ ਕਰ ॥੧॥
ਮਨ ਮੇਰੇ ਗੁਰੁ ਪੂਰਾ ਸਾਲਾਹਿ ॥
ਹੇ ਮੇਰੇ ਮਨ! ਪੂਰੇ ਗੁਰੂ ਦੀ (ਸਦਾ) ਸਿਫ਼ਤ-ਸਾਲਾਹ ਕਰਿਆ ਕਰ।
ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਜਪਿਆ ਕਰ (ਇਹੀ ਹੈ ਸਾਰੇ ਸੁਖਾਂ ਦਾ) ਖ਼ਜ਼ਾਨਾ। (ਜਿਹੜਾ ਮਨੁੱਖ ਜਪਦਾ ਹੈ, ਉਹ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ॥੧॥ ਰਹਾਉ ॥
ਸਤਿਗੁਰ ਜੇਵਡੁ ਅਵਰੁ ਨ ਕੋਇ ॥
(ਬਖ਼ਸ਼ਸ਼ਾਂ ਕਰਨ ਵਿਚ) ਗੁਰੂ ਦੇ ਬਰਾਬਰ ਦਾ ਹੋਰ ਕੋਈ ਨਹੀਂ।
ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥
ਉਹ ਗੁਰੂ ਪਾਰਬ੍ਰਹਮ ਹੈ, ਗੁਰੂ ਪਰਮੇਸਰ ਹੈ।
ਜਨਮ ਮਰਣ ਦੂਖ ਤੇ ਰਾਖੈ ॥
ਗੁਰੂ ਜੰਮਣ ਮਰਨ ਦੇ ਗੇੜ ਦੇ ਦੁੱਖਾਂ ਤੋਂ ਬਚਾਂਦਾ ਹੈ।
ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥
(ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਜ਼ਹਰ ਨੂੰ ਮੁੜ ਮੁੜ ਸੁਆਦ ਲਾ ਲਾ ਕੇ ਨਹੀਂ ਚੱਖਦਾ ਰਹਿੰਦਾ ॥੨॥
ਗੁਰ ਕੀ ਮਹਿਮਾ ਕਥਨੁ ਨ ਜਾਇ ॥
ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।
ਗੁਰੁ ਪਰਮੇਸਰੁ ਸਾਚੈ ਨਾਇ ॥
ਗੁਰੂ ਪਰਮੇਸਰ (ਦਾ ਰੂਪ) ਹੈ, ਗੁਰੂ (ਪਰਮਾਤਮਾ ਦੇ) ਸਦਾ ਕਾਇਮ ਰਹਿਣ ਵਾਲੇ ਨਾਮ ਵਿਚ (ਲੀਨ ਰਹਿੰਦਾ ਹੈ)।
ਸਚੁ ਸੰਜਮੁ ਕਰਣੀ ਸਭੁ ਸਾਚੀ ॥
ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ-ਇਹੀ ਹੈ ਗੁਰੂ ਦਾ ਸੰਜਮ। ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ-ਇਹੀ ਹੈ ਗੁਰੂ ਦੀ ਕਰਣੀ।
ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥
ਜਿਹੜਾ ਮਨ ਗੁਰੂ ਦੀ ਸੰਗਤ ਵਿਚ ਮਸਤ ਰਹਿੰਦਾ ਹੈ ਉਹ ਮਨ ਪਵਿੱਤਰ ਹੋ ਜਾਂਦਾ ਹੈ ॥੩॥
ਗੁਰੁ ਪੂਰਾ ਪਾਈਐ ਵਡ ਭਾਗਿ ॥
ਪੂਰਾ ਗੁਰੂ ਵੱਡੀ ਕਿਸਮਤ ਨਾਲ ਮਿਲਦਾ ਹੈ,
ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥
(ਜਿਸ ਨੂੰ ਮਿਲਦਾ ਹੈ, ਉਹ ਮਨੁੱਖ ਆਪਣੇ) ਮਨ ਵਿਚੋਂ ਕਾਮ ਕ੍ਰੋਧ ਲੋਭ (ਆਦਿਕ ਵਿਕਾਰ) ਦੂਰ ਕਰ ਕੇ (ਗੁਰੂ ਦੀ ਸਰਨ ਪਿਆ ਰਹਿੰਦਾ ਹੈ)।
ਕਰਿ ਕਿਰਪਾ ਗੁਰ ਚਰਣ ਨਿਵਾਸਿ ॥
(ਹੇ ਪ੍ਰਭੂ!) ਮਿਹਰ ਕਰ ਕੇ (ਮੈਨੂੰ) ਗੁਰੂ ਦੇ ਚਰਨਾਂ ਵਿਚ ਟਿਕਾਈ ਰੱਖ,
ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
ਹੇ ਪ੍ਰਭੂ! ਨਾਨਕ ਦੀ ਇਹ ਅਰਦਾਸ ਹੈ, (ਸੇਵਕ ਨੂੰ) ਆਪਣਾ ਸਦਾ-ਥਿਰ ਨਾਮ ਬਖ਼ਸ਼ ॥੪॥੪॥੨੨॥
ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ॥
ਰਾਗ ਮਲਾਰ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਪੜਤਾਲ’।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥
ਹੇ ਸਖੀ! (ਜਿਸ ਜੀਵ-ਇਸਤ੍ਰੀ ਨੇ ਆਪਣੇ) ਗੁਰੂ ਦੀ ਪ੍ਰਸੰਨਤਾ ਹਾਸਲ ਕਰ ਕੇ ਦਇਆ ਦੇ ਸੋਮੇ ਪਿਆਰੇ ਪ੍ਰਭੂ ਨਾਲ ਆਤਮਕ ਅਨੰਦ ਮਾਨਣਾ ਸ਼ੁਰੂ ਕਰ ਦਿੱਤਾ,
ਕੀਨੋ ਰੀ ਸਗਲ ਸੀਂਗਾਰ ॥
ਉਸ ਨੇ ਸਾਰੇ (ਆਤਮਕ) ਸਿੰਗਾਰ ਕਰ ਲਏ (ਭਾਵ, ਉਸ ਦੇ ਅੰਦਰ ਉੱਚੇ ਆਤਮਕ ਗੁਣ ਪੈਦਾ ਹੋ ਗਏ),
ਤਜਿਓ ਰੀ ਸਗਲ ਬਿਕਾਰ ॥
ਉਸ ਨੇ ਸਾਰੇ ਵਿਕਾਰ ਤਿਆਗ ਦਿੱਤੇ,
ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥
ਉਸ ਦਾ (ਪਹਿਲਾ) ਭਟਕਦਾ ਮਨ ਡੋਲਣੋਂ ਹਟ ਗਿਆ ॥੧॥ ਰਹਾਉ ॥
ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥
ਹੇ (ਮੇਰੇ) ਮਨ! ਤੂੰ ਭੀ ਇਸੇ ਤਰ੍ਹਾਂ (ਪ੍ਰਭੂ ਦਾ ਮਿਲਾਪ) ਹਾਸਲ ਕਰ ਕੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਸੰਤ ਜਨਾਂ ਨਾਲ ਸੰਗਤ ਕਰਿਆ ਕਰ।
ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥
(ਤੇਰੇ ਅੰਦਰ ਐਸਾ ਆਨੰਦ ਬਣਿਆ ਰਹੇਗਾ, ਜਿਵੇਂ) ਇਕ-ਰਸ ਢੋਲ ਆਦਿਕ ਸਾਜ਼ ਵੱਜ ਰਹੇ ਹਨ, (ਤੇਰੀ ਜੀਭ ਇਉਂ) ਪਰਮਾਤਮਾ ਦਾ ਨਾਮ (ਉਚਾਰਿਆ ਕਰੇਗੀ, ਜਿਵੇਂ) ਕੋਇਲ ਮਿੱਠੇ ਅਤੇ ਬੜੇ ਸੁੰਦਰ ਬੋਲ ਬੋਲਦੀ ਹੈ ॥੧॥
ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥
ਹੇ ਪਿਆਰੇ ਪ੍ਰਭੂ! ਹੇ ਬਹੁਤ ਬੇਅੰਤ ਪ੍ਰਭੂ! ਤੇਰੇ ਦਰਸਨ ਦੀ ਵਡਿਆਈ ਅਜਿਹੀ ਹੈ ਕਿ ਸਫਲਤਾ ਦੇ ਨਿਸ਼ਾਨੇ ਤੋਂ ਉੱਕਦੀ ਨਹੀਂ। ਤੇਰੇ ਸੰਤ ਭੀ ਤੇਰੇ ਚਰਨਾਂ ਵਿਚ ਜੁੜ ਕੇ (ਤੇਰੇ ਵਰਗੇ) ਬਣ ਜਾਂਦੇ ਹਨ
ਭਵ ਉਤਾਰ ਨਾਮ ਭਨੇ ॥
ਸੰਸਾਰ-ਸਮੁੰਦਰ ਤੋਂ ਪਾਰ ਕਰਨ ਵਾਲਾ ਤੇਰਾ ਨਾਮ ਜਪ ਜਪ ਕੇ-
ਰਮ ਰਾਮ ਰਾਮ ਮਾਲ ॥
ਜਿਹੜੇ ਸੇਵਕ ਪਰਮਾਤਮਾ ਦੇ ਨਾਮ ਦੀ ਸੁੰਦਰ ਮਾਲਾ-
ਮਨਿ ਫੇਰਤੇ ਹਰਿ ਸੰਗਿ ਸੰਗੀਆ ॥
ਆਪਣੇ ਮਨ ਵਿਚ ਫੇਰਦੇ ਰਹਿੰਦੇ ਹਨ, ਉਹ ਪਰਮਾਤਮਾ ਦੇ ਨਾਲ (ਟਿਕੇ ਰਹਿਣ ਵਾਲੇ) ਸਾਥੀ ਬਣ ਜਾਂਦੇ ਹਨ।
ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
ਹੇ ਨਾਨਕ! ਪ੍ਰਭੂ ਉਹਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥੧॥੨੩॥
ਮਲਾਰ ਮਹਲਾ ੫ ॥
ਮਨੁ ਘਨੈ ਭ੍ਰਮੈ ਬਨੈ ॥
(ਮਨੁੱਖ ਦਾ) ਮਨ (ਸੰਸਾਰ-ਰੂਪ) ਸੰਘਣੇ ਜੰਗਲ ਵਿਚ ਭਟਕਦਾ ਰਹਿੰਦਾ ਹੈ।
ਉਮਕਿ ਤਰਸਿ ਚਾਲੈ ॥
(ਪਰ ਤਦੋਂ ਇਹ) ਉਮਾਹ ਵਿਚ ਆ ਕੇ (ਆਤਮਕ) ਆਨੰਦ ਨਾਲ (ਜੀਵਨ-ਚਾਲ) ਚੱਲਦਾ ਹੈ,
ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥
(ਜਦੋਂ ਇਸ ਦੇ ਅੰਦਰ) ਪਰਮਾਤਮਾ ਨੂੰ ਮਿਲਣ ਦੀ ਤਾਂਘ (ਪੈਦਾ ਹੁੰਦੀ ਹੈ) ॥੧॥ ਰਹਾਉ ॥
ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥
ਤਿੰਨ ਗੁਣਾਂ ਵਾਲੀ ਮਾਇਆ ਮੇਰੇ ਉੱਤੇ (ਭੀ) ਹੱਲਾ ਕਰਦੀ ਹੈ। (ਗੁਰੂ ਤੋਂ ਬਿਨਾ) ਮੈਂ (ਹੋਰ) ਕਿਸ ਨੂੰ ਇਹ ਤਕਲਫ਼ਿ ਦੱਸਾਂ? ॥੧॥
ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥
(ਗੁਰੂ ਦੀ ਸਰਨ ਆਉਣ ਤੋਂ ਬਿਨਾ) ਹੋਰ ਸਾਰੇ ਹੀਲੇ ਕੀਤੇ, ਪਰ ਉਹ ਹੀਲੇ (ਮਾਇਆ ਹੱਥੋਂ ਮਿਲ ਰਹੇ) ਦੁੱਖਾਂ ਨੂੰ ਦੂਰ ਨਹੀਂ ਕਰ ਸਕਦੇ।
ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
ਹੇ ਨਾਨਕ! ਗੁਰੂ ਦੀ ਸਰਨ ਪਿਆ ਰਹੁ, ਅਤੇ ਗੋਬਿੰਦ ਦੇ ਗੁਣਾਂ ਵਿਚ ਚੁੱਭੀ ਲਾ ਕੇ (ਗੋਬਿੰਦ ਵਿਚ) ਮਿਲਿਆ ਰਹੁ ॥੨॥੨॥੨੪॥
ਮਲਾਰ ਮਹਲਾ ੫ ॥
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥
ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ (ਹਿਰਦੇ ਨੂੰ) ਚੰਗੀ ਲੱਗਦੀ ਹੈ, ਸੁਖਦਾਈ ਲੱਗਦੀ ਹੈ।
ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
(ਮਾਨੋ) ਹਾਹਾ ਹੂਹੂ ਗੰਧਰਬ ਅਤੇ ਸੁਰਗ ਦੀਆਂ ਮੋਹਣੀਆਂ ਇਸਤ੍ਰੀਆਂ (ਮਿਲ ਕੇ) ਆਨੰਦ ਦੇਣ ਵਾਲੇ, ਖ਼ੁਸ਼ੀ ਪੈਦਾ ਕਰਨ ਵਾਲੇ, ਰਸ-ਭਰੇ ਸੋਹਣੇ ਗੀਤ ਗਾ ਰਹੇ ਹਨ ॥੧॥ ਰਹਾਉ ॥
ਧੁਨਿਤ ਲਲਿਤ ਗੁਨਗ੍ਹ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
(ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਹਿਰਦੇ ਨੂੰ) ਚੰਗੀ ਲੱਗਦੀ ਹੈ, (ਮਾਨੋ, ਸੰਗੀਤ ਦੇ) ਗੁਣੀ-ਗਿਆਨੀ ਅਨੇਕਾਂ ਤਰੀਕਿਆਂ ਨਾਲ ਮਿੱਠੀਆਂ ਸੁਰਾਂ (ਗਾ ਰਹੇ ਹਨ, ਅਤੇ) ਕਈ ਕਿਸਮਾਂ ਦੇ ਸੋਹਣੇ (ਨਾਟਕੀ) ਰੂਪ ਵਿਖਾ ਰਹੇ ਹਨ ॥੧॥
ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥
(ਉਹ ਪਿਆਰਾ ਪ੍ਰਭੂ) ਪਹਾੜ, ਰੁੱਖ, ਧਰਤੀ, ਪਾਣੀ, ਚੌਦਾਂ ਭਵਨ (ਸਭਨਾਂ ਵਿਚ) ਨਕਾ-ਨਕ ਮੌਜੂਦ ਹੈ। ਹਰੇਕ ਸਰੀਰ ਵਿਚ ਉਸ ਸੋਹਣੇ ਲਾਲ ਦਾ ਸੋਹਣਾ ਡੇਰਾ ਪਿਆ ਹੋਇਆ ਹੈ।
ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
ਪਰ, ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਚੰਗੀ ਸਰਧਾ ਉਪਜਦੀ ਹੈ, ਉਹ ਸਾਧ ਸੰਗਤ ਵਿਚ (ਟਿੱਕ ਕੇ) ਸੋਹਣੇ ਰਾਮ (ਦੇ ਮਿਲਾਪ) ਦਾ ਆਨੰਦ ਪ੍ਰਾਪਤ ਕਰਦਾ ਹੈ ॥੨॥੩॥੨੫॥
ਮਲਾਰ ਮਹਲਾ ੫ ॥
ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
ਪਿਆਰੇ ਸਤਿਗੁਰੂ ਦੀ ਬਰਕਤਿ ਨਾਲ ਮੈਂ ਪ੍ਰਭੂ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ ਹਨ ॥੧॥ ਰਹਾਉ ॥
ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥
ਗੁਰੂ ਦਾ ਦਰਸਨ (ਸਦਾ) ਫਲਦਾਈ ਹੁੰਦਾ ਹੈ। (ਜਿਹੜਾ ਮਨੁੱਖ ਗੁਰੂ ਦਾ ਦਰਸਨ ਕਰਦਾ ਹੈ, ਉਹ ਪਰਮਾਤਮਾ ਦਾ ਭੀ) ਦਰਸਨ ਕਰ ਲੈਂਦਾ ਹੈ, (ਉਸ ਦੇ) ਸਾਰੇ ਹੀ ਪਾਪ ਨਾਸ ਹੋ ਜਾਂਦੇ ਹਨ।
ਮਨ ਨਿਰਮਲ ਉਜੀਆਰੇ ॥੧॥
(ਦਰਸਨ ਕਰਨ ਵਾਲੇ ਮਨੁੱਖਾਂ ਦੇ) ਮਨ ਪਵਿੱਤਰ ਹੋ ਜਾਂਦੇ ਹਨ, ਆਤਮਕ ਜੀਵਨ ਦੀ ਸੂਝ ਵਾਲੇ ਬਣ ਜਾਂਦੇ ਹਨ ॥੧॥
ਬਿਸਮ ਬਿਸਮੈ ਬਿਸਮ ਭਈ ॥
ਪਰਮਾਤਮਾ ਦਾ ਨਾਮ ਸਿਮਰਿਆਂ ਕ੍ਰੋੜਾਂ ਪਾਪ ਦੂਰ ਹੋ ਜਾਂਦੇ ਹਨ।
ਅਘ ਕੋਟਿ ਹਰਤੇ ਨਾਮ ਲਈ ॥
(ਨਾਮ ਸਿਮਰਿਆਂ) ਅਸਚਰਜ ਅਸਚਰਜ ਅਸਚਰਜ ਆਤਮਕ ਅਵਸਥਾ ਬਣ ਜਾਂਦੀ ਹੈ।
ਗੁਰ ਚਰਨ ਮਸਤਕੁ ਡਾਰਿ ਪਹੀ ॥
(ਜਿਹੜੇ ਮਨੁੱਖ) ਗੁਰੂ ਦੇ ਚਰਨਾਂ ਉੱਤੇ ਮੱਥਾ ਰੱਖ ਕੇ ਢਹਿ ਪੈਂਦੇ ਹਨ,
ਪ੍ਰਭ ਏਕ ਤੂੰਹੀ ਏਕ ਤੁਹੀ ॥
ਉਹਨਾਂ ਵਾਸਤੇ, ਹੇ ਪ੍ਰਭੂ! ਸਿਰਫ਼ ਤੂੰ ਹੀ ਸਿਰਫ਼ ਤੂੰ ਹੀ ਸਹਾਰਾ ਹੁੰਦਾ ਹੈਂ।
ਭਗਤ ਟੇਕ ਤੁਹਾਰੇ ॥
(ਹੇ ਪ੍ਰਭੂ! ਤੇਰੇ) ਭਗਤਾਂ ਨੂੰ ਤੇਰੀ ਹੀ ਟੇਕ ਹੈ,
ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
ਹੇ ਨਾਨਕ! ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਤੇਰੇ ਹੀ ਦਰ ਤੇ ਡਿੱਗੇ ਰਹਿੰਦੇ ਹਨ ॥੨॥੪॥੨੬॥
ਮਲਾਰ ਮਹਲਾ ੫ ॥
ਬਰਸੁ ਸਰਸੁ ਆਗਿਆ ॥
(ਹੇ ਨਾਮ-ਜਲ ਨਾਲ ਭਰਪੂਰ ਗੁਰੂ! ਪਰਮਾਤਮਾ ਦੀ) ਰਜ਼ਾ ਵਿਚ ਆਨੰਦ ਨਾਲ (ਨਾਮ-ਜਲ ਦੀ) ਵਰਖਾ ਕਰ।
ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥
(ਜਿਨ੍ਹਾਂ ਉਤੇ ਇਹ ਵਰਖਾ ਹੁੰਦੀ ਹੈ, ਉਹਨਾਂ ਦੇ ਅੰਦਰ) ਆਤਮਕ ਆਨੰਦ ਬਣ ਜਾਂਦੇ ਹਨ, ਉਹਨਾਂ ਦੇ ਸਾਰੇ ਭਾਗ (ਜਾਗ ਪੈਂਦੇ ਹਨ) ॥੧॥ ਰਹਾਉ ॥
ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥
ਜਿਵੇਂ ਬੱਦਲਾਂ ਦੀ ਵਰਖਾ ਨਾਲ ਮਿਲ ਕੇ ਧਰਤੀ ਦੇ ਭਾਗ ਜਾਗ ਪੈਂਦੇ ਹਨ, ਤਿਵੇਂ ਗੁਰੂ ਦੀ ਸੰਗਤ ਵਿਚ (ਮਨੁੱਖ ਦਾ) ਮਨ ਟਹਿਕ ਪੈਂਦਾ ਹੈ ॥੧॥
ਘਨਘੋਰ ਪ੍ਰੀਤਿ ਮੋਰ ॥
(ਜਿਵੇਂ) ਮੋਰ ਦੀ ਪ੍ਰੀਤ ਬੱਦਲਾਂ ਦੀ ਗਰਜ ਨਾਲ ਹੈ,
ਚਿਤੁ ਚਾਤ੍ਰਿਕ ਬੂੰਦ ਓਰ ॥
(ਜਿਵੇਂ) ਪਪੀਹੇ ਦਾ ਚਿੱਤ (ਵਰਖਾ ਦੀ) ਬੂੰਦ ਵਲ (ਪਰਤਿਆ ਰਹਿੰਦਾ ਹੈ),
ਐਸੋ ਹਰਿ ਸੰਗੇ ਮਨ ਮੋਹ ॥
ਤਿਵੇਂ (ਤੂੰ ਭੀ) ਪਰਮਾਤਮਾ ਨਾਲ (ਆਪਣੇ) ਮਨ ਦਾ ਪਿਆਰ ਜੋੜ।
ਤਿਆਗਿ ਮਾਇਆ ਧੋਹ ॥
ਗੁਰੂ ਨੂੰ ਮਿਲ ਕੇ ਮਾਇਆ ਦੀ ਠੱਗੀ ਦੂਰ ਕਰ ਕੇ-
ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
ਹੇ ਨਾਨਕ! (ਮਨੁੱਖ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ ॥੨॥੫॥੨੭॥
ਮਲਾਰ ਮਹਲਾ ੫ ॥
ਗੁਨ ਗੁੋਪਾਲ ਗਾਉ ਨੀਤ ॥
ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਸਦਾ ਗਾਇਆ ਕਰ।
ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਆਪਣੇ ਚਿੱਤ ਵਿਚ ਟਿਕਾਈ ਰੱਖ ॥੧॥ ਰਹਾਉ ॥
ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥
ਹੇ ਮਿੱਤਰ! ਸੰਤ ਜਨਾਂ ਦੀ ਸੰਗਤ ਵਿਚ ਮਿਲ ਕੇ ਮਾਣ ਛੱਡ ਅਹੰਕਾਰ ਤਿਆਗ।
ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥
ਇਕ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਰੰਗੀਜ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੇਰੇ ਸਾਰੇ ਐਬ ਦੂਰ ਹੋ ਜਾਣਗੇ ॥੧॥
ਪਾਰਬ੍ਰਹਮ ਭਏ ਦਇਆਲ ॥
ਪ੍ਰਭੂ ਜੀ ਉਸ ਉਤੇ ਦਇਆਵਾਨ ਹੋ ਜਾਂਦੇ ਹਨ,
ਬਿਨਸਿ ਗਏ ਬਿਖੈ ਜੰਜਾਲ ॥
(ਉਸ ਦੇ ਅੰਦਰੋਂ) ਵਿਸ਼ੇ-ਵਿਕਾਰਾਂ ਦੀਆਂ ਫਾਹੀਆਂ ਮੁੱਕ ਜਾਂਦੀਆਂ ਹਨ,
ਸਾਧ ਜਨਾਂ ਕੈ ਚਰਨ ਲਾਗਿ ॥
ਸੰਤ ਜਨਾਂ ਦੇ ਚਰਨਾਂ ਵਿਚ ਜੁੜ ਕੇ-
ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
ਹੇ ਨਾਨਕ (ਜਿਹੜਾ ਮਨੁੱਖ) ਸਦਾ ਗੋਬਿੰਦ ਦੇ ਗੁਣ ਗਾਂਦਾ ਰਹਿੰਦਾ ਹੈ ॥੨॥੬॥੨੮॥
ਮਲਾਰ ਮਹਲਾ ੫ ॥
ਘਨੁ ਗਰਜਤ ਗੋਬਿੰਦ ਰੂਪ ॥
(ਜਦੋਂ) ਪਰਮਾਤਮਾ ਦਾ ਰੂਪ ਗੁਰੂ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਪੂਰ ਗੁਰੂ (ਨਾਮ-ਜਲ ਦੀ) ਵਰਖਾ ਕਰਦਾ ਹੈ,
ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥
ਤਦੋਂ ਪ੍ਰਭੂ ਦੇ ਗੁਣ ਗਾਂਦਿਆਂ ਸੁਖ ਮਿਲਦਾ ਹੈ ਸ਼ਾਂਤੀ ਪ੍ਰਾਪਤ ਹੁੰਦੀ ਹੈ (ਜਿਵੇਂ ‘ਮੋਰ ਬਬੀਹੇ ਬੋਲਦੇ, ਵੇਖਿ ਬੱਦਲ ਕਾਲੇ’) ॥੧॥ ਰਹਾਉ ॥
ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥
(ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਚਰਨਾਂ ਦੀ ਸਰਨ (ਪ੍ਰਾਪਤ ਹੁੰਦੀ ਹੈ, ਜੋ ਸੰਸਾਰ-) ਸਮੁੰਦਰ (ਤੋਂ ਪਾਰ ਲੰਘਣ ਲਈ) ਜਹਾਜ਼ ਹੈ। (ਗੁਰੂ ਦੀ ਕਿਰਪਾ ਨਾਲ ਆਤਮਕ ਪੈਂਡੇ ਦੇ) ਪਾਂਧੀ (ਜੀਵ) ਨੂੰ ਤਾਂਘ ਪੈਦਾ ਹੁੰਦੀ ਹੈ ॥੧॥
ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥
ਉਸ ਦਾ ਚਿੱਤ (ਨਾਮ-ਜਲ ਦੇ) ਸਰੋਵਰ (ਗੁਰੂ) ਵਲ (ਪਰਤਦਾ ਹੈ)।
ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥
ਹੇ ਨਾਨਕ! (ਜਦੋਂ ਨਾਮ-ਜਲ ਨਾਲ ਭਰਪੂਰ ਗੁਰੂ ਨਾਮ ਦੀ ਵਰਖਾ ਕਰਦਾ ਹੈ, ਤਦੋਂ) ਸੇਵਕਾਂ ਦੇ ਅੰਦਰ ਪਰਮਾਤਮਾ ਦੇ ਦਰਸਨ ਦੀ ਤਾਂਘ ਪੈਦਾ ਹੁੰਦੀ ਹੈ, ਪ੍ਰਭੂ ਮਿਹਰ ਕਰ ਕੇ (ਉਹਨਾਂ ਨੂੰ ਇਹ ਦਾਤਿ) ਦੇਂਦਾ ਹੈ ॥੨॥੭॥੨੯॥
ਮਲਾਰ ਮਹਲਾ ੫ ॥
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
ਹੇ ਗੋਬਿੰਦ! ਹੇ ਗੋਪਾਲ! ਹੇ ਦਇਆ ਦੇ ਸੋਮੇ! ਹੇ ਸੋਹਣੇ ਪ੍ਰਭੂ! ॥੧॥ ਰਹਾਉ ॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਜਿੰਦ ਦੇ ਮਾਲਕ! ਹੇ ਨਿਖਸਮਿਆਂ ਦੇ ਸਹਾਈ! ਹੇ ਗ਼ਰੀਬਾਂ ਦੇ ਦਰਦ ਦੂਰ ਕਰਨ ਵਾਲੇ! ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਹੇ ਸਭ ਤਾਕਤਾਂ ਦੇ ਮਾਲਕ! ਹੇ ਅਪਹੁੰਚ! ਹੇ ਸਰਬ-ਵਿਆਪਕ! ਮੇਰੇ ਉਤੇ ਮਿਹਰ ਕਰ! ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
ਹੇ ਨਾਨਕ! (ਆਖ-ਹੇ ਪ੍ਰਭੂ! ਇਹ ਸੰਸਾਰ) ਬੜਾ ਡਰਾਉਣਾ ਖੂਹ ਹੈ ਜਿਸ ਵਿਚ (ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ (ਮੈਨੂੰ ਇਸ ਵਿਚੋਂ) ਪਾਰ ਲੰਘਾ ਲੈ ॥੩॥੮॥੩੦॥
ਮਲਾਰ ਮਹਲਾ ੧ ਅਸਟਪਦੀਆ ਘਰੁ ੧ ॥
ਰਾਗ ਮਲਾਰ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥
ਚਕਵੀ (ਰਾਤ ਨੂੰ) ਆਪਣੇ ਪਿਆਰੇ (ਚਕਵੇ) ਤੋਂ ਬਿਨਾ ਸੌ ਨਹੀਂ ਸਕਦੀ, ਉਹ ਆਪਣੀਆਂ ਅੱਖਾਂ ਵਿਚ ਨੀਂਦ ਦਾ ਆਉਣਾ ਪਸੰਦ ਨਹੀਂ ਕਰਦੀ।
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
ਜਦੋਂ ਸੂਰਜ ਚੜ੍ਹਦਾ ਹੈ, ਚਕਵੀ ਆਪਣੇ ਪਿਆਰੇ (ਚਕਵੇ) ਨੂੰ ਅੱਖੀਂ ਵੇਖਦੀ ਹੈ, ਲਿਫ ਲਿਫ ਕੇ ਉਸ ਦੇ ਪੈਰੀਂ ਲੱਗਦੀ ਹੈ ॥੧॥
ਪਿਰ ਭਾਵੈ ਪ੍ਰੇਮੁ ਸਖਾਈ ॥
ਮੈਨੂੰ ਸਦਾ-ਸਹਾਈ ਪ੍ਰੀਤਮ-ਪ੍ਰਭੂ ਦਾ ਪ੍ਰੇਮ ਪਿਆਰਾ ਲੱਗਦਾ ਹੈ।
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
ਮੇਰੇ ਅੰਦਰ ਉਸਦੇ ਮਿਲਾਪ ਦੀ ਇਤਨੀ ਤੀਬਰ ਤਾਂਘ ਹੈ ਕਿ ਮੈਂ ਜਗਤ ਵਿਚ ਉਸ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ ॥੧॥ ਰਹਾਉ ॥
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
ਕੌਲ (ਫੁੱਲ) ਸਰੋਵਰ ਵਿਚ ਹੁੰਦਾ ਹੈ, (ਸੂਰਜ ਦੀ) ਕਿਰਨ ਆਕਾਸ਼ਾਂ ਵਿਚ ਹੁੰਦੀ ਹੈ, (ਫਿਰ ਭੀ ਉਸ ਕਿਰਨ ਨੂੰ ਤੱਕ ਕੇ ਕੌਲ ਫੁੱਲ) ਸੁਤੇ ਹੀ ਖਿੜ ਪੈਂਦਾ ਹੈ।
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
(ਪ੍ਰੇਮੀ ਦੇ) ਹਿਰਦੇ ਵਿਚ ਆਪਣੇ ਪ੍ਰੀਤਮ ਦੀ ਅਜੇਹੀ ਪ੍ਰੀਤ ਬਣਦੀ ਹੈ ਕਿ ਉਸ ਦੀ ਆਤਮਾ ਪ੍ਰੀਤਮ ਦੀ ਆਤਮਾ ਵਿਚ ਮਿਲ ਜਾਂਦੀ ਹੈ ॥੨॥
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
(ਸ੍ਵਾਂਤੀ ਨਛੱਤ੍ਰ ਦੀ ਵਰਖਾ ਦੇ) ਜਲ ਤੋਂ ਬਿਨਾ ਪਪੀਹਾ ‘ਪ੍ਰਿਉ, ਪ੍ਰਿਉ’ ਕੂਕਦਾ ਹੈ, ਮਾਨੋ, ਵਿਰਲਾਪ ਕਰਦਾ ਹੈ, ਤਰਲੇ ਲੈਂਦਾ ਹੈ।
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
ਬੱਦਲ ਗੱਜ ਕੇ ਦਸੀਂ ਪਾਸੀਂ ਵਰ੍ਹਦਾ ਹੈ, ਪਰ ਪਪੀਹੇ ਦੀ ਪਿਆਸ ਸ੍ਵਾਂਤੀ ਬੂੰਦ ਤੋਂ ਬਿਨਾ ਦੂਰ ਨਹੀਂ ਹੁੰਦੀ ॥੩॥
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
ਮੱਛੀ ਪਾਣੀ ਵਿਚ ਪੈਦਾ ਹੁੰਦੀ ਹੈ, ਪਾਣੀ ਵਿਚ ਵੱਸਦੀ ਹੈ, ਪੂਰਬਲੀ ਕਮਾਈ ਅਨੁਸਾਰ ਉਹ ਪਾਣੀ ਵਿਚ ਹੀ ਸੁਖ ਦੁਖ ਸਹਾਰਦੀ ਹੈ।
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
ਪਾਣੀ ਤੋਂ ਬਿਨਾ ਉਹ ਇਕ ਖਿਨ ਭਰ ਤਿਲ ਭਰ ਪਲ ਭਰ ਭੀ ਜੀਊ ਨਹੀਂ ਸਕਦੀ। ਉਸ ਦਾ ਮਰਨ ਜੀਊਣ (ਉਸ ਦੀ ਸਾਰੀ ਉਮਰ ਦਾ ਵਸੇਬਾ) ਉਸ ਪਾਣੀ ਨਾਲ ਹੀ (ਸੰਭਵ) ਹੈ ॥੪॥
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥
ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ) ਘਰ ਵਿਚ ਹੀ ਵੱਸਦਾ ਹੈ, ਉਸ ਤੋਂ ਵਿਛੁੜੀ ਹੋਈ ਜੀਵ-ਇਸਤ੍ਰੀ ਜਦੋਂ ਸੱਚੇ ਗੁਰੂ ਦੀ ਰਾਹੀਂ (ਗੁਰੂ ਦੀ ਬਾਣੀ ਦੀ ਰਾਹੀਂ) ਸਨੇਹਾ ਭੇਜਦੀ ਹੈ,
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
ਤੇ ਆਤਮਕ ਗੁਣ ਇਕੱਠੇ ਕਰਦੀ ਹੈ, ਤਦੋਂ ਹਿਰਦੇ ਵਿਚ ਹੀ ਵੱਸਦਾ ਪ੍ਰਭੂ-ਪਤੀ ਉਸ ਦੇ ਅੰਦਰ ਪਰਗਟ ਹੋ ਜਾਂਦਾ ਹੈ, ਜੀਵ-ਇਸਤ੍ਰੀ ਉਸ ਦੀ ਭਗਤੀ ਦੇ ਰੰਗ ਵਿਚ ਰੰਗੀਜ ਕੇ ਪ੍ਰਸੰਨ ਹੁੰਦੀ ਹੈ ॥੫॥
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਂਈ ॥
ਜਿਹੜੀ ਭੀ ਲੁਕਾਈ ਹੈ ਸਾਰੀ ਹੀ ਪਤੀ-ਪ੍ਰਭੂ ਦਾ ਨਾਮ ਲੈਂਦੀ ਹੈ, ਪਰ ਜਿਹੜੀ ਜੀਵ-ਇਸਤ੍ਰੀ ਗੁਰੂ ਨੂੰ ਚੰਗੀ ਲੱਗਦੀ ਹੈ ਉਹ ਪਤੀ-ਪ੍ਰਭੂ ਨੂੰ ਮਿਲ ਪੈਂਦੀ ਹੈ।
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
ਪਤੀ-ਪ੍ਰਭੂ ਤਾਂ ਸਦਾ ਹੀ ਹਰੇਕ ਜੀਵ-ਇਸਤ੍ਰੀ ਦੇ ਨਾਲ ਹੈ ਅੰਗ-ਸੰਗ ਹੈ, ਜੇਹੜੀ ਉਸ ਸਦਾ-ਥਿਰ ਵਿਚ ਜੁੜਦੀ ਹੈ ਗੁਰੂ ਮਿਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ॥੬॥
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
ਹਰੇਕ ਜੀਵ ਵਿਚ ਪ੍ਰਭੂ ਦੀ ਦਿੱਤੀ ਜਿੰਦ ਰੁਮਕ ਰਹੀ ਹੈ, ਉਹ ਪ੍ਰਭੂ ਆਪ ਹੀ ਹਰੇਕ ਦੀ ਜਿੰਦ (ਆਸਰਾ) ਹੈ। ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ।
ਗੁਰਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
ਗੁਰੂ ਦੀ ਕਿਰਪਾ ਨਾਲ ਜਿਸ ਜੀਵ ਦੇ ਹਿਰਦੇ ਵਿਚ ਹੀ ਪਰਗਟ ਹੋ ਪੈਂਦਾ ਹੈ ਉਹ ਜੀਵ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੭॥
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥
ਹੇ ਧਰਤੀ ਦੇ ਖਸਮ! ਹੇ ਜੀਵਾਂ ਨੂੰ ਸੁਖ ਦੇਣ ਵਾਲੇ ਪ੍ਰਭੂ! (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਨਾ ਤੇਰਾ ਆਪਣਾ ਹੀ ਕੰਮ ਹੈ, ਇਸ) ਆਪਣੇ ਕੰਮ ਨੂੰ ਤੂੰ ਆਪ ਹੀ ਸਿਰੇ ਚਾੜ੍ਹਦਾ ਹੈਂ।
ਗੁਰਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਦੇ ਹਿਰਦੇ-ਘਰ ਵਿਚ ਹੀ ਪ੍ਰਭੂ-ਪਤੀ ਪਰਗਟ ਹੋ ਪੈਂਦਾ ਹੈ ਉਸ ਦੀ ਮਾਇਆ ਦੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੮॥੧॥
ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
ਉਸੇ ਮਨੁੱਖ ਦਾ ਜੀਵਨ ਸਫਲ ਹੈ ਜੋ ਗੁਰੂ ਦੀ ਦੱਸੀ ਸੇਵਾ ਵਿਚ ਤੱਤਪਰ ਰਹਿ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ। ਪਰਮਾਤਮਾ ਦੀ ਜੋਤਿ ਤੋਂ ਬਿਨਾ ਸਾਡੇ ਇਸ ਸਰੀਰ ਦੀ ਕੋਈ ਪਾਂਇਆਂ ਨਹੀਂ ਹੈ;
ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
(ਜਦੋਂ ਜੋਤਿ ਨਿਕਲ ਜਾਏ ਤਾਂ) ਅਨੇਕਾਂ ਜਤਨ ਕਰਨ ਨਾਲ ਭੀ ਇਹ ਸਰੀਰ ਟਿਕਿਆ ਨਹੀਂ ਰਹਿ ਸਕਦਾ। ਜਿਵੇਂ ਅੱਗ ਦਾ ਸੇਕ ਕੱਚ ਨੂੰ ਢਾਲ ਦੇਂਦਾ ਹੈ, ਤਿਵੇਂ ਇਹ ਸਰੀਰ (ਜੋਤਿ ਤੋਂ ਬਿਨਾ) ਢਹਿ ਢੇਰੀ ਹੋ ਜਾਂਦੇ ਹਨ ॥੧॥
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
ਹੇ ਝੱਲੇ ਮਨੁੱਖ! ਦੱਸ, ਇਸ ਸਰੀਰ ਦਾ ਇਸ ਧਨ-ਦੌਲਤ ਦਾ ਕੀਹ ਮਾਣ ਕਰਨਾ ਹੋਇਆ?
ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
ਇਹਨਾਂ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ। ਜਗਤ ਵਿਅਰਥ ਹੀ (ਸਰੀਰ ਦੀ) ਹਉਮੈ ਵਿਚ (ਧਨ ਦੇ) ਮਾਣ ਵਿਚ ਖ਼ੁਆਰ ਹੁੰਦਾ ਹੈ ॥੧॥ ਰਹਾਉ ॥
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
ਹੇ ਜਗਤ ਦੇ ਮਾਲਕ! ਹੇ ਪ੍ਰਭੂ! ਹੇ ਜੀਵਾਂ ਦੇ ਰਾਖੇ! ਤੇਰੀ (ਸਦਾ) ਜੈ ਹੋਵੇ! (ਹੇ ਝੱਲੇ ਜੀਵ! ਸਦਾ ਉਸ ਰੱਖਣਹਾਰ ਪ੍ਰਭੂ ਦਾ ਆਸਰਾ ਲੈ)। ਉਹ (ਜਗਦੀਸ਼) ਹੀ ਵਿਕਾਰਾਂ ਤੋਂ ਬਚਾਂਦਾ ਹੈ ਤੇ ਜੀਵਾਂ ਦੇ ਜੀਵਨ ਨੂੰ ਪੜਾਤਲਦਾ ਰਹਿੰਦਾ ਹੈ।
ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਰ ਸਰਿ ਅਵਰੁ ਨ ਕੋਈ ॥੨॥
ਹੇ ਪ੍ਰਭੂ! ਜਿਤਨੀ ਭੀ ਲੁਕਾਈ ਹੈ, ਇਹ ਸਾਰੀ ਹੀ ਤੇਰੇ ਪਾਸੋਂ ਹੀ (ਦਾਤਾਂ) ਮੰਗਦੀ ਹੈ। ਤੇਰੇ ਵਰਗਾ ਹੋਰ ਕੋਈ ਨਹੀਂ ਹੈ ॥੨॥
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
ਸਾਰੇ ਜੀਵ ਪੈਦਾ ਕਰ ਕੇ ਜੀਵਾਂ ਦੀ ਜੀਵਨ-ਜੁਗਤਿ ਉਸ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ, (ਸਹੀ ਆਤਮਕ ਜੀਵਨ ਦੀ ਸੂਝ ਵਾਸਤੇ) ਉਹ ਆਪ ਹੀ ਗੁਰੂ ਦੀ ਰਾਹੀਂ (ਗਿਆਨ ਦਾ) ਸੁਰਮਾ ਦੇਂਦਾ ਹੈ।
ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥
ਪਰਮਾਤਮਾ ਸਦਾ ਅਟੱਲ ਹੈ, ਉਸ ਦੇ ਉੱਪਰ ਹੋਰ ਕੋਈ ਖਸਮ ਨਹੀਂ, ਉਹ ਸਭ ਦਾ ਸ਼ਿਰੋਮਣੀ ਹੈ, ਜੀਵਾਂ ਦੇ ਜਨਮ ਮਰਨ ਦੇ ਗੇੜ, ਭਟਕਣਾ ਤੇ ਡਰ-ਸਹਿਮ ਨਾਸ ਕਰਨ ਵਾਲਾ ਹੈ ॥੩॥
ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥
ਇਹ ਜਗਤ ਵਿਚਾਰਾ (ਮਾਨੋ) ਕਾਗ਼ਜ਼ਾਂ ਦਾ ਕਿਲ੍ਹਾ ਹੈ ਜਿਸ ਨੂੰ (ਪ੍ਰਭੂ ਨੇ ਆਪਣੀ) ਸਿਆਣਪ ਨਾਲ ਸਜਾਵਟ ਤੇ ਰੂਪ-ਰੇਖਾ ਦਿੱਤੀ ਹੋਈ ਹੈ,
ਨਾਨ੍ਰੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥੪॥
ਪਰ ਜਿਵੇਂ ਇਕ ਨਿੱਕੀ ਜਿਹੀ ਬੂੰਦ ਜਾਂ ਹਵਾ ਦਾ ਝੋਲਾ (ਕਾਗ਼ਜ਼ ਦੇ ਕਿਲ੍ਹੇ ਦੀ) ਸੋਭਾ ਗਵਾ ਦੇਂਦਾ ਹੈ, ਤਿਵੇਂ ਇਹ ਜਗਤ ਪਲ ਵਿਚ ਜੰਮਦਾ ਹੈ ਤੇ ਮਰਦਾ ਹੈ ॥੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥
ਜਿਵੇਂ ਕਿਸੇ ਨਦੀ ਦੇ ਕੰਢੇ ਉਤੇ ਕੋਈ ਘਰ ਹੋਵੇ ਜਾਂ ਰੁੱਖ ਹੋਵੇ ਜਦੋਂ ਨਦੀ ਦਾ ਵੇਗ ਉਲਟਦਾ ਹੈ ਤਾਂ ਨਾਹ ਉਹ ਘਰ ਰਹਿ ਜਾਂਦਾ ਹੈ ਨਾਹ ਉਹ ਰੁੱਖ ਰਹਿ ਜਾਂਦਾ ਹੈ, ਜਿਵੇਂ ਜੇ ਕਿਸੇ ਮਨੁੱਖ ਦੇ ਘਰ ਵਿਚ ਸਪਣੀ ਦਾ ਘਰ ਹੋਵੇ-
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥
ਤਾਂ ਜਦੋਂ ਭੀ ਮੌਕਾ ਮਿਲਦਾ ਹੈ ਸਪਣੀ ਉਸ ਨੂੰ ਡੰਗ ਮਾਰ ਹੀ ਦੇਂਦੀ ਹੈ। ਇਸੇ ਤਰ੍ਹਾਂ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਹੈ (ਉਹ ਨਦੀ ਦੇ ਉਲਟੇ ਹੋਏ ਹੜ੍ਹ ਵਾਂਗ ਹੈ, ਉਹ ਘਰ ਵਿਚ ਵੱਸਦੀ ਸਪਣੀ ਵਾਂਗ ਹੈ, ਇਹ ਦੂਜੀ ਝਾਕ ਆਤਮਕ ਮੌਤ ਲਿਆਉਂਦੀ ਹੈ) ॥੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥
ਗੁਰੂ ਤੋਂ ਮਿਲਿਆ ਹੋਇਆ ਗਿਆਨ, ਗੁਰੂ ਦੇ ਬਚਨਾਂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਜੁੜੀ ਸੁਰਤ, ਮਾਨੋ, ਸੱਪ ਨੂੰ ਕੀਲਣ ਵਾਲਾ ਮੰਤਰ ਹੈ। ਜਿਸ ਦੇ ਪਾਸ ਭੀ ਇਹ ਮੰਤਰ ਹੈ ਉਸ ਨੇ ਗੁਰੂ ਦੀ ਮੱਤ ਦੀ ਬਰਕਤਿ ਨਾਲ ਮਾਇਆ (ਸਪਣੀ ਦਾ ਜ਼ਹਰ) ਸਾੜ ਲਿਆ ਹੈ।
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥
(ਵੇਖੋ!) ਪਰਮਾਤਮਾ ਦੀ ਭਗਤੀ (ਇਕ) ਅਨੋਖੀ (ਦਾਤਿ) ਹੈ, ਜਿਸ ਮਨੁੱਖ ਨੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ (ਹਿਰਦੇ ਵਿਚ) ਵਸਾ ਲਿਆ ਹੈ ਉਸ ਦਾ ਮਨ ਉਸ ਦਾ ਸਰੀਰ (ਭਾਵ, ਇੰਦ੍ਰੇ) ਬਰਫ਼ ਵਰਗਾ ਸੀਤਲ ਹੋ ਜਾਂਦਾ ਹੈ ॥੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥
(ਹੇ ਪ੍ਰਭੂ!) ਜਿਤਨੀ ਲੁਕਾਈ ਹੈ ਸਾਰੀ ਹੀ ਤੈਥੋਂ (ਸਭ ਪਦਾਰਥ) ਮੰਗਦੀ ਹੈ, ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ।
ਤੁਮ੍ਰਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥
ਹੇ ਗੋਪਾਲ! ਮੈਂ ਤੇਰੀ ਸਰਨ ਪਿਆ ਹਾਂ, ਮੇਰੀ ਇੱਜ਼ਤ ਰੱਖ ਲੈ, (ਮਿਹਰ ਕਰ) ਮੈਨੂੰ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮਿਲ ਜਾਏ ॥੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥
ਮਾਇਆ ਦੇ ਧੰਧੇ ਵਿਚ ਬੱਝੀ ਹੋਈ ਲੁਕਾਈ (ਆਤਮਕ ਜੀਵਨ ਵਲੋਂ) ਅੰਨ੍ਹੀ ਹੋਈ ਪਈ ਹੈ (ਸਹੀ ਜੀਵਨ-ਜੁਗਤਿ ਬਾਰੇ ਇਸ ਨੂੰ) ਕੁਝ ਭੀ ਨਹੀਂ ਸੁੱਝਦਾ, (ਤਾਹੀਏਂ) ਨਿਰਦਈ ਕੰਮ ਕਰਦੀ ਜਾ ਰਹੀ ਹੈ।
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥
ਜੇ ਜੀਵ ਗੁਰੂ ਨੂੰ ਮਿਲ ਪਏ ਤਾਂ ਇਸ (ਆਤਮਕ ਜੀਵਨ ਬਾਰੇ) ਸਮਝ ਆ ਜਾਂਦੀ ਹੈ, ਇਸ ਦੇ ਮਨ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਜਾਣ-ਪਛਾਣ ਟਿੱਕ ਜਾਂਦੀ ਹੈ ॥੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਤੋਂ ਬਿਨਾ ਗੁਣ-ਹੀਨ ਮਨੁੱਖਾ ਸਰੀਰ ਕੱਚਾ ਹੀ ਰਹਿੰਦਾ ਹੈ (ਭਾਵ, ਜੀਵ ਨੂੰ ਜਨਮ ਮਰਨ ਮਿਲਦਾ ਰਹਿੰਦਾ ਹੈ), (ਇਸ ਵਾਸਤੇ ਸਹੀ ਜੀਵਨ-ਰਾਹ ਤੇ ਤੁਰਨ ਵਾਸਤੇ) ਮੈਂ ਆਪਣੇ ਗੁਰੂ ਤੋਂ ਸਿੱਖਿਆ ਲੈਂਦਾ ਹਾਂ,
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥
ਤੇ ਹੇ ਨਾਨਕ! ਗੁਰੂ ਪਰਮਾਤਮਾ ਦਾ ਦੀਦਾਰ ਕਰਾ ਦੇਂਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਜਗਤ ਸੁਪਨੇ ਵਾਂਗ ਹੀ ਹੈ (ਭਾਵ, ਜਿਵੇਂ ਸੁਪਨੇ ਵਿਚ ਵੇਖੇ ਹੋਏ ਪਦਾਰਥ ਜਾਗ ਖੁਲ੍ਹਣ ਤੇ ਅਲੋਪ ਹੋ ਜਾਂਦੇ ਹਨ, ਇਸੇ ਤਰ੍ਹਾਂ ਦੁਨੀਆ ਵਿਚ ਇਕੱਠੇ ਕੀਤੇ ਹੋਏ ਸਾਰੇ ਹੀ ਪਦਾਰਥ ਅੰਤ ਵੇਲੇ ਖੁੱਸ ਜਾਂਦੇ ਹਨ। ਇਕ ਪ੍ਰਭੂ-ਨਾਮ ਹੀ ਪੱਲੇ ਰਹਿ ਸਕਦਾ ਹੈ) ॥੯॥੨॥
ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥
(ਹੇ ਮਾਂ! ਬਬੀਹੇ ਦੀ ਕੂਕ ਸੁਣ ਕੇ ਮੈਨੂੰ ਸਮਝ ਆਈ ਕਿ) ਬਬੀਹਾ ਤੇ ਮੱਛੀ ਪਾਣੀ ਤੋਂ ਹੀ ਸੁਖ ਪਾਂਦੇ ਹਨ, ਹਰਨ ਭੀ (ਘੰਡੇ ਹੇੜੇ ਦੇ) ਸ਼ਬਦ ਤੋਂ ਸੁਖ ਲੈਂਦਾ ਹੈ (ਤਾਂ ਫਿਰ ਪਤੀ-ਪ੍ਰਭੂ ਦੇ ਵਿਛੋੜੇ ਵਿਚ ਮੈਂ ਕਿਵੇਂ ਸੁਖੀ ਹੋਣ ਦੀ ਆਸ ਕਰ ਸਕਦੀ ਹਾਂ?) ॥੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥
ਹੇ ਮੇਰੀ ਮਾਂ! (ਸ੍ਵਾਂਤੀ ਬੂੰਦ ਦੀ ਤਾਂਘ ਵਿਚ) ਰਾਤੀਂ ਬਬੀਹਾ (ਬੜੇ ਵੈਰਾਗ ਵਿਚ) ਬੋਲਿਆ (ਉਸ ਦੀ ਵਿਲਕਣੀ ਸੁਣ ਕੇ ਮੇਰੇ ਅੰਦਰ ਭੀ ਧ੍ਰੂਹ ਪਈ) ॥੧॥ ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥
(ਹੇ ਮਾਂ! ਬਬੀਹੇ ਮੱਛੀ ਹਰਨ ਆਦਿਕ ਦੀ) ਪ੍ਰੀਤ (ਆਪੋ ਆਪਣੇ) ਪਿਆਰੇ ਵਲੋਂ ਕਦੇ ਭੀ ਪਰਤਦੀ ਨਹੀਂ। (ਇਹ ਮਨੁੱਖ ਹੀ ਹੈ ਜਿਸ ਦੀ ਪ੍ਰੀਤ ਪ੍ਰਭੂ-ਚਰਨਾਂ ਵਲੋਂ ਹੱਟ ਕੇ ਦੁਨੀਆ ਨਾਲ ਬਣ ਜਾਂਦੀ ਹੈ। ਹੇ ਮਾਂ! ਮੈਂ ਅਰਦਾਸ ਕੀਤੀ ਕਿ ਹੇ ਪ੍ਰਭੂ!) ਜੋ ਤੈਨੂੰ ਭਾਵੇ ਉਹੀ ਗੱਲ ਹੁੰਦੀ ਹੈ (ਮੈਨੂੰ ਆਪਣੇ ਚਰਨਾਂ ਦੀ ਪ੍ਰੀਤ ਦੇਹ) ॥੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥
(ਹੇ ਮਾਂ! ਮੇਰੀ ਬੇਨਤੀ ਸੁਣ ਕੇ ਪ੍ਰਭੂ ਨੇ ਮਿਹਰ ਕੀਤੀ) ਮੇਰੇ ਹਿਰਦੇ ਵਿਚ ਉਸ ਸਦਾ-ਥਿਰ ਪ੍ਰੀਤਮ ਦਾ ਨਾਮ ਸਿਮਰਨ ਵਾਲੀ ਮੱਤ ਆ ਟਿਕੀ, ਹੁਣ ਮੇਰੀ ਮਾਇਆ ਦੇ ਮੋਹ ਵਾਲੀ ਨੀਂਦ ਮੁੱਕ ਗਈ ਹੈ, ਮੇਰੇ ਸਰੀਰ ਵਿਚ ਦੀ ਹਉਮੈ ਭੀ ਦੂਰ ਹੋ ਗਈ ਹੈ ॥੩॥
ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥
(ਹੇ ਮਾਂ! ਬਬੀਹੇ ਦੀ ਵਿਲਕਣੀ ਵਿਚੋਂ ਮੈਨੂੰ ਜਾਪਿਆ ਕਿ ਉਹ ਇਉਂ ਤਰਲੇ ਲੈ ਰਿਹਾ ਹੈ-) ਮੈਂ ਰੁੱਖਾਂ ਬਿਰਖਾਂ ਤੇ ਉੱਡ ਉੱਡ ਕੇ ਜਾਂਦਾ ਹਾਂ ਪਰ (ਸ੍ਵਾਂਤੀ ਬੂੰਦ ਤੋਂ ਬਿਨਾ) ਭੁੱਖਾ (ਪਿਆਸਾ) ਹੀ ਹਾਂ! (ਬਬੀਹੇ ਦੀ ਵਿਲਕਣੀ ਤੋਂ ਪ੍ਰੇਰਿਤ ਹੋ ਕੇ ਹੁਣ) ਮੈਂ ਬੜੇ ਪਿਆਰ ਨਾਲ ਪਰਮਾਤਮਾ-ਪਤੀ ਦਾ ਨਾਮ-ਅੰਮ੍ਰਿਤ ਪੀ ਰਹੀ ਹਾਂ ॥੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥
(ਹੇ ਮਾਂ!) ਰਜ਼ਾ ਦੇ ਮਾਲਕ ਪ੍ਰਭੂ ਦੇ ਦੀਦਾਰ ਦੀ (ਮੇਰੇ ਅੰਦਰ) ਬੜੀ ਤਾਂਘ ਹੈ, ਮੇਰੀ ਜੀਭ (ਉਸ ਦੇ ਦਰਸਨ ਲਈ) ਤਰਲੇ ਲੈ ਰਹੀ ਹੈ, (ਉਡੀਕ ਵਿਚ) ਮੇਰੀਆਂ ਅੱਖਾਂ ਦੀ ਟਿਕਟਿਕੀ ਲੱਗੀ ਹੋਈ ਹੈ ॥੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥
(ਹੇ ਮਾਂ! ਹੁਣ ਮੈਂ ਮਹਿਸੂਸ ਕਰਦੀ ਹਾਂ ਕਿ) ਪਿਆਰੇ ਪ੍ਰਭੂ-ਪਤੀ ਤੋਂ ਬਿਨਾ ਮੈਂ ਜਿਤਨਾ ਭੀ ਸਿੰਗਾਰ ਕਰਦੀ ਹਾਂ ਉਤਨਾ ਹੀ (ਵਧੀਕ) ਮੇਰਾ ਸਰੀਰ (ਸੁਖੀ ਹੋਣ ਦੇ ਥਾਂ) ਤਪਦਾ ਹੈ। (ਚੰਗੇ ਤੋਂ ਚੰਗਾ ਭੀ) ਕੱਪੜਾ (ਮੈਨੂੰ ਆਪਣੇ) ਸਰੀਰ ਉਤੇ ਸੁਖਾਂਦਾ ਨਹੀਂ ਹੈ ॥੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂੀਦ ਨ ਪਾਈ ॥੭॥
(ਹੇ ਮਾਂ!) ਆਪਣੇ ਪਿਆਰੇ ਤੋਂ ਬਿਨਾ ਮੈਂ (ਇਕ) ਪਲ ਭਰ ਭੀ (ਸ਼ਾਂਤ-ਚਿੱਤ) ਨਹੀਂ ਰਹਿ ਸਕਦੀ, ਪ੍ਰਭੂ-ਪਤੀ ਨੂੰ ਮਿਲਣ ਤੋਂ ਬਿਨਾ ਮੈਨੂੰ ਨੀਂਦ ਨਹੀਂ ਪੈਂਦੀ (ਸ਼ਾਂਤੀ ਨਹੀਂ ਆਉਂਦੀ) ॥੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥
(ਹੇ ਮਾਂ!) ਪ੍ਰਭੂ-ਪਤੀ ਤਾਂ (ਹਰੇਕ ਜੀਵ-ਇਸਤ੍ਰੀ ਦੇ) ਨੇੜੇ (ਵੱਸਦਾ) ਹੈ; ਪਰ ਭਾਗ-ਹੀਣ ਨੂੰ ਇਹ ਸਮਝ ਨਹੀਂ ਆਉਂਦੀ। (ਸੁਭਾਗਣ) ਨੂੰ (ਉਸ ਦੇ ਅੰਦਰ ਹੀ ਪਰਮਾਤਮਾ) ਵਿਖਾ ਦਿੱਤਾ ਹੈ ॥੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥
(ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ (ਟਿੱਕ ਗਈ ਉਸਨੂੰ ਪ੍ਰਭੂ-ਪਤੀ) ਮਿਲ ਪਿਆ (ਉਸ ਦੇ ਦੀਦਾਰ ਹੋਇਆਂ ਉਸ ਨੂੰ) ਉਸ ਵੇਲੇ ਆਤਮਕ ਆਨੰਦ ਪ੍ਰਾਪਤ ਹੋ ਗਿਆ, ਗੁਰੂ ਦੇ ਸ਼ਬਦ ਨੇ ਉਸ ਦੀ ਤ੍ਰਿਸ਼ਨਾ (ਦੀ ਅੱਗ) ਬੁਝਾ ਦਿੱਤੀ ॥੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਕੇ ਆਖ-ਹੇ ਪ੍ਰਭੂ!) ਤੇਰੀ ਮਿਹਰ ਨਾਲ ਮੇਰਾ ਮਨ (ਤੇਰੀ ਯਾਦ ਵਿਚ) ਗਿੱਝ ਗਿਆ ਹੈ (ਤੇ ਮੇਰੇ ਅੰਦਰ ਅਜੇਹਾ ਆਤਮਕ ਆਨੰਦ ਬਣ ਗਿਆ ਹੈ ਜਿਸ ਦਾ) ਮੁੱਲ ਨਹੀਂ ਪਾਇਆ ਜਾ ਸਕਦਾ ॥੧੦॥੩॥
ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥
ਰਾਗ ਮਲਾਰ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਖਲੀ ਊਂਡੀ ਜਲੁ ਭਰ ਨਾਲਿ ॥
ਜੇ ਲਮਢੀਂਗ (ਆਦਿਕ ਪੰਛੀ) ਉੱਚੇ ਆਕਾਸ਼ ਵਿਚ ਉੱਡ ਰਿਹਾ ਹੈ (ਤਾਂ ਉਥੇ ਉੱਡਦੇ ਨੂੰ ਪਾਣੀ ਨਹੀਂ ਮਿਲ ਸਕਦਾ ਕਿਉਂਕਿ) ਪਾਣੀ ਸਮੁੰਦਰ ਵਿਚ ਹੈ (ਆਤਮਕ ਸ਼ਾਂਤੀ ਸੀਤਲਤਾ ਨਿਮ੍ਰਤਾ ਵਿਚ ਹੈ। ਇਹ ਉਸ ਮਨੁੱਖ ਨੂੰ ਪ੍ਰਾਪਤ ਨਹੀਂ ਹੋ ਸਕਦੀ ਜਿਸ ਦਾ ਦਿਮਾਗ਼ ਮਾਇਆ ਆਦਿਕ ਦੇ ਅਹੰਕਾਰ ਵਿਚ ਅਸਮਾਨੀਂ ਚੜ੍ਹਿਆ ਹੋਇਆ ਹੋਵੇ)।
ਡੂਗਰੁ ਊਚਉ ਗੜੁ ਪਾਤਾਲਿ ॥
ਕਿਲ੍ਹਾ ਪਾਤਾਲ ਵਿਚ ਹੈ, ਪਰ ਪਹਾੜ (ਦਾ ਪੈਂਡਾ) ਉੱਚਾ ਹੈ (ਜੇ ਕੋਈ ਮਨੁੱਖ ਕਾਮਾਦਿਕ ਵੈਰੀਆਂ ਤੋਂ ਬਚਣ ਲਈ ਕੋਈ ਸਤਸੰਗ ਆਦਿਕ ਆਸਰਾ ਲੋੜਦਾ ਹੈ, ਪਰ ਚੜ੍ਹਿਆ ਜਾ ਰਿਹਾ ਹੈ ਹਉਮੈ ਅਹੰਕਾਰ ਦੇ ਪਹਾੜ ਉਤੇ, ਤਾਂ ਉਸ ਰਾਹੇ ਪੈ ਕੇ ਉਹ ਵੈਰੀਆਂ ਦੀ ਚੋਟ ਤੋਂ ਬਚ ਨਹੀਂ ਸਕਦਾ)।
ਸਾਗਰੁ ਸੀਤਲੁ ਗੁਰਸਬਦ ਵੀਚਾਰਿ ॥
ਗੁਰੂ ਦੇ ਸ਼ਬਦ ਦੀ ਵਿਚਾਰ ਕੀਤਿਆਂ ਸੰਸਾਰ-ਸਮੁੰਦਰ (ਜੋ ਵਿਕਾਰਾਂ ਦੀ ਅੱਗ ਨਾਲ ਤਪ ਰਿਹਾ ਹੈ) ਠੰਢਾ-ਠਾਰ ਹੋ ਜਾਂਦਾ ਹੈ।
ਮਾਰਗੁ ਮੁਕਤਾ ਹਉਮੈ ਮਾਰਿ ॥੧॥
(ਗੁਰੂ ਦੇ ਸ਼ਬਦ ਦੀ ਸਹਾਇਤਾ ਨਾਲ) ਹਉਮੈ ਮਾਰਿਆਂ ਜੀਵਨ ਦਾ ਰਸਤਾ ਖੁਲ੍ਹਾ ਹੋ ਜਾਂਦਾ ਹੈ (ਵਿਕਾਰਾਂ ਦੀ ਰੁਕਾਵਟ ਨਹੀਂ ਰਹਿੰਦੀ) ॥੧॥
ਮੈ ਅੰਧੁਲੇ ਨਾਵੈ ਕੀ ਜੋਤਿ ॥
ਮੈਨੂੰ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਨੂੰ ਪਰਮਾਤਮਾ ਦੇ ਨਾਮ ਦਾ ਚਾਨਣ ਮਿਲ ਗਿਆ ਹੈ।
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥
ਹੁਣ ਮੈਂ (ਜੀਵਨ-ਪੰਧ ਵਿਚ) ਪ੍ਰਭੂ ਦੇ ਨਾਮ ਦੇ ਆਸਰੇ ਤੁਰਦਾ ਹਾਂ, ਗੁਰੂ ਦੇ ਡਰ-ਅਦਬ ਵਿਚ ਰਹਿ ਕੇ ਤੁਰਦਾ ਹਾਂ, (ਜੀਵਨ-ਔਕੜਾਂ ਬਾਰੇ) ਗੁਰੂ ਦੇ ਸਮਝਾਏ ਹੋਏ ਭੇਦ ਦੀ ਸਹਾਇਤਾ ਨਾਲ ਤੁਰਦਾ ਹਾਂ ॥੧॥ ਰਹਾਉ ॥
ਸਤਿਗੁਰਸਬਦੀ ਪਾਧਰੁ ਜਾਣਿ ॥
ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜ਼ਿੰਦਗੀ ਦਾ ਪੱਧਰਾ ਰਸਤਾ ਸਮਝ ਲੈਂਦਾ ਹੈ,
ਗੁਰ ਕੈ ਤਕੀਐ ਸਾਚੈ ਤਾਣਿ ॥
ਉਹ (ਇਸ ਜੀਵਨ-ਸਫ਼ਰ ਵਿਚ) ਗੁਰੂ ਦੇ ਆਸਰੇ ਤੁਰਦਾ ਹੈ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦੇ ਸਹਾਰੇ ਤੁਰਦਾ ਹੈ,
ਨਾਮੁ ਸਮ੍ਰਾਲਸਿ ਰੂੜ੍ਰੀ ਬਾਣਿ ॥
ਉਹ ਸਤਿਗੁਰੂ ਦੀ ਸੁੰਦਰ ਬਾਣੀ ਦੀ ਰਾਹੀਂ ਪਰਮਾਤਮਾ ਦਾ ਨਾਮ (ਹਿਰਦੇ ਵਿਚ) ਵਸਾਂਦਾ ਹੈ।
ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥
ਹੇ ਪ੍ਰਭੂ! ਜਦੋਂ ਤੇਰੀ ਮਿਹਰ ਹੁੰਦੀ ਹੈ ਤਾਂ ਉਹ ਤੇਰਾ ਦਰ ਪਛਾਣ ਕੇ ਲੱਭ ਲੈਂਦਾ ਹੈ ॥੨॥
ਊਡਾਂ ਬੈਸਾ ਏਕ ਲਿਵ ਤਾਰ ॥
ਜਿਉਂ ਜਿਉਂ ਮੈਂ (ਜੀਵ-ਪੰਛੀ) ਜੀਵਨ-ਪੰਧ ਵਿਚ ਇਕ ਪਰਮਾਤਮਾ ਦੇ ਚਰਨਾਂ ਵਿਚ ਇਕ-ਰਸ ਸੁਰਤ ਜੋੜ ਕੇ ਉਡਾਰੀਆਂ ਲਾਂਦਾ ਹਾਂ ਤੇ ਲਗਨ ਦਾ ਸਹਾਰਾ ਲੈਂਦਾ ਹਾਂ,
ਗੁਰ ਕੈ ਸਬਦਿ ਨਾਮ ਆਧਾਰ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ-ਨਾਮ ਦਾ ਆਸਰਾ ਲੈਂਦਾ ਹਾਂ,
ਨਾ ਜਲੁ ਡੂੰਗਰੁ ਨ ਊਚੀ ਧਾਰ ॥
(ਤਾਂ) ਮੇਰੇ ਜੀਵਨ-ਰਸਤੇ ਵਿਚ ਨਾਹ ਸੰਸਾਰ-ਸਮੁੰਦਰ ਦਾ (ਵਿਕਾਰ-) ਜਲ ਆਉਂਦਾ ਹੈ ਨਾਹ (ਹਉਮੈ ਅਹੰਕਾਰ ਦਾ) ਪਹਾੜ ਖੜਾ ਹੁੰਦਾ ਹੈ, ਤੇ ਨਾਹ ਹੀ ਵਿਕਾਰਾਂ ਦਾ ਕੋਈ ਉੱਚਾ ਲੰਮਾ ਪਹਾੜੀ ਸਿਲਸਿਲਾ ਆ ਖਲੋਂਦਾ ਹੈ।
ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥
ਸ੍ਵੈ ਸਰੂਪ ਵਿਚ (ਆਪਣੇ ਅੰਦਰ ਹੀ ਪ੍ਰਭੂ-ਚਰਨਾਂ ਵਿਚ) ਮੇਰਾ ਨਿਵਾਸ ਹੋ ਜਾਂਦਾ ਹੈ। ਉਸ ਆਤਮਕ ਅਵਸਥਾ ਵਿਚ ਨਾਹ (ਜਨਮ ਮਰਨ ਦੇ ਗੇੜ ਵਾਲਾ) ਰਸਤਾ ਫੜਨਾ ਪੈਂਦਾ ਹੈ ਨਾਹ ਹੀ ਉਸ ਰਸਤੇ ਤੁਰਨ ਵਾਲਾ ਹੀ ਕੋਈ ਹੁੰਦਾ ਹੈ ॥੩॥
ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥
ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਘਰ ਵਿਚ ਤੂੰ ਪਰਗਟ ਹੋ ਪੈਂਦਾ ਹੈਂ ਉਸ ਦੀ ਆਤਮਕ ਅਵਸਥਾ ਤੂੰ ਹੀ ਜਾਣਦਾ ਹੈਂ ਕਿ ਉਸ ਨੂੰ ਤੈਥੋਂ ਬਿਨਾ ਕੋਈ ਹੋਰ ਆਸਰਾ ਸੁੱਝਦਾ ਹੀ ਨਹੀਂ।
ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥
ਸਾਰਾ ਜਗਤ ਪ੍ਰਭੂ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਦੇ ਦਬਾਉ ਹੇਠ ਦਬਿਆ ਪਿਆ ਹੈ। ਗੁਰੂ ਤੋਂ ਬਿਨਾ ਸਮਝ ਨਹੀਂ ਆ ਸਕਦੀ।
ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥
(ਪ੍ਰਭੂ ਨਾਮ ਦਾ ਆਸਰਾ ਛੱਡ ਕੇ ਜਗਤ) ਤਰਲੈ ਲੈਂਦਾ ਹੈ ਤੇ ਵਿਲਕਦਾ ਹੈ। ਗੁਰੂ ਦੀ ਸਰਨ ਤੋਂ ਬਿਨਾ ਨਾਮ ਜਪ ਨਹੀਂ ਸਕਦਾ।
ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰਸਬਦੁ ਸਿਞਾਪੈ ॥੪॥
ਪਰ ਜੇ ਜੀਵ ਗੁਰੂ ਦੇ ਸ਼ਬਦ ਨੂੰ ਪਛਾਣ ਲਏ ਤਾਂ ਪ੍ਰਭੂ ਦਾ ਨਾਮ ਇਸ ਨੂੰ ਅੱਖ ਦੇ ਇਕ ਫੋਰ ਵਿਚ (ਮਾਇਆ ਦੇ ਦਬਾਉ ਤੋਂ) ਛਡਾ ਲੈਂਦਾ ਹੈ ॥੪॥
ਇਕਿ ਮੂਰਖ ਅੰਧੇ ਮੁਗਧ ਗਵਾਰ ॥
(ਜਗਤ ਵਿਚ) ਅਨੇਕਾਂ ਹੀ ਮੂਰਖ ਐਸੇ ਹਨ ਜੋ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਪਏ ਹਨ।
ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥
ਪਰ ਅਨੇਕਾਂ ਹੀ ਐਸੇ ਭੀ ਹਨ ਜੋ ਗੁਰੂ ਦੇ ਡਰ-ਅਦਬ ਵਿਚ ਤੁਰ ਕੇ ਪ੍ਰਭੂ-ਨਾਮ ਦਾ ਆਸਰਾ ਲੈਂਦੇ ਹਨ।
ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥
ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਮਿੱਠੀ ਬਾਣੀ ਦੀ ਰਾਹੀਂ ਨਾਮ-ਅੰਮ੍ਰਿਤ ਦੀ ਧਾਰ ਦਾ ਰਸ ਮਾਣਦੇ ਹਨ।
ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥
ਜਿਸ ਮਨੁੱਖ ਨੇ ਨਾਮ-ਅੰਮ੍ਰਿਤ ਦੀ ਧਾਰ ਪੀਤੀ ਹੈ ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਹਾਸਲ ਕਰਨ ਵਾਲਾ ਦਰਵਾਜ਼ਾ ਲੱਭ ਪੈਂਦਾ ਹੈ ॥੫॥
ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥
ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਵਿਚ ਤੇ ਪਿਆਰ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦੇ ਹਨ, ਗੁਰੂ ਦੀ ਦੱਸੀ ਕਾਰ ਕਰਦੇ ਹਨ।
ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥
(ਭਾਵ) ਸਿਫਤਿ-ਸਾਲਾਹ ਦੀ ਬਾਣੀ ਰਾਹੀਂ ਸਦਾ-ਥਿਰ ਪ੍ਰਭੂ ਦਾ ਨਾਮ ਜਪਦੇ ਹਨ ਉਹਨਾਂ ਉਤੇ ਗੁਰੂ-ਬੱਦਲ (ਪ੍ਰਭੂ ਦੀ ਰਹਿਮਤ ਦੀ) ਵਰਖਾ ਕਰਦਾ ਹੈ ਜਿਸ ਕਰਕੇ ਉਹਨਾਂ ਦੇ ਹਿਰਦੇ ਦੀ ਧਰਤੀ ਸੁਹਾਵਣੀ ਬਣ ਜਾਂਦੀ ਹੈ, ਉਹਨਾਂ ਨੂੰ ਹਰੇਕ ਸਰੀਰ ਵਿਚ ਪਰਮਾਤਮਾ ਦੀ ਜੋਤਿ ਵਿਆਪਕ ਦਿੱਸਦੀ ਹੈ।
ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥
ਪਰ ਗੁਰੂ ਤੋਂ ਬੇ-ਮੁਖ ਦੀ ਨਿਸ਼ਾਨੀ ਇਹ ਹੈ ਕਿ ਉਹ ਭੈੜੀ ਮੱਤੇ ਲਗ ਕੇ (ਮਾਨੋ) ਕੱਲਰ ਵਿਚ ਬੀ ਬੀਜਦਾ ਰਹਿੰਦਾ ਹੈ।
ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥
ਜੇਹੜੇ ਮਨੁੱਖ ਗੁਰੂ ਤੋਂ ਵਾਂਜੇ ਰਹਿੰਦੇ ਹਨ, ਉਹ ਅਗਿਆਨਤਾ ਦੇ ਘੁੱਪ ਹਨੇਰੇ ਵਿਚ (ਹੱਥ ਪੈਰ ਮਾਰਦੇ ਹਨ), ਨਾਮ-ਜਲ ਤੋਂ ਬਿਨਾ ਉਹ ਵਿਕਾਰਾਂ ਦੇ ਸਮੁੰਦਰ ਵਿਚ ਗੋਤੇ ਖਾਂਦੇ ਰਹਿੰਦੇ ਹਨ ॥੬॥
ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥
ਜੋ ਭੀ ਖੇਡ ਰਚੀ ਹੈ ਪ੍ਰਭੂ ਨੇ ਆਪਣੀ ਰਜ਼ਾ ਵਿਚ ਰਚੀ ਹੋਈ ਹੈ।
ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥
(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਜੋ ਲੇਖ (ਉਹਨਾਂ ਦੇ ਮੱਥੇ ਤੇ) ਧੁਰੋਂ ਲਿਖਿਆ ਜਾਂਦਾ ਹੈ ਉਹ (ਕਿਸੇ ਪਾਸੋਂ) ਮਿਟਾਇਆ ਨਹੀਂ ਜਾ ਸਕਦਾ।
ਹੁਕਮੇ ਬਾਧਾ ਕਾਰ ਕਮਾਇ ॥
ਹਰੇਕ ਜੀਵ ਪ੍ਰਭੂ ਦੇ ਹੁਕਮ ਵਿਚ ਬੱਝਾ ਹੋਇਆ ਆਪਣੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਾਰ ਕਰਦਾ ਹੈ।
ਏਕ ਸਬਦਿ ਰਾਚੈ ਸਚਿ ਸਮਾਇ ॥੭॥
(ਇਹ ਪ੍ਰਭੂ ਦੀ ਮਿਹਰ ਹੈ ਕਿ ਕੋਈ ਵਡ-ਭਾਗੀ ਜੀਵ) ਇਕ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੭॥
ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਹੁਕਮ ਚੱਲ ਰਿਹਾ ਹੈ, ਸਾਰੀ ਸ੍ਰਿਸ਼ਟੀ ਵਿਚ ਨੀਵੇਂ ਤੋਂ ਨੀਵੇਂ ਥਾਵਾਂ ਵਿਚ ਭੀ ਤੇਰਾ ਹੀ ਨਾਮ ਵੱਜ ਰਿਹਾ ਹੈ।
ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥
ਸਭ ਜੀਵਾਂ ਵਿਚ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਜੀਵਨ-ਰੌ ਰੁਮਕ ਰਹੀ ਹੈ (ਜਿਸ ਕਿਸੇ ਨੂੰ ਮਿਲਦਾ ਹੈ) ਉਹ ਅਬਿਨਾਸ਼ੀ ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ।
ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥
(ਨਾਮ ਤੋਂ ਵਾਂਜੇ ਬੰਦਿਆਂ ਦੇ) ਸਿਰ ਉਤੇ ਜਨਮ ਮਰਨ ਦਾ ਗੇੜ ਖੜਾ ਦਿੱਸਦਾ ਹੈ, ਮਾਇਆ ਦੀ ਭੁੱਖ, ਮਾਇਆ ਦੇ ਮੋਹ ਦੀ ਨੀਂਦ ਤੇ ਆਤਮਕ ਮੌਤ ਖੜੇ ਦਿੱਸਦੇ ਹਨ।
ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥
ਹੇ ਨਾਨਕ! ਸਭ ਰਸਾਂ ਦੇ ਸੋਮੇ ਪ੍ਰਭੂ ਦੀ ਸਦਾ-ਥਿਰ ਮਿਹਰ ਦੀ ਨਿਗਾਹ ਜਿਸ ਬੰਦੇ ਉਤੇ ਪੈਂਦੀ ਹੈ ਉਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਉਸ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ॥੮॥੧॥੪॥
ਮਲਾਰ ਮਹਲਾ ੧ ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥
ਅੰਞਾਣ ਜਿੰਦ ਉੱਚੀ ਆਤਮਕ ਅਵਸਥਾ ਦੀ ਕਦਰ ਨਹੀਂ ਸਮਝਦੀ, ਆਤਮਕ ਮੌਤ ਤੋਂ ਬਚਣ (ਦਾ ਉਪਾਉ) ਨਹੀਂ ਜਾਣਦੀ।
ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥
ਗੁਰੂ ਦੇ ਸ਼ਬਦ ਦੀ ਰਾਹੀਂ ਸਮਝਣ ਦਾ ਜਤਨ ਤਾਂ ਕਰਦੀ ਹੈ ਪਰ (ਗੁਰ-ਸ਼ਬਦ ਤੋਂ) ਲਾਂਭੇ ਹੀ ਬੈਠੀ ਹੋਈ (ਗੁਰੂ ਦੇ ਸ਼ਬਦ ਵਿਚ ਜੁੜਦੀ ਨਹੀਂ, ਲੀਨ ਨਹੀਂ ਹੁੰਦੀ) ॥੧॥
ਤੂ ਕੈਸੇ ਆੜਿ ਫਾਥੀ ਜਾਲਿ ॥
ਹੇ ਆੜਿ! (ਪੰਛੀ ਆੜਿ ਵਾਂਗ ਦੂਜਿਆਂ ਉਤੇ ਵਧੀਕੀ ਕਰਨ ਵਾਲੀ ਹੇ ਜਿੰਦੇ!) ਤੂੰ (ਮਾਇਆ ਦੇ ਮੋਹ ਦੇ) ਜਾਲ ਵਿਚ ਕਿਵੇਂ ਫਸ ਗਈ?
ਅਲਖੁ ਨ ਜਾਚਹਿ ਰਿਦੈ ਸਮ੍ਰਾਲਿ ॥੧॥ ਰਹਾਉ ॥
ਤੂੰ ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਨਾਮ ਸੰਭਾਲ ਕੇ ਉਸ ਪਾਸੋਂ (ਆਤਮਕ ਜੀਵਨ ਦੀ ਦਾਤਿ) ਕਿਉਂ ਨਹੀਂ ਮੰਗਦੀ? ॥੧॥ ਰਹਾਉ ॥
ਏਕ ਜੀਅ ਕੈ ਜੀਆ ਖਾਹੀ ॥
ਹੇ ਆੜਿ! ਤੂੰ ਆਪਣੀ ਇਕ ਜਿੰਦ ਦੀ ਖ਼ਾਤਰ (ਪਾਣੀ ਵਿਚੋਂ ਚੁਗ ਚੁਗ ਕੇ) ਅਨੇਕਾਂ ਜੀਵ ਖਾਂਦੀ ਹੈਂ (ਹੇ ਜਿੰਦੇ! ਤੂੰ ਆਪਣੇ ਸਰੀਰ ਦੀ ਪਾਲਣਾ ਵਾਸਤੇ ਅਨੇਕਾਂ ਨਾਲ ਠੱਗੀ-ਠੋਰੀ ਕਰਦੀ ਹੈਂ)।
ਜਲਿ ਤਰਤੀ ਬੂਡੀ ਜਲ ਮਾਹੀ ॥੨॥
ਤੂੰ (ਜਲ-ਜੰਤ ਫੜਨ ਵਾਸਤੇ) ਪਾਣੀ ਵਿਚ ਤਰਦੀ ਤਰਦੀ ਪਾਣੀ ਵਿਚ ਹੀ ਡੁੱਬ ਜਾਂਦੀ ਹੈਂ (ਹੇ ਜਿੰਦੇ! ਮਾਇਆ-ਜਾਲ ਵਿਚ ਦੌੜ-ਭੱਜ ਕਰਦੀ ਆਖ਼ਰ ਇਸੇ ਮਾਇਆ-ਜਾਲ ਵਿਚ ਹੀ ਆਤਮਕ ਮੌਤੇ ਮਰ ਜਾਂਦੀ ਹੈਂ) ॥੨॥
ਸਰਬ ਜੀਅ ਕੀਏ ਪ੍ਰਤਪਾਨੀ ॥
(ਆਪਣੇ ਸੁਆਰਥ ਦੀ ਖ਼ਾਤਰ) ਤੂੰ ਸਾਰੇ ਜੀਵਾਂ ਨੂੰ ਬਹੁਤ ਦੁਖੀ ਕੀਤਾ ਹੋਇਆ ਹੈ,
ਜਬ ਪਕੜੀ ਤਬ ਹੀ ਪਛੁਤਾਨੀ ॥੩॥
ਜਦੋਂ ਤੂੰ (ਮੌਤ ਦੇ ਜਾਲ ਵਿਚ) ਫੜੀ ਜਾਂਦੀ ਹੈਂ ਤਦੋਂ ਪਛੁਤਾਂਦੀ ਹੈਂ ॥੩॥
ਜਬ ਗਲਿ ਫਾਸ ਪੜੀ ਅਤਿ ਭਾਰੀ ॥
ਜਦੋਂ ਆੜਿ ਦੇ ਗਲ ਵਿਚ (ਕਿਸੇ ਸ਼ਿਕਾਰੀ ਦੀ) ਬਹੁਤ ਭਾਰੀ ਫਾਹੀ ਪੈਂਦੀ ਹੈ,
ਊਡਿ ਨ ਸਾਕੈ ਪੰਖ ਪਸਾਰੀ ॥੪॥
ਤਾਂ ਉਹ ਖੰਭ ਖਿਲਾਰ ਕੇ ਉੱਡ ਨਹੀਂ ਸਕਦੀ (ਜਦੋਂ ਜਿੰਦ ਮਾਇਆ ਦੇ ਮੋਹ ਦੇ ਜਾਲ ਵਿਚ ਫਸ ਜਾਂਦੀ ਹੈ ਤਾਂ ਇਹ ਆਤਮਕ ਉਡਾਰੀ ਲਾਣ ਜੋਗੀ ਨਹੀਂ ਰਹਿੰਦੀ, ਇਸ ਦੀ ਸੁਰਤੀ ਉੱਚੀ ਹੋ ਕੇ ਪ੍ਰਭੂ-ਚਰਨਾਂ ਵਿਚ ਪਹੁੰਚ ਨਹੀਂ ਸਕਦੀ) ॥੪॥
ਰਸਿ ਚੂਗਹਿ ਮਨਮੁਖਿ ਗਾਵਾਰਿ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਹੇ ਅਮੋੜ ਜਿੰਦੇ! ਤੂੰ ਬੜੀ ਮੌਜ ਨਾਲ (ਮਾਇਆ ਦਾ ਚੋਗਾ) ਚੁਗਦੀ ਹੈਂ (ਤੇ ਮਾਇਆ ਦੇ ਜਾਲ ਵਿਚ ਫਸਦੀ ਜਾਂਦੀ ਹੈਂ)।
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥
ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ, ਪ੍ਰਭੂ ਨਾਲ ਡੂੰਘੀ ਸਾਂਝ ਪਾ, ਤਦੋਂ ਹੀ ਤੂੰ (ਮਾਇਆ ਦੇ ਮੋਹ ਦੇ ਜਾਲ ਤੇ ਆਤਮਕ ਮੌਤ ਤੋਂ) ਬਚ ਸਕੇਂਗੀ ॥੫॥
ਸਤਿਗੁਰੁ ਸੇਵਿ ਤੂਟੈ ਜਮਕਾਲੁ ॥
(ਹੇ ਜਿੰਦੇ!) ਸਤਿਗੁਰ ਦੀ ਸਰਨ ਪਉ, ਤਦੋਂ ਹੀ ਆਤਮਕ ਮੌਤ ਵਾਲਾ ਜਾਲ ਟੁੱਟ ਸਕੇਗਾ।
ਹਿਰਦੈ ਸਾਚਾ ਸਬਦੁ ਸਮ੍ਰਾਲੁ ॥੬॥
(ਛੁਟਕਾਰੇ ਵਾਸਤੇ) ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲਾ ਗੁਰ-ਸ਼ਬਦ ਸੰਭਾਲ ॥੬॥
ਗੁਰਮਤਿ ਸਾਚੀ ਸਬਦੁ ਹੈ ਸਾਰੁ ॥
(ਹੇ ਜਿੰਦੇ!) ਗੁਰੂ ਦੀ ਮੱਤ ਹੀ ਸਦਾ ਕਾਇਮ ਰਹਿਣ ਵਾਲੀ ਮੱਤ ਹੈ, ਗੁਰੂ ਦਾ ਸ਼ਬਦ ਹੀ ਸ੍ਰੇਸ਼ਟ ਪਦਾਰਥ ਹੈ।
ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥
(ਇਸ ਸ਼ਬਦ ਦਾ ਆਸਰਾ ਲੈ ਕੇ ਹੀ ਜੀਵ) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ਸਕਦਾ ਹੈ ॥੭॥
ਸੇ ਦੁਖ ਆਗੈ ਜਿ ਭੋਗ ਬਿਲਾਸੇ ॥
ਦੁਨੀਆ ਦੇ ਪਦਾਰਥਾਂ ਦੇ ਜੇਹੜੇ ਭੋਗ-ਬਿਲਾਸ ਕਰੀਦੇ ਹਨ (ਬੜੇ ਚਾਉ ਨਾਲ ਮਾਣੀਦੇ ਹਨ) ਉਹ ਜੀਵਨ-ਸਫ਼ਰ ਵਿਚ ਦੁੱਖ ਬਣ ਬਣ ਕੇ ਆ ਵਾਪਰਦੇ ਹਨ।
ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥
ਹੇ ਨਾਨਕ! (ਇਹਨਾਂ ਦੁੱਖਾਂ ਤੋਂ) ਪਰਮਾਤਮਾ ਦੇ ਨਾਮ ਤੋਂ ਬਿਨਾ ਖ਼ਲਾਸੀ ਨਹੀਂ ਹੋ ਸਕਦੀ ॥੮॥੨॥੫॥
ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥
ਰਾਗ ਮਲਾਰ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ ਤਦੋਂ ਗੁਰੂ ਮਿਲਦਾ ਹੈ, ਪਰਮਾਤਮਾ ਦੀ ਮਿਹਰ ਤੋਂ ਬਿਨਾ ਗੁਰੂ ਨਹੀਂ ਮਿਲ ਸਕਦਾ।
ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥
ਜੇ ਗੁਰੂ ਮਿਲ ਪਏ ਤਾਂ ਮਨੁੱਖ (ਸ਼ੁੱਧ) ਸੋਨਾ ਬਣ ਜਾਂਦਾ ਹੈ। (ਪਰ ਇਹ ਤਦੋਂ ਹੀ ਹੁੰਦਾ ਹੈ) ਜਦੋਂ ਪਰਮਾਤਮਾ ਦੀ ਰਜ਼ਾ ਹੋਵੇ ॥੧॥
ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖ।
ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਗੁਰੂ ਦੀ ਰਾਹੀਂ ਮਿਲਦਾ ਹੈ, (ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ) ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥
ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥
ਜਦੋਂ ਗੁਰੂ ਦੀ ਰਾਹੀਂ (ਮਨੁੱਖ ਦੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੁੰਦੀ ਹੈ, ਤਦੋਂ ਮਨੁੱਖ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ।
ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥
ਗੁਰੂ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਬਣਦੀ ਹੈ, ਤੇ, ਮਨੁੱਖ ਜੰਮਣ ਮਰਨ ਦੇ ਗੇੜ ਵਿਚ ਨਹੀਂ ਪੈਂਦਾ ॥੨॥
ਗੁਰਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥
ਗੁਰੂ ਦੀ ਕਿਰਪਾ ਨਾਲ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ। ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਬਣਾ ਕੇ ਮਨੁੱਖ ਵਿਕਾਰਾਂ ਵਲੋਂ ਹਟ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।
ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥
ਉਹੀ ਮਨੁੱਖ ਵਿਕਾਰਾਂ ਵਲੋਂ ਖ਼ਲਾਸੀ ਦਾ ਰਸਤਾ ਲੱਭ ਸਕਦਾ ਹੈ, ਜਿਹੜਾ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ ॥੩॥
ਗੁਰਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥
ਗੁਰੂ ਦੀ ਕਿਰਪਾ ਨਾਲ ਮਨੁੱਖ ਆਪਣੇ ਅੰਦਰੋਂ ਮਾਇਆ ਦਾ ਪ੍ਰਭਾਵ ਦੂਰ ਕਰ ਕੇ ਪਰਮਾਤਮਾ ਦੇ ਘਰ ਵਿਚ ਜੰਮ ਪੈਂਦਾ ਹੈ (ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿ ਕੇ ਨਵਾਂ ਆਤਮਕ ਜੀਵਨ ਬਣਾ ਲੈਂਦਾ ਹੈ)।
ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥
(ਗੁਰੂ ਦੀ ਰਾਹੀਂ) ਮਨੁੱਖ ਇਸ ਅਮੋੜ ਮਨ ਨੂੰ ਵੱਸ ਵਿਚ ਲੈ ਆਉਂਦਾ ਹੈ, ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ ਹਾਸਲ ਕਰ ਲੈਂਦਾ ਹੈ, ਤੇ, ਇਸ ਤਰ੍ਹਾਂ ਗੁਰੂ-ਪੁਰਖ ਦੀ ਰਾਹੀਂ ਮਨੁੱਖ ਅਕਾਲ ਪੁਰਖ ਨੂੰ ਮਿਲ ਪੈਂਦਾ ਹੈ ॥੪॥
ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥
ਇਹ ਜਗਤ ਨਾਸਵੰਤ ਖੇਡ (ਹੀ) ਹੈ। (ਉਹ ਮਨੁੱਖ) ਮੂਰਖ ਹੈ (ਜਿਹੜਾ ਇਸ ਨਾਸਵੰਤ ਖੇਡ ਦੀ ਖ਼ਾਤਰ ਆਪਣੇ ਆਤਮਕ ਜੀਵਨ ਦਾ ਸਾਰਾ) ਸਰਮਾਇਆ ਗਵਾ ਕੇ (ਇਥੋਂ) ਤੁਰਦਾ ਹੈ।
ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥
ਨਫ਼ਾ ਪਰਮਾਤਮਾ (ਦਾ ਨਾਮ ਹੈ, ਇਹ ਨਫ਼ਾ) ਸਾਧ ਸੰਗਤ ਵਿਚ ਮਿਲਦਾ ਹੈ, (ਪਰ ਪਰਮਾਤਮਾ ਦੀ) ਮਿਹਰ ਨਾਲ ਹੀ (ਮਨੁੱਖ ਇਹ ਨਫ਼ਾ) ਹਾਸਲ ਕਰਦਾ ਹੈ ॥੫॥
ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥
ਆਪਣੇ ਮਨ ਵਿਚ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ, ਕਿਸੇ ਭੀ ਮਨੁੱਖ ਨੇ (ਇਹ ਹਰਿ-ਨਾਮ-ਲਾਭ) ਗੁਰੂ (ਦੀ ਸਰਨ) ਤੋਂ ਬਿਨਾ ਹਾਸਲ ਨਹੀਂ ਕੀਤਾ।
ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥
(ਜਿਨ੍ਹਾਂ ਮਨੁੱਖਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ॥੬॥
ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥
(ਮੇਰੇ ਵਾਸਤੇ ਤਾਂ) ਹਰੀ ਪਰਮਾਤਮਾ ਦਾ ਨਾਮ (ਹੀ) ਸਹਾਰਾ ਹੈ, ਹਰੀ ਦਾ ਨਾਮ ਹੀ ਆਸਰਾ ਹੈ।
ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥
ਹੇ ਪ੍ਰਭੂ ਜੀ! ਮਿਹਰ ਕਰੋ, (ਮੈਨੂੰ) ਗੁਰੂ ਮਿਲਾਓ, ਮੈਂ (ਗੁਰੂ ਦੀ ਰਾਹੀਂ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ) ਰਸਤਾ ਲੱਭ ਸਕਾਂ ॥੭॥
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥
(ਜਿਨ੍ਹਾਂ ਮਨੁੱਖਾਂ ਦੇ) ਮੱਥੇ ਉੱਤੇ ਧੁਰ ਦਰਗਾਹ ਤੋਂ ਮਾਲਕ-ਪ੍ਰਭੂ ਨੇ (ਗੁਰੂ-ਮਿਲਾਪ ਦਾ ਲੇਖ) ਲਿਖ ਦਿੱਤਾ, (ਉਹ ਲੇਖ ਕਿਸੇ ਪਾਸੋਂ) ਮਿਟਾਇਆ ਨਹੀਂ ਜਾ ਸਕਦਾ।
ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥
ਹੇ ਨਾਨਕ! (ਗੁਰੂ-ਸਰਨ ਦੀ ਬਰਕਤਿ ਨਾਲ) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੀ ਰਜ਼ਾ ਪਿਆਰੀ ਲੱਗਣ ਲੱਗ ਪਈ, ਉਹ ਮਨੁੱਖ ਮੁਕੰਮਲ (ਆਤਮਕ ਜੀਵਨ ਵਾਲੇ) ਬਣ ਗਏ ॥੮॥੧॥
ਮਲਾਰ ਮਹਲਾ ੩ ॥
ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥
ਜਗਤ (ਕਰਮ ਕਾਂਡ ਵਿਚ ਹੀ ਰੱਖਣ ਵਾਲੀ ਸ਼ਾਸਤ੍ਰਾਂ) ਵੇਦਾਂ ਦੀ ਬਾਣੀ ਵਿਚ ਪਰਚਿਆ ਰਹਿੰਦਾ ਹੈ, ਮਾਇਆ ਦੇ ਤਿੰਨਾਂ ਗੁਣਾਂ ਦੀ (ਹੀ) ਵਿਚਾਰ ਕਰਦਾ ਰਹਿੰਦਾ ਹੈ (ਪ੍ਰਭੂ ਦਾ ਨਾਮ ਨਹੀਂ ਸਿਮਰਦਾ)।
ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥
ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ) ਜਮਦੂਤਾਂ ਦੀ ਸਜ਼ਾ ਸਹਾਰਦਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।
ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥
(ਜਿਹੜਾ ਮਨੁੱਖ) ਗੁਰੂ ਨੂੰ ਮਿਲ ਪੈਂਦਾ ਹੈ, ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਜਾਂਦੀ ਹੈ ਉਹ ਮਨੁੱਖ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ॥੧॥
ਮਨ ਰੇ ਸਤਿਗੁਰੁ ਸੇਵਿ ਸਮਾਇ ॥
ਹੇ (ਮੇਰੇ) ਮਨ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ ਨਾਮ ਵਿਚ) ਲੀਨ ਹੋਇਆ ਰਹੁ।
ਵਡੈ ਭਾਗਿ ਗੁਰ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥
(ਜਿਸ ਮਨੁੱਖ ਨੇ) ਵੱਡੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਉਹ ਸਦਾ ਹਰੀ ਦਾ ਨਾਮ ਧਿਆਉਂਦਾ ਰਹਿੰਦਾ ਹੈ ॥੧॥ ਰਹਾਉ ॥
ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥
ਪਰਮਾਤਮਾ ਨੇ ਆਪਣੀ ਰਜ਼ਾ ਵਿਚ ਇਹ ਜਗਤ ਪੈਦਾ ਕੀਤਾ ਹੈ, ਪਰਮਾਤਮਾ ਆਪ ਹੀ (ਜੀਵਾਂ ਨੂੰ) ਆਸਰਾ ਦੇਂਦਾ ਹੈ।
ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥
(ਜਿਸ ਮਨੁੱਖ ਦਾ) ਮਨ ਪਰਮਾਤਮਾ ਨੇ ਆਪਣੀ ਰਜ਼ਾ ਵਿਚ (ਗੁਰੂ ਦੀ ਰਾਹੀਂ) ਪਵਿੱਤਰ ਕਰ ਦਿੱਤਾ ਹੈ, ਉਸ ਮਨੁੱਖ ਦਾ ਪਿਆਰ ਪ੍ਰਭੂ ਚਰਨਾਂ ਨਾਲ ਬਣ ਗਿਆ।
ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥
ਸਾਰੇ ਮਨੁੱਖਾ ਜੀਵਨ ਨੂੰ ਚੰਗਾ ਬਣਾ ਸਕਣ ਵਾਲਾ ਗੁਰੂ (ਉਸ ਮਨੁੱਖ ਨੂੰ) ਪਰਮਾਤਮਾ ਦੀ ਰਜ਼ਾ ਅਨੁਸਾਰ ਮਿਲ ਪਿਆ ॥੨॥
ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥
ਗੁਰੂ ਦੀ ਸਰਨ ਪੈ ਕੇ (ਹੀ) ਕੋਈ ਵਿਰਲਾ ਮਨੁੱਖ (ਇਹ) ਸਮਝਦਾ ਹੈ (ਕਿ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹੀ ਸਦਾ ਕਾਇਮ ਰਹਿਣ ਵਾਲੀ ਹੈ।
ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥
(ਪ੍ਰਭੂ) ‘ਅਸਚਰਜ ਹੈ ਅਸਚਰਜ ਹੈ’-ਇਹ ਆਖ ਆਖ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ, (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ।
ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥
ਪ੍ਰਭੂ ਆਪ ਹੀ ਜਿਸ ਮਨੁੱਖ ਉਤੇ) ਬਖ਼ਸ਼ਸ਼ ਕਰਦਾ ਹੈ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। (ਉਸ ਦੀ) ਮਿਹਰ ਨਾਲ (ਹੀ ਉਸ ਦਾ) ਮਿਲਾਪ ਹੁੰਦਾ ਹੈ ॥੩॥
ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥
ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ (ਸਾਰੇ ਜਗਤ ਦਾ) ਪ੍ਰਧਾਨ ਹੈ ਮਾਲਕ ਹੈ। ਜਿਸ (ਮਨੁੱਖ ਨੂੰ) ਗੁਰੂ ਨੇ ਉਸ ਦਾ ਦਰਸਨ ਕਰਾ ਦਿੱਤਾ;
ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥
(ਉਸ ਦੇ ਅੰਦਰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੋਣ ਲੱਗ ਪੈਂਦੀ ਹੈ, (ਉਸ ਦਾ) ਮਨ ਸੰਤੋਖੀ ਹੋ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਹਰਿ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ।
ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥
(ਜਿਵੇਂ ਪਾਣੀ ਨਾਲ ਖੇਤੀ ਹਰੀ ਹੋ ਜਾਂਦੀ ਹੈ, ਨਾਹ ਸੁੱਕਦੀ ਹੈ ਨਾਹ ਕੁਮਲਾਂਦੀ ਹੈ, ਤਿਵੇਂ ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ; ਉਸ ਦੀ ਜਿੰਦ) ਪਰਮਾਤਮਾ ਦੇ ਨਾਮ (-ਜਲ) ਦੀ ਬਰਕਤਿ ਨਾਲ ਸਦਾ ਹਰੀ-ਭਰੀ (ਆਤਮਕ ਜੀਵਨ ਵਾਲੀ) ਰਹਿੰਦੀ ਹੈ, ਨਾਹ ਕਦੇ ਸੁੱਕਦੀ ਹੈ (ਨਾਹ ਕਦੇ ਆਤਮਕ ਮੌਤ ਸਹੇੜਦੀ ਹੈ) ਨਾਹ ਕਦੇ ਕੁਮਲਾਂਦੀ ਹੈ (ਨਾਹ ਕਦੇ ਡੋਲਦੀ ਹੈ) ॥੪॥
ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥
ਬੇਸ਼ੱਕ ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੇ, ਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਭੀ (ਪਰਮਾਤਮਾ ਦਾ ਨਾਮ-ਧਨ) ਹਾਸਲ ਨਹੀਂ ਕੀਤਾ।
ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥
ਗੁਰੂ (ਭੀ) ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ, ਆਤਮਕ ਅਡੋਲਤਾ ਵਿਚ ਮਿਲਦਾ ਹੈ ਪਿਆਰ ਵਿਚ ਮਿਲਦਾ ਹੈ।
ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਭਟਕਣਾ ਨੇ ਕੁਰਾਹੇ ਪਾ ਰੱਖਿਆ ਹੁੰਦਾ ਹੈ। ਕਿਸਮਤ ਤੋਂ ਬਿਨਾ ਪਰਮਾਤਮਾ ਦਾ ਨਾਮ-ਧਨ ਨਹੀਂ ਲੱਭ ਸਕਦਾ ॥੫॥
ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥
(ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਤਿੰਨਾਂ ਗੁਣਾਂ ਵਿਚ ਰੱਖਣ ਵਾਲੇ ਕਰਮ-ਕਾਂਡ ਦਾ ਹੀ) ਵਿਚਾਰ ਕਰਦੇ ਹਨ, ਤੇ, ਇਹ ਤਿੰਨਾਂ ਗੁਣਾਂ ਦੀ ਵਿਚਾਰ ਨਿਰੀ ਮਾਇਆ ਹੀ ਹੈ।
ਮੁਕਤਿ ਕਦੇ ਨ ਹੋਵਈ ਨਹੁ ਪਾਇਨਿ੍ ਮੋਖ ਦੁਆਰੁ ॥
(ਇਸ ਉੱਦਮ ਨਾਲ) ਕਦੇ ਭੀ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ, (ਉਹ ਲੋਕ) ਮਾਇਆ ਤੋਂ ਖ਼ਲਾਸੀ ਪਾਣ ਦਾ ਰਸਤਾ ਨਹੀਂ ਲੱਭ ਸਕਦੇ।
ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥
ਗੁਰੂ (ਦੀ ਸਰਨ) ਤੋਂ ਬਿਨਾ (ਮਾਇਆ ਦੇ ਮੋਹ ਦੀਆਂ) ਫਾਹੀਆਂ ਨਹੀਂ ਟੁੱਟਦੀਆਂ, ਪਰਮਾਤਮਾ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ ॥੬॥
ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥
ਪੰਡਿਤ ਲੋਕ ਮੁਨੀ ਲੋਕ (ਸ਼ਾਸਤ੍ਰਾਂ ਨੂੰ) ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ (ਕਰਮ ਕਾਂਡ ਦੇ ਗੇੜ ਵਿਚ ਪਾਈ ਰੱਖਣ ਵਾਲੇ) ਵੇਦ (ਆਦਿਕ ਧਰਮ-ਪੁਸਤਕਾਂ ਦਾ ਹੀ) ਅਭਿਆਸ ਕਰਦੇ ਰਹਿੰਦੇ ਹਨ,
ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥
(ਪਰ ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਚਿੱਤ ਵਿਚ ਨਹੀਂ ਵੱਸਦਾ, ਪ੍ਰਭੂ ਚਰਨਾਂ ਵਿਚ ਨਿਵਾਸ ਨਹੀਂ ਹੁੰਦਾ।
ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥
ਸਿਰ ਤੋਂ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਮਨ ਵਿਚ (ਮਾਇਆ ਦੀ ਖ਼ਾਤਰ) ਠੱਗੀ (ਟਿਕੀ ਰਹਿਣ ਕਰਕੇ) ਆਤਮਕ ਮੌਤ ਬਣੀ ਰਹਿੰਦੀ ਹੈ ॥੭॥
ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥
(ਉਂਞ ਤਾਂ) ਹਰੇਕ ਪ੍ਰਾਣੀ ਪਰਮਾਤਮਾ ਦਾ ਨਾਮ ਪ੍ਰਾਪਤ ਕਰਨ ਲਈ ਤਾਂਘਦਾ ਹੈ, ਪਰ ਚੰਗੀ ਕਿਸਮਤ ਤੋਂ ਬਿਨਾ ਮਿਲਦਾ ਨਹੀਂ ਹੈ।
ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥
ਜਦੋਂ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ ਤਾਂ ਗੁਰੂ ਮਿਲਦਾ ਹੈ (ਤੇ, ਗੁਰੂ ਦੀ ਰਾਹੀਂ) ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।
ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥
ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ (ਮੈਂ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ ਨਾਲ ਸਦਾ ਜੁੜਿਆ ਰਹਿੰਦਾ ਹਾਂ ॥੮॥੨॥
ਮਲਾਰ ਮਹਲਾ ੩ ਅਸਟਪਦੀ ਘਰੁ ੨ ॥
ਰਾਗ ਮਲਾਰ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥
(ਜਿਸ ਮਨੁੱਖ ਉੱਤੇ) ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਸੇਵਾ ਵਿਚ ਲਾਂਦਾ ਹੈ,
ਦੁਖੁ ਪਲ੍ਰਰਿ ਹਰਿ ਨਾਮੁ ਵਸਾਏ ॥
(ਜਿਹੜਾ ਗੁਰੂ) ਉਸ ਦਾ ਦੁੱਖ ਦੂਰ ਕਰ ਕੇ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਵਸਾਂਦਾ ਹੈ।
ਸਾਚੀ ਗਤਿ ਸਾਚੈ ਚਿਤੁ ਲਾਏ ॥
(ਜਿਸ ਉੱਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਨੂੰ) ਗੁਰੂ ਦੀ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣਾ ਨਾਮ) ਸੁਣਾਂਦਾ ਹੈ,
ਗੁਰ ਕੀ ਬਾਣੀ ਸਬਦਿ ਸੁਣਾਏ ॥੧॥
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਆਪਣਾ ਚਿੱਤ ਜੋੜਦਾ ਹੈ ਅਤੇ ਸਦਾ ਕਾਇਮ ਰਹਿਣ ਵਾਲੀ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ ॥੧॥
ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦੀ ਭਗਤੀ ਕਰਦਾ ਰਹੁ, (ਇਹੀ ਹੈ) ਅਸਲ ਖ਼ਜ਼ਾਨਾ।
ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥
ਹਰਿ-ਨਾਮ ਦਾ (ਇਹ) ਧਨ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਅਤੇ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤ ਜੁੜੀ ਰਹਿੰਦੀ ਹੈ ॥੧॥ ਰਹਾਉ ॥
ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥
(ਜਿਵੇਂ ਜਿਹੜੀ) ਇਸਤ੍ਰੀ ਖਸਮ ਤੋਂ ਬਿਨਾ (ਹੁੰਦੀ ਹੋਈ ਸਰੀਰਕ) ਸਿੰਗਾਰ ਕਰਦੀ ਹੈ,
ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥
ਉਹ ਭੈੜੇ ਆਚਰਨ ਵਾਲੀ ਆਖੀ ਜਾਂਦੀ ਹੈ ਅਤੇ ਸਦਾ ਖ਼ੁਆਰ ਹੁੰਦੀ ਹੈ।
ਮਨਮੁਖ ਕਾ ਇਹੁ ਬਾਦਿ ਆਚਾਰੁ ॥
(ਤਿਵੇਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਇਹ ਰਵਈਆ ਵਿਅਰਥ ਜਾਂਦਾ ਹੈ,
ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥
ਕਿ ਉਹ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਬਥੇਰੇ ਵਿਖਾਵੇ ਦੇ ਧਾਰਮਿਕ ਕਰਮਾਂ ਦੀ ਤਾਕੀਦ ਕਰਦੇ ਹਨ ॥੨॥
ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥
ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਨੂੰ ਇਹ ਆਤਮਕ ਸੁਹਜ ਫਬਦਾ ਹੈ,
ਸਬਦੇ ਪਿਰੁ ਰਾਖਿਆ ਉਰ ਧਾਰਿ ॥
ਕਿ ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ।
ਏਕੁ ਪਛਾਣੈ ਹਉਮੈ ਮਾਰਿ ॥
ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਸਿਰਫ਼ ਪਰਮਾਤਮਾ ਨਾਮ ਡੂੰਘੀ ਸਾਂਝ ਪਾਂਦੀ ਹੈ।
ਸੋਭਾਵੰਤੀ ਕਹੀਐ ਨਾਰਿ ॥੩॥
ਉਸ ਜੀਵ-ਇਸਤ੍ਰੀ ਨੂੰ ਸੋਭਾ ਵਾਲੀ ਕਿਹਾ ਜਾਂਦਾ ਹੈ ॥੩॥
ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥
(ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਤੋਂ ਬਿਨਾ ਕਿਸੇ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ।
ਮਨਮੁਖ ਲੋਭਿ ਦੂਜੈ ਲੋਭਾਇਆ ॥
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਲੋਭ ਦੇ ਕਾਰਨ (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ (ਦੇ ਪਿਆਰ) ਵਿਚ ਮਗਨ ਰਹਿੰਦਾ ਹੈ।
ਐਸੇ ਗਿਆਨੀ ਬੂਝਹੁ ਕੋਇ ॥
ਹੇ ਗਿਆਨਵਾਨ! ਜੇ ਕਿਸੇ ਨੂੰ ਆਤਮਕ ਜੀਵਨ ਦੀ ਸੂਝ ਪਈ ਹੈ,
ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥
ਤਾਂ ਇਉਂ ਸਮਝ ਰੱਖੋ ਕਿ ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ ॥੪॥
ਕਹਿ ਕਹਿ ਕਹਣੁ ਕਹੈ ਸਭੁ ਕੋਇ ॥
(ਇਹ) ਫੜ (ਕਿ ਮੈਂ ਭਗਤੀ ਕਰਦਾ ਹਾਂ) ਹਰ ਕੋਈ ਹਰ ਵੇਲੇ ਮਾਰ ਸਕਦਾ ਹੈ,
ਬਿਨੁ ਮਨ ਮੂਏ ਭਗਤਿ ਨ ਹੋਇ ॥
ਪਰ ਮਨ ਵੱਸ ਵਿਚ ਆਉਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ।
ਗਿਆਨ ਮਤੀ ਕਮਲ ਪਰਗਾਸੁ ॥
ਆਤਮਕ ਜੀਵਨ ਦੀ ਸੂਝ ਵਾਲੀ ਮੱਤ ਦੀ ਰਾਹੀਂ ਜਿਸ ਹਿਰਦੇ-ਕੰਵਲ ਦਾ ਖਿੜਾਉ ਹੋ ਜਾਂਦਾ ਹੈ,
ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥
ਨਾਮ (ਜਪਣ) ਦੀ ਰਾਹੀਂ ਉਸ ਹਿਰਦੇ ਵਿਚ (ਸਦਾ ਲਈ) ਨਾਮ ਦਾ ਨਿਵਾਸ ਹੋ ਜਾਂਦਾ ਹੈ ॥੫॥
ਹਉਮੈ ਭਗਤਿ ਕਰੇ ਸਭੁ ਕੋਇ ॥
(ਗੁਰੂ ਦੀ ਸਰਨ ਆਉਣ ਤੋਂ ਬਿਨਾ ਆਪਣੀ) ਹਉਮੈ ਦੇ ਆਸਰੇ ਹਰ ਕੋਈ ਭਗਤੀ ਕਰਦਾ ਹੈ,
ਨਾ ਮਨੁ ਭੀਜੈ ਨਾ ਸੁਖੁ ਹੋਇ ॥
ਪਰ ਇਸ ਤਰ੍ਹਾਂ ਮਨੁੱਖ ਦਾ ਮਨ ਨਾਮ-ਜਲ ਨਾਲ ਤਰ ਨਹੀਂ ਹੁੰਦਾ, ਨਾਹ ਹੀ ਉਸਦੇ ਅੰਦਰ ਆਤਮਕ ਅਨੰਦ ਪੈਦਾ ਹੁੰਦਾ ਹੈ।
ਕਹਿ ਕਹਿ ਕਹਣੁ ਆਪੁ ਜਾਣਾਏ ॥
ਇਹ ਫੜ (ਕਿ ਮੈਂ ਭਗਤੀ ਕਰਦਾ ਹਾਂ) ਮਾਰ ਮਾਰ ਕੇ ਮਨੁੱਖ ਆਪਣੇ ਆਪ ਨੂੰ (ਭਗਤ) ਜ਼ਾਹਰ ਕਰਦਾ ਹੈ,
ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥
(ਪਰ ਇਹੋ ਜਿਹੀ) ਭਗਤੀ ਵਿਅਰਥ ਜਾਂਦੀ ਹੈ, (ਮਨੁੱਖ ਆਪਣਾ ਸਾਰਾ) ਜਨਮ ਗਵਾ ਲੈਂਦਾ ਹੈ ॥੬॥
ਸੇ ਭਗਤ ਸਤਿਗੁਰ ਮਨਿ ਭਾਏ ॥
(ਅਸਲ) ਭਗਤ ਉਹ ਹਨ ਜਿਹੜੇ ਗੁਰੂ ਦੇ ਮਨ ਵਿਚ ਪਿਆਰੇ ਲੱਗਦੇ ਹਨ,
ਅਨਦਿਨੁ ਨਾਮਿ ਰਹੇ ਲਿਵ ਲਾਏ ॥
ਹਰ ਵੇਲੇ ਹਰਿ-ਨਾਮ ਵਿਚ ਸੁਰਤ ਜੋੜੀ ਰੱਖਦੇ ਹਨ।
ਸਦ ਹੀ ਨਾਮੁ ਵੇਖਹਿ ਹਜੂਰਿ ॥
ਉਹ ਮਨੁੱਖ ਹਰਿ-ਨਾਮ ਨੂੰ ਸਦਾ ਹੀ ਆਪਣੇ ਅੰਗ-ਸੰਗ ਵੇਖਦੇ ਹਨ,
ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥
ਗੁਰੂ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਉਹ ਹਰ ਥਾਂ ਵਿਆਪਕ ਦਿੱਸਦਾ ਹੈ ॥੭॥
ਆਪੇ ਬਖਸੇ ਦੇਇ ਪਿਆਰੁ ॥
(ਜਿਸ ਮਨੁੱਖ ਉਤੇ ਪ੍ਰਭੂ) ਆਪ ਹੀ ਬਖ਼ਸ਼ਸ਼ ਕਰਦਾ ਹੈ, (ਉਸ ਨੂੰ ਆਪਣੇ) ਪਿਆਰ (ਦੀ ਦਾਤ) ਦੇਂਦਾ ਹੈ।
ਹਉਮੈ ਰੋਗੁ ਵਡਾ ਸੰਸਾਰਿ ॥
(ਉਂਞ ਤਾਂ) ਜਗਤ ਵਿਚ ਹਉਮੈ ਦਾ ਬੜਾ ਭਾਰੀ ਰੋਗ ਹੈ।
ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥
ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ ਅੰਦਰੋਂ) ਇਹ ਰੋਗ ਦੂਰ ਹੁੰਦਾ ਹੈ,
ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥
ਉਹ ਹਰ ਵੇਲੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੮॥੧॥੩॥੫॥੮॥
ਰਾਗੁ ਮਲਾਰ ਛੰਤ ਮਹਲਾ ੫ ॥
ਰਾਗ ਮਲਾਰ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥
ਪ੍ਰੀਤਮ ਪ੍ਰਭੂ ਜੀ (ਆਪਣੇ ਭਗਤਾਂ ਨੂੰ) ਪਿਆਰ ਦੀ ਦਾਤ ਦੇਣ ਵਾਲੇ ਹਨ, ਭਗਤੀ ਦੀ ਦਾਤ ਦੇਣ ਵਾਲੇ ਹਨ।
ਅਪਨੇ ਜਨ ਸੰਗਿ ਰਾਤੇ ॥
ਪ੍ਰਭੂ ਜੀ ਆਪਣੇ ਸੇਵਕਾਂ ਨਾਲ ਰੱਤੇ ਰਹਿੰਦੇ ਹਨ,
ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥
ਦਿਨ ਰਾਤ ਆਪਣੇ ਸੇਵਕਾਂ ਨਾਲ ਰੱਤੇ ਰਹਿੰਦੇ ਹਨ। ਪ੍ਰਭੂ (ਆਪਣੇ ਸੇਵਕਾਂ ਦੇ) ਮਨ ਤੋਂ ਅੱਖ ਝਮਕਣ ਜਿਤਨੇ ਸਮੇਂ ਲਈ ਭੀ ਨਹੀਂ ਭੁੱਲਦਾ।
ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥
ਜਗਤ ਦਾ ਪਾਲਣਹਾਰ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਦਾ (ਸਭ ਜੀਵਾਂ ਦੇ) ਨਾਲ ਹੈ, ਜਗਤ ਦੇ ਮਾਲਕ ਪ੍ਰਭੂ ਵਿਚ ਸਾਰੇ ਹੀ ਗੁਣ ਹਨ।
ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥
ਪ੍ਰਭੂ ਆਪਣੇ ਜਨਾਂ ਦਾ ਮਨ ਆਪਣੇ ਚਰਨਾਂ ਨਾਲ ਮਸਤ ਕਰੀ ਰੱਖਦਾ ਹੈ। (ਉਸ ਦੇ) ਸੇਵਕ (ਉਸ ਦੇ ਨਾਮ ਦੇ ਸੁਆਦ ਵਿਚ ਮਗਨ ਰਹਿੰਦੇ ਹਨ।
ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥
ਹੇ ਨਾਨਕ! ਪ੍ਰੀਤਮ ਪ੍ਰਭੂ ਸਦਾ ਹੀ ਦਇਆ ਦਾ ਘਰ ਹੈ। ਕ੍ਰੋੜਾਂ ਵਿਚੋਂ ਕਿਸੇ ਵਿਰਲੇ ਨੇ (ਉਸ ਨਾਲ) ਡੂੰਘੀ ਸਾਂਝ ਬਣਾਈ ਹੈ ॥੧॥
ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥
ਹੇ ਪ੍ਰੀਤਮ ਪ੍ਰਭੂ! ਤੇਰੀ ਉੱਚੀ ਆਤਮਕ ਅਵਸਥਾ ਅਪਹੁੰਚ ਹੈ ਬੇਅੰਤ ਹੈ।
ਮਹਾ ਪਤਿਤ ਤੁਮ੍ਰ ਤਾਰੇ ॥
ਵੱਡੇ ਵੱਡੇ ਪਾਪੀਆਂ ਨੂੰ ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਆ ਰਿਹਾ ਹੈਂ।
ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥
ਹੇ ਪਾਪੀਆਂ ਨੂੰ ਪਵਿੱਤਰ ਕਰਨ ਵਾਲੇ! ਹੇ ਭਗਤੀ ਨਾਲ ਪਿਆਰ ਕਰਨ ਵਾਲੇ ਸੁਆਮੀ! ਤੂੰ ਦਇਆ ਦਾ ਸਮੁੰਦਰ ਹੈਂ।
ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥
(ਹੇ ਮਨ!) ਸਾਧ ਸੰਗਤ ਵਿਚ (ਟਿੱਕ ਕੇ) ਝਾਕਾ ਲਾਹ ਕੇ, ਉਸ ਅੰਤਰਜਾਮੀ ਪ੍ਰਭੂ ਦਾ ਸਦਾ ਭਜਨ ਕਰਿਆ ਕਰ, ਸਿਮਰਨ ਕਰਿਆ ਕਰ।
ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥
ਜਿਹੜੇ ਜੀਵ ਕ੍ਰੋੜਾਂ ਜਨਮਾਂ ਜੂਨਾਂ ਵਿਚ ਭਟਕਦੇ ਫਿਰਦੇ ਸਨ, ਉਹ ਪ੍ਰਭੂ ਦਾ ਨਾਮ ਸਿਮਰਦਿਆਂ (ਜੂਨਾਂ ਦੇ ਗੇੜ ਵਿਚੋਂ) ਪਾਰ ਲੰਘਾ ਲਏ ਗਏ।
ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਰਾਰੇ ॥੨॥
ਹੇ ਨਾਨਕ! ਹੇ ਪ੍ਰਭੂ ਜੀ! (ਮੈਨੂੰ) ਤੇਰੇ ਦਰਸਨ ਦੀ ਤਾਂਘ ਹੈ, ਮੈਨੂੰ ਆਪਣਾ ਬਣਾ ਲਵੋ ॥੨॥
ਹਰਿ ਚਰਨ ਕਮਲ ਮਨੁ ਲੀਨਾ ॥
ਹੇ ਹਰੀ! (ਮਿਹਰ ਕਰ, ਮੇਰਾ) ਮਨ ਤੇਰੇ ਸੋਹਣੇ ਚਰਨਾਂ ਵਿਚ ਲੀਨ ਰਹੇ।
ਪ੍ਰਭ ਜਲ ਜਨ ਤੇਰੇ ਮੀਨਾ ॥
ਹੇ ਪ੍ਰਭੂ! ਤੂੰ ਪਾਣੀ ਹੈਂ, ਤੇਰੇ ਸੇਵਕ (ਪਾਣੀ ਦੀਆਂ) ਮੱਛੀਆਂ ਹਨ (ਤੈਥੋਂ ਵਿਛੁੜ ਕੇ ਜੀਉ ਨਹੀਂ ਸਕਦੇ)।
ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥
ਹੇ ਪ੍ਰਭੂ ਜੀ! ਪਾਣੀ ਤੇ ਮੱਛੀਆਂ ਤੂੰ ਆਪ ਹੀ ਆਪ ਹੈਂ, (ਤੈਥੋਂ) ਵਖਰਾ ਕੋਈ ਹੋਰ ਨਹੀਂ ਜਾਣਿਆ ਜਾ ਸਕਦਾ।
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥
ਹੇ ਪ੍ਰਭੂ! (ਮੇਰੀ) ਬਾਂਹ ਫੜ ਲੈ (ਮੈਨੂੰ ਆਪਣਾ) ਨਾਮ ਦੇਹ। ਤੇਰੀ ਮਿਹਰ ਨਾਲ ਹੀ (ਤੇਰੇ ਦਰ ਤੇ) ਆਦਰ ਪਾ ਸਕੀਦਾ ਹੈ।
ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥
ਸਾਧ ਸੰਗਤ ਵਿਚ (ਟਿਕ ਕੇ) ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ (ਉਸਦਾ) ਭਜਨ ਕਰਿਆ ਕਰ।
ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥
ਹੇ ਨਾਨਕ! ਸਰਨ ਆਏ ਨਿਖਸਮਿਆਂ ਤੇ ਨੀਚਾਂ ਨੂੰ ਭੀ ਮਿਹਰ ਕਰ ਕੇ ਪ੍ਰਭੂ ਆਪਣਾ ਬਣਾ ਲੈਂਦਾ ਹੈ ॥੩॥
ਆਪਸ ਕਉ ਆਪੁ ਮਿਲਾਇਆ ॥
ਪ੍ਰਭੂ ਆਪਣੇ ਆਪ ਨੂੰ ਆਪਣਾ ਆਪ (ਹੀ) ਮਿਲਾਂਦਾ ਹੈ। (ਕਿਉਂਕਿ ਜੀਵਾਂ ਵਿਚ ਭੀ ਉਹ ਆਪ ਹੀ ਹੈ ਅਤੇ ਜੀਵਾਂ ਨੂੰ ਆਪਣੇ ਨਾਲ ਮਿਲਾਣ ਵਾਲਾ ਭੀ ਉਹ ਆਪ ਹੀ ਹੈ।)
ਭ੍ਰਮ ਭੰਜਨ ਹਰਿ ਰਾਇਆ ॥
ਪ੍ਰਭੂ ਪਾਤਿਸ਼ਾਹ (ਜੀਵਾਂ ਦੀ) ਭਟਕਣਾ ਦੂਰ ਕਰਨ ਵਾਲਾ ਹੈ।
ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥
ਮਾਲਕ-ਪ੍ਰਭੂ ਅਸਚਰਜ-ਰੂਪ ਹੈ ਸਭ ਦੇ ਦਿਲ ਦੀ ਜਾਣਨ ਵਾਲਾ ਹੈ। ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਜਿਨ੍ਹਾਂ ਆਪਣੇ ਪਿਆਰਿਆਂ ਨੂੰ ਮਿਲ ਪੈਂਦਾ ਹੈ,
ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥
ਉਹ ਸਦਾ ਉਸ ਗੋਬਿੰਦ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦੇ ਹਨ, ਉਹਨਾਂ ਦੇ ਅੰਦਰ ਮਹਾਨ ਖ਼ੁਸ਼ੀਆਂ ਮਹਾਨ ਸੁਖ ਪੈਦਾ ਹੋ ਜਾਂਦੇ ਹਨ।
ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥
ਪਰ, ਪੂਰਬਲੇ ਜਨਮ ਵਿਚ (ਪ੍ਰਾਪਤੀ ਦਾ ਲੇਖ) ਲਿਖਿਆ (ਜਿਨ੍ਹਾਂ ਦੇ ਮੱਥੇ ਉੱਤੇ) ਉੱਘੜ ਪਿਆ, ਉਹ ਪ੍ਰਭੂ ਨਾਲ ਮਿਲ ਕੇ ਸੋਹਣੇ ਜੀਵਨ ਵਾਲੇ ਬਣ ਗਏ, ਉਹ ਉਸ ਦਾ ਦਰਸਨ ਕਰ ਕੇ ਉਸ ਵਿਚ ਮਗਨ ਹੋ ਗਏ।
ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਰੀ ਹਰਿ ਹਰਿ ਧਿਆਇਆ ॥੪॥੧॥
ਨਾਨਕ ਬੇਨਤੀ ਕਰਦਾ ਹੈ ਜਿਨ੍ਹਾਂ ਨੇ ਸਦਾ ਪਰਮਾਤਮਾ ਦਾ ਧਿਆਨ ਧਰਿਆ ਹੈ, ਮੈਂ ਉਹਨਾਂ ਦੀ ਸਰਨ ਪੈਂਦਾ ਹਾਂ ॥੪॥੧॥
ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
ਰਾਗ ਮਲਾਰ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਰਾਣੇ ਕੈਲਾਸ ਤੇ ਮਾਲਦੇ ਦੀ ਧੁਨ ਅਨੁਸਾਰ ਗਾਈ ਜਾਵੇ। ਰਾਣੇ ਕੈਲਾਸ ਤੇ ਮਾਲਦੇ ਦੀ ਧੁਨ ਅਨੁਸਾਰ ਗਾਈ ਜਾਵੇ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਹਲਾ ੩ ॥
ਗੁਰੂ ਅਮਰਦਾਸ ਜੀ ਦੇ ਸਲੋਕ।
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
ਜੇ ਗੁਰੂ ਮਿਲ ਪਏ ਤਾਂ ਮਨ ਖਿੜ ਪੈਂਦਾ ਹੈ ਜਿਵੇਂ ਮੀਂਹ ਪਿਆਂ ਧਰਤੀ ਦੀ ਸਜਾਵਟ ਬਣ ਜਾਂਦੀ ਹੈ,
ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
ਸਾਰੀ (ਧਰਤੀ) ਹਰੀ ਹੀ ਹਰੀ ਦਿੱਸਦੀ ਹੈ ਸਰੋਵਰ ਤੇ ਤਲਾਬ ਨਕਾ ਨਕ ਪਾਣੀ ਨਾਲ ਭਰ ਜਾਂਦੇ ਹਨ।
ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
(ਇਸੇ ਤਰ੍ਹਾਂ ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ) ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਵਿਚ ਰਚ ਜਾਂਦਾ ਹੈ ਤੇ ਮਜੀਠ ਵਾਂਗ ਰੱਤਾ (ਪੱਕੇ ਪਿਆਰ-ਰੰਗ ਵਾਲਾ ਹੋ) ਜਾਂਦਾ ਹੈ,
ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥
ਉਸ ਦਾ ਹਿਰਦਾ-ਕਉਲ ਖਿੜ ਪੈਂਦਾ ਹੈ, ਸੱਚਾ ਪ੍ਰਭੂ (ਉਸ ਦੇ) ਮਨ ਵਿਚ (ਆ ਵੱਸਦਾ ਹੈ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ ਪ੍ਰਸੰਨ ਰਹਿੰਦਾ ਹੈ।
ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
ਪਰ, ਗਹੁ ਨਾਲ ਤੱਕ ਕੇ ਵੇਖੋ, ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਦੂਜਾ ਪਾਸਾ ਹੁੰਦਾ ਹੈ (ਭਾਵ, ਉਸ ਦੀ ਹਾਲਤ ਇਸ ਦੇ ਉਲਟ ਹੁੰਦੀ ਹੈ)।
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
ਫਾਹੀ ਵਿਚ ਫਸੇ ਹਰਨ ਵਾਂਗ ਜਮਕਾਲ (ਭਾਵ, ਮੌਤ ਦਾ ਡਰ) ਸਦਾ ਉਸ ਦੇ ਸਿਰ ਉੱਤੇ (ਖੜਾ) ਦਿੱਸਦਾ ਹੈ; (ਆਤਮਕ ਮੌਤ ਉਸ ਉਤੇ ਆਪਣਾ ਜ਼ੋਰ ਪਾਈ ਰੱਖਦੀ ਹੈ)।
ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
(ਮਾਇਆ ਦੀ) ਚੰਦਰੀ ਭੁੱਖ ਤ੍ਰੇਹ ਤੇ ਨਿੰਦਿਆ, ਕਾਮ ਤੇ ਡਰਾਉਣਾ ਕ੍ਰੋਧ (ਉਸ ਨੂੰ ਸਦਾ ਸਤਾਂਦੇ ਹਨ,
ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
ਪਰ ਇਹ ਹਾਲਤ ਉਸ ਨੂੰ) ਇਹਨਾਂ ਅੱਖਾਂ ਨਾਲ (ਤਦ ਤਕ) ਨਹੀਂ ਦਿੱਸਦੀ ਜਦ ਤਕ ਉਹ ਗੁਰ-ਸ਼ਬਦ ਵਿਚ ਵਿਚਾਰ ਨਹੀਂ ਕਰਦਾ।
ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
(ਹੇ ਪ੍ਰਭੂ!) ਜਦੋਂ ਤੈਨੂੰ ਭਾਵੇ ਤਾਂ (ਇਹ ਅੱਖਾਂ) ਸੰਤੋਖ ਵਿਚ ਆਉਂਦੀਆਂ ਹਨ (ਭਾਵ, ਖੁਧਿਆ ਤ੍ਰਿਸਨਾ ਮਿਟਦੀ ਹੈ) ਤੇ ਘਰ ਦਾ ਜੰਜਾਲ ਮੁੱਕਦਾ ਹੈ।
ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
ਗੁਰੂ ਨੂੰ ਸੇਵਿਆਂ (ਭਾਵ, ਗੁਰੂ ਦੇ ਹੁਕਮ ਵਿਚ ਤੁਰਿਆਂ) ਜੀਵ ਦੀ ਨਾਮ-ਰੂਪ ਰਾਸ ਬਚੀ ਰਹਿੰਦੀ ਹੈ, ਗੁਰੂ ਦੀ ਪਉੜੀ (ਭਾਵ, ਸਿਮਰਨ) ਦੀ ਰਾਹੀਂ (ਨਾਮ-ਰੂਪੀ) ਜਹਾਜ਼ ਪ੍ਰਾਪਤ ਹੋ ਜਾਂਦਾ ਹੈ।
ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
ਹੇ ਨਾਨਕ! ਜੋ ਜੀਵ-ਇਸਤ੍ਰੀ (ਇਸ ਸਿਮਰਨ-ਰੂਪ ਗੁਰ-ਪਉੜੀ ਨੂੰ) ਸੰਭਾਲਦੀ ਹੈ ਉਹ ਅਸਲੀਅਤ ਲੱਭ ਲੈਂਦੀ ਹੈ। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਉਸ ਦੇ ਮਨ ਵਿਚ ਸਦਾ ਲਈ ਆ ਵੱਸਦਾ ਹੈਂ ॥੧॥
ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
ਹੇ ਨਾਨਕ! (ਇਕ ਪ੍ਰਭੂ ਹੀ) ਸੋਹਣਾ ਪਾਲਣਹਾਰ ਖਸਮ ਹੈ (ਉਸ ਪ੍ਰਭੂ ਦਾ ਹੀ) ਇਕ ਦਰ (ਜੀਵ ਦਾ) ਨਿਰੋਲ ਆਪਣਾ ਥਾਂ ਹੈ (ਜਿੱਥੋਂ ਕਦੇ ਕਿਸੇ ਨੇ ਦੁਰਕਾਰਨਾ ਨਹੀਂ, ਇਸ ‘ਦਰ’ ਤਕ ਅੱਪੜਨ ਲਈ) ਗੁਰੂ ਦੀ ਪਉੜੀ (ਭਾਵ, ਸਿਮਰਨ ਹੀ) ਇਕੋ ਸਿੱਧਾ ਰਸਤਾ ਹੈ,
ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
(ਪ੍ਰਭੂ ਦਾ) ਸੱਚਾ ਨਾਮ (ਸਿਮਰਨਾ) ਹੀ ਸਾਰੇ ਸੁਖਾਂ (ਦਾ ਮੂਲ) ਹੈ ॥੨॥
ਪਉੜੀ ॥
ਆਪੀਨੈ੍ ਆਪੁ ਸਾਜਿ ਆਪੁ ਪਛਾਣਿਆ ॥
(ਪ੍ਰਭੂ ਨੇ) ਆਪ ਹੀ ਆਪਣੇ ਆਪ ਨੂੰ ਪਰਗਟ ਕਰ ਕੇ ਆਪਣਾ ਅਸਲਾ ਸਮਝਿਆ ਹੈ,
ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
ਆਕਾਸ਼ ਤੇ ਧਰਤੀ ਨੂੰ ਵਖੋ-ਵਖ ਕਰ ਕੇ (ਇਹ ਆਕਾਸ਼ ਉਸ ਨੇ ਮਾਨੋ, ਆਪਣੇ ਤਖ਼ਤ ਉਤੇ) ਚੰਦੋਆ ਤਾਣਿਆ ਹੋਇਆ ਹੈ;
ਵਿਣੁ ਥੰਮ੍ਰਾ ਗਗਨੁ ਰਹਾਇ ਸਬਦੁ ਨੀਸਾਣਿਆ ॥
(ਸਾਰੇ ਜਗਤ-ਰੂਪ ਦਰਬਾਰ ਉਤੇ) ਆਕਾਸ਼ ਨੂੰ ਥੰਮ੍ਹਾਂ ਤੋਂ ਬਿਨਾ ਟਿਕਾ ਕੇ ਆਪਣੇ ਹੁਕਮ ਨੂੰ ਨਗਾਰਾ ਬਣਾਇਆ ਹੈਂ;
ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
ਸੂਰਜ ਅਤੇ ਚੰਦ੍ਰਮਾ ਬਣਾ ਕੇ (ਉਨ੍ਹਾਂ ਵਿਚ ਆਪਣੀ) ਜੋਤਿ ਟਿਕਾਈ ਹੈ;
ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
(ਜੀਵਾਂ ਦੇ ਵਿਹਾਰ-ਕਾਰ ਲਈ) ਰਾਤ ਤੇ ਦਿਨ (-ਰੂਪ) ਅਚਰਜ ਤਮਾਸ਼ੇ ਬਣਾ ਦਿੱਤੇ ਹਨ।
ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
ਪੁਰਬਾਂ ਸਮੇ ਤੀਰਥਾਂ ਉਤੇ ਨ੍ਹਾਉਣ ਆਦਿਕ ਧਰਮਾਂ ਦੇ ਖ਼ਿਆਲ (ਭੀ ਪ੍ਰਭੂ ਨੇ ਆਪ ਹੀ ਜੀਵਾਂ ਦੇ ਅੰਦਰ ਪੈਦਾ ਕੀਤੇ ਹਨ)।
ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
(ਹੇ ਪ੍ਰਭੂ!) (ਤੇਰੀ ਇਸ ਅਸਰਜ ਖੇਡ ਦਾ) ਕੀਹ ਬਿਆਨ ਕਰੀਏ? ਤੇਰੇ ਵਰਗਾ ਹੋਰ ਕੋਈ ਨਹੀਂ ਹੈ;
ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
ਤੂੰ ਤਾਂ ਸਦਾ ਕਾਇਮ ਰਹਿਣ ਵਾਲੇ ਤਖ਼ਤ ਉਤੇ ਬੈਠਾ ਹੈਂ ਤੇ ਹੋਰ (ਸ੍ਰਿਸ਼ਟੀ) ਜੰਮਦੀ ਹੈ (ਪੈਦਾ ਹੁੰਦੀ ਹੈ ਤੇ ਨਾਸ ਹੁੰਦੀ ਹੈ) ॥੧॥