ਰਾਗ ਟੋਡੀ – ਬਾਣੀ ਸ਼ਬਦ-Raag Todi -Bani
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਟੋਡੀ ਮਹਲਾ ੪ ਘਰੁ ੧ ॥
ਰਾਗ ਟੋਡੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ।
ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ॥੧॥ ਰਹਾਉ ॥
ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ।
ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ॥੧॥
ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ,
ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ॥੨॥
ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ।
ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ॥੩॥
ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
ਉਹਨਾਂ ਮਨੁੱਖਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ,
ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਹੇ ਦਾਸ ਨਾਨਕ! ਜਿਨ੍ਹਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ ॥੪॥੧॥
ਟੋਡੀ ਮਹਲਾ ੫ ਘਰੁ ੧ ਦੁਪਦੇ ॥
ਰਾਗ ਟੋਡੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੰਤਨ ਅਵਰ ਨ ਕਾਹੂ ਜਾਨੀ ॥
ਹੇ ਭਾਈ! ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ।
ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ ਰਹਾਉ॥
ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥
(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ।
ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ ॥੧॥
ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥
ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ।
ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
ਹੇ ਨਾਨਕ! ਉਹ ਇਕ ਪਰਮਾਤਮਾ ਵਿਚ ਹੀ ਸੁਰਤ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ ॥੨॥੧॥
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ।
ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ਰਹਾਉ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)।
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
(ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ।
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
(ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ।
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
(ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ।
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ! (ਆਖ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
ਟੋਡੀ ਮਹਲਾ ੫ ਘਰੁ ੨ ਚਉਪਦੇ ॥
ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਧਾਇਓ ਰੇ ਮਨ ਦਹ ਦਿਸ ਧਾਇਓ ॥
ਹੇ ਮਨ! ਜੀਵ ਦਸੀਂ ਪਾਸੀਂ ਦੌੜਦਾ ਫਿਰਦਾ ਹੈ,
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
ਮਾਇਆ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਲੋਭ ਵਿਚ ਮੋਹਿਆ ਰਹਿੰਦਾ ਹੈ, (ਪਰ ਜੀਵ ਦੇ ਭੀ ਕੀਹ ਵੱਸ?) ਉਸ ਪ੍ਰਭੂ ਨੇ ਆਪ ਹੀ ਇਸ ਨੂੰ ਕੁਰਾਹੇ ਪਾ ਰੱਖਿਆ ਹੈ ਰਹਾਉ॥
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਨਾਲ, ਸਾਧ ਸੰਗਤਿ ਨਾਲ, ਇਕ ਪਲ ਵਾਸਤੇ ਭੀ ਆਪਣਾ ਇਹ ਮਨ ਨਹੀਂ ਜੋੜਦਾ।
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
ਕਸੁੰਭੇ ਦੇ ਫੁੱਲ ਦੇ ਰੰਗ ਵੇਖ ਕੇ ਖ਼ੁਸ਼ ਹੁੰਦਾ ਹੈ, ਪਰਾਏ ਘਰ ਤੱਕਣ ਤੁਰ ਪੈਂਦਾ ਹੈ ॥੧॥
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
ਹੇ ਮਨ! ਤੂੰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪਿਆਰ ਨਹੀਂ ਪਾਇਆ, ਤੂੰ ਗੁਰੂ ਨੂੰ ਪ੍ਰਸੰਨ ਨਹੀਂ ਕੀਤਾ।
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
ਨਾਸਵੰਤ ਪਦਾਰਥਾਂ ਦੀ ਖ਼ਾਤਰ ਤੂੰ ਦੌੜਦਾ ਫਿਰਦਾ ਹੈਂ (ਇਹ ਤੇਰੀ ਭਟਕਣਾ ਕਦੇ ਮੁੱਕਦੀ ਨਹੀਂ) ਜਿਵੇਂ ਤੇਲੀ ਦਾ ਬਲਦ (ਕੋਹਲੂ ਅੱਗੇ ਜੁੱਪ ਕੇ) ਤੁਰਦਾ ਰਹਿੰਦਾ ਹੈ (ਉਸ ਕੋਹਲੂ ਦੇ ਦੁਆਲੇ ਹੀ ਉਸ ਦਾ ਪੈਂਡਾ ਮੁੱਕਦਾ ਨਹੀਂ, ਮੁੜ ਮੁੜ ਉਸੇ ਦੇ ਦੁਆਲੇ ਤੁਰਿਆ ਫਿਰਦਾ ਹੈ) ॥੨॥
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
ਹੇ ਮਨ! (ਮਾਇਆ ਦੇ ਸੁਆਦ ਵਿਚ ਮਸਤ ਮਨੁੱਖ) ਪ੍ਰਭੂ ਦਾ ਨਾਮ ਨਹੀਂ ਜਪਦਾ, ਸੇਵਾ ਨਹੀਂ ਕਰਦਾ, ਜੀਵਨ ਪਵਿਤ੍ਰ ਨਹੀਂ ਬਣਾਂਦਾ, ਇਕ ਪਲ ਭਰ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ।
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
ਕਈ ਕਿਸਮ ਦੇ ਨਾਸਵੰਤ (ਜਗਤ) ਵਿਚ ਆਪਣੇ ਮਨ ਨੂੰ ਜੋੜ ਕੇ ਸੰਤੁਸ਼ਟ ਰਹਿੰਦਾ ਹੈ, ਆਪਣੇ ਅਸਲ ਪਦਾਰਥ ਨੂੰ ਨਹੀਂ ਪਛਾਣਦਾ ॥੩॥
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
ਹੇ ਮਨ! (ਮਾਇਆ-ਮਗਨ ਮਨੁੱਖ) ਕਦੇ ਹੋਰਨਾਂ ਦੀ ਸੇਵਾ-ਭਲਾਈ ਨਹੀਂ ਕਰਦਾ, ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ,
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
(ਕਾਮਾਦਿਕ) ਪੰਜਾਂ ਵੈਰੀਆਂ ਨਾਲ ਸਾਥ ਬਣਾਈ ਰੱਖਦਾ ਹੈ, ਮੇਲ-ਮਿਲਾਪ ਰੱਖਦਾ ਹੈ, ਮਾਇਆ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ ॥੪॥
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
ਮੈਂ (ਤਾਂ) ਸਾਧ ਸੰਗਤਿ ਵਿਚ ਜਾ ਕੇ ਬੇਨਤੀ ਕਰਦਾ ਹਾਂ-ਹੇ ਹਰੀ! ਮੈਂ ਇਹ ਸੁਣ ਕੇ ਤੇਰੀ ਸਰਨ ਆਇਆ ਹਾਂ ਕਿ ਤੂੰ ਭਗਤੀ ਨਾਲ ਪਿਆਰ ਕਰਨ ਵਾਲਾ ਹੈਂ।
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
ਹੇ ਨਾਨਕ! (ਆਖ-) ਮੈਂ ਦੌੜ ਕੇ ਪ੍ਰਭੂ ਦੇ ਦਰ ਤੇ ਆ ਪਿਆ ਹਾਂ (ਤੇ ਬੇਨਤੀ ਕਰਦਾ ਹਾਂ-ਹੇ ਪ੍ਰਭੂ!) ਮੈਨੂੰ ਆਪਣਾ ਬਣਾ ਕੇ ਮੇਰੀ ਇੱਜ਼ਤ ਰੱਖ ॥੫॥੧॥੩॥
ਟੋਡੀ ਮਹਲਾ ੫ ॥
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
ਹੇ ਭਾਈ! (ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ।
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
(ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ ਰਹਾਉ॥
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
(ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ,
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
(ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ। ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ ॥੧॥
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
(ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ,
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ। (ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ ॥੨॥
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
(ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ,
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
(ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ। (ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ ॥੩॥
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
ਹੇ ਦਾਸ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ, ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ,
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
ਉਹ ਮਨੁੱਖ ਸਾਧ ਸੰਗਤਿ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ ॥੪॥੨॥੪॥
ਟੋਡੀ ਮਹਲਾ ੫ ॥
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੇਰੇ ਹਿਰਦੇ ਵਿਚ ਵੱਸਦਾ ਰਹੁ। ਹੇ ਪ੍ਰਭੂ! ਮੇਰੇ ਅੰਦਰ ਇਹੋ ਜਿਹੀ ਅਕਲ ਦਾ ਚਾਨਣ ਕਰ, ਕਿ ਤੇਰੇ ਨਾਲ ਮੇਰੀ ਪ੍ਰੀਤ ਬਣੀ ਰਹੇ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਸੇਵਕ ਦੀ ਚਰਨ-ਧੂੜ ਪ੍ਰਾਪਤ ਕਰਾਂ, (ਉਹ ਚਰਨ-ਧੂੜ) ਲੈ ਲੈ ਕੇ ਮੈਂ (ਆਪਣੇ) ਮੱਥੇ ਉੱਤੇ ਲਾਂਦਾ ਰਹਾਂ। (ਹੇ ਪ੍ਰਭੂ! ਮੇਹਰ ਕਰ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ (ਜਿਸ ਦੀ ਬਰਕਤਿ ਨਾਲ) ਵੱਡੇ ਵੱਡੇ ਵਿਕਾਰੀਆਂ ਤੋਂ ਭੀ ਪਵਿਤ੍ਰ ਹੋ ਜਾਂਦੇ ਹਨ ॥੧॥ (ਹੇ ਪ੍ਰਭੂ! ਮੇਹਰ ਕਰ) ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ, ਮੈਨੂੰ ਤੇਰਾ ਕੀਤਾ ਚੰਗਾ ਲੱਗਦਾ ਰਹੇ। ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਉਸੇ ਵਿਚ ਹੀ (ਮੇਰਾ) ਇਹ ਮਨ ਸੰਤੁਸ਼ਟ ਰਹੇ, ਮੈਂ ਕਿਸੇ ਭੀ ਹੋਰ ਪਾਸੇ ਭਟਕਦਾ ਨਾਹ ਫਿਰਾਂ ॥੨॥ ਹੇ ਮੇਰੇ ਮਾਲਕ-ਪ੍ਰਭੂ! ਮੈਂ ਤੈਨੂੰ ਸਦਾ ਆਪਣੇ ਨੇੜੇ (ਵੱਸਦਾ) ਜਾਣਦਾ ਰਹਾਂ। ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਬਣ ਕੇ ਰਹਿਣਾ ਚਾਹੀਦਾ ਹੈ। ਜਦੋਂ ਗੁਰੂ ਦੀ ਸੰਗਤਿ ਹਾਸਲ ਹੁੰਦੀ ਹੈ, ਤਦੋਂ ਆਪਣੇ ਪ੍ਰਭੂ ਨੂੰ ਲੱਭ ਲਈਦਾ ਹੈ ॥੩॥ ਹੇ ਪ੍ਰਭੂ! ਅਸੀਂ ਜੀਵ ਸਦਾ ਹੀ ਤੇਰੇ ਅੰਞਾਣ ਬੱਚੇ ਹਾਂ, ਤੂੰ ਸਾਡੀ ਮਾਂ ਹੈ ਸਾਡਾ ਪਿਉ ਹੈਂ। ਹੇ ਨਾਨਕ! (ਆਖ-ਮੇਹਰ ਕਰ!) ਤੇਰਾ ਨਾਮ ਸਾਡੇ ਮੂੰਹ ਵਿਚ ਰਹੇ (ਜਿਵੇਂ) ਮਾਪੇ ਆਪਣੇ ਬੱਚੇ ਦੇ ਮੂੰਹ ਵਿਚ ਦੁੱਧ (ਪਾਂਦੇ ਰਹਿੰਦੇ ਹਨ) ॥੪॥੩॥੫॥ ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥ ਹੇ ਭਾਈ! ਪ੍ਰਭੂ ਜੀ ਦਾ ਨਾਮ (ਹੀ) ਮਨ ਨੂੰ ਆਸਰਾ ਦੇਂਦਾ ਹੈ। ਨਾਮ ਹੀ ਇਸ ਮਨ ਦੇ ਵਾਸਤੇ ਜਿੰਦ-ਜਾਨ ਹੈ, ਤੇ, ਸੁਖ ਹੈ। ਮੇਰੇ ਵਾਸਤੇ ਤਾਂ ਹਰਿ-ਨਾਮ ਹੀ ਹਰ ਵੇਲੇ ਕੰਮ ਆਉਣ ਵਾਲੀ ਚੀਜ਼ ਹੈ ॥੧॥ ਰਹਾਉ ॥ ਹੇ ਭਾਈ! ਪ੍ਰਭੂ ਦਾ ਨਾਮ (ਹੀ ਮੇਰੇ ਵਾਸਤੇ ਉੱਚੀ) ਜਾਤਿ ਹੈ, ਹਰਿ-ਨਾਮ ਹੀ ਮੇਰੀ ਇੱਜ਼ਤ ਹੈ, ਹਰਿ-ਨਾਮ ਹੀ ਮੇਰਾ ਪਰਵਾਰ ਹੈ। ਪ੍ਰਭੂ ਦਾ ਨਾਮ (ਹੀ ਮੇਰਾ) ਮਿੱਤਰ ਹੈ (ਜੋ) ਸਦਾ ਮੇਰੇ ਨਾਲ ਰਹਿੰਦਾ ਹੈ। ਪਰਮਾਤਮਾ ਦਾ ਨਾਮ (ਹੀ) ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ ॥੧॥ ਹੇ ਭਾਈ! ਵਿਸ਼ਿਆਂ ਦੇ ਭੋਗ ਬਥੇਰੇ ਦੱਸੇ ਜਾਂਦੇ ਹਨ, ਪਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਂਦੀ। (ਇਸ ਵਾਸਤੇ) ਨਾਨਕ ਦਾ ਸਭ ਤੋਂ ਪਿਆਰਾ ਮਿੱਤਰ ਪ੍ਰਭੂ ਦਾ ਨਾਮ (ਹੀ) ਹੈ। ਪ੍ਰਭੂ ਦਾ ਨਾਮ ਹੀ ਮੇਰੇ ਖ਼ਜ਼ਾਨੇ ਵਿਚ (ਧਨ) ਹੈ ॥੨॥੨॥੭॥ ਨੀਕੇ ਗੁਣ ਗਾਉ ਮਿਟਹੀ ਰੋਗ ॥
ਹੇ ਭਾਈ! ਪਰਮਾਤਮਾ ਦੇ ਸੋਹਣੇ ਗੁਣ ਗਾਂਦਾ ਰਿਹਾ ਕਰ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸਾਰੇ ਰੋਗ ਮਿਟ ਜਾਂਦੇ ਹਨ। (ਇਸ ਤਰ੍ਹਾਂ) ਤੇਰਾ ਇਹ ਲੋਕ ਅਤੇ ਪਰਲੋਕ ਸੰਵਰ ਜਾਣਗੇ, ਮਨ ਪਵਿਤ੍ਰ ਹੋ ਜਾਇਗਾ, (ਲੋਕ ਪਰਲੋਕ ਵਿਚ) ਮੂੰਹ ਭੀ ਰੌਸ਼ਨ ਰਹੇਗਾ ॥੧॥ ਰਹਾਉ ॥ ਹੇ ਭਾਈ! ਮੈਂ (ਤਾਂ) ਗੁਰੂ ਦੇ ਚਰਨ ਧੋ ਕੇ ਗੁਰੂ ਦੀ ਸੇਵਾ ਕਰਦਾ ਹਾਂ, ਆਪਣਾ ਮਨ ਗੁਰੂ ਅੱਗੇ ਭੇਟ ਕਰਦਾ ਹਾਂ (ਕਿਉਂਕਿ ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ)। ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਆਪਾ-ਭਾਵ, (ਮਾਇਆ ਵਾਲਾ) ਝਗੜਾ ਅਤੇ ਅਹੰਕਾਰ ਤਿਆਗ, ਜੋ ਕੁਝ ਪ੍ਰਭੂ ਦੀ ਰਜ਼ਾ ਵਿਚ ਹੁੰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨ ॥੧॥ (ਪਰ) ਗੁਰੂ ਦੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਦੇ ਮੱਥੇ ਉਤੇ (ਧੁਰੋਂ ਇਹ) ਲੇਖ ਲਿਖਿਆ ਹੁੰਦਾ ਹੈ। ਨਾਨਕ ਆਖਦਾ ਹੈ- ਉਸ ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ (ਇਹ ਮੇਹਰ) ਕਰਨ ਜੋਗਾ ਨਹੀਂ ਹੈ ॥੨॥੩॥੮॥ ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ॥੧॥ ਰਹਾਉ ॥ ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ॥੧॥ ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ॥੨॥੪॥੯॥ ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ- ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੧॥ ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! (ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ ॥੨॥੫॥੧੦॥ ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ। (ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ ॥੧॥ ਹੇ ਭਾਈ! (ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। (ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ ॥੨॥੬॥੧੧॥ ਹੇ ਸ਼ੂਮ! (ਸੁਆਸਾਂ ਦੀ ਪੂੰਜੀ ਸਿਮਰਨ ਵਾਲੇ ਪਾਸੇ ਨਾਹ ਖ਼ਰਚਣ ਦੇ ਕਾਰਨ ਤੇਰਾ) ਮਨ ਤੇ ਸਰੀਰ ਪਾਪਾਂ ਨਾਲ ਭਰੇ ਪਏ ਹਨ। ਹੇ ਸ਼ੂਮ! ਸਾਧ ਸੰਗਤਿ ਵਿਚ ਟਿਕ ਕੇ ਮਾਲਕ-ਪ੍ਰਭੂ ਦਾ ਭਜਨ ਕਰਿਆ ਕਰ। ਸਿਰਫ਼ ਉਹ ਪ੍ਰਭੂ ਹੀ ਇਹਨਾਂ ਪਾਪਾਂ ਉਤੇ ਪਰਦਾ ਪਾਣ ਦੇ ਸਮਰਥ ਹੈ ॥੧॥ ਰਹਾਉ ॥ ਹੇ ਸ਼ੂਮ! (ਸਿਮਰਨ ਤੋਂ ਸੁੰਞਾ ਰਹਿਣ ਦੇ ਕਾਰਨ ਤੇਰੇ ਸਰੀਰ-) ਜਹਾਜ਼ ਵਿਚ ਅਨੇਕਾਂ ਛੇਕ ਪੈ ਗਏ ਹਨ, (ਸਿਮਰਨ ਤੋਂ ਬਿਨਾ ਕਿਸੇ ਭੀ ਹੋਰ ਤਰੀਕੇ ਨਾਲ) ਇਹ ਛੇਕ ਬੰਦ ਨਹੀਂ ਕੀਤੇ ਜਾ ਸਕਦੇ। ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ (ਸਰੀਰ) ਜਹਾਜ਼ ਹੈ, ਉਸ ਦੀ ਆਰਾਧਨਾ ਕਰਿਆ ਕਰ। ਉਸ ਦੀ ਸੰਗਤਿ ਵਿਚ ਖੋਟੇ (ਹੋ ਚੁਕੇ ਗਿਆਨ-ਇੰਦ੍ਰੇ) ਖਰੇ ਹੋ ਜਾਣਗੇ ॥੧॥ ਪਰ ਮਨੁੱਖ ਨਿਰੀਆਂ ਗੱਲਾਂ ਨਾਲ ਹੀ ਪਹਾੜ ਚੁੱਕਣੇ ਚਾਹੁੰਦਾ ਹੈ (ਨਿਰੀਆਂ ਗੱਲਾਂ ਨਾਲ) ਉਹ ਪਹਾੜ ਉੱਥੇ ਦੇ ਉੱਥੇ ਹੀ ਧਰੇ ਰਹਿ ਜਾਂਦੇ ਹਨ। ਹੇ ਨਾਨਕ! (ਆਖ-) ਹੇ ਪ੍ਰਭੂ! (ਇਹਨਾਂ ਛਿਦ੍ਰਾਂ ਤੋਂ ਬਚਣ ਵਾਸਤੇ ਅਸਾਂ ਜੀਵਾਂ ਵਿਚ) ਕੋਈ ਜ਼ੋਰ ਨਹੀਂ ਕੋਈ ਤਾਕਤ ਨਹੀਂ। ਅਸੀਂ ਤੇਰੀ ਸਰਨ ਆ ਪਏ ਹਾਂ, ਸਾਨੂੰ ਤੂੰ ਆਪ ਬਚਾ ਲੈ ॥੨॥੭॥੧੨॥ ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ। ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜੇਹੜੀ (ਮਨੁੱਖ ਦੇ ਅੰਦਰੋਂ) ਕ੍ਰੋਧ ਅਤੇ ਅਹੰਕਾਰ (ਆਦਿਕ ਰੋਗ) ਪੂਰੀ ਤਰ੍ਹਾਂ ਕੱਢ ਦੇਂਦੀ ਹੈ (ਜਿਵੇਂ ਦਵਾਈ ਸਰੀਰ ਵਿਚੋਂ ਗਰਮੀ ਤੇ ਵਾਈ ਦੇ ਰੋਗ ਦੂਰ ਕਰਦੀ ਹੈ) ॥੧॥ ਰਹਾਉ ॥ ਹੇ ਭਾਈ! ਪਰਮਾਤਮਾ (ਦਾ ਨਾਮ ਮਨੁੱਖ ਦੇ ਅੰਦਰੋਂ ਆਧਿ ਵਿਆਧਿ ਉਪਾਧਿ) ਤਿੰਨੇ ਹੀ ਤਾਪ ਦੂਰ ਕਰਨ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਅਤੇ ਸੁਖਾਂ ਦਾ ਸਰਮਾਇਆ ਹੈ। ਜਿਸ ਮਨੁੱਖ ਦੀ ਅਰਦਾਸ ਸਦਾ ਪ੍ਰਭੂ ਦੇ ਦਰ ਤੇ ਜਾਰੀ ਰਹਿੰਦੀ ਹੈ, ਉਸ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀ ਆਉਂਦੀ ॥੧॥ ਹੇ ਭਾਈ! ਇਕ ਪਰਮਾਤਮਾ ਹੀ ਜਗਤ ਦਾ ਮੂਲ ਹੈ, (ਜੀਵਾਂ ਦੇ ਰੋਗ ਦੂਰ ਕਰਨ ਵਾਲਾ) ਹਕੀਮ ਹੈ। ਇਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਆਪਣੇ ਅੰਦਰੋਂ ਚਤੁਰਾਈ ਦੂਰ ਕਰ ਦੇਂਦੇ ਹਨ, ਸਾਰੇ ਸੁਖ ਦੇਣ ਵਾਲਾ ਪਰਮਾਤਮਾ ਉਹਨਾਂ ਨੂੰ ਮਿਲ ਪੈਂਦਾ ਹੈ, ਉਹਨਾਂ (ਦੀ ਜ਼ਿੰਦਗੀ) ਦਾ ਸਹਾਰਾ ਬਣ ਜਾਂਦਾ ਹੈ ॥੨॥੮॥੧੩॥ ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ। (ਜਿਸ ਭੀ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ) ਮਾਲਕ-ਪ੍ਰਭੂ ਨੇ ਆਪਣੀ ਮਿਹਰ ਕਰ ਕੇ (ਉਸ ਦੀ ਸੁੰਞੀ ਪਈ ਹਿਰਦਾ-ਨਗਰੀ ਨੂੰ ਸੋਹਣੇ ਆਤਮਕ ਗੁਣਾਂ ਨਾਲ) ਆਪ ਵਸਾ ਦਿੱਤਾ ॥੧॥ ਰਹਾਉ ॥ ਹੇ ਭਾਈ! ਜਿਸ ਪ੍ਰਭੂ ਦੇ ਅਸੀਂ ਪੈਦਾ ਕੀਤੇ ਹੋਏ ਹਾਂ, ਉਹ ਪ੍ਰਭੂ (ਉਹਨਾਂ ਮਨੁੱਖਾਂ ਦੀ) ਆਪ ਸੰਭਾਲ ਕਰਦਾ ਹੈ (ਜੇਹੜੇ ਉਸ ਦਾ ਨਾਮ ਜਪਦੇ ਹਨ, ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ। ਪਰਮਾਤਮਾ ਆਪਣੇ ਹੱਥ ਦੇ ਕੇ ਆਪਣੇ ਸੇਵਕਾਂ ਨੂੰ (ਚਿੰਤਾ-ਫ਼ਿਕਰਾਂ ਤੋਂ ਦੁੱਖਾਂ-ਕਲੇਸ਼ਾਂ ਤੋਂ) ਆਪ ਬਚਾਂਦਾ ਹੈ, ਉਹਨਾਂ ਦਾ ਮਾਂ ਪਿਉ ਬਣਿਆ ਰਹਿੰਦਾ ਹੈ ॥੧॥ ਹੇ ਭਾਈ! ਪਰਮਾਤਮਾ ਸਾਰੇ ਹੀ ਜੀਵਾਂ ਉਤੇ ਮਿਹਰ ਕਰਨ ਵਾਲਾ ਹੈ, ਉਹ ਖ਼ਸਮ ਪ੍ਰਭੂ ਸਭਨਾਂ ਉਤੇ ਦਇਆ ਕਰਦਾ ਹੈ। ਹੇ ਨਾਨਕ! (ਆਖ-) ਮੈਂ ਉਸ ਪ੍ਰਭੂ ਦੀ ਸਰਨ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇ, ਜਿਸ ਦਾ ਤੇਜ-ਪ੍ਰਤਾਪ ਬਹੁਤ ਹੈ ॥੨॥੯॥੧੪॥ ਹੇ ਮਾਲਕ-ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ)। ਹੇ ਕ੍ਰੋੜਾਂ ਭੁੱਲਾਂ ਨਾਸ ਕਰਨ ਦੇ ਸਮਰਥ ਦਾਤਾਰ! ਤੈਥੋਂ ਬਿਨਾ ਹੋਰ ਕੌਣ ਮੈਨੂੰ ਭੁੱਲਾਂ ਤੋਂ ਬਚਾ ਸਕਦਾ ਹੈ? ॥੧॥ ਰਹਾਉ ॥ ਹੇ ਭਾਈ! ਕਈ ਤਰੀਕਿਆਂ ਨਾਲ ਖੋਜ ਕਰ ਕਰ ਕੇ ਮੈਂ ਸਾਰੀਆਂ ਗੱਲਾਂ ਵਿਚਾਰੀਆਂ ਹਨ (ਤੇ, ਇਸ ਨਤੀਜੇ ਉਤੇ ਅੱਪੜਿਆ ਹਾਂ, ਕਿ) ਗੁਰੂ ਦੀ ਸੰਗਤਿ ਵਿਚ ਟਿਕਿਆਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਦੀ ਹੈ, ਅਤੇ ਮਾਇਆ ਦੇ (ਮੋਹ ਦੇ) ਬੰਧਨ ਵਿਚ ਫਸ ਕੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਜਾਈਦੀ ਹੈ ॥੧॥ ਜਿਸ ਮਨੁੱਖ ਨੂੰ ਪਿਆਰੇ ਗੁਰਮੁਖਿ ਸੱਜਣ ਮਿਲ ਪੈਂਦੇ ਹਨ ਉਸ ਦੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਪਿਆਰ ਬਣ ਜਾਂਦਾ ਹੈ। ਹੇ ਨਾਨਕ! ਉਹ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦਾ ਹੈ ਅਤੇ ਉਹ (ਆਪਣੇ ਅੰਦਰੋਂ) ਸਾਰੇ ਰੋਗ ਦੂਰ ਕਰ ਲੈਂਦਾ ਹੈ ॥੨॥੧੦॥੧੫॥ ਰਾਗ ਟੋਡੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੂਰਖ (ਮਨ)! ਮੈਂ ਸਮਝ ਲਿਆ ਹੈ ਕਿ ਤੂੰ (ਮਾਇਆ ਨਾਲ) ਚੰਬੜਿਆ ਹੋਇਆ ਹੈਂ, (ਤੇਰੀ ਉਸ ਨਾਲ ਪ੍ਰੀਤ ਭੀ) ਕੁਝ ਥੋੜੀ ਜਿਹੀ ਨਹੀਂ ਹੈ। (ਜੇਹੜੀ ਮਾਇਆ ਸਦਾ) ਤੇਰੀ ਨਹੀਂ ਬਣੀ ਰਹਿਣੀ, ਉਸ ਨੂੰ ਤੂੰ ਆਪਣੀ ਸਮਝ ਰਿਹਾ ਹੈਂ ਰਹਾਉ॥ ਹੇ ਭਾਈ! ਪਰਮਾਤਮਾ (ਹੀ) ਆਪਣਾ (ਅਸਲ ਸਾਥੀ ਹੈ ਉਸ ਨਾਲ ਤੂੰ) ਇਕ ਛਿਨ ਵਾਸਤੇ ਭੀ ਜਾਣ-ਪਛਾਣ ਨਹੀਂ ਪਾਈ। ਜੇਹੜੀ (ਮਾਇਆ) ਬਿਗਾਨੀ (ਬਣ ਜਾਣੀ) ਹੈ ਉਸ ਨੂੰ ਤੂੰ ਆਪਣੀ ਮੰਨ ਲਿਆ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ (ਅਸਲ) ਸਾਥੀ ਹੈ, ਉਸ ਨੂੰ ਤੂੰ ਆਪਣੇ ਮਨ ਵਿਚ (ਕਦੇ) ਨਹੀਂ ਵਸਾਇਆ। (ਜੇਹੜੇ ਪਦਾਰਥ ਆਖ਼ਰ) ਛੱਡ ਜਾਣਗੇ, ਉਹਨਾਂ ਨਾਲ ਤੂੰ ਚਿੱਤ ਜੋੜਿਆ ਹੋਇਆ ਹੈ ॥੨॥ ਹੇ ਭਾਈ! ਤੂੰ ਉਸ ਧਨ-ਪਦਾਰਥ ਨੂੰ ਇਕੱਠਾ ਕਰ ਰਿਹਾ ਹੈਂ, ਜਿਸ ਦੀ ਰਾਹੀਂ (ਮਾਇਆ ਦੀ) ਭੁੱਖ ਤ੍ਰੇਹ (ਬਣੀ ਰਹੇਗੀ)। ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜੀਵਨ-ਸਫ਼ਰ ਦਾ ਖ਼ਰਚ ਹੈ, ਉਹ ਤੂੰ ਹਾਸਲ ਨਹੀਂ ਕੀਤਾ ॥੩॥ (ਹੇ ਭਾਈ!) ਤੂੰ ਕਾਮ ਕ੍ਰੋਧ ਵਿਚ ਤੂੰ ਮੋਹ ਦੇ ਖੂਹ ਵਿਚ ਪਿਆ ਹੋਇਆ ਹੈਂ। (ਪਰ ਤੇਰੇ ਭੀ ਕੀਹ ਵੱਸ?) ਕੋਈ ਵਿਰਲਾ ਮਨੁੱਖ ਹੇ ਨਾਨਕ! (ਆਖ-) ਗੁਰੂ ਦੀ ਕਿਰਪਾ ਨਾਲ (ਇਸ ਖੂਹ ਵਿਚੋਂ) ਪਾਰ ਲੰਘਦਾ ਹੈ ॥੪॥੧॥੧੬॥ ਹੇ ਭਾਈ! ਮੈਂ ਆਪਣੇ ਹਿਰਦੇ ਵਿਚ ਇਕ ਪਰਮਾਤਮਾ ਦਾ ਹੀ ਆਸਰਾ ਰੱਖਿਆ ਹੋਇਆ ਹੈ। (ਪਰਮਾਤਮਾ ਤੋਂ ਬਿਨਾ) ਮੈਂ ਕੋਈ ਹੋਰ ਆਸਰਾ ਨਹੀਂ ਪਛਾਣਦਾ ਰਹਾਉ॥ ਹੇ ਭਾਈ! ਬੜੀ ਕਿਸਮਤਿ ਨਾਲ ਮੈਂ ਆਪਣਾ ਗੁਰੂ ਲੱਭਾ। ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ (ਦੇ ਕੇ) ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ॥੧॥ ਹੁਣ, ਹੇ ਭਾਈ! ਪਰਮਾਤਮਾ ਦਾ ਨਾਮ ਹੀ (ਮੇਰੇ ਵਾਸਤੇ) ਜਪ ਤਪ ਹੈ, ਵਰਤ ਹੈ, ਧਾਰਮਿਕ ਨਿਯਮ ਹੈ। ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੈਨੂੰ ਸਾਰੇ ਸੁਖ ਆਨੰਦ ਪ੍ਰਾਪਤ ਹੋ ਰਹੇ ਹਨ ॥੨॥ ਹੇ ਭਾਈ! ਪਰਮਾਤਮਾ ਦੇ ਗੁਣ ਗਾਣੇ (ਹੁਣ ਮੇਰੇ ਵਾਸਤੇ) ਧਾਰਮਿਕ ਰਸਮਾਂ ਅਤੇ (ਉੱਚੀ) ਜਾਤਿ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ (ਮੇਰੇ ਅੰਦਰ) ਵੱਡਾ ਆਨੰਦ ਪੈਦਾ ਹੁੰਦਾ ਹੈ ॥੩॥ ਨਾਨਕ ਆਖਦਾ ਹੈ- ਜਿਸ ਮਨੁੱਖ ਨੇ (ਆਪਣੇ ਹਿਰਦੇ ਵਿਚ ਵੱਸਦਾ) ਪਰਮਾਤਮਾ ਲੱਭ ਲਿਆ, ਉਸ ਦੇ ਹਿਰਦੇ-ਘਰ ਵਿਚ ਹਰੇਕ ਚੀਜ਼ ਆ ਗਈ ॥੪॥੨॥੧੭॥ ਰਾਗ ਟੋਡੀ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਉਂਞ ਤਾਂ ਇਹ) ਮਨ ਪਰਮਾਤਮਾ ਦਾ ਸੋਹਣਾ ਪ੍ਰੇਮ-ਰੰਗ (ਪ੍ਰਾਪਤ ਕਰਨਾ) ਚਾਹੁੰਦਾ ਰਹਿੰਦਾ ਹੈ, ਪਰ ਨਿਰੀਆਂ ਗੱਲਾਂ ਨਾਲ ਪ੍ਰੇਮ ਨਹੀਂ ਮਿਲਦਾ ਰਹਾਉ॥ ਹੇ ਭਾਈ! ਪਰਮਾਤਮਾ ਦਾ ਦਰਸਨ ਕਰਨ ਵਾਸਤੇ ਮੈਂ (ਜਾਪ ਤਾਪ ਕਰਮ ਕਾਂਡ ਆਦਿਕ ਦੀ) ਗਲੀ ਗਲੀ ਢੂੰਢਦੀ ਰਹੀ, ਵੇਖਦੀ ਰਹੀ। (ਆਖ਼ਰ) ਗੁਰੂ ਨੂੰ ਮਿਲ ਕੇ (ਮੈਂ ਆਪਣੇ ਮਨ ਦੀ) ਭਟਕਣਾ ਦੂਰ ਕੀਤੀ ਹੈ ॥੧॥ (ਹੇ ਭਾਈ! ਮਨ ਦੀ ਭਟਕਣਾ ਦੂਰ ਕਰਨ ਦੀ) ਇਹ ਅਕਲ ਮੈਂ ਗੁਰੂ ਪਾਸੋਂ ਹਾਸਲ ਕੀਤੀ, ਮੇਰੇ ਮੱਥੇ ਉਤੇ (ਗੁਰੂ ਦੇ ਮਿਲਾਪ ਦਾ) ਲੇਖ ਧੁਰ ਦਰਗਾਹ ਤੋਂ ਲਿਖਿਆ ਹੋਇਆ ਸੀ। ਹੇ ਨਾਨਕ! (ਆਖ-) ਇਸ ਤਰ੍ਹਾਂ ਮੈਂ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਆਪਣੀਆਂ ਅੱਖਾਂ ਨਾਲ ਵੇਖ ਲਿਆ ॥੨॥੧॥੧੮॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ- ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ਰਹਾਉ॥ ਹੇ ਭਾਈ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥ ਰਾਗ ਟੋਡੀ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ ਰਹਾਉ॥ (ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ ॥੧॥ ਹੇ ਨਾਨਕ! (ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ ॥੨॥੧॥੨੦॥ ਹੇ ਮਾਂ! (ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੋ ਗਿਆ ਹੈ। ਮੇਰੇ ਵਾਸਤੇ ਇਹ (ਪ੍ਰਭੂ-ਪ੍ਰੇਮ) ਹੀ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮ ਹੈ ਇਹੀ ਜਪ ਤਪ ਹੈ। ਪਰਮਾਤਮਾ ਦਾ ਨਾਮ ਸਿਮਰਨਾ ਹੀ ਜ਼ਿੰਦਗੀ ਨੂੰ ਪਵਿੱਤ੍ਰ ਕਰਨ ਦਾ ਤਰੀਕਾ ਹੈ ਰਹਾਉ॥ ਹੇ ਮਾਂ! (ਮੇਰੀ ਇਹੀ ਤਾਂਘ ਹੈ ਕਿ) ਮੈਨੂੰ ਸਦਾ ਪ੍ਰਭੂ ਦਾ ਦਰਸਨ ਵੇਖਣਾ ਪ੍ਰਾਪਤ ਰਹੇ-ਇਹੀ ਮੇਰੀ ਜਿੰਦ ਦਾ ਸਹਾਰਾ ਹੈ ਇਹੀ ਮੇਰੇ ਵਾਸਤੇ ਸਾਰੀ ਜ਼ਿੰਦਗੀ ਵਿਚ (ਖੱਟਿਆ ਕਮਾਇਆ) ਧਨ ਹੈ। ਰਸਤੇ ਵਿਚ, ਪੱਤਣ ਉਤੇ (ਜ਼ਿੰਦਗੀ ਦੇ ਸਫ਼ਰ ਵਿਚ ਹਰ ਥਾਂ ਪਰਮਾਤਮਾ ਦਾ ਪਿਆਰ ਹੀ) ਮੇਰੇ ਨਾਲ ਰਾਹ ਦਾ ਖ਼ਰਚ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਦੇ ਵਾਸਤੇ ਪਰਮਾਤਮਾ ਨੂੰ ਮਿੱਤਰ ਬਣਾ ਲਿਆ ਹੈ ॥੧॥ ਹੇ ਨਾਨਕ! (ਆਖ-) ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਪਵਿੱਤ੍ਰ ਹੋ ਜਾਂਦੇ ਹਨ, ਪਰਮਾਤਮਾ ਮੇਹਰ ਕਰ ਕੇ ਉਹਨਾਂ ਨੂੰ ਆਪਣੇ (ਸੇਵਕ) ਬਣਾ ਲੈਂਦਾ ਹੈ। ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਉਹ ਆਤਮਕ ਆਨੰਦ ਮਾਣਦੇ ਹਨ। ਸ਼ੁਰੂ ਤੋਂ ਹੀ, ਜੁਗਾਂ ਦੇ ਸ਼ੁਰੂ ਤੋਂ ਹੀ, ਪਰਮਾਤਮਾ ਆਪਣੇ ਭਗਤਾਂ ਦਾ ਮਿੱਤਰ ਹੈ ॥੨॥੨॥੨੧॥ ਹੇ ਪ੍ਰਭੂ ਜੀ! ਹੇ ਮੇਰੀ ਜਿੰਦ (ਦੇ ਮਾਲਕ)! (ਮੈਨੂੰ) ਮਿਲ। ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਮੇਰੇ ਹਿਰਦੇ ਤੋਂ ਤੂੰ ਨਾਹ ਭੁੱਲ। ਆਪਣੇ ਭਗਤ ਨੂੰ ਇਹ ਪੂਰੀ ਦਾਤ ਬਖ਼ਸ਼ ਰਹਾਉ॥ ਹੇ ਮੇਰੇ ਪ੍ਰੀਤਮ! ਹੇ ਅੰਤਰਜਾਮੀ! ਹੇ ਸੋਹਣੇ ਸੁਜਾਨ! ਮੇਰੇ ਮਨ ਦੀ ਭਟਕਣਾ ਦੂਰ ਕਰ, ਮੇਰੀ ਰੱਖਿਆ ਕਰ। ਹੇ ਪ੍ਰਭੂ! ਮੇਰੇ ਉਤੇ ਆਤਮਕ ਜੀਵਨ ਦੇਣ ਵਾਲੀ ਨਿਗਾਹ ਕਰ। ਮੇਰੇ ਵਾਸਤੇ ਤੇਰੇ ਨਾਮ ਦਾ ਧਨ ਕ੍ਰੋੜਾਂ ਬਾਦਸ਼ਾਹੀਆਂ (ਦੇ ਬਰਾਬਰ ਬਣਿਆ ਰਹੇ) ॥੧॥ ਹੇ ਸਭ ਤਾਕਤਾਂ ਦੇ ਮਾਲਕ! (ਮੇਹਰ ਕਰ) ਮੇਰੀ ਜੀਭ ਅੱਠੇ ਪਹਰ ਤੇਰੇ ਗੁਣ ਗਾਂਦੀ ਰਹੇ, ਮੇਰੇ ਕੰਨ (ਆਪਣੇ ਅੰਦਰ) ਤੇਰੀ ਸਿਫ਼ਤਿ-ਸਾਲਾਹ ਭਰ ਕੇ (ਇਸੇ ਨਾਲ) ਰੱਜੇ ਰਹਿਣ। ਹੇ ਨਾਨਕ! (ਆਖ-) ਹੇ ਸਭ ਜੀਵਾਂ ਦੇ ਦਾਤਾਰ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੈਥੋਂ ਸਦਾ ਹੀ ਸਦਕੇ ਜਾਂਦਾ ਹਾਂ ॥੨॥੩॥੨੨॥ ਹੇ ਪ੍ਰਭੂ! ਮੈਨੂੰ ਤੇਰੇ ਚਰਨਾਂ ਦੀ ਧੂੜ ਮਿਲਦੀ ਰਹੇ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਪ੍ਰੀਤਮ! ਹੇ ਮਨਮੋਹਨ! ਮੇਹਰ ਕਰ, ਮੇਰੀ ਤਾਂਘ ਪੂਰੀ ਕਰ ਰਹਾਉ॥ ਹੇ ਅੰਤਰਜਾਮੀ! ਤੂੰ ਸਦਾ (ਸਭ ਜੀਵਾਂ ਦੇ) ਅੰਗ-ਸੰਗ ਰਹਿੰਦਾ ਹੈਂ, ਤੇਰੀ ਸੋਭਾ ਸਾਰੇ ਸੰਸਾਰ ਵਿਚ ਖਿਲਰੀ ਰਹਿੰਦੀ ਹੈ। ਹੇ ਕਰਤਾਰ! ਜੇਹੜੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਉਹ (ਮਾਇਆ ਦੀ ਖ਼ਾਤਰ) ਚਿੰਤਾ-ਫ਼ਿਕਰ ਕਰ ਕਰ ਕੇ ਕਦੇ ਭੀ ਆਤਮਕ ਮੌਤ ਨਹੀਂ ਸਹੇੜਦੇ ॥੧॥ (ਜੇਹੜੇ ਮਨੁੱਖ ਕਰਤਾਰ ਦਾ ਜਸ ਗਾਂਦੇ ਰਹਿੰਦੇ ਹਨ) ਸਾਧ ਸੰਗਤਿ ਦੀ ਬਰਕਤਿ ਨਾਲ ਉਹਨਾਂ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ, (ਉਹਨਾਂ ਵਾਸਤੇ ਮਾਇਆ ਦੇ ਧੰਧਿਆਂ ਦੀਆਂ ਫਾਹੀਆਂ ਨਾਸ ਹੋ ਜਾਂਦੀਆਂ ਹਨ।) ਦੁਨੀਆ ਦੇ ਸੁਖ, ਧਨ-ਪਦਾਰਥ, ਇਸ ਜਿੰਦ ਨੂੰ ਪਿਆਰੇ ਲੱਗਣ ਵਾਲੇ ਮਾਇਕ ਪਦਾਰਥਾਂ ਦੇ ਭੋਗ- ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਮਨੁੱਖ ਇਹਨਾਂ ਸਭਨਾਂ ਨੂੰ ਝੂਠੇ ਜਾਣਦੇ ਹਨ ॥੨॥੪॥੨੩॥ ਹੇ ਮਾਂ! ਮੇਰੇ ਮਨ ਦੀ ਇਹ (ਪ੍ਰਭੂ ਦਰਸਨ ਦੀ) ਪਿਆਸ (ਸਦਾ ਟਿਕੀ ਰਹਿੰਦੀ ਹੈ) ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ ਰਹਾਉ॥ ਹੇ ਮਾਂ! ਉਸ ਨਿਰੰਜਨ ਕਰਤਾਰ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ; ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ, ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ ॥੧॥ (ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। ਹੇ ਨਾਨਕ! (ਆਖ-ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ॥੨॥੫॥੨੪॥ ਹੇ ਭਾਈ! ਪਰਮਾਤਮਾ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। ਉਹ (ਸਭ ਜੀਵਾਂ ਦੀ) ਜਿੰਦ ਪ੍ਰਾਣਾਂ ਦਾ ਸਹਾਰਾ ਹੈ, (ਸਭ ਨੂੰ) ਸੁਖ ਦੇਣ ਵਾਲਾ ਹੈ, (ਸਭ ਦੇ) ਦਿਲ ਦੀ ਜਾਣਨ ਵਾਲਾ ਹੈ, (ਸਭਨਾਂ ਦੇ) ਮਨ ਦਾ ਪਿਆਰਾ ਹੈ ਰਹਾਉ॥ ਹੇ ਭਾਈ! ਪਰਮਾਤਮਾ ਸੋਹਣਾ ਹੈ, ਸੁਚੱਜੀ ਘਾੜਤ ਵਾਲਾ ਹੈ, ਸਿਆਣਾ ਹੈ, ਸਭ ਕੁਝ ਜਾਣਨ ਵਾਲਾ ਹੈ, ਆਪਣੇ ਦਾਸਾਂ ਦੇ ਹਿਰਦੇ ਵਿਚ ਨਿਵਾਸ ਰੱਖਣ ਵਾਲਾ ਹੈ, ਭਗਤ ਉਸ ਦੇ ਗੁਣ ਗਾਂਦੇ ਹਨ। ਉਹ ਮਾਲਕ ਪਵਿਤ੍ਰ-ਸਰੂਪ ਹੈ, ਬੇ-ਮਿਸਾਲ ਹੈ। ਉਸ ਦਾ ਬਣਾਇਆ ਹੋਇਆ ਇਹ ਮਨੁੱਖਾ ਸਰੀਰ ਕਰਮ ਬੀਜਣ ਲਈ ਧਰਤੀ ਹੈ; ਜੋ ਕੁਝ ਜੀਵ ਇਸ ਵਿਚ ਬੀਜਦੇ ਹਨ, ਉਹੀ ਖਾਂਦੇ ਹਨ ॥੧॥ (ਹੇ ਭਾਈ! ਉਸ ਪਰਮਾਤਮਾ ਬਾਰੇ ਸੋਚ ਕੇ) ਬਹੁਤ ਹੀ ਹੈਰਾਨ ਹੋ ਜਾਈਦਾ ਹੈ। ਕੋਈ ਭੀ ਹੋਰ ਦੂਜਾ ਉਸ ਦੇ ਬਰਾਬਰ ਦਾ ਨਹੀਂ ਹੈ। ਹੇ ਨਾਨਕ! (ਆਖ-) ਉਸ ਦੇ ਸੇਵਕ ਉਸ ਤੋ ਸਦਾ ਸਦਕੇ ਹੁੰਦੇ ਹਨ। ਹੇ ਭਾਈ! ਉਸ ਦੀ ਸਿਫ਼ਤਿ-ਸਾਲਾਹ (ਆਪਣੀ) ਜੀਭ ਨਾਲ ਕਰ ਕਰ ਕੇ ਮੈਂ (ਭੀ) ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ॥੨॥੬॥੨੫॥ ਹੇ ਮਾਂ! ਮਾਇਆ ਇਕ ਛਲਾਵਾ ਹੈ (ਜੋ ਕਈ ਰੂਪ ਵਿਖਾ ਕੇ ਛੇਤੀ ਹੀ ਗੁੰਮ ਹੋ ਜਾਂਦਾ ਹੈ)। ਪਰਮਾਤਮਾ ਦੇ ਭਜਨ ਤੋਂ ਬਿਨਾ (ਇਸ ਮਾਇਆ ਦੀ ਪਾਂਇਆਂ ਇਤਨੀ ਹੈ ਜਿਵੇਂ ਕਿ) ਕੱਖਾਂ ਦੀ ਅੱਗ ਹੈ, ਬੱਦਲਾਂ ਦੀ ਛਾਂ ਹੈ, (ਦਰਿਆ ਦੇ) ਹੜ ਦਾ ਪਾਣੀ ਹੈ ਰਹਾਉ॥ ਹੇ ਭਾਈ! (ਮਾਇਆ ਛਲਾਵੇ ਦੇ ਧੋਖੇ ਤੋਂ ਬਚਣ ਲਈ) ਬਹੁਤੀਆਂ ਚਲਾਕੀਆਂ ਤੇ ਸਿਆਣਪਾਂ ਛੱਡ ਦੇ, ਦੋਵੇਂ ਹੱਥ ਜੋੜ ਕੇ ਗੁਰੂ ਦੇ (ਦੱਸੇ ਹੋਏ) ਰਸਤੇ ਉਤੇ ਤੁਰਿਆ ਕਰ, ਅੰਤਰਜਾਮੀ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਕਰ-ਮਨੁੱਖ ਸਰੀਰ ਦਾ ਸਭ ਤੋਂ ਚੰਗਾ ਫਲ ਇਹੀ ਹੈ ॥੧॥ ਹੇ ਭਾਈ! ਭਲੇ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਇਹ ਉਪਦੇਸ਼ ਕਰਦੇ ਹੀ ਰਹਿੰਦੇ ਹਨ, ਪਰ ਨਿਭਾਗਾ ਮੂਰਖ ਮਨੁੱਖ (ਇਸ ਉਪਦੇਸ਼ ਨੂੰ) ਨਹੀਂ ਸਮਝਦਾ। ਹੇ ਨਾਨਕ! ਪ੍ਰਭੂ ਦੇ ਦਾਸ ਪ੍ਰਭੂ ਦੀ ਪਿਆਰ-ਭਗਤੀ ਵਿਚ ਮਸਤ ਰਹਿੰਦੇ ਹਨ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰੋਂ ਕਾਮਾਦਿਕ) ਭਲਵਾਨ ਸੜ ਕੇ ਸੁਆਹ ਹੋ ਜਾਂਦੇ ਹਨ ॥੨॥੭॥੨੬॥ ਹੇ ਮਾਂ! ਗੁਰੂ ਦੇ ਚਰਨ (ਮੈਨੂੰ) ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਪਰਮਾਤਮਾ (ਗੁਰੂ ਦੇ ਚਰਨਾਂ ਦਾ ਮਿਲਾਪ) ਦੇਂਦਾ ਹੈ, ਗੁਰੂ ਦਾ ਦਰਸਨ ਕੀਤਿਆਂ (ਉਸ ਮਨੁੱਖ ਨੂੰ) ਕ੍ਰੋੜਾਂ (ਪੁੰਨਾਂ ਦੇ) ਫਲ ਪ੍ਰਾਪਤ ਹੋ ਜਾਂਦੇ ਹਨ ਰਹਾਉ॥ ਹੇ ਮਾਂ! (ਗੁਰੂ ਦੇ ਚਰਨੀਂ ਪੈ ਕੇ) ਅਟੱਲ ਅਬਿਨਾਸੀ ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਮੁੜ ਮੁੜ ਹੱਲਾ ਕਰ ਕੇ ਆਉਣ ਵਾਲੇ ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ। (ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜੇਹੜੇ ਮਨੁੱਖ) ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਉਹ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਜਾਂਦੇ ਹਨ, ਉਹ ਜਨਮ ਮਰਣ (ਦੀ ਚੱਕੀ) ਵਿਚ ਮੁੜ ਮੁੜ ਨਹੀਂ ਪੀਸੇ ਜਾਂਦੇ ॥੧॥ ਹੇ ਮਾਂ! (ਜੇਹੜੇ ਮਨੁੱਖ ਗੁਰੂ ਦੇ ਚਰਨੀਂ ਲੱਗਦੇ ਹਨ, ਉਹ) ਦਇਆ ਦੇ ਘਰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਭਜਨ (ਦੇ ਆਨੰਦ) ਤੋਂ ਬਿਨਾ ਹੋਰ ਸਾਰੇ ਹੀ (ਦੁਨੀਆਵੀ) ਸੁਆਦਾਂ ਤੇ ਤਮਾਸ਼ਿਆਂ ਨੂੰ ਝੂਠੇ ਜਾਣਦੇ ਹਨ। ਹੇ ਨਾਨਕ! (ਆਖ-ਹੇ ਮਾਂ!) ਪਰਮਾਤਮਾ ਦੇ ਸੇਵਕ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਰਤਨ (ਵਰਗਾ ਕੀਮਤੀ) ਨਾਮ ਹਾਸਲ ਕਰਦੇ ਹਨ। ਹਰਿ-ਨਾਮ ਤੋਂ ਸੱਖਣੇ ਸਾਰੇ ਹੀ ਜੀਵ (ਆਪਣਾ ਆਤਮਕ ਜੀਵਨ) ਲੁਟਾ ਕੇ (ਜਗਤ ਤੋਂ) ਜਾਂਦੇ ਹਨ ॥੨॥੮॥੨੭॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! (ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ॥੨॥੯॥੨੮॥ ਹੇ ਮਾਂ! (ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ, ਕਿ ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕ੍ਰੋੜਾਂ ਆਨੰਦ ਮਾਣ ਰਿਹਾ ਹੈ; ਕ੍ਰੋੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ ॥੧॥ ਰਹਾਉ ॥ ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕ੍ਰੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਨਾਸ ਹੋ ਜਾਂਦੇ ਹਨ। (ਸਿਮਰਨ ਦੀ ਬਰਕਤਿ ਨਾਲ) ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ ॥੧॥ ਹੇ ਮਾਂ! ਚਾਰ ਪਦਾਰਥ (ਦੇਣ ਵਾਲਾ), ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ। ਪਰਮਾਤਮਾ ਆਪ ਹੀ ਹੈ ਕਾਮਧੇਨ; ਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ। ਹੇ ਨਾਨਕ! (ਆਖ-ਹੇ ਮਾਂ! ਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ ॥੨॥੧੦॥੨੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ॥੧॥ ਰਹਾਉ ॥ ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! (ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ॥੨॥੧੧॥੩੦॥ ਰਾਗ ਟੋਡੀ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਆਪਣੀ ਨੀਚਤਾ ਕਿਤਨੀ ਕੁ ਬਿਆਨ ਕਰਾਂ? ਮੈਂ (ਕਦੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, (ਮੇਰਾ ਮਨ) ਧਨ-ਪਦਾਰਥ ਅਤੇ ਇਸਤ੍ਰੀ ਦੇ ਰਸਾਂ ਵਿਚ ਹੀ ਫਸਿਆ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! ਇਸ ਨਾਸਵੰਤ ਸੰਸਾਰ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਕੇ ਮੈਂ ਇਸ ਸੰਸਾਰ ਨਾਲ ਹੀ ਪ੍ਰੀਤ ਬਣਾਈ ਹੋਈ ਹੈ। ਮੈਂ ਉਸ ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਿਆ ਜੋ ਨਿਮਾਣਿਆਂ ਦਾ ਰਿਸ਼ਤੇਦਾਰ ਹੈ, ਅਤੇ ਜੇਹੜਾ (ਸਦਾ ਸਾਡੇ) ਨਾਲ ਮਦਦਗਾਰ ਹੈ ॥੧॥ ਹੇ ਭਾਈ! ਮੈਂ ਰਾਤ ਦਿਨ ਮਾਇਆ (ਦੇ ਮੋਹ) ਵਿਚ ਮਸਤ ਰਿਹਾ ਹਾਂ, (ਇਸ ਤਰ੍ਹਾਂ ਮੇਰੇ) ਮਨ ਦੀ ਮੈਲ ਦੂਰ ਨਹੀਂ ਹੋ ਸਕੀ। ਨਾਨਕ ਆਖਦਾ ਹੈ- ਹੁਣ (ਜਦੋਂ ਮੈਂ ਗੁਰੂ ਦੀ ਸਰਨ ਪਿਆ ਹਾਂ, ਤਾਂ ਮੈਨੂੰ ਸਮਝ ਆਈ ਹੈ ਕਿ) ਪ੍ਰਭੂ ਦੀ ਸਰਣ ਪੈਣ ਤੋਂ ਬਿਨਾ ਕਿਸੇ ਭੀ ਹੋਰ ਥਾਂ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ ॥੨॥੧॥੩੧॥ ਰਾਗ ਟੋਡੀ ਵਿੱਚ ਭਗਤਾਂ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ॥੧॥ ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ॥੧॥ ਰਹਾਉ ॥ ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ॥੨॥੧॥ ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾ; ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ ॥੧॥ ਰਹਾਉ ॥ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ, ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂ; ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ? ॥੧॥ ਨਾਮਦੇਵ ਆਖਦਾ ਹੈ-(ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ। ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨ ॥੨॥੨॥ (ਪਰਮਾਤਮਾ ਦਾ ਰਚਿਆ ਹੋਇਆ ਇਹ ਜਗਤ) ਤ੍ਰਿ-ਗੁਣੀ ਸੁਭਾਉ ਦਾ ਤਮਾਸ਼ਾ ਹੈ ॥੧॥ ਰਹਾਉ ॥ (ਸਾਧਾਰਨ ਤੌਰ ਤੇ) ਘੁਮਿਆਰ ਦੇ ਘਰ ਹਾਂਡੀ (ਹੀ ਮਿਲਦੀ) ਹੈ, ਰਾਜੇ ਦੇ ਘਰ ਸਾਂਢੀ (ਆਦਿਕ ਹੀ) ਹੈ; ਤੇ ਬ੍ਰਾਹਮਣ ਦੇ ਘਰ (ਸਗਨ ਮਹੂਰਤ ਆਦਿਕ ਵਿਚਾਰਨ ਲਈ) ਪੱਤ੍ਰੀ (ਆਦਿਕ ਪੁਸਤਕ ਹੀ ਮਿਲਦੀ) ਹੈ। (ਇਹਨਾਂ ਘਰਾਂ ਵਿਚ) ਪੱਤ੍ਰੀ, ਸਾਂਢਨੀ, ਭਾਂਡੇ (ਹਾਂਡੀ) ਹੀ (ਪ੍ਰਧਾਨ ਹਨ) ॥੧॥ ਹਟਵਾਣੀਏ ਦੇ ਘਰ (ਭਾਵ, ਹੱਟੀ ਵਿੱਚ) ਹਿੰਙ (ਆਦਿਕ ਹੀ ਮਿਲਦੀ) ਹੈ, ਭੈਂਸੇ ਦੇ ਮੱਥੇ ਉੱਤੇ (ਉਸ ਦੇ ਸੁਭਾਉ ਅਨੁਸਾਰ) ਸਿੰਗ (ਹੀ) ਹਨ, ਅਤੇ ਦੇਵਾਲੇ (ਦੇਵ-ਅਸਥਾਨ) ਵਿੱਚ ਲਿੰਗ (ਹੀ ਗੱਡਿਆ ਹੋਇਆ ਦਿੱਸਦਾ) ਹੈ। (ਇਹਨੀਂ ਥਾਈਂ) ਹਿੰਙ, ਸਿੰਗ ਅਤੇ ਲਿੰਗ ਹੀ (ਪ੍ਰਧਾਨ ਹਨ) ॥੨॥ (ਜੇ) ਤੇਲੀ ਦੇ ਘਰ (ਜਾਉ, ਤਾਂ ਉਥੇ ਅੰਦਰ ਬਾਹਰ) ਤੇਲ (ਹੀ ਤੇਲ ਪਿਆ) ਹੈ, ਜੰਗਲਾਂ ਵਿੱਚ ਵੇਲਾਂ (ਹੀ ਵੇਲਾਂ) ਹਨ, ਅਤੇ ਮਾਲੀ ਦੇ ਘਰ ਕੇਲਾ (ਹੀ ਲੱਗਾ ਮਿਲਦਾ) ਹੈ। ਇਹਨੀਂ ਥਾਈਂ ਤੇਲ, ਵੇਲਾਂ ਤੇ ਕੇਲਾ ਹੀ (ਪ੍ਰਧਾਨ ਹਨ) ॥੩॥ (ਇਸ ਜਗਤ-ਖੇਲ ਦਾ ਰਚਨਹਾਰ ਕਿੱਥੇ ਹੋਇਆ?) (ਜਿਵੇਂ) ਗੋਕਲ ਵਿੱਚ ਕ੍ਰਿਸ਼ਨ ਜੀ (ਦੀ ਹੀ ਗੱਲ ਚੱਲ ਰਹੀ) ਹੈ, (ਤਿਵੇਂ ਇਸ ਖੇਲ ਦਾ ਮਾਲਕ) ਗੋਬਿੰਦ ਸੰਤਾਂ ਦੇ ਹਿਰਦੇ ਵਿੱਚ ਵੱਸ ਰਿਹਾ ਹੈ। (ਉਹੀ) ਰਾਮ ਨਾਮਦੇਵ ਦੇ (ਭੀ) ਅੰਦਰ (ਪ੍ਰਤੱਖ ਵੱਸ ਰਿਹਾ) ਹੈ। (ਜਿਹਨੀਂ ਥਾਈਂ, ਭਾਵ, ਸੰਤਾਂ ਦੇ ਹਿਰਦੇ ਵਿੱਚ, ਗੋਕਲ ਵਿੱਚ ਅਤੇ ਨਾਮਦੇਵ ਦੇ ਅੰਦਰ) ਗੋਬਿੰਦ ਸ਼ਿਆਮ ਅਤੇ ਰਾਮ ਹੀ (ਗੱਜ ਰਿਹਾ) ਹੈ ॥੪॥੩॥ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
ਟੋਡੀ ਮਹਲਾ ੫ ਘਰੁ ੨ ਦੁਪਦੇ ॥
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਟੋਡੀ ਮਹਲਾ ੫ ॥
ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥
ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥
ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥
ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
ਟੋਡੀ ਮ : ੫ ॥
ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਟੋਡੀ ਮਹਲਾ ੫ ॥
ਰਸਨਾ ਗੁਣ ਗੋਪਾਲ ਨਿਧਿ ਗਾਇਣ ॥
ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
ਟੋਡੀ ਮ :੫ ॥
ਕਿਰਪਨ ਤਨ ਮਨ ਕਿਲਵਿਖ ਭਰੇ ॥
ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
ਟੋਡੀ ਮਹਲਾ ੫ ॥
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
ਟੋਡੀ ਮਹਲਾ ੫ ॥
ਹਰਿ ਹਰਿ ਨਾਮੁ ਸਦਾ ਸਦ ਜਾਪਿ ॥
ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥
ਜਿਸ ਕੇ ਸੇ ਫਿਰਿ ਤਿਨ ਹੀ ਸਮ੍ਰਾਲੇ ਬਿਨਸੇ ਸੋਗ ਸੰਤਾਪ ॥
ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥
ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥
ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥
ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥
ਟੋਡੀ ਮਹਲਾ ੫ ਘਰੁ ੩ ਚਉਪਦੇ ॥
ੴ ਸਤਿਗੁਰ ਪ੍ਰਸਾਦਿ ॥
ਹਾਂ ਹਾਂ ਲਪਟਿਓ ਰੇ ਮੂੜ੍ਰੇ ਕਛੂ ਨ ਥੋਰੀ ॥
ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥
ਆਪਨ ਰਾਮੁ ਨ ਚੀਨੋ ਖਿਨੂਆ ॥
ਜੋ ਪਰਾਈ ਸੁ ਅਪਨੀ ਮਨੂਆ ॥੧॥
ਨਾਮੁ ਸੰਗੀ ਸੋ ਮਨਿ ਨ ਬਸਾਇਓ ॥
ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥
ਸੋ ਸੰਚਿਓ ਜਿਤੁ ਭੂਖ ਤਿਸਾਇਓ ॥
ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥
ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥
ਗੁਰਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥
ਟੋਡੀ ਮਹਲਾ ੫ ॥
ਹਮਾਰੈ ਏਕੈ ਹਰੀ ਹਰੀ ॥
ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥
ਵਡੈ ਭਾਗਿ ਗੁਰੁ ਅਪੁਨਾ ਪਾਇਓ ॥
ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥
ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥
ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥
ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥
ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥
ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥
ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥
ਟੋਡੀ ਮਹਲਾ ੫ ਘਰੁ ੪ ਦੁਪਦੇ ॥
ੴ ਸਤਿਗੁਰ ਪ੍ਰਸਾਦਿ ॥
ਰੂੜੋ ਮਨੁ ਹਰਿ ਰੰਗੋ ਲੋੜੈ ॥
ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥
ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥
ਗੁਰ ਮਿਲਿ ਭਰਮੁ ਗਵਾਇਆ ਹੇ ॥੧॥
ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥
ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥
ਟੋਡੀ ਮਹਲਾ ੫ ॥
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ।ਹੀਓ ਮਹਰਾਜ ਰੀ ਮਾਇਓ ॥
ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥
ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥
ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਟੋਡੀ ਮਹਲਾ ੫ ਘਰੁ ੫ ਦੁਪਦੇ ॥
ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥
ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥
ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥
ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥
ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥
ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੀ ਪ੍ਰੀਤਿ ॥
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥
ਟੋਡੀ ਮਹਲਾ ੫ ॥
ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥
ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥
ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥
ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥
ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥
ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥
ਟੋਡੀ ਮਹਲਾ ੫ ॥
ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥
ਟੋਡੀ ਮ : ੫ ॥
ਮਾਈ ਮੇਰੇ ਮਨ ਕੀ ਪਿਆਸ ॥
ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥
ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥
ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥
ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥
ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
ਟੋਡੀ ਮਹਲਾ ੫ ॥
ਹਰਿ ਹਰਿ ਪਤਿਤ ਪਾਵਨ ॥
ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥
ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥
ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥
ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥
ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
ਟੋਡੀ ਮਹਲਾ ੫ ॥
ਮਾਈ ਮਾਇਆ ਛਲੁ ॥
ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
ਟੋਡੀ ਮਹਲਾ ੫ ॥
ਮਾਈ ਚਰਨ ਗੁਰ ਮੀਠੇ ॥
ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥
ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥/h5>
ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ॥੧॥ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥
ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥
ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥
ਟੋਡੀ ਮਹਲਾ ੫ ॥
ਹਰਿ ਹਰਿ ਚਰਨ ਰਿਦੈ ਉਰ ਧਾਰੇ ॥
ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥
ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥
ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥
ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥
ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
ਟੋਡੀ ਮਹਲਾ ੯ ॥
ੴ ਸਤਿਗੁਰ ਪ੍ਰਸਾਦਿ ॥
ਕਹਉ ਕਹਾ ਅਪਨੀ ਅਧਮਾਈ ॥
ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥
ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥
ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥
ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥
ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥
ਟੋਡੀ ਬਾਣੀ ਭਗਤਾਂ ਕੀ ॥
ੴ ਸਤਿਗੁਰ ਪ੍ਰਸਾਦਿ ॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
ਜਲ ਕੀ ਮਾਛੁਲੀ ਚਰੈ ਖਜੂਰਿ ॥੧॥
ਕਾਂਇ ਰੇ ਬਕਬਾਦੁ ਲਾਇਓ ॥
ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥
ਪੰਡਿਤੁ ਹੋਇ ਕੈ ਬੇਦੁ ਬਖਾਨੈ ॥
ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥
ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥
ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥
ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥
ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥
ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥
ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥
ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥
ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥
ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥